Connect with us

Mohali

ਸਬ ਰਜਿਸਟਰਾਰ ਦਫ਼ਤਰਾਂ ਵਿੱਚ ਮਹੱਤਵਪੂਰਨ ਢਾਂਚਾਗਤ ਅਤੇ ਹੋਰ ਸੁਧਾਰ ਪੇਸ਼ ਕਰਕੇ ਸੂਬੇ ਦੀ ਅਗਵਾਈ ਕਰੇਗਾ ਮੁਹਾਲੀ ਜਿਲ੍ਹਾ : ਅਨੁਰਾਗ ਵਰਮਾ

Published

on

 

 

ਵਧੀਕ ਮੁੱਖ ਸਕੱਤਰ ਨੇ ਮੁਹਾਲੀ ਜ਼ਿਲ੍ਹੇ ਦੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ ਕੀਤਾ

ਐਸ ਏ ਐਸ ਨਗਰ, 24 ਮਾਰਚ (ਸ.ਬ.) ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਸ਼੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹਾ ਆਉਣ ਵਾਲੇ ਮਹੀਨੇ ਵਿੱਚ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਮਹੱਤਵਪੂਰਨ ਢਾਂਚਾਗਤ ਅਤੇ ਹੋਰ ਸੁਧਾਰ ਪੇਸ਼ ਕਰਕੇ ਸੂਬੇ ਦੀ ਅਗਵਾਈ ਕਰੇਗਾ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਰਜਿਸਟਰੀਆਂ ਅਤੇ ਰੋਜ਼ਾਨਾ ਹੋਰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਸੌਖ ਦੇਣ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮਹੱਤਵਪੂਰਨ ਪਹਿਲਕਦਮੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਮੁਹਾਲੀ ਜ਼ਿਲ੍ਹੇ ਦੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ ਕਰਨ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਸਥਿਤ ਸਬ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਰਾਜ ਭਰ ਵਿੱਚ ਸ਼ੁਰੂ ਕਰਨ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਵਿੱਚ ਪਾਇਲਟ (ਤਜਰਬੇ) ਆਧਾਰ ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਰਾਜ ਭਰ ਵਿੱਚ ਮਾਲੀਆ ਕਾਰਜਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਚਾਹਵਾਨ ਹਨ, ਜਿਸ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਬਿਨੈਕਾਰਾਂ ਦੇ ਵਟਸਐਪ ਤੇ ਡਿਜੀਟਲੀ ਦਸਤਖਤ ਕੀਤੀ ਫਰਦ ਭੇਜਣ ਦਾ ਕੰਮ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ, ਵੈੱਬਸਾਈਟ ਤੇ ਐਪਲੀਕੇਸ਼ਨ ਦਾ ਬੀਟਾ ਵਰਜ਼ਨ ਲਾਂਚ ਕੀਤਾ ਗਿਆ ਹੈ ਜਿੱਥੇ ਕੋਈ ਵੀ ਵਿਅਕਤੀ ਆਨਲਾਈਨ ਫੀਸ ਅਦਾ ਕਰਨ ਤੋਂ ਬਾਅਦ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਲਈ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਜ ਔਸਤਨ ਇੱਕ ਸਾਲ ਵਿੱਚ 40 ਲੱਖ ਫਰਦ ਤਿਆਰ ਕਰਦਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਸਿਸਟਮ ਦੇ ਰਸਮੀ ਲਾਂਚ ਤੋਂ ਬਾਅਦ, ਜ਼ਿਆਦਾਤਰ ਲੋਕ ਫਰਦ ਪ੍ਰਾਪਤ ਕਰਨ ਲਈ ਫਰਦ ਕੇਂਦਰਾਂ ਵਿੱਚ ਜਾਣ ਦੇ ਚੱਕਰ ਤੋਂ ਬਚਣਗੇ ਅਤੇ ਇਹ ਫਰਦ ਤਿਆਰ ਕਰਨ ਦੇ ਕੰਮ ਨੂੰ ਤੇਜ਼ ਕਰਨ ਵਿੱਚ ਵੀ ਮਦਦਗਾਰ ਹੋਵੇਗਾ।

ਉਹਨਾਂ ਕਿਹਾ ਕਿ ਇੰਤਕਾਲ ਅਤੇ ਮਾਲ ਰਪਟ ਨੂੰ ਦਰਜ ਕਰਨ ਲਈ ਆਨਲਾਈਨ ਮੋਡੀਊਲ ਵੀ ਮਾਲ ਵਿਭਾਗ ਦੀ ਵੈੱਬਸਾਈਟ ਤੇ ਟੈਸਟਿੰਗ ਮੋਡ ਵਿੱਚ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ ਤੇ ਜਾਣ ਅਤੇ ਫਰਦ ਤਿਆਰ ਕਰਨ, ਇੰਤਕਾਲ ਅਤੇ ਰਪਟ ਦਰਜ ਕਰਨ ਲਈ ਇਨ੍ਹਾਂ ਬੀਟਾ ਸੰਸਕਰਣਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਜ਼ਮੀਨੀ ਪੱਧਰ ਤੇ ਬਦਲਾਅ ਕਰਨ ਲਈ ਜ਼ਰੂਰਤਾਂ ਦਾ ਮੁਲਾਂਕਣ ਕਰਨਾ ਹੈ।

ਖਰੜ ਸਬ ਰਜਿਸਟਰਾਰ ਦਫ਼ਤਰ ਦੇ ਆਪਣੇ ਦੌਰੇ ਦੌਰਾਨ, ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਨੇ ਡੀਡ ਰਜਿਸਟ੍ਰੇਸ਼ਨ ਲਈ ਉੱਥੇ ਮੌਜੂਦ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਇਹ ਵੀ ਪੁੱਛਿਆ ਕਿ ਕਿਸੇ ਨੇ ਉਨ੍ਹਾਂ ਤੋਂ ਤੈਅ ਫ਼ੀਸ ਤੋਂ ਜ਼ਿਆਦਾ ਪੈਸੇ ਤਾਂ ਨਹੀਂ ਲਏ ਜਾਂ ਉਨ੍ਹਾਂ ਨੂੰ ਕਿਸੇ ਨੂੰ ਰਿਸ਼ਵਤ ਤਾਂ ਨਹੀਂ ਦੇਣੀ ਪਈ। ਵਧੀਕ ਮੁੱਖ ਸਕੱਤਰ ਨੇ ਜ਼ੀਰਕਪੁਰ ਅਤੇ ਡੇਰਾਬੱਸੀ ਸਬ ਰਜਿਸਟਰਾਰ ਦਫ਼ਤਰਾਂ ਦਾ ਵੀ ਦੌਰਾ ਕੀਤਾ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮਾਂ ਲਈ ਉੱਥੇ ਮੌਜੂਦ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ।

ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਦੇ ਨਾਲ ਸਕੱਤਰ, ਮਾਲ ਅਤੇ ਮੁੜ ਵਸੇਬਾ, ਪੰਜਾਬ, ਸ਼੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending