Connect with us

International

ਹੀਥਰੋ ਹਵਾਈ ਅੱਡੇ ਨੂੰ ਬਿਜਲੀ ਸਪਲਾਈ ਕਰਨ ਵਾਲੇ ਸਬ ਸਟੇਸ਼ਨ ਵਿੱਚ ਲੱਗੀ ਅੱਗ

Published

on

 

 

ਲੰਡਨ, 21 ਮਾਰਚ (ਸ.ਬ.) ਬਰਤਾਨੀਆ ਦਾ ਹੀਥਰੋ ਹਵਾਈ ਅੱਡਾ ਅੱਜ ਬੰਦ ਰਹੇਗਾ। ਪੱਛਮੀ ਲੰਡਨ ਵਿਚ ਸਬ-ਸਟੇਸ਼ਨ ਵਿੱਚ ਲੱਗੀ ਅੱਗ ਮਗਰੋਂ ਲੰਡਨ ਦੇ ਇਕ ਹਿੱਸੇ ਵਿਚ ਬਿਜਲੀ ਗੁਲ ਹੋ ਗਈ। ਇਸ ਹਿੱਸੇ ਵਿਚ ਲੰਡਨ ਦਾ ਹੀਥਰੋ ਹਵਾਈ ਅੱਡਾ ਵੀ ਪੈਂਦਾ ਹੈ। ਬਿਜਲੀ ਬੰਦ ਹੋਣ ਕਰਕੇ ਨਾ ਸਿਰਫ ਹਵਾਈ ਅੱਡੇ ਬਲਕਿ ਹਜ਼ਾਰਾਂ ਘਰਾਂ ਤੇ ਦੁਕਾਨਾਂ ਉੱਤੇ ਵੀ ਇਸ ਦਾ ਅਸਰ ਪਿਆ।

ਪੱਛਮੀ ਲੰਡਨ ਵਿਚ ਬਿਜਲੀ ਸਬ-ਸਟੇਸ਼ਨ ਵਿਚ ਟਰਾਂਸਫਾਰਮਰ ਨੂੰ ਅੱਗ ਲੱਗਣ ਕਰਕੇ ਕਰੀਬ 150 ਲੋਕਾਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਣਾ ਪਿਆ। ਹਵਾਈ ਅੱਡੇ ਨੇ ਇਕ ਬਿਆਨ ਵਿਚ ਕਿਹਾ ਕਿ ਆਪਣੇ ਮੁਸਾਫ਼ਰਾਂ ਤੇ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਡੇ ਕੋਲ ਹੀਥਰੋ ਹਵਾਈ ਅੱਡਾ ਅੱਜ ਪੂਰੇ ਦਿਨ ਲਈ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਸੀ। ਬਿਆਨ ਵਿਚ ਅੱਗੇ ਕਿਹਾ ਗਿਆ ਕਿ ਸਾਨੂੰ ਆਉਣ ਵਾਲੇ ਦਿਨਾਂ ਵਿੱਚ ਵੱਡੇ ਅੜਿੱਕੇ ਦੀ ਉਮੀਦ ਹੈ, ਅਤੇ ਜਦੋਂ ਤੱਕ ਹਵਾਈ ਅੱਡਾ ਮੁੜ ਨਹੀਂ ਖੁੱਲ੍ਹਦਾ ਯਾਤਰੀ ਇਥੇ ਆਉਣ ਤੋਂ ਪਰਹੇਜ਼ ਕਰਨ।

ਲੰਡਨ ਫਾਇਰ ਬ੍ਰਿਗੇਡ ਨੇ ਕਿਹਾ ਕਿ ਅੱਗ ਬੁਝਾਉਣ ਲਈ 10 ਫਾਇਰ ਇੰਜਨ ਤੇ ਅੱਗ ਬੁਝਾਊ ਦਸਤੇ ਦੇ 70 ਮੈਂਬਰ ਮੌਕੇ ਤੇ ਮੌਜੂਦ ਹਨ। ਸਹਾਇਕ ਕਮਿਸ਼ਨਰ ਪੈਟ ਗੁਲਬੋਰਨ ਨੇ ਕਿਹਾ ਕਿ ਅੱਗ ਕਰਕੇ ਬਿਜਲੀ ਗੁਲ ਹੋ ਗਈ, ਜਿਸ ਕਰਕੇ ਘਰਾਂ ਵਿਚ ਹਨੇਰਾ ਹੋ ਗਿਆ ਤੇ ਸਥਾਨਕ ਦੁਕਾਨਾਂ ਤੇ ਹੋਰ ਕਾਰੋਬਾਰ ਵੀ ਅਸਰਅੰਦਾਜ਼ ਹੋਏ। ਅਸੀਂ ਬਿਜਲੀ ਮੁੜ ਚਾਲੂ ਕਰਨ ਲਈ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ।

ਸੋਸ਼ਲ ਮੀਡੀਆ ਤੇ ਪੋਸਟ ਕੀਤੀਆਂ ਤਸਵੀਰਾਂ ਵਿਚ ਸਬ-ਸਟੇਸ਼ਨ ਵਿੱਚੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਸਕੌਟਿਸ਼ ਤੇ ਸਾਊਦਰਨ ਇਲੈਕਟ੍ਰੀਸਿਟੀ ਨੈਟਵਰਕ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਬਿਜਲੀ ਗੁਲ ਹੋਣ ਨਾਲ 16,300 ਤੋਂ ਵੱਧ ਘਰ ਪ੍ਰਭਾਵਿਤ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਏਅਰ ਇੰਡੀਆ ਨੇ ਅੱਜ ਕਿਹਾ ਕਿ ਲੰਡਨ ਹੀਥਰੋ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਵਿੱਚ ਵਿਘਨ ਪਿਆ ਹੈ। ਇਕ ਉਡਾਣ ਮੁੰਬਈ ਵਾਪਸ ਆ ਰਹੀ ਹੈ, ਦੂਜੀ ਨੂੰ ਫਰੈਂਕਫਰਟ ਵੱਲ ਮੋੜਿਆ ਗਿਆ ਹੈ ਅਤੇ ਹਵਾਈ ਅੱਡੇ ਤੇ ਅਸਥਾਈ ਤੌਰ ਤੇ ਕੰਮਕਾਜ ਨੂੰ ਮੁਅੱਤਲ ਕਰਨ ਕਾਰਨ ਹੋਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਏਅਰ ਇੰਡੀਆ ਤੋਂ ਇਲਾਵਾ ਬ੍ਰਿਟਿਸ਼ ਏਅਰਵੇਜ਼ ਅਤੇ ਵਰਜਿਨ ਅਟਲਾਂਟਿਕ ਦੀਆਂ ਵੱਖ-ਵੱਖ ਭਾਰਤੀ ਸ਼ਹਿਰਾਂ ਅਤੇ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਐਲਐਚਆਰ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਹਨ।

ਏਅਰ ਇੰਡੀਆ ਨੇ ਇਹ ਵੀ ਕਿਹਾ ਕਿ ਲੰਡਨ ਗੈਟਵਿਕ ਲਈ ਉਸਦੀਆਂ ਉਡਾਣਾਂ ਪ੍ਰਭਾਵਿਤ ਨਹੀਂ ਹੋਈਆਂ। ਹਵਾਬਾਜ਼ੀ ਵਿਸ਼ਲੇਸ਼ਣ ਫਰਮ ਸਿਰੀਅਮ ਦੇ ਅਨੁਸਾਰ ਏਅਰ ਇੰਡੀਆ ਦੀਆਂ 21 ਮਾਰਚ ਨੂੰ ਐਲਐਚਆਰ ਲਈ 6 ਉਡਾਣਾਂ ਹਨ, ਜਿਨ੍ਹਾਂ ਵਿੱਚ ਕੁੱਲ 1,843 ਸੀਟਾਂ ਹਨ। ਬ੍ਰਿਟਿਸ਼ ਏਅਰਵੇਜ਼ ਦੀਆਂ ਭਾਰਤ ਅਤੇ ਐਲਐਚਆਰ ਵਿਚਕਾਰ ਪ੍ਰਤੀ ਦਿਨ 8 ਉਡਾਣਾਂ ਹਨ, ਜਿਨ੍ਹਾਂ ਵਿੱਚ ਮੁੰਬਈ ਤੋਂ 3 ਅਤੇ ਦਿੱਲੀ ਤੋਂ 2 ਸ਼ਾਮਲ ਹਨ।

Continue Reading

International

ਇਤਾਲਵੀ ਫੌਜੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ

Published

on

By

ਬੋਸਨੀਆ, 30 ਅਕਤੂਬਰ (ਸ.ਬ.) ਬੋਸਨੀਆ ਅਤੇ ਹਰਜ਼ੇਗੋਵੀਨਾ ਵਿਚ ਯੂਰਪੀ ਸੰਘ ਦੇ ਸ਼ਾਂਤੀ ਮਿਸ਼ਨ ਨਾਲ ਜੁੜਿਆ ਇਕ ਇਤਾਲਵੀ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਬੋਸਨੀਆ ਦੇ ਬ੍ਰਚਕੋ ਜ਼ਿਲ੍ਹੇ ਦੇ ਗੋਰੀਸੇ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕਿਸ ਕਾਰਨ ਹਾਦਸਾਗ੍ਰਸਤ ਹੋਇਆ। ਯੂਰਪੀ ਸੰਘ ਦੇ ਮਿਸ਼ਨ ਵਲੋਂ ਵੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Continue Reading

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

Latest News

Trending