Connect with us

Mohali

ਪਿੰਡ ਮੁਹਾਲੀ ਵਿੱਚ ਦਸਤ ਦੀ ਬਿਮਾਰੀ ਫੈਲਣ ਦਾ ਖਤਰਾ, ਦੂਸ਼ਿਤ ਪਾਣੀ ਪੀਣ ਨਾਲ ਬਿਮਾਰ ਹੋ ਰਹੇ ਹਨ ਪਿੰਡ ਵਾਸੀ?

Published

on

 

 

ਡਿਪਟੀ ਕਮਿਸ਼ਨਰ ਵਲੋਂ ਜਾਂਚ ਦੇ ਹੁਕਮ, ਵਿਭਾਗ ਵਲੋਂ ਲਏ ਗਏ ਪਾਣੀ ਦੇ ਸੈਂਪਲ, ਟੈਂਕਰਾਂ ਰਾਹੀਂ ਪਹੁੰਚਾਇਆ ਜਾ ਰਿਹਾ ਹੈ ਪਾਣੀ

ਪਰਵਿੰਦਰ ਕੌਰ ਜੱਸੀ

ਐਸ ਏ ਐਸ ਨਗਰ, 11 ਮਾਰਚ

 

ਪਿੰਡ ਮੁਹਾਲੀ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਪੇਟ ਦੀ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਲੋਕਾਂ ਵਲੋਂ ਆਪਣੇ ਤੌਰ ਤੇ ਪ੍ਰਾਈਵੇਟ ਲੈਬ ਤੋਂ ਪਾਣੀ ਦੀ ਜਾਂਚ ਕਰਵਾਉਣ ਤੋਂ ਸਾਹਮਣੇ ਆਇਆ ਹੈ ਕਿ ਪਾਣੀ ਠੀਕ ਨਹੀਂ ਹੈ ਅਤੇ ਇਸ ਕਾਰਨ ਲੋਕ ਬਿਮਾਰ ਹੋ ਰਹੇ ਹਨ। ਲੋਕਾਂ ਨੂੰ ਉਲਟੀਆਂ, ਦਸਤ ਆਦਿ ਦੀ ਸ਼ਿਕਾਇਤ ਸਾਮ੍ਹਣੇ ਆ ਰਹੀ ਹੈ ਅਤੇ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਪਿੰਡ ਵਿਚ ਦਸਤ ਦੀ ਬਿਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ।

ਪਿੰਡ ਦੇ ਕੌਂਸਲਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪਿੰਡ ਵਾਸੀ ਪੇਟ ਦੀ ਬਿਮਾਰੀ ਤੋਂ ਪੀੜਤ ਚੱਲ ਰਹੇ ਹਨ ਅਤੇ ਸ਼ੁਰੂਆਤ ਵਿੱਚ ਸਭ ਨੂੰ ਇੰਝ ਲਗਦਾ ਸੀ ਕਿ ਸ਼ਾਇਦ ਮੌਸਮ ਬਦਲਣ ਕਾਰਨ ਲੋਕ ਬਿਮਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਕਈ ਦਿਨ ਤੱਕ ਪੇਟ ਠੀਕ ਨਾ ਹੋਣ ਕਾਰਨ ਲੋਕਾਂ ਵਲੋਂ ਪਾਣੀ ਦੇ ਦੂਸ਼ਿਤ ਹੋਣ ਬਾਰੇ ਸ਼ੱਕ ਜਤਾਇਆ ਗਿਆ ਅਤੇ ਆਪਣੇ ਪੱਧਰ ਤੇ ਪਾਣੀ ਦੇ ਸੈਂਪਲ ਪ੍ਰਾਈਵੇਟ ਲੈਬ ਭੇਜੇ ਗਏ ਤਾਂ ਪਤਾ ਲੱਗਿਆ ਕਿ ਪਾਣੀ ਨੁਕਸਦਾਰ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਣਕਾਰੀ ਕਿਸੇ ਵਲੋਂ ਸੋਸ਼ਲ ਮੀਡੀਆ ਤੇ ਪਾਈ ਗਈ।

ਇਸ ਦੌਰਾਨ ਜਦੋਂ ਪਿੰਡ ਮੁਹਾਲੀ ਵਿੱਚ ਲੋਕਾਂ ਦੇ ਬਿਮਾਰ ਹੋਣ ਦੀ ਖਬਰ ਪ੍ਰਸਾਸ਼ਨ ਦੇ ਧਿਆਨ ਵਿਚ ਆਈ ਤਾਂ ਪ੍ਰਸਾਸ਼ਨ ਵਲੋਂ ਪਬਲਿਕ ਹੈਲਥ ਅਤੇ ਮੁਹਾਲੀ ਕਾਰਪੋਰੇਸ਼ਨ ਦੀਆਂ ਟੀਮਾਂ ਭੇਜੀਆਂ ਗਈਆਂ ਜਿਹਨਾਂ ਵਲੋਂ ਲੋਕਾਂ ਦੇ ਘਰਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਇਕੱਠੇ ਕੀਤੇ ਗਏ ਅਤੇ ਜਾਂਚ ਲਈ ਲੈਬੋਟਰੀ ਵਿੱਚ ਭੇਜ ਦਿੱਤਾ। ਇਸ ਦੌਰਾਨ ਨਗਰ ਨਿਗਮ ਵਲੋਂ ਪਿੰਡ ਦੇ ਗਟਰ ਅਤੇ ਰੇਨ ਵਾਟਰ ਵਾਲੇ ਗਟਰਾਂ ਦੀ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਇਸ ਸਬੰਧੀ ਸੰਪਰਕ ਕਰਨ ਤੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਜਿਵੇਂ ਹੀ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ, ਉਨਾਂ ਨੇ ਤੁਰੰਤ ਜਾਂਚ ਦੇ ਨਿਰਦੇਸ਼ ਦੇ ਦਿੱਤੇ ਸਨ। ਉਹਨਾਂ ਦੱਸਿਆ ਕਿ ਪਿੰਡ ਵਿਚ ਟੂਟੀ ਦੇ ਪਾਣੀ ਨੂੰ ਪੀਣ ਤੋਂ ਮਨਾਂ ਕੀਤਾ ਗਿਆ ਹੈ ਅਤੇ ਪਾਣੀ ਦੀ ਖਰਾਬੀ ਸਬੰਧੀ ਆਈ ਸਮੱਸਿਆ ਨੂੰ ਲੱਭਣ ਲਈ ਵਿਭਾਗ ਵਲੋਂ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਿਚ ਪਾਣੀ ਦੇ ਤਿੰਨ ਟੈਂਕਰ ਭੇਜੇ ਗਏ ਹਨ ਅਤੇ ਜਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੁੰਦਾ ਪਾਣੀ ਦੇ ਟੈਂਕਰ ਇਸੇ ਤਰਾਂ ਭੇਜੇ ਜਾਣਗੇ।

ਉਨਾਂ ਦੱਸਿਆ ਕਿ ਸੋਮਵਾਰ ਮੁੜ ਤੋਂ ਵੱਖ ਵੱਖ ਘਰਾਂ ਵਿੱਚੋਂ ਪਾਣੀ ਦੇ ਸੈਂਪਲ ਲਏ ਗਏ ਹਨ, ਜਿਨਾਂ ਦੀ ਰਿਪੋਰਟ ਬੁਧਵਾਰ ਤੱਕ ਆਉਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਸਾਰੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ ਅਤੇ ਇਸ ਸਮੱਸਿਆ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਡੀ.ਸੀ ਕੋਮਲ ਮਿੱਤਲ ਨੇ ਪਿੰਡ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਟੈਂਕਰ ਵਾਲੇ ਪਾਣੀ ਨੂੰ ਹੀ ਵਰਤਿਆ ਜਾਵੇ।

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending