Connect with us

National

ਨਕਦੀ ਵਿਵਾਦ ਮਾਮਲੇ ਵਿੱਚ ਜਸਟਿਸ ਯਸ਼ਵੰਤ ਵਰਮਾ ਤੋਂ ਨਿਆਂਇਕ ਕੰਮ ਵਾਪਸ ਲਿਆ : ਦਿੱਲੀ ਹਾਈ ਕੋਰਟ

Published

on

 

ਨਵੀਂ ਦਿੱਲੀ, 24 ਮਾਰਚ (ਸ.ਬ.) ਦਿੱਲੀ ਹਾਈ ਕੋਰਟ ਨੇ ਅੱਜ ਐਲਾਨ ਕੀਤਾ ਕਿ ਜਸਟਿਸ ਯਸ਼ਵੰਤ ਵਰਮਾ, ਜਿਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਅੱਗ ਲੱਗਣ ਤੋਂ ਬਾਅਦ ਕਥਿਤ ਤੌਰ ਤੇ ਨਕਦੀ ਦਾ ਵੱਡਾ ਭੰਡਾਰ ਮਿਲਿਆ ਸੀ, ਦਾ ਨਿਆਂਇਕ ਕੰਮ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। ਇਹ ਐਲਾਨ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਇੱਕ ਨੋਟ ਵਿਚ ਕੀਤਾ ਗਿਆ ਸੀ।

ਉਸ ਵਿਚ ਕਿਹਾ ਗਿਆ ਗਿਆ ਕਿ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਮਾਣਯੋਗ ਸ਼੍ਰੀ ਜਸਟਿਸ ਯਸ਼ਵੰਤ ਵਰਮਾ ਤੋਂ ਨਿਆਂਇਕ ਕੰਮ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ ਵਾਪਸ ਲੈ ਲਿਆ ਜਾਂਦਾ ਹੈ। ਇੱਕ ਬੇਮਿਸਾਲ ਕਦਮ ਵਿੱਚ ਸੁਪਰੀਮ ਕੋਰਟ ਨੇ 22 ਮਾਰਚ ਨੂੰ ਦਿੱਲੀ ਹਾਈ ਜਸਟਿਸ ਡੀਕੇ ਉਪਾਧਿਆਏ ਦੀ ਜਾਂਚ ਰਿਪੋਰਟ ਆਪਣੀ ਵੈਬਸਾਈਟ ਤੇ ਅਪਲੋਡ ਕੀਤੀ। ਜਸਟਿਸ ਉਪਾਧਿਆਏ ਦੀ ਸੀਜੇਆਈ ਨੂੰ ਦਿੱਤੀ ਗਈ ਰਿਪੋਰਟ ਵਿੱਚ ਅਧਿਕਾਰਤ ਸੰਚਾਰ ਦੇ ਸੰਬੰਧ ਵਿੱਚ ਸਮੱਗਰੀ ਹੈ ਜੋ ਕਹਿੰਦੀ ਹੈ ਕਿ ਚਾਰ ਤੋਂ ਪੰਜ ਅਧਸੜੀਆਂ ਬੋਰੀਆਂ ਭਾਰਤੀ ਕਰੰਸੀ ਨੋਟ ਜੱਜ ਦੇ ਲੁਟੀਅਨਜ਼ ਦਿੱਲੀ ਦੇ ਘਰ ਤੋਂ ਮਿਲੇ ਹਨ।

ਜਸਟਿਸ ਵਰਮਾ ਨੇ ਕਰੰਸੀ-ਖੋਜ ਵਿਵਾਦ ਵਿੱਚ ਦੋਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਘਰ ਦੇ ਸਟੋਰਰੂਮ ਵਿਚ ਕਦੇ ਵੀ ਕੋਈ ਨਕਦੀ ਨਹੀਂ ਰੱਖੀ ਗਈ ਸੀ। ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਨੂੰ ਦਿਤੇ ਆਪਣੇ ਜਵਾਬ ਵਿੱਚ, ਜਸਟਿਸ ਵਰਮਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਨਕਦੀ ਮਿਲਣ ਦਾ ਦੋਸ਼ ਸਪੱਸ਼ਟ ਤੌਰ ਤੇ ਉਨ੍ਹਾਂ ਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਸਾਜ਼ਿਸ਼ ਜਾਪਦਾ ਹੈ।

Continue Reading

National

ਬੱਸ ਅਤੇ ਟਰੱਕ ਦੀ ਟੱਕਰ ਦੌਰਾਨ 25 ਵਿਅਕਤੀ ਜ਼ਖਮੀ

Published

on

By

 

ਸੋਨੀਪਤ, 26 ਮਾਰਚ (ਸ.ਬ.) ਸੋਨੀਪਤ ਦੇ ਖਰਖੌਦਾ ਦੇ ਸੈਦਪੁਰ ਪਿੰਡ ਨੇੜੇ ਅੱਜ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਕਰੀਬ 25 ਕਰਮਚਾਰੀ ਜ਼ਖਮੀ ਹੋ ਗਏ। ਸਾਰੇ ਮੁਲਾਜ਼ਮ ਬੱਸ ਰਾਹੀਂ ਮਾਰੂਤੀ ਦੇ ਨਿਰਮਾਣ ਅਧੀਨ ਪਲਾਂਟ ਵਿੱਚ ਕੰਮ ਕਰਨ ਜਾ ਰਹੇ ਸਨ। ਹਾਦਸਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰਿਆ ਜਦੋਂ ਬੱਸ ਟਰੱਕ ਨੂੰ ਓਵਰਟੇਕ ਕਰ ਰਹੀ ਸੀ। ਬੱਸ ਓਵਰਟੇਕ ਕਰ ਰਹੇ ਟਰੱਕ ਨਾਲ ਟਕਰਾ ਗਈ।

ਬੱਸ ਸਵੇਰੇ 4:50 ਵਜੇ ਪਿੰਡ ਜਗਦੀਸ਼ਪੁਰ ਦੀ ਬਰੋਟਾ ਚੌਂਕੀ ਤੋਂ ਖਰਖੌਦਾ ਵਿੱਚ ਨਿਰਮਾਣ ਅਧੀਨ ਮਾਰੂਤੀ ਪਲਾਂਟ ਲਈ ਰਵਾਨਾ ਹੋਈ ਸੀ। ਬੱਸ ਵਿੱਚ ਸਵਾਰ ਸਾਰੇ ਕਰਮਚਾਰੀਆਂ ਨੂੰ ਆਈਟੀਆਈ ਪਾਸ ਕਰਨ ਤੋਂ ਬਾਅਦ ਮਾਰੂਤੀ ਪਲਾਂਟ ਵਿੱਚ ਅਪ੍ਰੈਂਟਿਸਸ਼ਿਪ ਲਈ ਚੁਣਿਆ ਗਿਆ ਸੀ। ਜਦੋਂ ਇਹ ਬੱਸ ਸਵੇਰੇ ਕਰੀਬ 5.15 ਵਜੇ ਪਿੰਡ ਸੈਦਪੁਰ ਕੋਲ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਟਰੱਕ ਨਾਲ ਟਕਰਾਉਣ ਕਾਰਨ ਬੱਸ ਵਿੱਚ ਸਵਾਰ 25 ਦੇ ਕਰੀਬ ਮੁਲਾਜ਼ਮ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੇ ਰਾਹਗੀਰਾਂ ਨੇ ਜ਼ਖਮੀਆਂ ਨੂੰ ਬੱਸ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕਈਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ। ਸੂਚਨਾ ਤੇ ਪਹੁੰਚੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਡਰਾਈਵਰ ਨੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਜਗ੍ਹਾ ਘੱਟ ਹੋਣ ਕਾਰਨ ਬੱਸ ਟਰੱਕ ਨੂੰ ਓਵਰਟੇਕ ਨਾ ਕਰ ਸਕੀ ਅਤੇ ਟਰੱਕ ਨਾਲ ਟਕਰਾ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

National

ਆਤਿਸ਼ੀ ਦੀ ਚੋਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਚੁਣੌਤੀ,ਹਾਈ ਕੋਰਟ ਵੱਲੋਂ ਨੋਟਿਸ ਜਾਰੀ

Published

on

By

 

ਨਵੀਂ ਦਿੱਲੀ, 26 ਮਾਰਚ (ਸ.ਬ.) ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਥਿਤ ਭ੍ਰਿਸ਼ਟ ਢੰਗ-ਤਰੀਕੇ ਆਪਣਾਏ ਜਾਣ ਦੇ ਆਧਾਰ ਤੇ ਆਪ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਜਸਟਿਸ ਜੋਤੀ ਸਿੰਘ ਦੀ ਅਦਾਲਤ ਨੇ ਭਾਰਤ ਦੇ ਚੋਣ ਕਮਿਸ਼ਨ, ਦਿੱਲੀ ਪੁਲੀਸ ਅਤੇ ਕਾਲਕਾਜੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਵੀ ਨੋਟਿਸ ਜਾਰੀ ਕੀਤਾ, ਜਿੱਥੋਂ ਆਤਿਸ਼ੀ ਚੋਣ ਜਿੱਤੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਤੇ ਪਾ ਦਿੱਤੀ ਹੈ।

ਸੁਣਵਾਈ ਦੌਰਾਨ ਚੋਣ ਕਮਿਸ਼ਨ ਦੇ ਵਕੀਲ ਅਤੇ ਰਿਟਰਨਿੰਗ ਅਫਸਰ ਨੇ ਪਟੀਸ਼ਨ ਵਿੱਚ ਉਨ੍ਹਾਂ ਨੂੰ ਧਿਰ ਬਣਾਏ ਜਾਣ ਤੇ ਇਤਰਾਜ਼ ਉਠਾਇਆ। ਕਮਲਜੀਤ ਸਿੰਘ ਦੁੱਗਲ ਅਤੇ ਆਯੂਸ਼ ਰਾਣਾ ਦੀ ਪਟੀਸ਼ਨ ਵਿੱਚ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਚੋਣ ਏਜੰਟਾਂ ਨੇ ਚੋਣਾਂ ਦੌਰਾਨ ਭ੍ਰਿਸ਼ਟ ਢੰਗ ਤਰੀਕਿਆਂ ਦੀ ਵਰਤੋਂ ਕੀਤੀ ਸੀ।

ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਆਪਣੇ ਕਰੀਬੀ ਵਿਰੋਧੀ ਦੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੂੰ 3,521 ਵੋਟਾਂ ਨਾਲ ਹਰਾਇਆ। ਪਟੀਸ਼ਨਰ ਕਾਲਕਾਜੀ ਹਲਕੇ ਦੇ ਵਸਨੀਕ ਹਨ। ਦਿੱਲੀ ਵਿਧਾਨ ਸਪਾ ਦੀ ਚੋਣ ਲਈ 5 ਫਰਵਰੀ ਨੂੰ ਵੋਟਿੰਗ ਹੋਈ ਸੀ ਅਤੇ 8 ਫਰਵਰੀ ਨੂੰ ਨਤੀਜੇ ਐਲਾਨੇ ਗਏ ਸਨ।

Continue Reading

National

ਪੁਲੀਸ ਮੁਕਾਬਲੇ ਦੌਰਾਨ 2 ਬਦਮਾਸ਼ ਜ਼ਖਮੀ, ਨਕਦੀ, ਹਥਿਆਰ ਅਤੇ ਮੋਟਰਸਾਈਕਲ ਵੀ ਬਰਾਮਦ

Published

on

By

 

ਬਦਾਉਂ, 26 ਮਾਰਚ (ਸ.ਬ.) ਪੁਲੀਸ ਨੇ ਮੁੱਠਭੇੜ ਤੋਂ ਬਾਅਦ ਬਦਾਉਂ ਦੇ ਸਹਿਸਵਾਨ ਵਿੱਚ ਇੱਕ ਸਰਾਫਾ ਵਪਾਰੀ ਨੂੰ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਹੈ। ਇੱਕ ਫੌਜੀ ਵੀ ਜ਼ਖਮੀ ਹੋਇਆ ਹੈ। ਪੁਲੀਸ ਨੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਬਦਮਾਸ਼ਾਂ ਕੋਲੋਂ ਨਕਦੀ, ਹਥਿਆਰ ਅਤੇ ਮੋਟਰਸਾਈਕਲ ਬਰਾਮਦ ਹੋਏ ਹਨ।

ਸਹਸਵਾਨ ਥਾਣਾ ਖੇਤਰ ਦੇ ਮੁਹੱਲਾ ਸੈਫੁੱਲਾਗੰਜ ਵਾਸੀ ਸਰਾਫਾ ਵਪਾਰੀ ਚੰਦਨ ਦਾ ਪੁੱਤਰ ਵਿਪਨ ਕੁਮਾਰ ਮਹੇਸ਼ਵਰੀ 24 ਮਾਰਚ ਨੂੰ ਸ਼ਾਮ ਕਰੀਬ 6.30 ਵਜੇ ਆਪਣੇ 10 ਸਾਲਾ ਬੇਟੇ ਨਾਲ ਦੁਕਾਨ ਤੋਂ ਘਰ ਪਰਤ ਰਿਹਾ ਸੀ। ਰਸਤੇ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ਤੇ 3.50 ਲੱਖ ਰੁਪਏ ਦੀ ਨਕਦੀ ਸਮੇਤ ਸੋਨੇ-ਚਾਂਦੀ ਦੇ ਗਹਿਣੇ ਲੁੱਟ ਲਏ ਅਤੇ ਹਥਿਆਰ ਲਹਿਰਾਉਂਦੇ ਹੋਏ ਫਰਾਰ ਹੋ ਗਏ।

ਕਾਰੋਬਾਰੀ ਤੋਂ ਲੁੱਟ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਡਾ: ਬ੍ਰਜੇਸ਼ ਕੁਮਾਰ ਸਿੰਘ ਨੇ ਰਾਤ ਨੂੰ ਹੀ ਚਾਰ ਟੀਮਾਂ ਬਣਾ ਕੇ ਸ਼ਰਾਰਤੀ ਅਨਸਰਾਂ ਦੀ ਭਾਲ ਕਰਕੇ ਘਟਨਾ ਦਾ ਪਰਦਾਫਾਸ਼ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਐਸਪੀ ਦੇਹਾਤ ਕੇਕੇ ਸਰੋਜ ਨੇ ਦੱਸਿਆ ਕਿ ਬੀਤੀ ਰਾਤ ਮੁਖਬਰ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਲੁਟੇਰੇ ਭਵਾਨੀਪੁਰ ਖਲੀ ਦੇ ਜੰਗਲ ਵਿੱਚ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਤੇ ਥਾਣਾ ਸਦਰ ਦੀ ਪੁਲੀਸ ਨੇ ਐਸ.ਓ.ਜੀ ਟੀਮ ਸਮੇਤ ਉਕਤ ਥਾਂ ਤੇ ਛਾਪੇਮਾਰੀ ਕੀਤੀ। ਉਨ੍ਹਾਂ ਨੇ ਘੇਰਾਬੰਦੀ ਕਰ ਕੇ ਬਦਮਾਸ਼ਾਂ ਦਾ ਪਿੱਛਾ ਕੀਤਾ, ਜਿਸ ਤੇ ਬਦਮਾਸ਼ਾਂ ਨੇ ਪੁਲੀਸ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖੁਦ ਨੂੰ ਬਚਾਉਂਦੇ ਹੋਏ ਪੁਲੀਸ ਨੇ ਵੀ ਬਦਮਾਸ਼ਾਂ ਤੇ ਫਾਇਰਿੰਗ ਕੀਤੀ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਪੁਲੀਸ ਕਾਂਸਟੇਬਲ ਕੁਲਦੀਪ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁੱਛਗਿੱਛ ਦੌਰਾਨ ਬਦਮਾਸ਼ਾਂ ਨੇ ਆਪਣਾ ਨਾਂ ਰਾਹੁਲ ਅਤੇ ਚਰਨ ਵਾਸੀ ਪਿੰਡ ਮੇਗਰਾ ਥਾਣਾ ਜੂਨਵਈ ਜ਼ਿਲਾ ਸੰਭਲ ਦੱਸਿਆ। ਪੁਲੀਸ ਨੇ ਬਦਮਾਸ਼ਾਂ ਕੋਲੋਂ ਦੋ ਪਿਸਤੌਲ, ਕਾਰਤੂਸ, 160,000 ਰੁਪਏ ਅਤੇ ਇੱਕ ਬਾਈਕ ਹੀਰੋ ਐਚਐਫ ਡੀਲਕਸ ਬਰਾਮਦ ਕੀਤਾ ਹੈ। ਪੁਲੀਸ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ।

Continue Reading

Latest News

Trending