Connect with us

Mohali

ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁੰਨ ਕਾਬੂ

Published

on

 

ਨਾਂਦੇੜ ਮਾਮਲੇ ਵਿੱਚ ਨਾਮਜ਼ਦ ਸਨ 2 ਮੁਲਜਮ, ਪਾਕਿਸਤਾਨ ਵਿੱਚ ਬੈਠੇ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਸਨ ਸਿੱਧੇ ਸੰਬੰਧ

ਐਸ ਏ ਐਸ ਨਗਰ, 15 ਮਾਰਚ (ਪਰਵਿੰਦਰ ਕੌਰ ਜੱਸੀ) ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ (ਐਸ.ਐਸ.ਓ.ਸੀ.) ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪ੍ਰਮੁੱਖ ਆਗੂ ਹਰਵਿੰਦਰ ਸਿੰਘ ਰਿੰਦਾ ਦੇ ਨਜਦੀਕੀ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਵਾਸੀ ਨਾਂਦੇੜ ਮਹਾਰਾਸ਼ਟਰ, ਸ਼ੁਭਮ ਖੇਲਬੂਡੇ ਵਾਸੀ ਬੰਦਘਾਟ ਵਜੀਰਾਬਾਦ, ਨਾਂਦੇੜ ਅਤੇ ਗੁਰਦੀਪ ਸਿੰਘ ਦੀਪਾ ਪਿੰਡ ਰਾਏਪੁਰ, ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ।

ਇਸ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਐਸ. ਏ. ਐਸ ਨਗਰ ਦੇ ਏ ਆਈ ਜੀ ਨੇ ਦੱਸਿਆ ਕਿ ਤਿੰਨੋ ਮੁੱਖ ਕਾਰਕੁਨ (ਬੀ ਕੇ ਆਈ) ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਪਾਕਿਸਤਾਨ ਦੀ ਆਈ ਐਸ ਆਈ ਦੇ ਸੰਪਰਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ਜਗਜੀਤ ਉਰਫ ਜੱਗੀ, ਸ਼ੁਭਮ ਅਤੇ ਗੁਰਦੀਪ ਉਰਫ ਦੀਪਾ ਬਾਰੇ ਸੂਚਨਾ ਮਿਲਣ ਤੇ ਐਸ. ਐਸ. ਓ. ਸੀ., ਐਸ. ਏ. ਐਸ ਨਗਰ ਦੀ ਟੀਮ ਨੇ 13 ਮਾਰਚ ਨੂੰ ਸ਼ੁਭਮ ਖੇਲਬੁੜੇ ਅਤੇ ਗੁਰਦੀਪ ਉਰਫ ਦੀਪਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਦੀਪਾ ਦੁਆਰਾ ਚਲਾਏ ਜਾ ਰਹੇ ਰੇਤ ਦੇ ਕਰੱਸ਼ਰ ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਤੀਜੇ ਮੁਲਜ਼ਮ ਜਗਜੀਤ ਉਰਫ ਜੱਗੀ ਨੂੰ ਉਸੇ ਦਿਨ ਦੇਰ ਰਾਤ ਜ਼ਿਲ੍ਹਾ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਜਗਜੀਤ ਉਰਫ ਜੱਗੀ ਅਤੇ ਸ਼ੁਭਮ ਨਾਂਦੇੜ, ਮਹਾਰਾਸ਼ਟਰ ਵਿਚ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦੁਆਰਾ ਚਲਾਈਆਂ ਗਈਆਂ ਕਈ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਰਿੰਦਾ ਮੂਲ ਰੂਪ ਵਿਚ ਨਾਂਦੇੜ, ਮਹਾਰਾਸ਼ਟਰ ਦਾ ਰਹਿਣ ਵਾਲਾ ਹੈ ਅਤੇ ਕੁਝ ਸਾਲ ਪਹਿਲਾਂ ਪਾਕਿਸਤਾਨ ਭੱਜ ਗਿਆ ਸੀ। ਦੋਵੇਂ ਵਿਅਕਤੀ ਮਹਾਰਾਸ਼ਟਰ ਵਿਚ ਕਈ ਮਾਮਲਿਆਂ ਵਿਚ ਭਗੌੜੇ ਸਨ ਅਤੇ ਆਪਣੀ ਗ੍ਰਿਫ਼ਤਾਰੀ ਤੋਂ ਬਚਦੇ ਹੋਏ ਪੰਜਾਬ ਆਏ ਸਨ। ਜਗਜੀਤ ਉਰਫ਼ ਜੱਗੀ ਕਤਲ, ਕਤਲ ਦੀ ਕੋਸ਼ਿਸ਼, ਧਮਕੀਆਂ ਅਤੇ ਜਬਰੀ ਵਸੂਲੀ ਲਈ ਧਮਕਾਉਣ ਦੇ ਮਾਮਲਿਆਂ ਵਿਚ ਪੁਲੀਸ ਨੂੰ ਲੋੜੀਂਦਾ ਹੈ, ਜਦੋਂ ਕਿ ਸ਼ੁਭਮ ਧਮਕੀਆਂ ਅਤੇ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਵਿਚ ਲੋੜੀਂਦਾ ਸੀ। ਇਹ ਦੋਵੇਂ ਉਰਫ਼ ਰਿੰਦਾ ਦੇ ਨਿਰਦੇਸ਼ਾਂ ਤੇ ਨਾਂਦੇੜ ਵਿਚ ਵੱਖ-ਵੱਖ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਲ ਸਨ, ਜਿਸ ਵਿਚ ਹਥਿਆਰਾਂ ਦੀ ਖਰੀਦ, ਜਬਰੀ ਵਸੂਲੀ, ਲੌਜਿਸਟਿਕਸ ਸਹਾਇਤਾ ਅਤੇ ਨਾਂਦੇੜ ਵਿਚ ਆਪਣੇ ਹੋਰ ਕਾਰਕੁਨਾਂ ਲਈ ਪਨਾਹ ਸ਼ਾਮਲ ਹੈ।

ਉਹਨਾਂ ਦੱਸਿਆ ਕਿ ਤੀਜੇ ਗ੍ਰਿਫ਼ਤਾਰ ਵਿਅਕਤੀ ਗੁਰਦੀਪ ਉਰਫ਼ ਦੀਪਾ ਨੂੰ ਵੀ ਭਗੌੜੇ ਜੱਗੀ ਅਤੇ ਸ਼ੁਭਮ ਨੂੰ ਪਨਾਹ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਦੀਪ ਦੀਪਾ ਨੇ ਮੁਲਜ਼ਮਾਂ ਦੇ ਭੱਜਣ ਅਤੇ ਨਿਰੰਤਰ ਗਤੀਵਿਧੀਆਂ ਨੂੰ ਸਮਰੱਥ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਗੁਰਦੀਪ ਉਰਫ਼ ਦੀਪਾ ਕੋਲ ਮਾਈਨਿੰਗ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਦਾ ਅਪਰਾਧਿਕ ਰਿਕਾਰਡ ਹੈ। ਇਸ ਆਪਰੇਸ਼ਨ ਦੌਰਾਨ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਤੋਂ ਮਹੱਤਵਪੂਰਨ ਹਥਿਆਰ ਬਰਾਮਦ ਕੀਤੇ ਹਨ। ਸ਼ੁਭਮ ਤੋਂ 8 ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ 32 ਬੋਰ ਪਿਸਤੌਲ ਅਤੇ ਗੁਰਦੀਪ ਦੀਪਾ ਤੋਂ ਇੱਕ ਪੰਪ ਐਕਸ਼ਨ ਗੰਨ ਦੇ ਨਾਲ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਹ ਹਥਿਆਰ ਕਥਿਤ ਤੌਰ ਤੇ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੱਗੇ ਵਧਾਉਣ ਲਈ ਵਰਤਿਆ ਜਾਣ ਵਾਲਾ ਸੀ।

ਉਹਨਾਂ ਦੱਸਿਆ ਕਿ ਇਸ ਸਬੰਧ ਵਿਚ 21 ਫਰਵਰੀ 2025 ਨੂੰ ਇਕ ਐਫਆਈਆਰ ਨੰਬਰ ਪਹਿਲਾਂ ਹੀ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀ ਐਨ ਐਸ ਦੀ ਧਾਰਾ 249 ਅਤੇ 61(2) ਦੇ ਤਹਿਤ ਪੁਲੀਸ ਸਟੇਸ਼ਨ ਐਸ ਐਸ ਓ ਸੀ, ਐਸ ਏ ਐਸ ਨਗਰ ਵਿਖੇ ਦਰਜ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਜਗਦੀਸ਼ ਉਰਫ਼ ਜੱਗਾ (ਜਿਸਨੇ 10 ਫਰਵਰੀ ਨੂੰ ਨੰਦੇੜ ਕਤਲੇਆਮ ਨੂੰ ਅੰਜਾਮ ਦਿੱਤਾ ਸੀ), ਨੂੰ ਉਸਦੇ ਦੋ ਸਾਥੀਆਂ ਸ਼ੁਭਮਦੀਪ ਉਰਫ਼ ਸ਼ੁਭ ਅਤੇ ਸਚਿਨਦੀਪ ਉਰਫ਼ ਸਚਿਨ ਸਮੇਤ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸ ਐਸ ਓ ਸੀ ਵਲੋਂ ਹੁਣ ਤੱਕ ਕੀਤੀਆਂ ਗਈਆਂ ਇਨ੍ਹਾਂ ਹਾਲੀਆ ਗ੍ਰਿਫ਼ਤਾਰੀਆਂ ਨਾਲ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 6 ਹੋ ਗਈ ਹੈ ਅਤੇ ਕੁੱਲ ਬਰਾਮਦਗੀ ਤਿੰਨ .32 ਬੋਰ ਪਿਸਤੌਲਾਂ ਦੇ ਨਾਲ-ਨਾਲ 13 ਕਾਰਤੂਸ ਅਤੇ 01 ਪੰਪ ਐਕਸ਼ਨ ਗੰਨ ਦੇ ਨਾਲ-ਨਾਲ 15 ਜ਼ਿੰਦਾ ਕਾਰਤੂਸ ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਅੱਜ ਪੁਲੀਸ ਰਿਮਾਂਡ ਪ੍ਰਾਪਤ ਕਰਨ ਲਈ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending