Chandigarh
ਕਰਨਲ ਦੀ ਬੇਵਜਾ ਕੁੱਟਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ : ਬਲਬੀਰ ਸਿੱਧੂ

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਗੰਭੀਰ
ਚੰਡੀਗੜ੍ਹ, 18 ਮਾਰਚ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟਮਾਰ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀ ਪੁਲੀਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।
ਉਹਨਾਂ ਕਿਹਾ ਕਿ ਕਰਨਲ ਦਾ ਅਹੁਦਾ ਸੇਨਾ ਵਿੱਚ ਬਹੁਤ ਵੱਡਾ ਹੁੰਦਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਬਾਰਡਰ ਤੇ ਲੜ੍ਹਣ ਵਾਲਿਆਂ ਨਾਲ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਾ ਅਸਵੀਕਾਰ ਯੋਗ ਹੈ।
ਉਹਨਾਂ ਕਿਹਾ ਕਿ ਪੁਲੀਸ ਵਲੋਂ ਕਿਸੇ ਆਮ ਨਾਗਰਿਕ ਉੱਤੇ ਕੀਤੀ ਗਈ ਜ਼ਿਆਦਤੀ ਵੀ ਨਿੰਦਣਯੋਗ ਹੈ, ਪਰ ਫੌਜ ਵਿੱਚ ਸੇਵਾ ਕਰ ਰਹੇ ਕਰਨਲ ਪੱਧਰ ਦੇ ਅਧਿਕਾਰੀ ਦੀ ਬਿਨਾਂ ਕਿਸੇ ਕਾਰਨ ਤੋਂ ਭਰੇ ਬਾਜ਼ਾਰ ਵਿੱਚ ਕੀਤੀ ਗਈ ਕੁੱਟ-ਮਾਰ ਇੱਕ ਅਪਰਾਧ ਹੈ ਅਤੇ ਇਹ ਕਾਨੂੰਨ ਦੀ ਸਖ਼ਤ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਿੱਧ ਕਰ ਦਿਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਨਾਲ ਪੁਲੀਸ ਸਟੇਟ ਬਣ ਚੁੱਕਿਆ ਹੈ ਜਿੱਥੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲੀਸ ਨੂੰ ਆਪਣੇ ਅਹੁਦੇ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲੀਸ ਅਪਰਾਧੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਪਰਿਵਾਰ ਦੇ ਅਪਰਾਧੀਆਂ ਦਾ ਨਾਂਅ ਲੈਣ ਦੇ ਬਾਅਦ ਵੀ ਐਫ. ਆਈ. ਆਰ ਵਿੱਚ ਕਿਸੇ ਵੀ ਪੁਲੀਸ ਅਧਿਕਾਰੀ ਦੇ ਨਾਮ ਨਹੀਂ ਦੱਸੇ ਗਏ ਹਨ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਿਆਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਆਸੀ ਲੀਡਰਸ਼ਿਪ ਦੇ ਪੂਰੀ ਤਰਾਂ ਲੜਖੜਾ ਜਾਣ ਕਰਨ ਪੈਦਾ ਹੋਈ ਸਥਿਤੀ ਵਿੱਚ ਪੁਲੀਸ ਹੁਣ ਆਪਣੀ ਮਨਮਰਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਗੰਭੀਰ ਬਣ ਚੁੱਕੀ ਹੈ, ਜਿੱਥੇ ਆਏ ਦਿਨ ਕਤਲ, ਬੰਬ ਧਮਾਕੇ, ਗ੍ਰਨੇਡ ਹਮਲੇ, ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਸz. ਸਿੱਧੂ ਨੇ ਕਿਹਾ ਕਿ ਪੁਲੀਸ ਤੇ ਖ਼ੂਫ਼ੀਆ ਵਿਭਾਗ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਬੁਰੀ ਤਰਾਂ ਫੇਲ੍ਹ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਸਿਆਸੀ ਲੀਡਰਸ਼ਿਪ ਦਾ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਕੋਈ ਰਾਬਤਾ ਨਾ ਹੋਣ ਦੇ ਨਤੀਜੇ ਵਜੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਦਾ ਫਾਇਦਾ ਗੈਰ ਜ਼ਿੰਮੇਵਾਰ ਅਧਿਕਾਰੀ ਵੀ ਉਠਾ ਰਹੇ ਹਨ।
Chandigarh
ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਤੇ ਕਾਬੂ ਕਰਦਿਆਂ 8.08 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 18 ਮਾਰਚ (ਸ.ਬ.) ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਇਸ ਵਿਅਕਤੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕੀਤੀ ਜਾਂਦੀ ਸੀ।
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਆਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਇਤਲਾਹ ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।
ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ ਅਤੇ ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
Chandigarh
ਜਲ ਸਰੋਤ ਵਿਭਾਗ ਨੇ ਮਲੋਟ ਦੀ ਸਬ-ਡਵੀਜ਼ਨ ਨੰ. 12 ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ ਨਾਲ ਜੋੜਿਆ

ਚੰਡੀਗੜ੍ਹ, 18 ਮਾਰਚ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ. ਡਬਲਿਊ. ਆਰ. ਐਮ. ਡੀ. ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ ਡਬਲਿਊ ਆਰ ਐਮ ਡੀ ਸੀ ਡਵੀਜ਼ਨ, ਸੰਗਰੂਰ) ਅਧੀਨ ਸੀ, ਜੋ ਕਿ ਮਲੋਟ ਤੋਂ ਬਹੁਤ ਦੂਰ ਹੋਣ ਕਾਰਨ ਦਫ਼ਤਰੀ ਕੰਮ ਕਾਜ ਵਿਚ ਦੇਰੀ ਹੋਣ ਦੇ ਨਾਲ ਨਾਲ ਲੋਕਾਂ ਨੂੰ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪੁਨਰਗਠਨ ਨਾਲ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਆਵੇਗੀ, ਵਿਭਾਗੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ ਅਤੇ ਮਲੋਟ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਹਾਸਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇੱਕ ਵਿਸਤ੍ਰਿਤ ਮੈਪਿੰਗ ਰਿਪੋਰਟ ਤੇ ਅਧਾਰਤ ਹੈ, ਜੋ ਕਿ ਪੰਜਾਬ ਦੇ ਨਹਿਰੀ ਡਿਵੀਜ਼ਨਾਂ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਵਿਆਪਕ ਸਮੀਖਿਆ ਤੋਂ ਬਾਅਦ ਤਿਆਰ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਨਵੇਂ ਢਾਂਚੇ ਦੇ ਅਨੁਸਾਰ, ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ, ਦੇ ਪਹਿਲਾਂ ਚਲ ਰਹੇ ਕੰਮਾਂ ਨੂੰ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ. ਡਬਲਿਊ. ਆਰ. ਐਮ. ਡੀ. ਸੀ. ਡਵੀਜ਼ਨ, ਸੰਗਰੂਰ) ਅਧੀਨ ਹੀ ਕਰਵਾਇਆ ਜਾਵੇਗਾ, ਜਦੋਂ ਕਿ ਨਵੇਂ ਕੰਮਾਂ ਸਬੰਧੀ ਰਿਪੋਰਟ ਕਾਰਜਕਾਰੀ ਇੰਜੀਨੀਅਰ, ਅਬੋਹਰ ਨੂੰ ਸੌਂਪੀ ਜਾਵੇਗੀ।
Chandigarh
ਪੰਜਾਬ ਸਰਕਾਰ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਲਾਂਚ ਕਰੇਗੀ ਆਨਲਾਈਨ ਪੋਰਟਲ : ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ (ਸ.ਬ.) ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮ ਓ ਯੂ) ਤੇ ਹਸਤਾਖਰ ਕੀਤੇ ਗਏ ਹਨ।
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
International2 months ago
ਅਮਰੀਕੀ ਏਅਰਲਾਈਨ ਦੇ ਜਹਾਜ਼ ਦੀ ਫੌਜ ਦੇ ਹੈਲੀਕਾਪਟਰ ਨਾਲ ਟੱਕਰ, 18 ਵਿਅਕਤੀਆਂ ਦੀ ਮੌਤ
-
Mohali1 month ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ