Connect with us

National

ਆਤਿਸ਼ੀ ਦੀ ਚੋਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਚੁਣੌਤੀ,ਹਾਈ ਕੋਰਟ ਵੱਲੋਂ ਨੋਟਿਸ ਜਾਰੀ

Published

on

 

ਨਵੀਂ ਦਿੱਲੀ, 26 ਮਾਰਚ (ਸ.ਬ.) ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਥਿਤ ਭ੍ਰਿਸ਼ਟ ਢੰਗ-ਤਰੀਕੇ ਆਪਣਾਏ ਜਾਣ ਦੇ ਆਧਾਰ ਤੇ ਆਪ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਜਸਟਿਸ ਜੋਤੀ ਸਿੰਘ ਦੀ ਅਦਾਲਤ ਨੇ ਭਾਰਤ ਦੇ ਚੋਣ ਕਮਿਸ਼ਨ, ਦਿੱਲੀ ਪੁਲੀਸ ਅਤੇ ਕਾਲਕਾਜੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਵੀ ਨੋਟਿਸ ਜਾਰੀ ਕੀਤਾ, ਜਿੱਥੋਂ ਆਤਿਸ਼ੀ ਚੋਣ ਜਿੱਤੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਤੇ ਪਾ ਦਿੱਤੀ ਹੈ।

ਸੁਣਵਾਈ ਦੌਰਾਨ ਚੋਣ ਕਮਿਸ਼ਨ ਦੇ ਵਕੀਲ ਅਤੇ ਰਿਟਰਨਿੰਗ ਅਫਸਰ ਨੇ ਪਟੀਸ਼ਨ ਵਿੱਚ ਉਨ੍ਹਾਂ ਨੂੰ ਧਿਰ ਬਣਾਏ ਜਾਣ ਤੇ ਇਤਰਾਜ਼ ਉਠਾਇਆ। ਕਮਲਜੀਤ ਸਿੰਘ ਦੁੱਗਲ ਅਤੇ ਆਯੂਸ਼ ਰਾਣਾ ਦੀ ਪਟੀਸ਼ਨ ਵਿੱਚ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਚੋਣ ਏਜੰਟਾਂ ਨੇ ਚੋਣਾਂ ਦੌਰਾਨ ਭ੍ਰਿਸ਼ਟ ਢੰਗ ਤਰੀਕਿਆਂ ਦੀ ਵਰਤੋਂ ਕੀਤੀ ਸੀ।

ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਆਪਣੇ ਕਰੀਬੀ ਵਿਰੋਧੀ ਦੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੂੰ 3,521 ਵੋਟਾਂ ਨਾਲ ਹਰਾਇਆ। ਪਟੀਸ਼ਨਰ ਕਾਲਕਾਜੀ ਹਲਕੇ ਦੇ ਵਸਨੀਕ ਹਨ। ਦਿੱਲੀ ਵਿਧਾਨ ਸਪਾ ਦੀ ਚੋਣ ਲਈ 5 ਫਰਵਰੀ ਨੂੰ ਵੋਟਿੰਗ ਹੋਈ ਸੀ ਅਤੇ 8 ਫਰਵਰੀ ਨੂੰ ਨਤੀਜੇ ਐਲਾਨੇ ਗਏ ਸਨ।

Continue Reading

National

ਭੂਚਾਲ ਨਾਲ ਇੱਕ ਵਾਰ ਫਿਰ ਕੰਬਿਆ ਮਿਆਂਮਾਰ

Published

on

By

 

ਹੁਣ ਤੱਕ 1,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ

ਦਿੱਲੀ, 29 ਮਾਰਚ (ਸ.ਬ.) ਬੀਤੇ ਦਿਨ ਮਿਆਂਮਾਰ ਤੇ ਥਾਈਲੈਂਡ ਵਿੱਚ ਆਏ 7.2 ਤੀਬਰਤਾ ਦੇ ਭੂਚਾਲ ਨਾਲ ਦੋਵਾਂ ਦੇਸ਼ਾਂ ਵਿੱਚ ਭਾਰੀ ਤਬਾਹੀ ਮਚੀ ਹੈ। ਇਸ ਦੌਰਾਨ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਵੀ ਹੋਏ ਹਨ।

ਅੱਜ ਇਕ ਵਾਰ ਫ਼ਿਰ ਤੋਂ ਮਿਆਂਮਾਰ ਵਿੱਚ 5.1 ਤੀਬਰਤਾ ਦਾ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਭੂਚਾਲ ਮਿਆਂਮਾਰ ਦੀ ਰਾਜਧਾਨੀ ਨੇਪੀਤਾਵ ਦੇ ਨੇੜੇ ਦੁਪਹਿਰ 2.50 ਵਜੇ ਦੇ ਕਰੀਬ ਆਇਆ, ਜਿਸ ਕਾਰਨ ਇਕ ਵਾਰ ਫ਼ਿਰ ਤੋਂ ਧਰਤੀ ਕੰਬ ਗਈ ਤੇ ਲੋਕ ਘਰਾਂ ਤੋਂ ਬਾਹਰ ਖੁੱਲ੍ਹੇ ਮੈਦਾਨ ਵੱਲ ਭੱਜੇ। ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਆਏ 7.2 ਤੇ 7.0 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਕਾਰਨ ਮਿਆਂਮਾਰ ਤੇ ਥਾਈਲੈਡ ਵਿੱਚ ਭਾਰੀ ਤਬਾਹੀ ਹੋਈ ਹੈ। ਵੱਡੀਆਂ-ਵੱਡੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ ਤੇ ਅਣਗਿਣਤ ਲੋਕ ਮਲਬੇ ਹੇਠ ਦੱਬ ਗਏ। ਭੂਚਾਲ ਕਾਰਨ ਹੁਣ ਤੱਕ 1000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਤੇ ਦੇਸ਼ ਵਿੱਚ ਹਰ ਪਾਸੇ ਮਾਤਮ ਪਸਰਿਆ ਹੋਇਆ ਹੈ। ਇਸ ਦੌਰਾਨ ਮਿਆਂਮਾਰ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

Continue Reading

National

ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 17 ਨਕਸਲੀ ਢੇਰ, ਦੋ ਜਵਾਨ ਜ਼ਖਮੀ

Published

on

By

 

 

ਸੁਕਮਾ, 29 ਮਾਰਚ (ਸ.ਬ.) ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ ਇੱਕ ਮੁਕਾਬਲੇ ਵਿੱਚ 17 ਨਕਸਲੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਕੇਰਲਾਪਲ ਪੁਲੀਸ ਸਟੇਸ਼ਨ ਖੇਤਰ ਦੇ ਅਧੀਨ ਇਕ ਜੰਗਲ ਵਿਚ ਸਵੇਰੇ ਗੋਲੀਬਾਰੀ ਹੋਈ ਜਿੱਥੇ ਸੁਰੱਖਿਆ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਕੇਰਲਾਪਲ ਖੇਤਰ ਵਿਚ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ ਤੇ ਬੀਤੀ ਰਾਤ ਸ਼ੁਰੂ ਕੀਤੇ ਗਏ ਇਸ ਅਭਿਆਨ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਦੇ ਕਰਮਚਾਰੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਹੁਣ ਤੱਕ 17 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਰਵਾਈ ਵਿੱਚ ਦੋ ਸੁਰੱਖਿਆ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

Continue Reading

National

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ 8 ਵਿਅਕਤੀ ਜ਼ਖ਼ਮੀ

Published

on

By

 

ਫਿਰੋਜ਼ਾਬਾਦ, 29 ਮਾਰਚ (ਸ.ਬ.) ਫਿਰੋਜ਼ਾਬਾਦ ਦੇ ਬਸਾਈ ਮੁਹੰਮਦਪੁਰ ਥਾਣਾ ਖੇਤਰ ਵਿੱਚ ਸਾਈਕਲ ਸਵਾਰ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਹਾਦਸੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।

ਰਸੂਲਪੁਰ ਥਾਣੇ ਦੇ ਬਰਕਤਪੁਰ ਤੋਂ ਕਰੀਬ 20 ਸ਼ਰਧਾਲੂ ਟਰੈਕਟਰ-ਟਰਾਲੀ ਵਿੱਚ ਰਾਜਸਥਾਨ ਕਰੌਲੀ ਕੈਲਾ ਦੇਵੀ ਜਾ ਰਹੇ ਸਨ। ਬਸਾਈ ਮੁਹੰਮਦਪੁਰ ਥਾਣੇ ਦੇ ਤੋਤਾਲਪੁਰ ਨੇੜੇ ਅਚਾਨਕ ਇੱਕ ਸਾਈਕਲ ਸਵਾਰ ਬੱਚਾ ਟਰੈਕਟਰ ਦੇ ਸਾਹਮਣੇ ਆ ਗਿਆ, ਜਿਸ ਕਾਰਨ ਟਰੈਕਟਰ ਚਾਲਕ ਘਬਰਾ ਗਿਆ।

ਸਾਈਕਲ ਸਵਾਰ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਟੋਏ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਟਰਾਲੀ ਵਿੱਚ ਸਵਾਰ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਟਰਾਲੀ ਵਿੱਚੋਂ ਬਾਹਰ ਕੱਢਿਆ ਗਿਆ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਮੁਲਾਜ਼ਮਾਂ ਨੇ ਹਾਦਸੇ ਬਾਰੇ ਪੁੱਛਗਿੱਛ ਕੀਤੀ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੀਓ ਸਦਰ ਚੰਚਲ ਤਿਆਗੀ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿੱਚ ਅੱਠ ਵਿਅਕਤੀ ਜ਼ਖਮੀ ਹੋ ਗਏ ਹਨ। ਇੱਕ ਬੱਚੇ ਸਮੇਤ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।

 

Continue Reading

Trending