National
ਸੁਰੰਗ ਦੇ ਅੰਦਰ ਬੱਸ ਪਲਟਣ ਕਾਰਨ 12 ਵਿਅਕਤੀ ਜ਼ਖ਼ਮੀ

ਸ੍ਰੀਨਗਰ, 27 ਮਾਰਚ (ਸ.ਬ.) ਬੀਤੀ ਦੇਰ ਰਾਤ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਤੇ ਨਵਯੁਗ ਸੁਰੰਗ ਵਿੱਚ ਇੱਕ ਬੱਸ ਦੇ ਪਲਟਣ ਨਾਲ 12 ਯਾਤਰੀ ਜ਼ਖ਼ਮੀ ਹੋ ਗਏ। ਪੰਜ ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਹਸਪਤਾਲ ਅਨੰਤਨਾਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਰੰਗ ਵਿੱਚ ਬੱਸ ਹਾਦਸੇ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਪਲਟੀ ਹੋਈ ਬੱਸ ਨੂੰ ਸੁਰੰਗ ਤੋਂ ਹਟਾਉਣ ਅਤੇ ਵਾਹਨਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦਾ ਕੰਮ ਬੀਤੀ ਦੇਰ ਰਾਤ ਤੱਕ ਜਾਰੀ ਰਿਹਾ। ਪੁਲੀਸ ਨੇ ਵੀ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
National
ਭੂਚਾਲ ਨਾਲ ਇੱਕ ਵਾਰ ਫਿਰ ਕੰਬਿਆ ਮਿਆਂਮਾਰ
ਹੁਣ ਤੱਕ 1,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ
ਦਿੱਲੀ, 29 ਮਾਰਚ (ਸ.ਬ.) ਬੀਤੇ ਦਿਨ ਮਿਆਂਮਾਰ ਤੇ ਥਾਈਲੈਂਡ ਵਿੱਚ ਆਏ 7.2 ਤੀਬਰਤਾ ਦੇ ਭੂਚਾਲ ਨਾਲ ਦੋਵਾਂ ਦੇਸ਼ਾਂ ਵਿੱਚ ਭਾਰੀ ਤਬਾਹੀ ਮਚੀ ਹੈ। ਇਸ ਦੌਰਾਨ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਵੀ ਹੋਏ ਹਨ।
ਅੱਜ ਇਕ ਵਾਰ ਫ਼ਿਰ ਤੋਂ ਮਿਆਂਮਾਰ ਵਿੱਚ 5.1 ਤੀਬਰਤਾ ਦਾ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਭੂਚਾਲ ਮਿਆਂਮਾਰ ਦੀ ਰਾਜਧਾਨੀ ਨੇਪੀਤਾਵ ਦੇ ਨੇੜੇ ਦੁਪਹਿਰ 2.50 ਵਜੇ ਦੇ ਕਰੀਬ ਆਇਆ, ਜਿਸ ਕਾਰਨ ਇਕ ਵਾਰ ਫ਼ਿਰ ਤੋਂ ਧਰਤੀ ਕੰਬ ਗਈ ਤੇ ਲੋਕ ਘਰਾਂ ਤੋਂ ਬਾਹਰ ਖੁੱਲ੍ਹੇ ਮੈਦਾਨ ਵੱਲ ਭੱਜੇ। ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਆਏ 7.2 ਤੇ 7.0 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਕਾਰਨ ਮਿਆਂਮਾਰ ਤੇ ਥਾਈਲੈਡ ਵਿੱਚ ਭਾਰੀ ਤਬਾਹੀ ਹੋਈ ਹੈ। ਵੱਡੀਆਂ-ਵੱਡੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ ਤੇ ਅਣਗਿਣਤ ਲੋਕ ਮਲਬੇ ਹੇਠ ਦੱਬ ਗਏ। ਭੂਚਾਲ ਕਾਰਨ ਹੁਣ ਤੱਕ 1000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਤੇ ਦੇਸ਼ ਵਿੱਚ ਹਰ ਪਾਸੇ ਮਾਤਮ ਪਸਰਿਆ ਹੋਇਆ ਹੈ। ਇਸ ਦੌਰਾਨ ਮਿਆਂਮਾਰ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
National
ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 17 ਨਕਸਲੀ ਢੇਰ, ਦੋ ਜਵਾਨ ਜ਼ਖਮੀ

ਸੁਕਮਾ, 29 ਮਾਰਚ (ਸ.ਬ.) ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ ਇੱਕ ਮੁਕਾਬਲੇ ਵਿੱਚ 17 ਨਕਸਲੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਕੇਰਲਾਪਲ ਪੁਲੀਸ ਸਟੇਸ਼ਨ ਖੇਤਰ ਦੇ ਅਧੀਨ ਇਕ ਜੰਗਲ ਵਿਚ ਸਵੇਰੇ ਗੋਲੀਬਾਰੀ ਹੋਈ ਜਿੱਥੇ ਸੁਰੱਖਿਆ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਕੇਰਲਾਪਲ ਖੇਤਰ ਵਿਚ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ ਤੇ ਬੀਤੀ ਰਾਤ ਸ਼ੁਰੂ ਕੀਤੇ ਗਏ ਇਸ ਅਭਿਆਨ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਦੇ ਕਰਮਚਾਰੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਹੁਣ ਤੱਕ 17 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਰਵਾਈ ਵਿੱਚ ਦੋ ਸੁਰੱਖਿਆ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
National
ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ 8 ਵਿਅਕਤੀ ਜ਼ਖ਼ਮੀ

ਫਿਰੋਜ਼ਾਬਾਦ, 29 ਮਾਰਚ (ਸ.ਬ.) ਫਿਰੋਜ਼ਾਬਾਦ ਦੇ ਬਸਾਈ ਮੁਹੰਮਦਪੁਰ ਥਾਣਾ ਖੇਤਰ ਵਿੱਚ ਸਾਈਕਲ ਸਵਾਰ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਹਾਦਸੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।
ਰਸੂਲਪੁਰ ਥਾਣੇ ਦੇ ਬਰਕਤਪੁਰ ਤੋਂ ਕਰੀਬ 20 ਸ਼ਰਧਾਲੂ ਟਰੈਕਟਰ-ਟਰਾਲੀ ਵਿੱਚ ਰਾਜਸਥਾਨ ਕਰੌਲੀ ਕੈਲਾ ਦੇਵੀ ਜਾ ਰਹੇ ਸਨ। ਬਸਾਈ ਮੁਹੰਮਦਪੁਰ ਥਾਣੇ ਦੇ ਤੋਤਾਲਪੁਰ ਨੇੜੇ ਅਚਾਨਕ ਇੱਕ ਸਾਈਕਲ ਸਵਾਰ ਬੱਚਾ ਟਰੈਕਟਰ ਦੇ ਸਾਹਮਣੇ ਆ ਗਿਆ, ਜਿਸ ਕਾਰਨ ਟਰੈਕਟਰ ਚਾਲਕ ਘਬਰਾ ਗਿਆ।
ਸਾਈਕਲ ਸਵਾਰ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਟੋਏ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਟਰਾਲੀ ਵਿੱਚ ਸਵਾਰ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ।
ਜ਼ਖਮੀਆਂ ਨੂੰ ਟਰਾਲੀ ਵਿੱਚੋਂ ਬਾਹਰ ਕੱਢਿਆ ਗਿਆ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਮੁਲਾਜ਼ਮਾਂ ਨੇ ਹਾਦਸੇ ਬਾਰੇ ਪੁੱਛਗਿੱਛ ਕੀਤੀ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੀਓ ਸਦਰ ਚੰਚਲ ਤਿਆਗੀ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿੱਚ ਅੱਠ ਵਿਅਕਤੀ ਜ਼ਖਮੀ ਹੋ ਗਏ ਹਨ। ਇੱਕ ਬੱਚੇ ਸਮੇਤ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
-
International2 months ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Editorial2 months ago
ਆਰਥਿਕ ਤਬਾਹੀ ਤੋਂ ਬਚਣ ਲਈ ਆਪਣੇ ਖਰਚੇ ਘੱਟ ਕਰਨ ਪੰਜਾਬੀ
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
National2 months ago
ਖੁਦ ਨੂੰ ਚੁਣੌਤੀ ਦੇਣ ਪਰ ਪ੍ਰੀਖਿਆ ਦਾ ਦਬਾਅ ਨਾ ਲੈਣ ਵਿਦਿਆਰਥੀ : ਨਰਿੰਦਰ ਮੋਦੀ
-
Mohali2 months ago
ਗੁ ਸਿੰਘ ਸ਼ਹੀਦਾਂ ਵਿਖੇ 12 ਫਰਵਰੀ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ
-
Chandigarh1 month ago
ਐਡਵੋਕੇਟ ਐਕਟ-1961 ਸੋਧ ਬਿੱਲ 2025 ਪੂਰੇ ਦੇਸ਼ ਦੇ ਵਕੀਲਾਂ ਦੀ ਸ਼ਾਨ ਤੇ ਸਿੱਧਾ ਹਮਲਾ : ਵਿਵੇਕ ਗਰਚਾ
-
Chandigarh1 month ago
ਪੰਜਾਬ ਵਿਚ ਮੀਂਹ ਨਾਲ ਵਧੀ ਠੰਢ
-
Mohali2 months ago
ਵੱਖ ਵੱਖ ਸਕੂਲਾਂ ਵਿੱਚ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ