International
ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਅਤੇ ਬੁਚ ਵਿਲਮੋਰ ਦੀ ਧਰਤੀ ਤੇ ਸੁਰੱਖਿਅਤ ਵਾਪਸੀ
ਕੇਪ ਕੈਨਵਰਲ, 19 ਮਾਰਚ (ਸ.ਬ.) ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ ਮਹੀਨੇ ਪੁਲਾੜ ਵਿਚ ਰਹਿਣ ਮਗਰੋਂ ਧਰਤੀ ਤੇ ਪਰਤ ਆਏ ਹਨ। ਪੁਲਾੜ ਯਾਤਰੀਆਂ ਨੂੰ ਲੈ ਕੇ ਆਏ ਸਪੇਸਐਕਸ ਦੇ ਕੈਪਸੂਲ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਰਵਾਨਗੀ ਪਾਉਣ ਤੋਂ ਕੁਝ ਹੀ ਘੰਟਿਆਂ ਬਾਅਦ ਫਲੋਰੀਡਾ ਪੈਨਹੈਂਡਲ ਦੇ ਤੇਲਾਹਾਸੇ ਜਲ ਖੇਤਰ ਵਿਚ ਉਤਾਰਿਆ ਗਿਆ। ਇਕ ਘੰਟੇ ਅੰਦਰ ਪੁਲਾੜ ਯਾਤਰੀ ਕੈਪਸੂਲ ਵਿੱਚੋਂ ਬਾਹਰ ਆ ਗਏ। ਉਨ੍ਹਾਂ ਕੈਮਰਿਆਂ ਵੱਲ ਹੱਥ ਹਿਲਾਏ ਤੇ ਮੁਸਕਰਾਏ। ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਟਰੈਚਰ ਤੇ ਲਿਜਾਇਆ ਗਿਆ। ਵਿਲਮੋਰ ਤੇ ਵਿਲੀਅਮਸ ਪੁਲਾੜ ਵਿਚ 286 ਦਿਨ ਰਹੇ। ਉਨ੍ਹਾਂ ਧਰਤੀ ਦੀ 4,576 ਵਾਰ ਪਰਿਕਰਮਾ ਕੀਤੀ ਤੇ ਸਪਲੈਸ਼ਡਾਊਨ ਦੇ ਸਮੇਂ ਤੱਕ 12 ਕਰੋੜ 10 ਲੱਖ ਮੀਲ ਦਾ ਸਫ਼ਰ ਕੀਤਾ।
ਕੈਪਸੂਲ ਅਮਰੀਕਾ ਦੇ ਪੂਰਬੀ ਸਾਹਿਲੀ ਸਮੇਂ ਮੁਤਾਬਕ ਬੀਤੀ ਰਾਤ ਇਕ ਵਜੇ (ਭਾਰਤੀ ਸਮੇਂ ਮੁਤਾਬਕ ਸਵੇਰੇ 10:30 ਵਜੇ) ਦੇ ਕਰੀਬ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਵੱਖ ਹੋਇਆ। ਕੈਪਸੂਲ ਮੌਸਮ ਮੁਆਫ਼ਕ ਹੋਣ ਮਗਰੋਂ ਪੂਰਬੀ ਸਾਹਿਲੀ ਸਮੇਂ ਅਨੁਸਾਰ 5:57 (ਭਾਰਤੀ ਸਮੇਂ ਮੁਤਾਬਕ ਬੀਤੀ ਰਾਤ 3:27 ਵਜੇ) ਫਲੋਰੀਡਾ ਦੇ ਸਾਹਿਲ ਤੇ ਉਤਰਿਆ।
ਦੋਵੇਂ ਪੁਲਾੜ ਯਾਤਰੀ ਨੌਂ ਮਹੀਨੇ ਪਹਿਲਾਂ ਬੋਇੰਗ ਦੀ ਪ੍ਰੀਖਣ ਉਡਾਨ ਜ਼ਰੀਏ ਪੁਲਾੜ ਕੇਂਦਰ ਵਿਚ ਪਹੁੰਚੇ ਸੀ। ਦੋਵੇਂ 5 ਜੂਨ 2024 ਨੂੰ ਬੋਇੰਗ ਦੇ ਨਵੇਂ ਸਟਾਰਲਾਈਨਰ ਕਰੂ ਯਾਨ ਵਿਚ ਸਵਾਰ ਹੋ ਕੇ ਪੁਲਾੜ ਵਿਚ ਗਏ ਸਨ ਤੇ ਉਨ੍ਹਾਂ ਦੇ ਇਕ ਹਫ਼ਤੇ ਬਾਅਦ ਹੀ ਧਰਤੀ ਤੇ ਮੁੜਨ ਦੀ ਉਮੀਦ ਸੀ। ਪੁਲਾੜ ਸਟੇਸ਼ਨ ਦੇ ਰਾਹ ਵਿਚ ਇੰਨੀਆਂ ਮੁਸ਼ਕਲਾਂ ਆਈਆਂ ਕਿ ਨਾਸਾ ਨੂੰ ਅਖੀਰ ਵਿਚ ਸਟਾਰਲਾਈਨਰ ਨੂੰ ਖਾਲੀ ਵਾਪਸ ਧਰਤੀ ਤੇ ਲਿਆਉਣਾ ਪਿਆ ਤੇ ਪ੍ਰੀਖਣ ਪਾਇਲਟਾਂ ਨੂੰ ਸਪੇਸਐਕਸ ਵਿਚ ਤਬਦੀਲ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਘਰ ਵਾਪਸੀ ਫਰਵਰੀ ਤੱਕ ਟਲ ਗਈ। ਇਸ ਤੋਂ ਬਾਅਦ ਸਪੇਸਐਕਸ ਕੈਪਸੂਲ ਸਬੰਧੀ ਸਮੱਸਿਆਵਾਂ ਕਰਕੇ ਇਕ ਮਹੀਨੇ ਦੀ ਹੋਰ ਦੇਰੀ ਹੋਈ
ਐਤਵਾਰ ਨੂੰ ਦੋਵਾਂ ਪੁਲਾੜ ਯਾਤਰੀਆਂ ਨੂੰ ਉਦੋਂ ਰਾਹਤ ਮਿਲੀ ਜਦੋਂਕਿ ਰਾਹਤ ਦਲ ਪੁਲਾੜ ਕੇਂਦਰ ਪੁੱਜਾ। ਇਸ ਨਾਲ ਵਿਲਮੋਰ ਤੇ ਵਿਲੀਅਮਸ ਦੀ ਧਰਤੀ ਤੇ ਵਾਪਸੀ ਦਾ ਰਾਹ ਪੱਧਰਾ ਹੋ ਗਿਆ। ਨਾਸਾ ਨੇ ਇਸ ਹਫ਼ਤੇ ਦੇ ਅਖੀਰ ਬੇਯਕੀਨੀ ਵਾਲੀਆਂ ਮੌਸਮੀ ਪੇਸ਼ੀਨਗੋਈਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਧਰਤੀ ਤੇ ਵਾਪਸ ਲਿਆਉਣ ਦਾ ਅਮਲ ਥੋੜ੍ਹਾ ਪਹਿਲਾਂ ਸ਼ੁਰੂ ਕਰ ਦਿੱਤਾ।
International
ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।
ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
International
ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।
ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।
ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।
International
ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ
ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
