Chandigarh
ਵੋਕੇਸ਼ਨਲ ਸਕਿੱਲ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਵੀ ਐੱਲ ਸੀ ਸੀ ਦਾ ਦੌਰਾ

ਚੰਡੀਗੜ੍ਹ, 5 ਮਾਰਚ (ਸ.ਬ.) ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੇ ਨੌਵੀਂ-ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਐੱਲ ਸੀ ਸੀ ਸੈਕਟਰ-34, ਚੰਡੀਗੜ੍ਹ ਵਿਖੇ ਬਿਊਟੀ ਐਂਡ ਵੈਲਨੈਸ ਦਾ ਦੌਰਾ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਆਸ਼ਾ ਰਾਣੀ ਨੇ ਦੱਸਿਆ ਕਿ ਇੰਡਸਟਰੀਅਲ ਵਿਜ਼ਿਟ ਅਤੇ ਹੈਂਡ- ਮੇਡ ਟਰੇਨਿੰਗ ਲਈ ਕਰਵਾਏ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ-ਨਵੀਆਂ ਤਕਨੀਕਾਂ ਨਾਲ ਰੂ-ਬ-ਰੂ ਕਰਵਾਇਆ ਗਿਆ ਅਤੇ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਕੋਰਸ ਵੀ ਦੱਸੇ ਗਏ।
Chandigarh
ਪੰਜਾਬ ਪੁਲੀਸ ਵਲੋਂ ਅਮਰੀਕਾ ਆਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ 23 ਕਿਲੋ ਹੈਰੋਇਨ ਬਰਾਮਦ

ਜਸਮੀਤ ਸਿੰਘ ਉਰਫ਼ ਲੱਕੀ ਦੇ ਸੰਪਰਕ ਵਿੱਚ ਸੀ ਖੇਪ ਹਾਸਲ ਕਰਨ ਵਾਲਾ ਸਾਹਿਲਪ੍ਰੀਤ
ਚੰਡੀਗੜ੍ਹ, 5 ਮਾਰਚ (ਸ.ਬ.) ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਦੇ ਖਿਲਾਫ ਕਾਰਵਾਈ ਕਰਦਿਆਂ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸਦੇ ਨਾਲ ਹੀ ਤਸਕਰੀ ਨੈੰਟਵਰਕ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਡੀ ਆਈ ਜੀ, ਬਾਰਡਰ ਰੇਂਜ ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਨਾਕੇ ਤੇ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੇ ਸਰਹੱਦ ਪਾਰੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸੂਚਨਾ ਤੇ ਕਾਰਵਾਈ ਕਰਦਿਆਂ ਪੁਲੀਸ ਸਟੇਸ਼ਨ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ ਪਿੰਡ ਦੇਵੀ ਦਾਸਪੁਰਾ ਵਿਖੇ ਦੱਸੀ ਥਾਂ ਤੋਂ ਇੱਕ ਬੋਰੀ ਵਿੱਚ ਲੁਕਾ ਕੇ ਰੱਖੇ ਹੈਰੋਇਨ ਦੇ 23 ਪੈਕੇਟ (ਪ੍ਰਤੀ 1 ਕਿੱਲੋ), ਬਰਾਮਦ ਕੀਤੇ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ (ਜਿਸਨੇ ਖੇਪ ਦਾ ਪ੍ਰਬੰਧ ਕੀਤਾ ਸੀ) ਦੇ ਸਿੱਧੇ ਸੰਪਰਕ ਵਿੱਚ ਸੀ। ਜਾਣਕਾਰੀ ਅਨੁਸਾਰ, ਜਸਮੀਤ ਸਿੰਘ ਉਰਫ ਲੱਕੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ ਅਤੇ ਇਰਾਦਾ ਕਤਲ ਨਾਲ ਸਬੰਧਤ ਮਾਮਲੇ ਦਰਜ ਹਨ।
ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ ਕਰਨ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲੀਸ ਸਟੇਸ਼ਨ ਜੰਡਿਆਲਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਸੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
Chandigarh
ਪੰਜਾਬ ਸਿਵਲ ਸਕੱਤਰੇਤ-2 ਵਿਖੇ ਵਿਸ਼ਾਲ ਖੂਨਦਾਨ ਕੈਂਪ 11 ਨੂੰ

ਚੰਡੀਗੜ੍ਹ, 5 ਮਾਰਚ (ਸ.ਬ.) ਪੰਜਾਬ ਸਟੇਟ ਆਈ ਏ ਐੱਸ ਆਫੀਸਰਜ਼ ਐਸੋਸੀਏਸ਼ਨ, ਪੀ ਸੀ ਐੱਸ (ਈਬੀ) ਆਫੀਸਰਜ਼ ਐਸੋਸੀਏਸ਼ਨ, ਪੀ ਐੱਸ ਐੱਸ-1 ਆਫੀਸਰਜ਼ ਐਸੋਸੀਏਸ਼ਨ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਂਝੇ ਉਪਰਾਲੇ ਨਾਲ 11 ਮਾਰਚ ਨੂੰ ਪੰਜਾਬ ਸਿਵਲ ਸਕੱਤਰੇਤ-2 ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰਸ੍ਰੀ ਕੇ.ਏ.ਪੀ ਸਿਨਹਾ ਵੱਲੋ ਇਸ ਖੂਨਦਾਨ ਕੈਂਪ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾ ਕਿਹਾ ਕਿ ਮੁਾਜਮਾਂ ਵਲੋਂ ਕੀਤਾ ਜਾ ਰਿਹਾ ਇਹ ਇੱਕ ਨੇਕ ਉਪਰਾਲਾ ਹੈ।
ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਮੁਲਾਜਮਾਂ ਨੂੰ ਅਪੀਲ ਕੀਤੀ ਕੀ ਉਹ ਇਸ ਲੋਕ ਭਲਾਈ ਦੇ ਕੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ।
Chandigarh
ਸਰਹੱਦੀ ਜ਼ਿਲ੍ਹਿਆਂ ਦੀ ਪੁਲੀਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ
ਚੰਡੀਗੜ੍ਹ, 5 ਮਾਰਚ (ਸ.ਬ) ਤਰਨਤਾਰਨ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਨੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਤਰਨਤਾਰਨ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਨੇ ਇਹ ਭਰੋਸਾ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।
ਵਿੱਤ ਮੰਤਰੀ ਨੇ ਪੁਲੀਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਮੌਕੇ ਐਸ. ਐਸ. ਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਇਸ ਮੌਕੈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕੇ ਪੱਟੀ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਮਤੇ ਪਾਸ ਕਰਕੇ ਆਪਣੇ ਇਲਾਕਿਆਂ ਵਿੱਚ ਨਸ਼ਾ ਨਾ ਵਿਕਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦਾ ਨਸ਼ਿਆਂ ਤੋਂ ਖੇਡਾਂ ਵੱਲ ਧਿਆਨ ਕਰਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਦਿੱਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਰੱਖੇ ।
ਮੀਟਿੰਗ ਉਪਰੰਤ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲੀਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਦੁਖ ਦਾ ਪ੍ਰਗਟਾਵਾ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National1 month ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
Mohali1 month ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International4 weeks ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ