Connect with us

Mohali

ਵਿਦਿਆਰਥੀਆਂ ਤੇ ਅਖਬਾਰ ਪੜ੍ਹਣ ਲਈ ਲਗਾਏ ਗਏ ਟੈਕਸ ਨੂੰ ਵਾਪਸ ਲੈਣ ਦੀ ਮੰਗ

Published

on

 

ਐਸ ਏ ਐਸ ਨਗਰ, 29 ਮਾਰਚ (ਸ.ਬ.) ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਨਗਰ ਨਿਗਮ ਦੀ ਲਾਈਬਰੇਰੀ ਦੇ ਪ੍ਰਸ਼ਾਸ਼ਕ ਸੇਵਾਮੁਕਤ ਪ੍ਰਿੰਸੀਪਲ ਐਸ ਚੌਧਰੀ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਵਲੋਂ ਲਾਈਬਰੇਰੀ ਵਿੱਚ ਅਖਬਾਰ ਪੜ੍ਹਣ ਵਾਲੇ ਵਿਦਿਆਰਥੀਆਂ ਤੋਂ 10 ਰੁਪਏ ਪ੍ਰਤੀਦਿਨ ਦੀ ਵਸੂਲੀ ਦੇ ਹੁਕਮਾਂ ਨੂੰ ਵਾਪਸ ਲਿਆ ਜਾਵੇ।

ਉਹਨਾਂ ਕਿਹਾ ਕਿ ਰੋਜ਼ ਗਾਰਡਨ 3ਬੀ1 ਵਿੱਚਲੀ ਲਾਈਬਰੇਰੀ ਨੂੰ ਮੁਹਾਲੀ ਵਿੱਚ ਸਭ ਤੋਂ ਵਧੀਆ ਲਾਇਬ੍ਰੇਰੀ ਘੋਸ਼ਿਤ ਕੀਤਾ ਗਿਆ ਹੈ। ਇਸਦਾ ਪ੍ਰਬੰਧ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਸੰਭਾਲਿਆ ਜਾਂਦਾ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਲੋਕ ਕਿਤਾਬਾਂ ਅਤੇ ਅਖਬਾਰਾਂ ਪੜ੍ਹਣ ਲਈ ਆਉਂਦੇ ਹਨ।

ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਪ੍ਰਤੀ ਵਿਦਿਆਰਥੀ ਅਖ਼ਬਾਰ ਪੜ੍ਹਨ ਲਈ ਪ੍ਰਤੀ ਦਿਨ 10 ਰੁਪਏ ਵਸੂਲੇ ਜਾਂਦੇ ਹਨ ਜੋ ਕਿ ਗਲਤ ਹੈ। ਉਹਨਾਂ ਸਵਾਲ ਕੀਤਾ ਕਿ ਕੀ ਨਗਰ ਨਿਗਮ ਦੀ ਵਿੱਤੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਉਸਨੂੰ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਔਸਤ ਪਰਿਵਾਰਾਂ ਦੇ ਵਿਦਿਆਥੀਆਂ ਤੋਂ ਵੀ ਵਸੂਲੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਫੰਡ ਇਕੱਠਾ ਕਰਨ ਦੇ ਹੋਰ ਵੀ ਤਰੀਕੇ ਹਨ ਅਤੇ ਨਗਰ ਨਿਗਮ ਨੂੰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

Continue Reading

Mohali

ਜਬਰ ਜਿਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜਾ, 1 ਲੱਖ ਰੁਪਏ ਜੁਰਮਾਨਾ

Published

on

By

 

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਪਾਸਟਰ ਬਜਿੰਦਰ ਸਿੰਘ ਵਲੋਂ ਇੱਕ ਔਰਤ ਨਾਲ ਜਬਰ ਜਿਨਾਹ ਕਰਨ ਦੇ ਮਾਮਲੇ ਵਿੱਚ ਅਦਾਲਤ ਵਲੋਂ ਪਾਸਟਰ ਨੂੰ ਉਮਰ ਕੈਦ (ਜਿਉਂਦੇ ਰਹਿਣ ਤਕ) ਦੀ ਸਜਾ ਸੁਣਾਈ ਹੈ। ਮਾਮਲੇ ਦੀ ਸੁਣਵਾਈ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਿਚ ਹੋਈ। ਸਪੈਸ਼ਲ ਜੱਜ ਦੀ ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪਾਸਟਰ ਬਜਿੰਦਰ ਨੂੰ ਧਾਰਾ 376 ਉਮਰ ਕੈਦ ਅਤੇ 1 ਲੱਖ ਰੁਪਏ ਜੁਰਮਾਨਾ, ਧਾਰਾ 323 ਅਤੇ 506 ਵਿੱਚ ਇਕ ਇਕ ਸਾਲ ਕੈਦ ਦੀ ਸਜਾ ਸੁਣਾਈ ਹੈ।

ਅਦਾਲਤ ਵਲੋਂ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜਮਾਂ ਅਕਬਰ ਭੱਟੀ, ਰਾਜੇਸ਼ ਚੌਧਰੀ, ਜਤਿੰਦਰ ਕੁਮਾਰ, ਸਿਤਾਰ ਅਲੀ ਅਤੇ ਸੰਦੀਪ ਉਰਫ ਪਹਿਲਵਾਨ ਨੂੰ ਸਬੂਤਾਂ ਦੀ ਘਾਟ ਕਾਰਨ ਪਹਿਲਾਂ ਹੀ ਬਰੀ ਕਰ ਦਿੱਤਾ ਸੀ, ਜਦੋਂ ਕਿ ਇਕ ਮੁਲਜਮ ਸੁੱਚਾ ਸਿੰਘ ਦੀ ਅਦਾਲਤੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਜੀਰਕਪੁਰ ਪੁਲੀਸ ਨੇ ਇਕ ਪੀੜਤਾ ਦੀ ਸ਼ਿਕਾਇਤ ਦੇ ਅਧਾਰ ਤੇ ਪਾਸਟਰ ਬਜਿੰਦਰ ਸਿੰਘ ਸਮੇਤ ਕੁਲ 7 ਮੁਲਜਮਾਂ (ਜਿਨਾਂ ਵਿੱਚ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਅਤੇ ਸੰਦੀਪ ਉਰਫ ਪਹਿਲਵਾਨ) ਖਿਲਾਫ ਧਾਰਾ 376, 420, 354, 294, 323, 506, 148 ਅਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਪੀੜਤਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਇਕ ਢਾਬੇ ਤੇ ਪਾਸਟਰ ਬਜਿੰਦਰ ਦੇ ਸੰਪਰਕ ਵਿਚ ਆਈ ਸੀ। ਇਸ ਤੋਂ ਬਾਅਦ ਪਾਸਟਰ ਬਜਿੰਦਰ ਵਲੋਂ ਛੱਤ ਵਿਖੇ ਇਕ ਪੈਲਸ ਵਿਚ ਕਰਵਾਈ ਜਾਂਦੀ ਮੀਟਿੰਗ ਵਿਚ ਸ਼ਾਮਲ ਹੋ ਕੇ ਪ੍ਰਾਰਥਨਾ ਕਰਦੀ ਸੀ। ਪਾਸਟਰ ਬਜਿੰਦਰ ਸਿੰਘ ਨੇ ਉਸ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਹ ਵੀ ਬਤੌਰ ਪਾਸਟਰ ਇਸ ਦਾ ਕਹਿਣਾ ਮੰਨਣ ਲੱਗ ਪਈ।

ਸ਼ਿਕਾਇਤਕਰਤਾ ਅਨੁਸਾਰ ਸਤੰਬਰ 2017 ਨੂੰ ਸ਼ਾਮ ਸਮੇਂ ਪਾਸਟਰ ਬਜਿੰਦਰ ਨੇ ਉਸ ਨੂੰ ਫੋਨ ਕਰਕੇ ਜ਼ੀਰਕਪੁਰ ਦੇ ਇਕ ਢਾਬੇ ਕੋਲ ਬੁਲਾਇਆ ਅਤੇ ਕਿਹਾ ਕਿ ਉਹ ਆਪਣਾ ਪਾਸਪੋਰਟ ਵੀ ਨਾਲ ਲੈ ਕੇ ਆਵੇ। ਉਹ ਪਾਸਪੋਰਟ ਲੈ ਕੇ ਢਾਬੇ ਕੋਲ ਪਹੁੰਚੀ ਅਤੇ ਪਾਸਟਰ ਬਜਿੰਦਰ ਉਸ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਆਪਣੇ ਫਲੈਟ ਵਿਚ ਲੈ ਗਿਆ, ਜਿਥੇ ਪਾਸਟਰ ਬਜਿੰਦਰ ਨੇ ਉਸ ਨੂੰ ਕਿਹਾ ਕਿ ਉਹ ਕੁਝ ਦਿਨਾਂ ਬਾਅਦ ਯੂ. ਕੇ. ਜਾ ਰਿਹਾ ਹੈ ਅਤੇ ਉਹ ਉਸ ਨੂੰ ਆਪਣੇ ਨਾਲ ਲੈ ਕੇ ਜਾਵੇਗਾ। ਪਾਸਟਰ ਬਜਿੰਦਰ ਨੇ ਉਸ ਨੂੰ ਆਪਣੇ ਨਾਲ ਵਿਦੇਸ਼ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸ ਦੀ ਮਰਜੀ ਤੋਂ ਬਿਨਾਂ ਉਸ ਨਾਲ ਸ਼ਰੀਰਕ ਸਬੰਧ ਬਣਾਏ ਅਤੇ ਉਸ ਨੂੰ ਬੇਹੋਸ਼ ਕਰਕੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ। ਪਾਸਟਰ ਬਜਿੰਦਰ ਉਕਤ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰਦਸਤੀ ਸ਼ਰੀਰਕ ਸਬੰਧ ਬਣਾਉਂਦਾ ਰਿਹਾ।

ਦੱਸਣਯੋਗ ਹੈ ਕਿ ਪਾਸਟਰ ਬਜਿੰਦਰ ਵਿਰੁਧ ਕੁਝ ਦਿਨ ਪਹਿਲਾਂ ਹੀ ਇਕ ਔਰਤ ਵਲੋਂ ਕਪੂਰਥਲਾ ਥਾਣੇ ਵਿਚ ਵੀ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਪੁਲੀਸ ਵਲੋਂ ਪਾਸਟਰ ਬਜਿੰਦਰ ਸਿੰਘ ਦੀ ਸ਼ਮੂਲੀਅਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਜਦੋਂ ਕਿ ਰਣਜੀਤ ਕੌਰ ਨਾਂ ਦੀ ਔਰਤ ਦੇ ਬਿਆਨਾਂ ਤੇ ਮਾਜਰੀ ਪੁਲੀਸ ਨੇ ਪਾਸਟਰ ਬਜਿੰਦਰ ਖਿਲਾਫ ਧਾਰਾ 74, 126(2), 115(2) ਅਤੇ 351(2) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਉਕਤ ਔਰਤ ਦਾ ਦੋਸ਼ ਹੈ ਕਿ ਪਾਸਟਰ ਨੇ ਉਸ ਨੂੰ ਥੱਪੜ ਮਾਰੇ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ।

 

Continue Reading

Mohali

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 3 ਨੂੰ

Published

on

By

 

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 3 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਇਸ ਬਾਰੇਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਣ ਵਾਲੇ ਇਸ ਕੈਂਪ ਵਿੱਚ ਡੀ-ਮਾਰਟ ਮੁਹਾਲੀ, ਏਰੀਅਲ ਟੈਲੀਕਾਮ, ਐਵੀਏਟਰਜ਼ ਹੱਬ, ਭਾਰਤ ਪੇ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ ਅਤੇ ਜੀਨੀਅਸ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਪਿੱਕਰ, ਪੈਕਰ, ਕੈਸ਼ੀਅਰ, ਗੋਦਾਮ ਸਹਾਇਕ, ਸੁਪਰਵਾਈਜ਼ਰ, ਮਹਿਲਾ ਐਚ ਆਰ ਇੰਟਰਨ, ਦਾਖਲਾ ਸਲਾਹਕਾਰ, ਟੈਲੀ-ਕਾਲਰ, ਐਮ/ਐਫ ਵਪਾਰ ਵਿਕਾਸ/ਮਾਰਕੀਟਿੰਗ ਇੰਟਰਨ, ਡਾਟਾ ਐਂਟਰੀ ਓਪਰੇਟਰ, ਐਕਸਲ ਮੁਹਾਰਤ ਵਾਲੇ ਸ਼ਿਫਟ ਇੰਚਾਰਜ, ਪ੍ਰਚੂਨ ਸਟੋਰਾਂ ਲਈ ਸੰਬੰਧ ਕਾਰਜਕਾਰੀ, ਵਿਕਰੀ ਅਧਿਕਾਰੀ ਸਵਾਈਪ ਮਸ਼ੀਨਾਂ (ਈ.ਡੀ.ਸੀ/ਪੀ.ਓ.ਐਸ) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੁਹਾਲੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀਂ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ।

Continue Reading

Mohali

ਸਿਵਲ ਸਰਜਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

Published

on

By

 

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਜਿਵੇਂ ਐਮਰਜੰਸੀ, ਜੱਚਾ-ਬੱਚਾ, ਟੀਕਾਕਰਨ ਨਕਕਡਦ ਡਟੁ ਵਿੱਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਅ। ਉਨ੍ਹਾਂ ਮਰੀਜ਼ਾਂ ਨੂੰ ਕਿਹਾ ਕਿ ਉਹ ਕਤਾਰਾਂ ਵਿਚ ਖੜ੍ਹੇ ਹੋਣ ਦੀ ਬਜਾਏ ਆਪੋ ਅਪਣੀ ਆਭਾ ਆਈ.ਡੀ. ਬਣਵਾਉਣ ਅਤੇ ਕਿਊ. ਆਰ. ਕੋਡ ਜ਼ਰੀਏ ਟੋਕਣ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਦਾ ਸਮਾਂ ਵੀ ਬਚੇਗਾ ਅਤੇ ਡਾਕਟਰ ਵੀ ਵੱਧ ਮਰੀਜ਼ਾਂ ਨੂੰ ਚੈੱਕ ਕਰ ਸਕਣਗੇ।

ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲਭਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲਭਧ ਕਰਵਾਏ। ਡਾ. ਜੈਨ ਨੇ ਕਿਹਾ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਂ ਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ।

Continue Reading

Latest News

Trending