Connect with us

Mohali

27 ਮਾਰਚ ਨੂੰ ਪੇਸ਼ ਹੋਵੇਗਾ ਨਗਰ ਨਿਗਮ ਦਾ ਸਾਲ 2025-26 ਦਾ 211 ਕਰੋੜ 19 ਲੱਖ ਰੁਪਏ ਦਾ ਬਜਟ

Published

on

 

ਸਾਲ 2024-2025 ਦੇ ਰਿਵਾਇਜਡ ਕੀਤੇ ਬਜਟ ਨੂੰ ਵੀ ਦਿੱਤੀ ਜਾਵੇਗੀ ਪ੍ਰਵਾਨਗੀ

ਐਸ ਏ ਐਸ ਨਗਰ, 24 ਮਾਰਚ, (ਸ.ਬ.) ਨਗਰ ਨਿਗਮ ਦਾ ਸਾਲ 2025-26 ਦਾ 211 ਕਰੋੜ ਰੁਪਏ ਦਾ ਬਜਟ 27 ਮਾਰਚ ਨੂੰ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਬਜਟ ਮੀਟਿੰਗ ਦੌਰਾਨ ਪੇਸ਼ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਸਾਲ 2024-2025 ਦੇ ਰਿਵਾਇਜਡ ਕੀਤੇ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।

ਨਗਰ ਨਿਗਮ ਵਲੋਂ ਸਾਲ 2025-26 ਲਈ 21119.00 ਲੱਖ ਰੁਪਏ ਦੀ ਆਮਦਨ ਤਜਵੀਜ ਕੀਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਵਲੋਂ ਅਮਲਾ, ਕੰਟੀਜੇਂਸੀ ਅਤੇ ਵਿਕਾਸ ਦੇ ਕੰਮਾਂ ਲਈ 21119.00 ਲੱਖ ਰੁਪਏ ਦਾ ਖਰਚਾ ਤਜ਼ਵੀਜ਼ ਕੀਤਾ ਗਿਆ ਹੈ।

ਨਗਰ ਨਿਗਮ ਵਲੋਂ ਸਾਲ 2025-26 ਲਈ ਹੋਣ ਵਾਲੀ ਆਮਦਨ ਵਿੱਚੋਂ ਪ੍ਰਾਪਰਟੀ ਟੈਕਸ ਦੀ ਮੱਦ ਅਧੀਨ5500.00 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਮਿਉਂਸਪਲ ਫੰਡ ਤਹਿਤ 10000.00 ਲੱਖ ਰੁਪਏ, ਬਿਜਲੀ ਉਪਰ ਚੂੰਗੀ ਤਹਿਤ 1000.00 ਲੱਖ ਰੁਪਏ, ਅਡੀਸ਼ਨਲ ਐਕਸਾਈਜ਼ ਡਿਊਟੀ ਤਹਿਤ 450.00 ਲੱਖ ਰੁਪਏ ਰੈਂਟ ਫੀਸ/ਸਮਝੋਤਾ ਫੀਸ ਤਹਿਤ 50.00 ਲੱਖ ਰੁਪਏ, ਕਮਿਊਨਿਟੀ ਹਾਲ ਬੁਕਿੰਗ ਫੀਸ ਤਹਿਤ 45.00ਲੱਖ ਰੁਪਏ, ਵਿਗਿਆਪਨਾਂ ਤੋਂ ਹੋਣ ਵਾਲੀ ਆਮਦਨ ਤਹਿਤ 2750.00 ਲੱਖ ਰੁਪਏ, ਵਾਟਰ ਸਪਲਾਈ ਅਤੇ ਸੀਵਰੇਜ਼ ਤਹਿਤ 580.00 ਲੱਖ ਰੁਪਏ, ਬਿਲਡਿੰਗ ਐਪਲੀਕੇਸ਼ਨ ਫੀਸ: ਤਹਿਤ 35.00 ਲੱਖ ਰੁਪਏ, ਲਾਇਸੈਸ ਫੀਸ ਤਹਿਤ 45.00ਲੱਖ ਰੁਪਏ ਅਤੇ ਹੋਰ ਮਦਾਂ ਜਿਵੇਂ ਕੈਟਲਪਾਉਂਡ, ਸਲਾਟਰ ਹਾਊਸ, ਅਤੇ ਮਿਸਲੇਨਿਅਸ ਇਨਕਮ ਅਧੀਨ 564.00 ਲੱਖ ਰੁਪਏ ਦੀ ਆਮਦਨ ਤਜਵੀਜ ਕੀਤੀ ਗਈ ਹੈ।

ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਖਰਚੇ ਵਿੱਚ ਅਮਲਾ ਤੇ ਮੱਦ ਅਧੀਨ ਰੈਗੂਲਰ ਅਸਾਮੀਆਂ ਦਾ ਖਰਚਾ, ਰਿਟਾਇਰਮੈਂਟ ਡਿਉਜ, ਦਫ਼ਤਰੀ ਕੰਮ ਲਈ ਸਟਾਫ, ਫਾਇਰ ਸ਼ਾਖਾ, ਹੋਰਟੀਕਲਚਰ, ਬਿਜਲੀ ਸ਼ਾਖਾ, ਕੈਟਲ ਕੈਚਰ, ਫੋਗਿੰਗ ਅਤੇ ਕੰਮਿਉਨਿਟੀ ਹਾਲ ਦੇ ਰੱਖ-ਰਖਾਵ ਵਿੱਚ ਆਉਟ ਸੋਰਸਜ਼ ਰਾਂਹੀ ਭਰੀਆਂ ਗਈਆਂ ਅਸਾਮੀਆਂ ਅਤੇ ਨਵੀਂ ਇੰਨਸੋਰਸ ਦਰਜਾ-4 ਅਸਾਮੀਆਂ ਜਿਵੇਂ ਕਿ ਸਫਾਈ ਸੇਵਕ/ਸੀਵਰਮੈਂਨ ਆਦਿ ਉਪਰ ਲਗਭਗ ਖਰਚਾ 7500.00 ਲੱਖ ਰੁਪਏ ਹੋਣ ਦੀ ਸੰਭਾਵਨਾ ਹੈ।

ਕੰਟੀਜੈਂਸੀ ਖਰਚੇ ਅਧੀਨ 719.00 ਲੱਖ ਰੁਪਏ ਅਤੇ ਵਿਕਾਸ ਦੇ ਕੰਮਾਂ ਤੇ ਖਰਚੇ ਦੀ ਮਦ ਵਿੱਚ ਕੁੱਲ ਖਰਚਾ 12900.00 ਲੱਖ ਰੁਪਏ ਤਜਵੀਜ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2024-2025 ਦੇ ਬਜਟ ਵਿਚ 16036.00ਲੱਖ ਰੁਪਏ ਕੁਲ ਆਮਦਨ ਦਾ ਟੀਚਾ ਪ੍ਰਵਾਨ ਕੀਤਾ ਗਿਆ ਸੀ ਅਤੇ ਦਸੰਬਰ 2024 ਤੱਕ ਅਸਲ ਆਮਦਨ 11366.35 ਲੱਖ ਰੁਪਏ ਪ੍ਰਾਪਤ ਹੋ ਚੁੱਕੀ ਹੈ ਅਤੇ ਮਾਰਚ 2025 ਤੱਕ ਇਹ ਆਮਦਨ 16527.83 ਲੱਖ ਰੁਪਏ ਹੋਣ ਦੀ ਉਮੀਦ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਸੰਬਰ-2024 ਤੱਕ ਹੋਈ ਆਮਦਨ ਅਤੇ ਖਰਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲ 2024-25 ਦਾ ਪ੍ਰਵਾਨਿਤ ਬਜਟ ਰਿਵਾਇਜਡ ਅਤੇ ਸਾਲ 2025-26 ਦਾ ਤਜਵੀਜ ਬਜਟ ਤਿਆਰ ਕੀਤਾ ਗਿਆ ਹੈ ਅਤੇ ਇਸਨੂੰ ਵੀ ਮੀਟਿੰਗ ਦੌਰਾਨ ਪ੍ਰਵਾਨਗੀ ਦਿੱਤੀ ਜਾਵੇਗੀ। ਸਾਲ 2024-25 ਦੌਰਾਨ ਮਾਹ ਦਸੰਬਰ 2024 ਤੱਕ ਨਗਰ ਨਿਗਮ ਐਸ.ਏ.ਐਸ ਨਗਰ ਨੂੰ11366.35 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ ਅਤੇ ਸਾਲ ਦੇ ਅੰਤ ਤੱਕ ਕੁੱਲ ਆਮਦਨ 16527.83 ਲੱਖ ਰੁਪਏ ਪਰਾਪਤ ਕਰਨ ਦੀ ਸੰਭਾਵਨਾ ਹੈ।

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending