Connect with us

Chandigarh

ਪੰਜਾਬ ਸਰਕਾਰ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਲਾਂਚ ਕਰੇਗੀ ਆਨਲਾਈਨ ਪੋਰਟਲ : ਡਾ ਬਲਜੀਤ ਕੌਰ

Published

on

 

ਚੰਡੀਗੜ੍ਹ, 17 ਮਾਰਚ (ਸ.ਬ.) ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਉਹਨਾਂ ਦੱਸਿਆ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮ ਓ ਯੂ) ਤੇ ਹਸਤਾਖਰ ਕੀਤੇ ਗਏ ਹਨ।

 

Continue Reading

Chandigarh

ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ 19 ਨੂੰ

Published

on

By

 

ਚੰਡੀਗੜ੍ਹ, 17 ਮਾਰਚ (ਸ.ਬ.) ਗੁਰੂ ਨਾਨਕ ਖੋਜ ਸੰਸਥਾ, ਬਰਮਿੰਘਮ, ਇੰਗਲੈਂਡ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਅਤੇ ਪੰਜਾਬੀ ਸਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ”ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ” ਸੈਕਟਰ 14 ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਇੰਗਲਿਸ਼ ਐਡੀਟੋਰੀਅਮ ਵਿਚ 19 ਮਾਰਚ ਨੂੰ 11 ਵਜੇ ਕਰਵਾਇਆ ਜਾ ਰਿਹਾ ਹੈ।

ਖੋਜ ਸੰਸਥਾ ਦੇ ਨਿਰਦੇਸ਼ਕ ਡਾ: ਹਰਜਿੰਦਰ ਸਿੰਘ ਦਿਲਗੀਰ ਅਨੁਸਾਰ ਡਾ: ਸਾਹਿਲ ਮਿਸ਼ਰਾ ਵਿਸਥਾਰ ਪੂਰਵਕ ਭਾਸ਼ਨ ਦੇਣਗੇ। ਇਸ ਸਮਾਗਮ ਦੀ ਪ੍ਰਧਾਨਗੀ ਪੋ੍ਰਫੈਸਰ ਜੋਗਿੰਦਰ ਸਿੰਘ, ਸਾਬਕਾ ਮੁੱਖੀ, ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਕਰਨਗੇ ਅਤੇ ਉੱਘੇ ਇਤਿਹਾਸਕਾਰ ਡਾ: ਸ਼ੁਭਾਸ਼ ਪਰਹਾਰ ਨੂੰ ਜੀਵਨ ਭਰ ਦੀਆਂ ਉਪਲੱਭਧੀਆਂ ਕਰਕੇ ‘ਲਾਇਫ ਟਾਇਮ ਐਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਮੌਜੂਦਾ ਸਾਂਸਦ ਮੈਂਬਰ ਸ: ਚਰਨਜੀਤ ਸਿੰਘ ਚੰਨੀ ਬਤੌਰ ਮੁੱਖ ਮਹਿਮਾਨ, ਬੀਬੀ ਕਿਰਨਜੀਤ ਕੌਰ (ਪੋਤਰੀ ਮਰਹੂਮ ਮਾਸਟਰ ਤਾਰਾ ਸਿੰਘ) ਬਤੌਰ ਵਿਸੇਸ਼ ਮਹਿਮਾਨ ਅਤੇ ਸ: ਸਿਮਰਨਜੀਤ ਸਿੰਘ ਮਾਨ, ਸਾ:ਸਾਂਸਦ ਮੈਂਬਰ ਬਤੌਰ ਗੈਸਟ ਆਫ ਆਨਰ ਹੋਣਗੇ।

Continue Reading

Chandigarh

ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ 1000 ਅਤਿਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

Published

on

By

 

ਚੰਡੀਗੜ੍ਹ, 15 ਮਾਰਚ (ਸ.ਬ.) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ। ਉਹਨਾਂ ਦੱਸਿਆ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਸਮੇਂ ਸਿਰ ਮੁਕੰਮਲ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ।

Continue Reading

Chandigarh

ਪੰਜਾਬ ਵਿੱਚ ਫਿਰ ਬਦਲਿਆ ਮੌਸਮ

Published

on

By

 

16 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 15 ਮਾਰਚ (ਸ.ਬ.) ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ. ਏ. ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਮਾਰਚ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ, ਜਿਸ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਪਾਰਾ ਵਧੇਗਾ, ਜਿਸ ਤੋਂ ਬਾਅਦ ਗਰਮੀ ਵਧੇਗੀ।

Continue Reading

Latest News

Trending