National
ਕਾਰ ਤੇ ਟਰੱਕ ਪਲਟਣ ਕਾਰਨ 6 ਵਿਅਕਤੀਆਂ ਦੀ ਹੇਠਾਂ ਦੱਬਣ ਕਾਰਨ ਮੌਤ

ਬੀਕਾਨੇਰ, 20 ਮਾਰਚ (ਸ.ਬ.) ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਟਰੱਕ ਚੱਲਦੀ ਕਾਰ ਉੱਤੇ ਜਾ ਡਿੱਗਿਆ। ਕਾਰ ਵਿੱਚ 6 ਵਿਅਕਤੀ ਸਵਾਰ ਸਨ। ਕਾਰ ਵਿੱਚ ਸਵਾਰ ਸਾਰੇ 6 ਵਿਅਕਤੀਆਂ ਦੀ ਟਰੱਕ ਹੇਠਾਂ ਦੱਬਣ ਨਾਲ ਮੌਤ ਹੋ ਗਈ।
ਇਹ ਹਾਦਸਾ ਬੀਕਾਨੇਰ ਤੋਂ ਕਰੀਬ 20 ਕਿਲੋਮੀਟਰ ਦੂਰ ਪਲਾਨਾ-ਦੇਸ਼ਨੋਕ ਪੁਲ ਤੇ ਵਾਪਰਿਆ। ਸੂਚਨਾ ਮਿਲਣ ਤੇ ਐਸਪੀ ਕਵੇਂਦਰ ਸਾਗਰ ਅਤੇ ਬੀਕਾਨੇਰ ਰੇਂਜ ਆਈਜੀ ਓਮਪ੍ਰਕਾਸ਼ ਪਾਸਵਾਨ ਮੌਕੇ ਤੇ ਪਹੁੰਚੇ ਅਤੇ ਹਾਦਸੇ ਦੀ ਜਾਣਕਾਰੀ ਲਈ।
ਬੀਕਾਨੇਰ ਦੇ ਐਸਪੀ ਕਵੇਂਦਰ ਸਾਗਰ ਨੇ ਦੱਸਿਆ ਕਿ ਇਹ ਹਾਦਸਾ ਪਲਾਨਾ ਦੇਸ਼ਨੋਕ ਸਥਿਤ ਪੁਲ ਤੇ ਵਾਪਰਿਆ। ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਕਾਰ ਤੇ ਪਲਟ ਗਿਆ। ਟਰੱਕ ਕੋਲੇ ਨਾਲ ਭਰਿਆ ਹੋਇਆ ਸੀ। ਹਾਦਸੇ ਤੋਂ ਬਾਅਦ ਕਾਰ ਵਿੱਚ ਫਸੇ ਵਿਅਕਤੀਆਂ ਨੂੰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ।
ਮੌਕੇ ਤੇ ਜੇਸੀਬੀ ਅਤੇ ਕਰੇਨ ਬੁਲਾਈ ਗਈ। ਜੇਸੀਬੀ ਨਾਲ ਕੋਲਾ ਕੱਢਿਆ ਗਿਆ ਅਤੇ ਫਿਰ ਕਰੇਨ ਦੀ ਮਦਦ ਨਾਲ ਟਰੱਕ ਨੂੰ ਹਟਾਇਆ ਗਿਆ ਅਤੇ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਐਸਪੀ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਸਾਰੇ ਛੇ ਵਿਅਕਤੀਆਂ ਦੀ ਮੌਤ ਹੋ ਗਈ।
National
ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਦੌਰਾਨ 24 ਨਕਸਲੀ ਢੇਰ, ਇੱਕ ਜਵਾਨ ਸ਼ਹੀਦ

ਬੀਜਾਪੁਰ, 20 ਮਾਰਚ (ਸ.ਬ.) ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਅੱਜ ਸਵੇਰੇ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 24 ਨਕਸਲੀਆਂ ਨੂੰ ਢੇਰ ਕੀਤਾ ਹੈ। ਇਸ ਘਟਨਾ ਵਿੱਚ ਇੱਕ ਜਵਾਨ ਦੇ ਸ਼ਹੀਦ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਗੰਗਾਲੂਰ ਥਾਣਾ ਖੇਤਰ ਦੇ ਵਿਚ ਬੀਜਾਪੁਰ ਅਤੇ ਦੰਤੇਵਾੜ੍ਹਾ ਜ਼ਿਲ੍ਹੇ ਦੀ ਸੀਮਾ ਵਾਲੇ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਮੁੱਠਭੇੜ ਹੋਈ, ਜਿਸ ਵਿੱਚ ਸੁਰੱਖਿਆ ਬਲਾਂ ਨੇ 18 ਨਕਸਲੀਆਂ ਨੂੰ ਮਾਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਅਭਿਆਨ ਦੌਰਾਨ ਅੱਜ ਸਵੇਰੇ ਸੱਤ ਵਜੇ ਤੋਂ ਨਕਸਲੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਸੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁੱਠਭੇੜ ਵਾਲੀ ਥਾਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ 22 ਨਕਸਲੀਆਂ ਦੇ ਲਾਸ਼ਾਂ ਨੂੰ ਬਰਾਮਦ ਕੀਤਾ ਹੈ। ਇਸ ਘਟਨਾ ਵਿੱਚ ਬੀਜਾਪੁਰ ਜ਼ਿਲਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦਾ ਇੱਕ ਜਵਾਨ ਵੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਵਿੱਚ ਮੁੱਠਭੇੜ ਅਤੇ ਸਰਚ ਅਭਿਆਨ ਜਾਰੀ ਹੈ।
National
ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖੁਦਕੁਸ਼ੀ

ਬੀਕਾਨੇਰ, 20 ਮਾਰਚ (ਸ.ਬ.) ਬੀਕਾਨੇਰ ਦੇ ਵੱਲਭ ਗਾਰਡਨ ਇਲਾਕੇ ਵਿੱਚ ਰਹਿਣ ਵਾਲੇ ਨਿਤਿਨ ਖੱਤਰੀ, ਉਸਦੀ ਪਤਨੀ ਅਤੇ ਉਸਦੀ 18 ਸਾਲਾ ਧੀ ਆਪਣੇ ਹੀ ਘਰ ਵਿੱਚ ਮ੍ਰਿਤਕ ਪਾਏ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਸੁਪਰਡੈਂਟ ਕਵਿੰਦਰ ਸਿੰਘ ਸਾਗਰ ਵੀ ਮੌਕੇ ਤੇ ਪਹੁੰਚੇ ਅਤੇ ਐਫਐਸਐਲ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ। ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਨਿਤਿਨ ਦਾ ਇਲਾਕੇ ਦੇ ਵਸਨੀਕਾਂ ਨਾਲ ਬਹੁਤਾ ਸੰਪਰਕ ਨਹੀਂ ਸੀ। ਭਾਵੇਂ ਉਹ ਖੁਦ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ, ਪਰ ਇਲਾਕੇ ਦੇ ਬਹੁਤ ਸਾਰੇ ਲੋਕ ਉਸਨੂੰ ਜਾਣਦੇ ਸਨ। ਪਰ ਪਰਿਵਾਰ ਦੇ ਬਾਕੀ ਮੈਂਬਰ ਕਿਸੇ ਨਾਲ ਜ਼ਿਆਦਾ ਗੱਲਬਾਤ ਨਹੀਂ ਕਰਦੇ ਸਨ।
ਘਟਨਾ ਬਾਰੇ ਪੁਲੀਸ ਸੁਪਰਡੈਂਟ ਕਵਿੰਦਰ ਸਿੰਘ ਸਾਗਰ ਨੇ ਕਿਹਾ ਕਿ ਦਰਅਸਲ ਨਿਤਿਨ ਦਾ ਘਰ ਪਿਛਲੇ ਕਈ ਦਿਨਾਂ ਤੋਂ ਬੰਦ ਸੀ ਅਤੇ ਬਿਜਲੀ ਦਾ ਬਿੱਲ ਵੀ ਗੇਟ ਤੇ ਚਿਪਕਾਇਆ ਹੋਇਆ ਸੀ ਅਤੇ ਉਸ ਦਾ ਸਕੂਟਰ ਵੀ ਘਰ ਦੇ ਅੰਦਰ ਖੜ੍ਹਾ ਸੀ। ਨੇੜੇ ਰਹਿਣ ਵਾਲੇ ਲੋਕਾਂ ਨੇ ਵੀ ਇਸ ਮਾਮਲੇ ਤੇ ਚਰਚਾ ਕੀਤੀ ਅਤੇ ਪਹਿਲਾਂ ਲੋਕਾਂ ਨੇ ਸੋਚਿਆ ਕਿ ਸ਼ਾਇਦ ਪਰਿਵਾਰ ਕਿਤੇ ਬਾਹਰ ਗਿਆ ਹੋਇਆ ਹੈ ਪਰ ਦੋ-ਚਾਰ ਦਿਨ ਤੋਂ ਬਾਅਦ ਵੀ ਜਦੋਂ ਕੋਈ ਘਰ ਨਹੀਂ ਆਇਆ ਤਾਂ ਇਸ ਦੀ ਜਾਣਕਾਰੀ ਨਿਤਿਨ ਦੇ ਭਰਾ ਅਤੇ ਬੀਕਾਨੇਰ ਵਿੱਚ ਰਹਿਣ ਵਾਲੇ ਹੋਰ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਘਰ ਆਏ ਅਤੇ ਦੇਖਿਆ ਤਾਂ ਨਿਤਿਨ ਦੀ ਲਾਸ਼ ਕਮਰੇ ਵਿੱਚ ਲਟਕਦੀ ਮਿਲੀ। ਇਸ ਤੋਂ ਬਾਅਦ ਲੋਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਜਦੋਂ ਪੁਲੀਸ ਨੇ ਆ ਕੇ ਦੇਖਿਆ ਤਾਂ ਉਨ੍ਹਾਂ ਨੂੰ ਤਿੰਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਐਫਐਸਐਲ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ।
ਪੁਲੀਸ ਸੁਪਰਡੈਂਟ ਦਾ ਕਹਿਣਾ ਹੈ ਕਿ ਆ ਰਹੀ ਬਦਬੂ ਤੋਂ ਲੱਗਦਾ ਹੈ ਕਿ ਇਹ ਘਟਨਾ ਕਈ ਦਿਨ ਪੁਰਾਣੀ ਹੈ ਅਤੇ ਪਹਿਲੀ ਨਜ਼ਰੇ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ ਪਰ ਪੁਲੀਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
National
ਭਾਜਪਾ ਅਤੇ ਆਪ ਸੱਤਾ ਦੇ ਨਸ਼ੇ ਵਿੱਚ ਡੁੱਬੀਆਂ : ਖੜਗੇ
ਦੋਵਾਂ ਕਿਸਾਨ ਵਿਰੋਧੀ ਪਾਰਟੀਆਂ ਨੇ ਹੱਥ ਮਿਲਾਇਆ
ਨਵੀਂ ਦਿੱਲੀ, 20 ਮਾਰਚ (ਸ.ਬ.) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਨੂੰ ਹਟਾਉਣ ਤੇ ਭਾਜਪਾ ਅਤੇ ਆਪ ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੋ ਕਿਸਾਨ ਵਿਰੋਧੀ ਪਾਰਟੀਆਂ ਹੁਣ ਦੇਸ਼ ਦੇ ਅੰਨਦਾਤਾ ਵਿਰੁੱਧ ਹੱਥ ਮਿਲਾ ਚੁੱਕੀਆਂ ਹਨ। ਖੜਗੇ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਆਪ ਦੋਵੇਂ ਸੱਤਾ ਨਸ਼ੇ ਵਿੱਚ ਡੁੱਬੀਆਂ ਹੋਈਆਂ ਹਨ ਅਤੇ ਕਿਸਾਨਾਂ ਵਿਰੁੱਧ ਕਾਰਵਾਈਆਂ ਲਈ ਦੋਸ਼ੀ ਹਨ।
ਖੜਗੇ ਨੇ ਐਕਸ ਤੇ ਸਾਂਝੀ ਕੀਤੀ ਪੋਸਟ ਵਿਚ ਕਿਹਾ ਕਿ ਸੀਨੀਅਰ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਪੁਲੀਸ ਵੱਲੋਂ ਜ਼ਬਰਦਸਤੀ ਹਿਰਾਸਤ ਵਿੱਚ ਲਏ ਜਾਣ ਦੀ ਨਿੰਦਾ ਕਰਨਾ ਹੀ ਕਾਫ਼ੀ ਨਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਮੱਧ ਪ੍ਰਦੇਸ਼ ਦੇ ਮੰਦਸੌਰ ਨੂੰ ਨਹੀਂ ਭੁੱਲਿਆ, ਜਦੋਂ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਤੇ ਗੋਲੀਬਾਰੀ ਕੀਤੀ ਗਈ ਸੀ। ਹਾਲੇ ਕਿਸਾਨ ਇਹੀ ਨਹੀਂ ਭੁਲਾ ਸਕੇ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਦੇ ਇਕ ਮੰਤਰੀ ਦੇ ਪੁੱਤਰ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਿਆ। ਕਿਵੇਂ ਰਾਜਸਥਾਨ ਦੇ ਇੱਕ ਕਿਸਾਨ ਨੇ 2015 ਵਿੱਚ ਕੇਜਰੀਵਾਲ ਦੀ ਰੈਲੀ ਵਿੱਚ ਆਪਣੇ ਆਪ ਨੂੰ ਫਾਂਸੀ ਲਗਾ ਲਈ ਅਤੇ ਉਹ ਮੂਕ ਦਰਸ਼ਕ ਬਣਿਆ ਰਿਹਾ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਪ ਦੋਵਾਂ ਪਾਰਟੀਆਂ ਨੇ ਸਾਡੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਦੇਸ਼ ਦੇ 62 ਕਰੋੜ ਕਿਸਾਨ ਇਨ੍ਹਾਂ ਕਿਸਾਨ ਵਿਰੋਧੀ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
International2 months ago
ਅਮਰੀਕੀ ਏਅਰਲਾਈਨ ਦੇ ਜਹਾਜ਼ ਦੀ ਫੌਜ ਦੇ ਹੈਲੀਕਾਪਟਰ ਨਾਲ ਟੱਕਰ, 18 ਵਿਅਕਤੀਆਂ ਦੀ ਮੌਤ
-
Mohali2 months ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
National2 months ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ