Mohali
ਹਰ ਸਾਲ ਬਰਸਾਤ ਵੇਲੇ ਵੱਡੀ ਸਮੱਸਿਆ ਬਣ ਜਾਂਦਾ ਹੈ ਬਰਸਾਤੀ ਪਾਣੀ
ਬਰਸਾਤੀ ਪਾਣੀ ਦੀ ਸੰਭਾਲ ਅਤੇ ਧਰਤੀ ਹੇਠਾਂ ਭੇਜਣ ਲਈ ਉਪਰਾਲੇ ਕਰੇ ਸਰਕਾਰ
ਐਸ ਏ ਐਸ ਨਗਰ, 15 ਮਾਰਚ (ਸ.ਬ.) ਬੀਤੀ ਰਾਤ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਹੋਈ ਬਰਸਾਤ ਦੌਰਾਨ ਵੱਖ ਵੱਖ ਥਾਵਾਂ ਤੇ ਬਰਸਾਤੀ ਪਾਣੀ ਖੜ੍ਹਾ ਹੋ ਗਿਆ ਅਤੇ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਵੀ ਖੁੱਲ ਗਈ। ਪਟਿਆਲਾ ਅਤੇ ਹੋਰਨਾਂ ਸ਼ਹਿਰਾਂ ਦੀਆਂ ਕੁੱਝ ਸੜਕਾਂ ਤੇ ਬਰਸਾਤੀ ਪਾਣੀ ਅੱਜ ਵੀ ਖੜ੍ਹਾ ਹੈ, ਜਿਸ ਦੀ ਨਿਕਾਸੀ ਦਾ ਕੋਈ ਪ੍ਰਬੰਧ ਹੀ ਨਹੀਂ ਹੋ ਪਾਇਆ ਹੈ।
ਹਰ ਵਾਰ ਬਰਸਾਤ ਦੌਰਾਨ ਬਰਸਾਤੀ ਪਾਣੀ ਵੱਡੀ ਸਮੱਸਿਆ ਬਣ ਜਾਂਦਾ ਹੈ। ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਦਾ ਇਹੋ ਹਾਲ ਹੈ, ਜਿਥੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਜਾਂ ਤਾਂ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ ਜਾਂ ਪ੍ਰਬੰਧਾਂ ਦੇ ਨਾਂਅ ਤੇ ਖਾਣਾ ਪੂਰਤੀ ਕੀਤੀ ਗਈ ਹੈ। ਜਿਸ ਕਾਰਨ ਬਰਸਾਤ ਸਮੇਂ ਖਾਸ ਕਰਕੇ ਬਰਸਾਤ ਦੇ ਦੋ ਮਹੀਨਿਆਂ ਦੌਰਾਨ ਬਰਸਾਤੀ ਪਾਣੀ ਆਮ ਲੋਕਾਂ ਲਈ ਵੱਡੀ ਸਮੱਸਿਆ ਬਣ ਜਾਂਦਾ ਹੈ।
ਮੁਹਾਲੀ ਵਰਗੇ ਅਤਿਆਧੁਨਿਕ ਕਹੇ ਜਾਂਦੇ ਸ਼ਹਿਰ ਵਿੱਚ ਵੀ ਹਰ ਸਾਲ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਸਮੱਸਿਆ ਆਉਂਦੀ ਹੈ ਅਤੇ ਮੁਹਾਲੀ ਸ਼ਹਿਰ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਬਣੀਆਂ ਜਾਇਜ ਅਤੇ ਨਾਜਾਇਜ ਕਾਲੋਨੀਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਬਰਸਾਤੀ ਪਾਣੀ ਇਹਨਾਂ ਕਾਲੋਨੀਆਂ ਵਿੱਚ ਵੱਡੀ ਆਫਤ ਬਣ ਜਾਂਦਾ ਹੈ।
ਪਹਿਲਾਂ ਪੰਜਾਬ ਦੇ ਲਗਭਗ ਹਰੇਕ ਪਿੰਡ ਵਿੱਚ ਛੱਪੜ ਹੁੰਦੇ ਸਨ, ਜਿਹਨਾਂ ਵਿੱਚ ਬਰਸਾਤ ਦਾ ਇਹ ਪਾਣੀ ਸਮਾ ਜਾਂਦਾ ਸੀ ਪਰ ਹੁਣ ਪਿੰਡਾਂ ਵਿਚੋਂ ਛੱਪੜ ਅਲੋਪ ਹੋ ਚੁੱਕੇ ਹਨ ਅਤੇ ਛੱਪੜਾਂ ਦੀਆਂ ਜ਼ਮੀਨਾਂ ਤੇ ਨਾਜਾਇਜ਼ ਕਬਜੇ ਹੋ ਚੁੱਕੇ ਹਨ। ਇਸ ਤੋਂ ਇਲਾਵਾ ਰਜਬਾਹਿਆਂ ਅਤੇ ਡਰੇਨਾਂ ਦੀ ਸਮੇਂ ਸਿਰ ਸਫਾਈ ਨਾ ਹੋਣ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਆ ਜਾਂਦੀ ਹੈ ਅਤੇ ਬਰਸਾਤੀ ਪਾਣੀ ਪੰਜਾਬ ਦੇ ਰਿਹਾਇਸੀ ਇਲਾਕਿਆਂ ਵਿੱਚ ਜਾ ਕੇ ਵੱਡਾ ਨੁਕਸਾਨ ਕਰਦਾ ਹੈ।
ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਵਿੱਚ ਹਰ ਸਾਲ ਬਰਸਾਤੀ ਪਾਣੀ ਵੱਡਾ ਨੁਕਸਾਨ ਕਰਦਾ ਹੈ ਅਤੇ ਪੰਜਾਬ ਵਿੱਚ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਹੜਾਂ ਵਰਗੀ ਸਥਿਤੀ ਹੋ ਜਾਂਦੀ ਹੈ ਪਰੰਤੂ ਇਸ ਦੇ ਬਾਵਜੂਦ ਪੰਜਾਬ ਦੀ ਕਿਸੇ ਵੀ ਸਰਕਾਰ ਵੱਲੋਂ ਬਰਸਾਤੀ ਪਾਣੀ ਦੀ ਸਹੀ ਤਰੀਕੇ ਨਾਲ ਨਿਕਾਸੀ ਅਤੇ ਬਰਸਾਤੀ ਪਾਣੀ ਦੀ ਸੰਭਾਲ ਲਈ ਯੋਗ ਕਦਮ ਨਹੀਂ ਚੁੱਕੇ ਗਏ।
ਆਸਟ੍ਰੇਲੀਆ, ਕੈਨੇਡਾ ਅਤੇ ਹੋਰ ਮੁਲਕਾਂ ਵਿੱਚ ਬਰਸਾਤੀ ਪਾਣੀ ਦੀ ਪੂਰੀ ਸੰਭਾਲ ਕੀਤੀ ਜਾਂਦੀ ਹੈ। ਆਸਟ੍ਰੇਲੀਆ ਵਿੱਚ ਤਾਂ ਸਿੰਜਾਈ ਲਈ ਬਰਸਾਤੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਪੰਜਾਬ ਨੂੰ ਬਰਸਾਤੀ ਪਾਣੀ ਦੀ ਸੰਭਾਲ ਲਈ ਆਸਟ੍ਰੇਲੀਆ ਦਾ ਮਾਡਲ ਅਪਨਾਉਂਦਾ ਚਾਹੀਦਾ ਹੈ। ਪੰਜਾਬ ਵਿੱਚ ਇੱਕ ਪਾਸੇ ਧਰਤੀ ਹੇਠਲਾ ਪਾਣੀ ਖਤਮ ਹੋ ਰਿਹਾ ਹੈ, ਦੂੁਜੇ ਪਾਸੇ ਬਰਸਾਤੀ ਪਾਣੀ ਹਰ ਬਰਸਾਤ ਸਮੇਂ ਵੱਡੀ ਸਮੱਸਿਆ ਬਣਦਾ ਹੈ।
ਸਰਕਾਰ ਨੂੰ ਚਾਹੀਦਾ ਹੈ ਕਿ ਬਰਸਾਤੀ ਪਾਣੀ ਦੀ ਸੰਭਾਲ ਲਈ ਯੋਗ ਕਦਮ ਪੁਟੇ ਜਾਣ ਅਤੇ ਬਰਸਾਤੀ ਪਾਣੀ ਨੂੰ ਧਰਤੀ ਹੇਠਾਂ ਭੇਜਣ ਲਈ ਜਰੁੂਰੀ ਪ੍ਰਬੰਧ ਕੀਤੇ ਜਾਣ ਤਾਂ ਕਿ ਬਰਸਾਤੀ ਪਾਣੀ ਦੀ ਸਮੱਸਿਆ ਵੀ ਹਲ ਹੋ ਸਕੇ ਅਤੇ ਬਰਸਾਤੀ ਪਾਣੀ ਨੂੰ ਧਰਤੀ ਹੇਠਾਂ ਭੇਜਣ ਕਰਕੇ ਧਰਤੀ ਹੇਠਲਾ ਪਾਣੀ ਵੀ ਖਤਮ ਨਾ ਹੋ ਸਕੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
