Connect with us

Mohali

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਦੇ ਸੰਵਿਧਾਨ ਵਿੱਚ ਗੈਰ-ਸੰਵਿਧਾਨਕ ਸੋਧਾਂ ਕਰਨ ਦਾ ਇਲਜਾਮ ਲਗਾਇਆ, ਪ੍ਰਧਾਨ ਨੇ ਦੋਸ਼ ਨਕਾਰੇ

Published

on

 

 

ਐਸ ਏ ਐਸ ਨਗਰ, 26 ਮਾਰਚ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ 11 ਦੇ ਸਾਬਕਾ ਪ੍ਰਧਾਨ ਸz. ਹਰਪਾਲ ਸਿੰਘ ਸੋਢੀ ਨੇ ਇਲਜਾਮ ਲਗਾਇਆ ਕਿ ਹੁਣ ਜਦੋਂ ਗੁਰੂਦੁਆਰਾ ਸਾਹਿਬ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਪ੍ਰਬੰਧਕੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਸੰਵਿਧਾਨ ਵਿੱਚ ਕੁਝ ਅਜਿਹੀਆਂ ਸੋਧਾਂ ਕੀਤੀਆਂ ਹਨ ਜਿਹੜੀਆਂ ਲੋਕਤੰਤਰ ਦੀ ਮੂਲ ਭਾਵਨਾ ਦੇ ਤਾਂ ਖਿਲਾਫ ਹਨ ਹੀ, ਗੈਰਕਾਨੂੰਨੀ ਵੀ ਹਨ ਅਤੇ ਇਸ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸz. ਹਰਜੀਤ ਸਿੰਘ ਨੇ ਕਿਹਾ ਹੈ ਕਿ ਇਹ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਸੰਵਿਧਾਨ ਵਿੱਚ ਜਿਹੜੀਆਂ ਸੋਧਾਂ ਕੀਤੀਆਂ ਗਈਆਂ ਹਨ, ਉਹ ਪਿਛਲੇ ਸਾਲ ਬੁਲਾਏ ਗਏ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤਿਆਂ ਦੇ ਅਨੁਸਾਰ ਹੀ ਕੀਤੀਆਂ ਹਨ।

ਸz. ਹਰਪਾਲ ਸਿੰਘ ਸੋਢੀ ਨੇ ਕਿਹਾ ਕਿ ਕਮੇਟੀ ਵਲੋਂ ਸੋਧ ਕੀਤੀ ਗਈ ਹੈ ਕਿ ਕੋਈ ਵੀ ਉਹ ਵਿਅਕਤੀ ਜਿਹੜਾ ਇੱਕ ਵਾਰ ਪ੍ਰਧਾਨ ਬਣ ਗਿਆ, ਉਹ ਦੁਬਾਰਾ ਚੋਣ ਨਹੀਂ ਲੜ ਸਕਦਾ। ਉਹਨਾਂ ਕਿਹਾ ਕਿ ਦੂਜੀ ਸੋਧ ਇਹ ਕੀਤੀ ਗਈ ਹੈ ਕਿ ਇੱਕ ਵਾਰ ਕੋਠੀ ਨੰ.1 ਤੋਂ 2700 ਤੱਕ ਦਾ ਵਸਨੀਕ ਪ੍ਰਧਾਨ ਦੀ ਚੋਣ ਲੜ ਸਕੇਗਾ ਅਤੇ ਅਗਲੀ ਵਾਰ 1300 ਤੋਂ 1400 ਦੇ ਬਲਾਕਾਂ ਵਿਚੋਂ ਚੋਣ ਲੜ ਸਕੇਗਾ। ਉਹਨਾਂ ਕਿਹਾ ਕਿ ਇਹ ਸੋਧ ਸੰਗਤ ਦੇ ਲੋਕ ਰਾਜ਼ੀ ਅਧਿਕਾਰਾਂ ਤੇ ਛਾਪਾ ਹੈ ਅਤੇ ਕੋਈ ਵੀ ਵਿਅਕਤੀ ਗੁਰਦੁਆਰਾ ਸਾਹਿਬ ਦੇ ਅਧਿਕਾਰਤ ਖੇਤਰ ਤੋਂ ਚੋਣ ਲੜ ਸਕਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸੰਵਿਧਾਨ ਜੋ 2011 ਤੋਂ ਲਾਗੂ ਹੈ ਉਸ ਅਨੁਸਾਰ ਇਹ ਚੋਣਾਂ ਹੁੰਦੀਆਂ ਆ ਰਹੀਆਂ ਹਨ।

ਉਹਨਾਂ ਕਿਹਾ ਕਿ ਜੋ ਸੰਵਿਧਾਨਕ ਸੋਧਾਂ ਕੀਤੀਆਂ ਹਨ ਉਹ ਵੀ ਗੈਰ-ਕਾਨੂੰਨੀ ਹਨ। ਮੌਜੂਦਾ ਸੰਵਿਧਾਨ ਅਨੁਸਾਰ ਸੋਧਾਂ ਜਨਰਲ ਬਾਡੀ ਦੀ ਮੀਟਿੰਗ ਦੌਰਾਨ 2/3 ਬਹੁਮਤ ਨਾਲ ਪਾਸ ਹੋਣੀਆਂ ਚਾਹੀਦੀਆਂ ਹਨ, ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਹੋਰ ਤਾਂ ਹੋਰ ਪੂਰੀ ਪ੍ਰਬੰਧਕ ਕਮੇਟੀ ਨੂੰ ਵੀ ਸੋਧਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਸਿਰਫ ਪ੍ਰਧਾਨ ਹਰਜੀਤ ਸਿੰਘ ਅਤੇ ਦੋ ਹੋਰ ਵਿਅਕਤੀਆਂ ਨੇ ਇੱਕ ਦਰਖਾਸਤ ਤੇ ਲਿਖ ਕੇ ਇਹ ਸੋਧਾ ਰਜਿਸਟਰਾਰ ਫਰਮਜ ਐਂਡ ਸੁਸਾਇਟੀਜ ਤੋਂ ਪ੍ਰਵਾਨ ਕਰਵਾ ਲਈਆਂ ਹਨ।

ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ ਵੱਲੋਂ ਰਜਿਸਟਰਾਰ ਨੂੰ ਬੀਤੀ 4 ਅਕਤੂਬਰ ਨੂੰ ਲਿਖਤੀ ਰੂਪ ਵਿੱਚ ਅਗਾਊਂ ਸੂਚਿਤ ਕਰਵਾਇਆ ਗਿਆ ਸੀ ਕਿ ਪ੍ਰਬੰਧਕ ਕਮੇਟੀ ਵਲੋਂ ਜੋ ਸੋਧਾਂ ਕੀਤੀਆਂ ਹਨ ਉਹ ਜਨਰਲ ਸਭਾ ਵਿੱਚ 2/3 ਬਹੁਮਤ ਨਾਲ ਪ੍ਰਵਾਨ ਨਹੀਂ ਕਰਵਾਈਆਂ ਅਤੇ ਇਸ ਸਬੰਧੀ ਸੰਗਤਾਂ ਵਿੱਚ ਭਾਰੀ ਰੋਸ਼ ਹੈ।

ਉਹਨਾਂ ਕਿਹਾ ਕਿ ਇਸ ਬਾਰੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਦੇ ਵੱਡੀ ਗਿਣਤੀ ਮੈਂਬਰਾਂ ਨੇ ਇਕੱਠੇ ਹੋ ਕੇ ਫੈਸਲਾ ਕੀਤਾ ਸੀ ਕਿ ਇਹ ਮਾਮਲਾ ਮੁਹਾਲੀ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਵਲੋਂ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਧਿਆਨ ਵਿੱਚ ਵੀ ਮਾਮਲਾ ਲਿਆਂਦਾ ਗਿਆ ਹੈ।

ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ 2500 ਤੋਂ ਵੱਧ ਵੋਟਰ (ਮੈਂਬਰ) ਹਨ, ਜਿਹਨਾਂ ਵਿੱਚ ਭਾਰੀ ਰੋਸ ਹੈ। ਜੇ ਪ੍ਰਸ਼ਾਸ਼ਨ ਨੇ ਇਸ ਸੰਵੇਦਨਸ਼ੀਲ ਮਸਲੇ ਵੱਲ ਧਿਆਨ ਨਾ ਦਿੱਤਾ ਤਾਂ ਫੇਜ਼-11 ਵਿੱਚ ਕਾਨੂੰਨੀ ਵਿਵਸਥਾ ਬਿਗੜ ਸਕਦੀ ਹੈ। ਉਹਨਾਂ ਇਲਜਾਮ ਲਗਾਇਆ ਕਿ ਪ੍ਰਬੰਧਕ ਕਮੇਟੀ ਵੱਲੋਂ ਆਨੇ- ਬਹਾਨੇ ਆਪਣੇ ਵਿਰੋਧੀਆਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਅਤੇ ਜਾਅਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ ਜਿਸਦੇ ਦਸਤਾਵੇਜੀ ਸਬੂਤ ਉਹਨਾਂ ਕੋਲ ਹਨ।

ਇਸ ਸੰਬੰਧੀ ਸੰਪਰਕ ਕਰਨ ਤੇ ਗੁਰੂਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਸz. ਹਰਜੀਤ ਸਿੰਘ ਨੇ ਕਿਹਾ ਕਿ ਹਰਪਾਲ ਸਿੰਘ ਸੋਢੀ ਵਲੋਂ ਜਿਹੜੇ ਇਲਜਾਮ ਲਗਾਏ ਗਏ ਹਨ ਉਹ ਪੂਰੀ ਤਰ੍ਹਾਂ ਬੇਬੁਿਨਆਦ ਹਨ। ਉਹਨਾਂ ਕਿਹਾ ਕਿ ਸੰਵਿਧਾਨ ਵਿੱਚ ਜਿਹੜੀਆਂ ਸੋਧਾ ਕੀਤੀਆਂ ਗਈਆਂ ਹਨ, ਜਨਰਲ ਇਜਾਲਾਸ ਵਿੱਚ ਸੰਗਤ ਵਲੋਂ ਪ੍ਰਵਾਨ ਕੀਤੇ ਮਤਿਆਂ ਅਨੁਸਾਰ ਹੀ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਸੰਬੰਧੀ 21 ਅਪ੍ਰੈਲ 2024 ਨੂੰ ਜਨਰਲ ਇਜਾਲ ਦੌਰਾਨ ਫੈਸਲਾ ਕੀਤਾ ਗਿਆ ਸੀ ਕਿ ਜੋ ਵੀ ਵਿਅਕਤੀ ਦੋ ਵਾਰ ਪ੍ਰਧਾਨ ਰਹਿ ਚੁੱਕਾ ਹੈ, ਉਹ ਤੀਜੀ ਵਾਰ ਪ੍ਰਧਾਨ ਦੀ ਚੋਣ ਨਹੀਂ ਲੜ ਸਕੇਗਾ। ਇਸੇ ਤਰ੍ਹਾਂ ਇਜਲਾਸ ਦੌਰਾਨ ਸੰਗਤ ਨੇ ਮੰਗ ਕੀਤੀ ਸੀ ਕਿ ਇਸ ਵਾਰ ਕੋਠੀਆਂ ਅਤੇ ਇੱਕ ਵਾਰ ਕੁਆਟਰਾਂ ਦੇ ਵਸਨੀਕ ਨੂੰ ਪ੍ਰਧਾਨ ਬਣਾਇਆ ਜਾਵੇ ਜਿਸ ਅਨੁਸਾਰ ਉਹ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਰਪਾਲ ਸਿੰਘ ਸੋਢੀ ਇਸ ਮਾਮਲੇ ਨੂੰ ਸਿਆਸੀ ਮੁੱਦਾ ਬਣਾ ਰਹੇ ਹਨ ਜਦੋਂਕਿ ਉਹਨਾਂ ਦੇ ਕਾਰਜਕਾਲ ਦੌਰਾਨ ਗੁਰੂਦੁਆਰਾ ਸਾਹਿਬ ਦੀ ਰਕਮ ਵਿੱਚ ਹੇਰਾਫੇਰੀ ਦੇ ਇਲਜਾਮ ਲੱਗੇ ਸਨ ਜਿਸ ਸੰਬੰਧੀ ਪੁਲੀਸ ਵਿੱਚ ਵੀ ਸ਼ਿਕਾਇਤ ਹੋਈ ਸੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending