National
ਵਕਫ਼ ਬਿਲ ਵਿਰੁੱਧ ਜੰਤਰ-ਮੰਤਰ ਤੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 17 ਮਾਰਚ (ਸ.ਬ.) ਵਕਫ਼ (ਸੋਧ) ਬਿਲ ਵਿਰੁਧ ਅੱਜ, ਦਿੱਲੀ ਦੇ ਜੰਤਰ-ਮੰਤਰ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਨ।
ਵੱਖ-ਵੱਖ ਮੁਸਲਿਮ ਸੰਗਠਨਾਂ ਅਤੇ ਸਮਾਜਕ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ-ਨਾਲ ਕਈ ਵਿਰੋਧੀ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਮੰਗਲਵਾਰ ਨੂੰ ਹੀ ਇਸ ਬਾਰੇ ਜਾਣਕਾਰੀ ਦਿੱਤੀ ਸੀ। ਬੋਰਡ ਦੇ ਬੁਲਾਰੇ ਸਈਅਦ ਕਾਸਿਮ ਰਸੂਲ ਇਲਿਆਸ ਨੇ ਕਿਹਾ ਸੀ ਕਿ ਭਾਜਪਾ ਦੇ ਸਹਿਯੋਗੀ ਦਲ ਜਿਵੇਂ ਕਿ ਤੇਲਗੂ ਦੇਸ਼ਮ ਪਾਰਟੀ ਅਤੇ ਜਨਤਾ ਦਲ (ਯੂ) ਨੂੰ ਇਸ ਵਿਰੋਧ ਪ੍ਰਦਰਸ਼ਨ ਲਈ ਸੱਦਾ ਨਹੀਂ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਜਪਾ ਦੇ ਸਹਿਯੋਗੀ ਵੀ ਇਸਦੀ ਫ਼ਿਰਕੂ ਰਾਜਨੀਤੀ ਦਾ ਸਮਰਥਨ ਕਰ ਰਹੇ ਹਨ। ਪਰਸਨਲ ਲਾਅ ਬੋਰਡ ਪਹਿਲਾਂ 13 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕਰਨ ਵਾਲਾ ਸੀ, ਪਰ ਉਸ ਦਿਨ ਸੰਸਦ ਦੀ ਸੰਭਾਵਿਤ ਛੁੱਟੀ ਕਾਰਨ, ਬਹੁਤ ਸਾਰੇ ਸੰਸਦ ਮੈਂਬਰਾਂ ਨੇ ਸ਼ਾਮਲ ਹੋਣ ਤੋਂ ਅਸਮਰੱਥਾ ਜ਼ਾਹਰ ਕੀਤੀ, ਜਿਸ ਤੋਂ ਬਾਅਦ ਇਸ ਨੇ ਪ੍ਰੋਗਰਾਮ ਬਦਲ ਦਿੱਤਾ। ਇਲਿਆਸ ਨੇ ਕਿਹਾ ਕਿ ਬੋਰਡ ਦੇ ਪ੍ਰਤੀਨਿਧੀਆਂ ਨੇ ਜਨਵਰੀ ਅਤੇ ਫ਼ਰਵਰੀ ਵਿੱਚ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਜੇਡੀ(ਯੂ) ਪ੍ਰਧਾਨ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਸਮਰਥਨ ਮੰਗਿਆ ਸੀ, ਪਰ ਇਹ ਦੋਵੇਂ ਪਾਰਟੀਆਂ ਇਸ ਸਮੇਂ ਇਸ ਮੁੱਦੇ ਤੇ ਸਰਕਾਰ ਦੇ ਨਾਲ ਜਾਪਦੀਆਂ ਹਨ।
ਉਨ੍ਹਾਂ ਅਨੁਸਾਰ, ਲਗਭਗ ਪੰਜ ਕਰੋੜ ਮੁਸਲਮਾਨਾਂ ਨੇ ਈ-ਮੇਲ ਰਾਹੀਂ ਸਾਂਝੀ ਸੰਸਦੀ ਕਮੇਟੀ ਨੂੰ ਆਪਣੀ ਰਾਏ ਦਿੱਤੀ, ਪਰ ਸਭ ਕੁਝ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਜੇਕਰ ਇਹ ਬਿਲ ਪਾਸ ਹੋ ਜਾਂਦਾ ਹੈ, ਤਾਂ ਇੱਕ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਇਸ ਬਿਲ ਨੂੰ ਮੌਜੂਦਾ ਸੈਸ਼ਨ ਵਿਚ ਸੰਸਦ ਵਿੱਚ ਪੇਸ਼ ਕਰ ਸਕਦੀ ਹੈ।
ਜੇਪੀਸੀ ਦੇ ਚੇਅਰਮੈਨ ਜਗਦੰਬਿਕਾ ਪਾਲ ਨੇ ਕਿਹਾ ਕਿ ਇਸ ਸੋਧ ਤੋਂ ਬਾਅਦ ਸੰਯੁਕਤ ਸੰਸਦੀ ਕਮੇਟੀ ਅਤੇ ਵਕਫ਼ ਨੇ ਏਆਈਐਮਪੀਐਲਬੀ ਨੂੰ ਕਮੇਟੀ ਦੇ ਸਾਹਮਣੇ ਤਲਬ ਕੀਤਾ ਸੀ। ਅਸੀਂ ਏਆਈਐਮਪੀਐਲਬੀ ਦੁਆਰਾ ਕਮੇਟੀ ਦੇ ਸਾਹਮਣੇ ਉਜਾਗਰ ਕੀਤੇ ਗਏ ਨੁਕਤਿਆਂ ਦਾ ਨੋਟਿਸ ਲਿਆ। ਇੰਨਾ ਹੀ ਨਹੀਂ, ਅਸੀਂ ਇਸਨੂੰ ਆਪਣੀ ਰਿਪੋਰਟ ਦਾ ਹਿੱਸਾ ਵੀ ਬਣਾਇਆ ਤਾਂ ਫਿਰ ਉਹ ਦਿੱਲੀ ਦੇ ਜੰਤਰ-ਮੰਤਰ ਤੇ ਵਿਰੋਧ ਪ੍ਰਦਰਸ਼ਨ ਕਿਉਂ ਕਰਨ ਜਾ ਰਹੇ ਹਨ? ਸੋਧ ਤੋਂ ਬਾਅਦ ਇਕ ਬਿਹਤਰ ਕਾਨੂੰਨ ਬਣਨ ਜਾ ਰਿਹਾ ਹੈ। ਗਰੀਬਾਂ, ਔਰਤਾਂ, ਵਿਧਵਾਵਾਂ ਅਤੇ ਬੱਚਿਆਂ ਨੂੰ ਵੀ ਵਕਫ਼ ਦਾ ਲਾਭ ਮਿਲੇਗਾ” ਉਨ੍ਹਾਂ ਅੱਗੇ ਏਆਈਐਮਪੀਐਲਬੀ ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।
National
ਡਬਲ ਡੇਕਰ ਬੱਸ ਅਤੇ ਟਰੱਕ ਦੀ ਟੱਕਰ ਦੌਰਾਨ 11 ਸਵਾਰੀਆਂ ਜ਼ਖ਼ਮੀ

ਪਾਣੀਪਤ, 19 ਮਾਰਚ (ਸ.ਬ.) ਪਾਣੀਪਤ ਤੋਂ ਹਰਦੋਈ ਜਾ ਰਹੀ ਡਬਲ ਡੇਕਰ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 11 ਯਾਤਰੀ ਜ਼ਖਮੀ ਹੋ ਗਏ। ਪੁਲੀਸ ਨੇ ਕਰੇਨ ਦੀ ਮਦਦ ਨਾਲ ਨੁਕਸਾਨੇ ਵਾਹਨਾਂ ਨੂੰ ਹਾਈਵੇਅ ਤੋਂ ਹਟਾਇਆ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹਰ ਕਿਸੇ ਨੂੰ ਕੁਝ ਸਮੇਂ ਵਿੱਚ ਹੀ ਆਪਣੀ ਮੰਜ਼ਿਲ ਤੇ ਭੇਜ ਦਿੱਤਾ ਗਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਹਾਦਸਾ ਬੀਤੀ ਦੇਰ ਰਾਤ ਲਖਨਊ-ਦਿੱਲੀ-ਅਜੀਤਪੁਰ ਬਾਈਪਾਸ ਤੇ ਵਾਪਰਿਆ। ਪਾਣੀਪਤ ਤੋਂ ਹਰਦੋਈ ਜਾ ਰਹੀ ਡਬਲ ਡੇਕਰ ਬੱਸ ਵਿੱਚ ਪੰਜਾਹ ਦੇ ਕਰੀਬ ਸਵਾਰੀਆਂ ਸਨ। ਅਜੀਤਪੁਰ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਹਾਦਸੇ ਦੇ ਸਮੇਂ ਸਾਰੇ ਯਾਤਰੀ ਸੌਂ ਰਹੇ ਸਨ। ਅਚਾਨਕ ਜ਼ੋਰਦਾਰ ਆਵਾਜ਼ ਆਉਣ ਨਾਲ ਸਾਰੇ ਯਾਤਰੀ ਨੀਂਦ ਤੋਂ ਜਾਗ ਪਏ।
ਹਾਦਸੇ ਤੋਂ ਬਾਅਦ ਪੁਲੀਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿੱਥੇ 11 ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਨ੍ਹਾਂ ਸਾਰਿਆਂ ਨੂੰ ਬਾਅਦ ਵਿੱਚ ਪੁਲੀਸ ਨੇ ਕਿਸੇ ਹੋਰ ਗੱਡੀ ਵਿੱਚ ਟਿਕਾਣੇ ਤੇ ਭੇਜ ਦਿੱਤਾ।
ਹਾਦਸੇ ਤੋਂ ਬਾਅਦ ਮੌਕੇ ਤੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀ ਕਤਾਰ ਲੱਗ ਗਈ। ਪੁਲੀਸ ਨੇ ਕਿਸੇ ਤਰ੍ਹਾਂ ਕਰੇਨ ਦੀ ਮਦਦ ਨਾਲ ਨੁਕਸਾਨੇ ਵਾਹਨਾਂ ਨੂੰ ਹਟਾਇਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਸਿਵਲ ਲਾਈਨ ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਅਜੇ ਤੱਕ ਕਿਸੇ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਸ਼ਿਕਾਇਤ ਮਿਲਣ ਤੇ ਮਾਮਲਾ ਦਰਜ ਕੀਤਾ ਜਾਵੇਗਾ।
National
ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਬੁਰਹਾਨਪੁਰ ਵਿੱਚ ਤਣਾਅ
ਬੁਰਹਾਨਪੁਰ, 19 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਕਸਬੇ ਵਿੱਚ ਬੀਤੀ ਰਾਤ ਸੋਸ਼ਲ ਮੀਡੀਆ ਤੇ ਇੱਕ ਇਤਰਾਜ਼ਯੋਗ ਪੋਸਟ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸੁਪਰਡੈਂਟ ਦੇਵੇਂਦਰ ਪਾਟੀਦਾਰ ਨੇ ਦੱਸਿਆ ਕਿ ਪੋਸਟ, ਜਿਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਸੀ, ਵਾਇਰਲ ਹੋਣ ਤੋਂ ਬਾਅਦ ਇੱਕ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਖਿੰਡਾ ਦਿੱਤਾ। ਇਸ ਸਬੰਧੀ ਰਾਤ 10 ਵਜੇ ਦੇ ਕਰੀਬ ਐਫਆਈਆਰ ਦਰਜ ਕੀਤੀ ਗਈ। ਪਾਟੀਦਾਰ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਇਤਰਾਜ਼ਯੋਗ ਪੋਸਟਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ।
National
ਬਾਂਦੀਪੋਰਾ ਸ੍ਰੀਨਗਰ ਰੋਡ ਤੇ ਸ਼ੱਕੀ ਆਈ.ਈ.ਡੀ. ਬਰਾਮਦ
ਸ੍ਰੀਨਗਰ, 19 ਮਾਰਚ (ਸ.ਬ.) ਅੱਜ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਸ਼ੱਕੀ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦਾ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਬਲਾਂ ਦੀ ਸੜਕ ਖੋਲ੍ਹਣ ਵਾਲੀ ਟੀਮ ਦੁਆਰਾ ਸਵੇਰੇ 9 ਵਜੇ ਦੇ ਕਰੀਬ ਸਨ ਸੈਟ ਪੁਆਇੰਟ ਦੇ ਨੇੜੇ ਬਾਂਦੀਪੋਰਾ-ਸ੍ਰੀਨਗਰ ਹਾਈਵੇਅ ਤੇ ਇਕ ਸ਼ੱਕੀ ਚੀਜ਼ ਦਾ ਪਤਾ ਲੱਗਿਆ। ਬੰਬ ਨਿਰੋਧਕ ਦਸਤੇ ਨੂੰ ਤੁਰੰਤ ਮੌਕੇ ਤੇ ਬੁਲਾਇਆ ਗਿਆ ਅਤੇ ਹਾਈਵੇਅ ਤੇ ਆਵਾਜਾਈ ਨੂੰ ਵੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਆਈ.ਈ.ਡੀ. ਡਿਵਾਈਸ ਨੂੰ ਸੁਰੱਖਿਅਤ ਢੰਗ ਨਾਲ ਬੇਅਸਰ ਕਰ ਦਿੱਤਾ ਗਿਆ ਹੈ।
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
International2 months ago
ਅਮਰੀਕੀ ਏਅਰਲਾਈਨ ਦੇ ਜਹਾਜ਼ ਦੀ ਫੌਜ ਦੇ ਹੈਲੀਕਾਪਟਰ ਨਾਲ ਟੱਕਰ, 18 ਵਿਅਕਤੀਆਂ ਦੀ ਮੌਤ
-
Mohali1 month ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
National1 month ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ