Connect with us

Mohali

ਆਖਿਰ ਲੰਬੀ ਜਦੋਂ ਜਹਿਦ ਤੋਂ ਬਾਅਦ ਸ਼ੁਰੂ ਹੋਇਆ ਸੈਕਟਰ 69 ਦਾ ਅਰਬਨ ਪ੍ਰਾਇਮਰੀ ਹੈਲਥ ਸੈਂਟਰ : ਸਤਵੀਰ ਸਿੰਘ ਧਨੋਆ

Published

on

 

 

ਐਸ ਏ ਐਸ ਨਗਰ, 26 ਮਾਰਚ (ਸ.ਬ.) ਸਮਾਜਸੇਵੀ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸz. ਸਤਵੀਰ ਸਿੰਘ ਧਨੋਆ ਨੇ ਕਿਹਾ ਹੈ ਕਿ ਪਿਛਲੇ ਲਗਭਗ 15-20 ਸਾਲ ਦੀ ਜਦੋ ਜਹਿਦ ਤੋਂ ਬਾਅਦ ਅਖੀਰਕਾਰ ਸੈਕਟਰ 69 ਵਿੱਚ ਬਣਿਆ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅੰਤਰਰਾਸ਼ਟਰੀ ਆਰੰਭ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਏਰੀਏ ਵਿੱਚ ਪ੍ਰਾਈਵੇਟ ਹਸਪਤਾਲਾਂ ਦੀ ਬਹੁਤਾਤ ਕਾਰਣ ਸਰਕਾਰੀ ਸੁਵਿਧਾ ਲੈਣੀ ਇਕ ਚੁਣੌਤੀ ਸੀ ਅਤੇ ਪਹਿਲਾਂ ਲੰਬੀ ਜਦੋ ਜਹਿਦ ਕਰਕੇ ਗਮਾਡਾ ਕੋਲੋਂ ਤਕਰੀਬਨ ਪੰਜ ਕਨਾਲ ਜਗ੍ਹਾ ਡਿਸਪੈਂਸਰੀ ਲਈ ਰਾਖਵੀਂ ਕਰਵਾਈ ਗਈ ਸੀ। ਉਪਰੰਤ ਏਰੀਏ ਦੀਆਂ ਸਾਰੀਆਂ ਭਲਾਈ ਸੰਸਥਾਵਾਂ ਨੂੰ ਨਾਲ ਲੈ ਕੇ ਸਾਰੀਆਂ ਸਰਕਾਰਾਂ ਨਾਲ ਹੈਲਥ ਸੈਂਟਰ ਲਈ ਰਾਬਤਾ ਕੀਤਾ ਗਿਆ। ਅਖੀਰ ਦਸੰਬਰ 2021 ਵਿੱਚ ਉਸ ਸਮੇਂ ਦੇ ਹੈਲਥ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵੱਲੋਂ ਇਸਦਾ ਉਦਘਾਟਨ ਕੀਤਾ ਗਿਆ, ਪਰੰਤੂ ਚਾਰ ਮਹੀਨੇ ਬਾਅਦ ਹੀ ਉਸਾਰੀ ਦਾ ਕੰਮ ਰੁਕ ਗਿਆ ਅਤੇ ਬਣੀ ਹੋਈ ਅੱਧ ਅਧੂਰੀ ਬਿਲਡਿੰਗ ਖੇਤਰ ਅਤੇ ਗੈਰ ਸਮਾਜੀ ਅਨਸਰਾਂ ਦਾ ਅੱਡਾ ਬਣ ਗਈ।

ਉਹਨਾਂ ਕਿਹਾ ਕਿ ਇਸਤੋਂ ਬਾਅਦ ਉਹਨਾਂ ਵੱਲੋਂ ਏਰੀਏ ਦੇ ਵਸਨੀਕਾਂ ਨੂੰ ਨਾਲ ਲੈ ਕੇ ਮੁੜ ਚਾਰਾਜੋਈ ਕੀਤੀ ਗਈ ਅਤੇ ਫਿਰ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੇ ਯਤਨਾਂ ਸਦਕਾ ਦਸੰਬਰ 2024 ਵਿੱਚ ਦੁਬਾਰਾ ਉਸਾਰੀ ਦਾ ਕੰਮ ਸ਼ੁਰੂ ਹੋਇਆ ਅਤੇ ਅਖੀਰਕਾਰ ਹੁਣ ਇਹ ਸੈਂਟਰ ਆਰੰਭ ਹੋ ਗਿਆ ਹੈ।

ਇਸ ਮੌਕੇ ਏਰੀਆ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਨੇ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਦੇ ਸਭ ਤੋਂ ਵੱਡੇ ਬਣੇ ਹੈਲਥ ਸੈਂਟਰ ਦਾ ਏਰੀਏ ਦੇ ਲਗਭਗ 26000 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਹੈਲਥ ਸੈਂਟਰ ਦਾ ਹੋਰ ਵਿਸਤਾਰ ਕੀਤਾ ਜਾਵੇ ਅਤੇ ਇਥੇ ਆਯੂਰਵੈਦਿਕ ਅਤੇ ਹੋਮਿਉਪੈਥਿਕ ਡਾਕਟਰਾਂ ਸਮੇਤ ਫਿਜਿਉਥਰਪੀ ਵਰਗੀਆਂ ਹੋਰ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾਣ। ਗੰਭੀਰ ਮਰੀਜ਼ਾਂ ਨੂੰ ਹੈਲਥ ਸੈਂਟਰ ਵਿੱਚ ਦਾਖਲ ਕਰਨ ਦਾ ਇੰਤਜ਼ਾਮ ਵੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਬਿੱਲ ਤਾਰਨ ਤੋਂ ਛੁਟਕਾਰਾ ਮਿਲ ਸਕੇ।

ਐਸ ਐਮ ਓ ਐਚ ਐਸ ਚੀਮਾ ਅਤੇ ਹੈਲਥ ਅਫਸਰ ਭੁਪਿੰਦਰ ਸਿੰਘ ਡਾਹਰੀ ਨੇ ਦੱਸਿਆ ਕਿ ਇੱਥੇ ਫਿਲਹਾਲ ਡਾਕਟਰ ਸੁਮਨ ਲਤਾ, ਫਾਰਮਿਸਟ ਸ਼੍ਰੀਮਤੀ ਮੋਨਾ ਸੇਠ, ਸਟਾਫ ਨਰਸ ਸ੍ਰੀਮਤੀ ਨਵਨੀਤ ਕੌਰ ਅਤੇ ਲੈਬ ਟੈਕਨੀਸੀਅਨ ਸ੍ਰੀਮਤੀ ਜਤਿੰਦਰ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਹੋਰ ਸੁਵਿਧਾਵਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਰੈਜੀਡੈਂਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਜਬੀਰ ਸਿੰਘ, ਜਨਰਲ ਸਕੱਤਰ ਰੋਸ਼ਨ ਲਾਲ ਚੋਪੜਾ, ਰਾਜੀਵ ਵਸ਼ਿਸ਼ਟ, ਪਿਆਰੇ ਲਾਲ ਗਰਗ, ਕਰਮ ਸਿੰਘ ਮਾਵੀ, ਪਰਵਿੰਦਰ ਸਿੰਘ, ਇੰਦਰਪਾਲ ਸਿੰਘ ਧਨੋਆ, ਨਵਕਿਰਤ ਕੌਰ, ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending