Chandigarh
ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
ਚੰਡੀਗੜ੍ਹ, 21 ਮਾਰਚ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ।
ਉਹਨਾਂ ਦੱਸਿਆ ਕਿ ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ।
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿੱਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿੱਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਹੋਵੇਗਾ।
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।
ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
Chandigarh
ਵਿਧਾਨਸਭਾ ਬਜਟ ਸੈਸ਼ਨ : ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ

ਕਿਸਾਨਾਂ ਦੇ ਮੁੱਦੇ ਤੇ ਕਾਂਗਰਸ ਨੇ ਕੀਤਾ ਵਾਕਆਊਟ
ਚੰਡੀਗੜ੍ਹ, 21 ਮਾਰਚ (ਸ.ਬ.) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਕਾਂਗਰਸ ਵਿਧਾਇਕਾਂ ਨੇ ਹੱਥਾਂ ਉੱਤੇ ਕਾਲੀਆਂ ਪੱਟੀਆਂ ਬੰਨ ਕੇ ਆਪਣੀਆਂ ਸੀਟਾਂ ਤੇ ਖੜੇ ਹੋਕੇ ਰਾਜਪਾਲ ਦੇ ਭਾਸ਼ਣ ਵਿਚਾਲੇ ਸਰਕਾਰ ਦੇ ਬਜਟ ਅਤੇ ਪ੍ਰਦੇਸ਼ ਦੇ ਮੌਜੂਦਾ ਹਾਲਾਤ ਤੇ ਮੁਰਦਾਬਾਦ ਦੇ ਨਾਹਰੇ ਲਗਾਏ। ਇਸਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਵਿਧਾਇਕਾਂ ਨੇ ਵਿਧਾਨਸਭਾ ਵਿੱਚ ਜੈ ਜਵਾਨ ਜੈ ਕਿਸਾਨ ਦੇ ਨਾਹਰੇ ਵੀ ਲਗਾਏ।
ਬਜਟ ਭਾਸ਼ਣ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਦੀ ਖਰੀਦ ਲਈ ਸਾਲ 2025-26 ਵਿੱਚ 200 ਕਰੋੜ ਰੁਪਏ ਦੀ ਖਰੀਦ ਦਾ ਅਨੁਮਾਨ ਹੈ। ਨਾਲ ਹੀ ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਇਲਾਵਾ ਐਸ ਬੀ ਐਸ ਨਗਰ ਵਿੱਚ ਵੀ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਖੇਡਾਂ ਦਾ ਬਜਟ 200 ਤੋਂ 850 ਕਰੋੜ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ 60 ਹਜਾਰ ਖਿਡਾਰੀਆਂ ਨੂੰ ਖੇਡਾਂ ਦੀ ਸਮੱਗਰੀ ਉਪਲੱਬਧ ਕਰਵਾਏਗੀ। ਰਾਜਪਾਲ ਨੇ ਕਿਹਾ ਕਿ ਇੱਕ ਹਜਾਰ ਤਗਮਾ ਜੇਤੂ ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇੰਨੀਆਂ ਹੀ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। 21 ਅੰਤਰਰਾਸ਼ਟਰੀ ਖਿਡਾਰੀਆਂ ਨੂੰ 3. 44 ਕਰੋੜ ਦੀ ਰਾਸ਼ੀ ਉਪਲੱਬਧ ਕਰਾਈ।
ਰਾਜਪਾਲ ਦੇ ਭਾਸ਼ਣ ਦੇ ਵਿਚਾਲੇ ਟੋਕਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੇ ਬਜਟ ਦੀ ਰੂਪ ਰੇਖਾ ਤੇ ਸਵਾਲ ਚੁੱਕਿਆ। ਬਾਜਵਾ ਨੇ ਕਿਸਾਨਾਂ ਨੂੰ ਡਿਟੇਨ ਕੀਤੇ ਜਾਣ ਅਤੇ ਕਰਨਲ ਅਤੇ ਬੇਟੇ ਨਾਲ ਮਾਰ ਕੁੱਟ ਨੂੰ ਲੈ ਕੇ ਮੁੱਦਾ ਚੁੱਕਿਆ। ਕਾਂਗਰਸ ਵਿਧਾਇਕਾਂ ਨੇ ਆਪਣੀਆਂ ਸੀਟਾਂ ਤੇ ਖੜੇ ਹੋ ਕੇ ਸਰਕਾਰ ਵਿਰੁੱਧ ਨਾਹਰੇਬਾਜੀ ਕੀਤੀ। ਬਾਜਵਾ ਅਤੇ ਸਾਰੇ ਵਿਧਾਇਕ ਵੇਲ ਵਿੱਚ ਪੁੱਜੇ, ਜਿਸ ਤੋਂ ਬਾਅਦ ਹਾਲਤ ਵਿਗੜਦੇ ਵੇਖ ਮਾਰਸ਼ਲਾਂ ਨੂੰ ਬੁਲਾਇਆ ਗਿਆ। ਇਸਤੋਂ ਬਾਅਦ ਬਾਜਵਾ ਅਤੇ ਕਾਂਗਰਸ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕੀਤਾ।
ਇਸਤੋਂ ਪਹਿਲਾਂ ਸਿਫਰ ਕਾਲ ਦੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਰਨਲ ਉੱਤੇ ਹਮਲੇ ਦਾ ਮਾਮਲਾ ਚੁੱਕਿਆ। ਬਾਜਵਾ ਨੇ ਕਿਹਾ ਕਿ ਕਰਨਲ ਅਤੇ ਉਨ੍ਹਾਂ ਦੇ ਬੇਟੇ ਉੱਤੇ ਹਮਲਾ ਕੀਤਾ ਗਿਆ। ਚੰਡੀਗੜ ਵਿੱਚ ਵੀ ਲੈਫਟੀਨੈਂਟ ਕਰਨਲ ਨਾਲ ਇਸੇ ਤਰ੍ਹਾਂ ਹੀ ਇੱਕ ਵਾਰ ਮਾਰ ਕੁੱਟ ਹੋਈ ਸੀ। ਇਸ ਤੇ ਬਾਜਵਾ ਨੇ ਸਪੀਕਰ ਕੋਲ ਮੰਗ ਕੀਤੀ ਕਿ ਐਸਐਸਪੀ ਨਾਨਕ ਸਿੰਘ ਨੂੰ ਹਟਾਇਆ ਜਾਵੇ। ਬਾਜਵਾ ਨੇ ਕਿਹਾ ਕਿ ਮਾਮਲੇ ਵਿੱਚ ਪੁਲੀਸ ਨੇ ਸਿਰਫ ਜੀਰੋ ਐਫ ਆਈ ਆਰ ਕੀਤੀ। ਉਹਨਾਂ ਇਸ ਮਾਮਲੇ ਵਿੱਚ ਕਮੇਟੀ ਗਠਿਤ ਕਰਕੇ ਜਾਂ ਕਿਸੇ ਰਿਟਾਇਰਡ ਜੱਜ ਤੋਂ ਇੱਕ ਹਫਤੇ ਦੇ ਅੰਦਰ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦੇਣ ਦੀ ਮੰਗ ਕੀਤੀ।
ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਸਿੰਘ ਨੇ ਓਲਡ ਪੈਂਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਵਿਧਾਇਕ ਨੇ ਕਿਹਾ ਕਿ ਇਸ ਨਾਲ ਦੋ ਲੱਖ ਵੀਹ ਹਜਾਰ ਕਰਮਚਾਰੀ ਪ੍ਰਭਾਵਿਤ ਹੋ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੇ ਪੱਖ ਵਿੱਚ ਪੰਜਾਬ ਦੇ ਖੜੇ ਹੋਣ ਨਾਲ ਤਿੰਨ ਕਾਲੇ ਕਨੂੰਨ ਰੱਦ ਹੋਏ। ਪੰਜਾਬ ਵਿੱਚ ਆਪ ਸਰਕਾਰ ਬਣਾਉਣ ਵਿੱਚ ਕਿਸਾਨਾਂ ਦਾ ਵੱਡਾ ਯੋਗਦਾਨ ਰਿਹਾ, ਪਰ ਪੰਜਾਬ ਸਰਕਾਰ ਅਤੇ ਪੁਲੀਸ ਨੇ ਕਿਸਾਨਾਂ ਦੇ ਨਾਲ ਧੱਕਾ ਕੀਤਾ। ਇਯਾਲੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕਰਦੇ ਹਨ।
Chandigarh
ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਮਾਰਚ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰੁਜਗਾਰ ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਨਸ਼ਾ ਤਸਕਰਾਂ ਨੂੰ ਫੜਨ ਦੀ ਨਹੀਂ ਹੈ, ਬਲਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨ ਤੇ ਵੀ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਜੋ ਨਸ਼ੇ ਦੇ ਜਾਲ ਵਿੱਚ ਫਸੇ ਹੋਏ ਹਨ।
ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਇਹ ਹੈ ਕਿ ਉਹਨਾਂ ਨੂੰ ਰੁਜਗਾਰ ਹਾਸਿਲ ਹੋਵੇ। ਜਦੋਂ ਸਾਡੇ ਨੌਜਵਾਨਾਂ ਕੋਲ ਸਥਿਰ ਨੌਕਰੀਆਂ ਅਤੇ ਉੱਜਵਲ ਭਵਿੱਖ ਤੱਕ ਪਹੁੰਚ ਹੋਵੇਗੀ, ਤਾਂ ਹੀ ਉਹ ਨਸ਼ਿਆਂ ਤੋਂ ਦੂਰ ਹੋਣਗੇ। ਇਹੀ ਇਸ ਸਮੱਸਿਆ ਦਾ ਲੰਬੇ ਸਮੇਂ ਦਾ ਹੱਲ ਹੈ। ਉਹਨਾਂ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਵਿੱਚ ਮਜ਼ਬੂਤ ਉਦਯੋਗਿਕ ਵਿਕਾਸ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇੱਕ ਸਾਲ ਤੋਂ ਵੱਧ ਸਮੇਂ ਤੱਕ ਹਾਈਵੇਅ ਬੰਦ ਰਹਿਣ ਨਾਲ ਪੰਜਾਬ ਦੀ ਆਰਥਿਕਤਾ ਤੇ ਭਾਰੀ ਅਸਰ ਪਿਆ ਹੈ ਅਤੇ ਉਦਯੋਗਿਕ ਵਿਕਾਸ ਵਿੱਚ ਰੁਕਾਵਟ ਆਈ ਹੈ। ਉਹਨਾਂ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਵਿਗਾੜਨ ਦੀ ਬਜਾਏ ਕੇਂਦਰ ਸਰਕਾਰ ਵਿਰੁੱਧ ਆਪਣੇ ਪ੍ਰਦਰਸ਼ਨਾਂ ਤੇ ਧਿਆਨ ਕੇਂਦਰਿਤ ਕਰਨ। ਆਮ ਆਦਮੀ ਪਾਰਟੀ ਕਿਸਾਨਾਂ ਦਾ ਸਮਰਥਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ।
Chandigarh
ਆਪ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ: ਬਲਬੀਰ ਸਿੱਧੂ

ਪੰਜਾਬ ਪੁਲੀਸ ਵਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ
ਚੰਡੀਗੜ੍ਹ, 20 ਮਾਰਚ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਪੁਲੀਸ ਵਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ ਵਿੱਚ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਆਪ ਸਰਕਾਰ, ਕੇਂਦਰ ਸਰਕਾਰ ਮਿਲ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਆਪਣੇ ਜਾਇਜ਼ ਹੱਕਾਂ ਦੀ ਲੜਾਈ ਲੜ੍ਹ ਰਹੇ ਕਿਸਾਨਾਂ ਨਾਲ ਕੀਤਾ ਗਿਆ ਵਿਵਹਾਰ ਆਪ ਸਰਕਾਰ ਵਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਨੂੰ ਸਾਫ਼ ਜਾਹਿਰ ਕਰਦਾ ਹੈ।
ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ 22 ਫਸਲਾਂ ਤੇ ੰਐੱਮ ਐੱਸ ਪੀ ਦੇਣ ਦੀ ਗਾਰੰਟੀ ਦੇਣ ਵਾਲੀ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸ਼ੰਭੂ ਬਾਰਡਰ ਤੇ ਉਨ੍ਹਾਂ ਦੇ ਅਸਥਾਈ ਸਥਾਨਾਂ ਤੇ ਬੁਲਡੋਜ਼ਰ ਚਲਾ ਦਿੱਤਾ ਗਿਆ।
ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਸੰਵਿਧਾਨਿਕ ਤੌਰ ਤੇ ਨਾਜਾਇਜ਼ ਹਨ ਅਤੇ ਥਾਂ-ਥਾਂ ਬੁਲਡੋਜ਼ਰ ਚਲਾ ਕੇ ਭਾਜਪਾ ਸਰਕਾਰ ਦੇ ਨਕਸ਼ੇ ਕਦਮ ਤੇ ਚੱਲਣ ਵਾਲੀ ਆਪ ਸਰਕਾਰ ਇਹ ਸਾਬਿਤ ਕਰ ਚੁਕੀ ਹੈ ਕਿ ਨਰਿੰਦਰ ਮੋਦੀ ਅਤੇ ਭਗਵੰਤ ਮਾਨ ਇੱਕ ਹੀ ਹਨ ਅਤੇ ਉਹ ਆਪਸ ਵਿੱਚ ਮਿਲਕੇ ਸਾਡੇ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।
-
International2 months ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Mohali2 months ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
National2 months ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ
-
National1 month ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ