Mohali
ਪੂਰੀ ਸ਼ਰਧਾ ਨਾਲ ਮਨਾਇਆ ਈਦ ਉਲ ਫਿਤਰ ਦਾ ਤਿਉਹਾਰ
ਵੱਖ ਵੱਖ ਸਿਆਸੀ ਆਗੂਆਂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ
ਐਸ ਏ ਐਸ ਨਗਰ, 31 ਮਾਰਚ (ਸ.ਬ.) ਈਦ ਉਲ ਫਿਤਰ ਦਾ ਪਵਿੱਤਰ ਤਿਉਹਾਰ ਅੱਜ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿੱਚ ਮਸਜਿਦਾਂ ਵਿੱਚ ਇਕੱਠੇ ਹੋ ਕੇ ਈਦ ਦੀ ਨਮਾਜ ਅਦਾ ਕੀਤੀ ਗਈ।
ਮੁਸਲਿਮ ਭਾਈਚਾਰੇ ਦੇ ਆਗੂ ਅਤੇ ਸਰਵਰ ਮੁਸਲਿਮ ਵੈਲਫੇਅਰ ਸੁਸਾਇਟੀ ਮਟੌਰ ਦੇ ਸਾਬਕਾ ਪ੍ਰਧਾਨ ਸੌਦਾਗਰ ਖਾਨ ਨੇ ਦੱਸਿਆ ਕਿ ਰਮਜਾਨ ਦੇ ਪਵਿੱਤਰ ਮਹੀਨੇ ਦੇ 30 ਰੋਜੇ ਮੁਕੰਮਲ ਹੋਣ ਤੋਂ ਬਾਅਦ ਆਏ ਈਦ ਦੇ ਪਵਿੱਤਰ ਦਿਹਾੜੇ ਤੇ ਭਾਈਚਾਰੇ ਵਲੋਂ ਇਕੱਠੇ ਹੋ ਕੇ ਈਦ ਦੀ ਨਮਾਜ ਅਦਾ ਕਰਨ ਉਪਰੰਤ ਇੱਕ ਦੂਜੇ ਦੇ ਗਲੇ ਮਿਲ ਕੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬਲੌਂਗੀ, ਸ਼ਾਹੀ ਮਾਜਰਾ, ਮਟੌਰ, ਸੋਹਾਣਾ, ਕੁੰਭੜਾ, ਫੇਜ਼ 11, ਕੰਬਾਲਾ, ਕੰਬਾਲੀ, ਰਾਏਪੁਰ ਕਲਾਂ, ਸਨੇਟਾ ਆਦਿ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਮਨਾਇਆ ਗਿਆ।
ਈਦ ਦੇ ਤਿਉਹਾਰ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਗਈ। ਪਿੰਡ ਮਟੌਰ ਵਿੱਚ ਨੂਰਾਨੀ ਮਸਜਿਦ ਮੁਸਲਿਮ ਵੈਲਫੇਅਰ ਕਮੇਟੀ (ਰਜਿ:) ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਮਟੌਰ ਪੁੱਜੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਦੇ ਇਸ ਪਾਵਨ ਮੌਕੇ ਤੇ ਉਹ ਦੇਸ਼ਾਂ- ਵਿਦੇਸ਼ਾਂ ਵਿੱਚ ਵੱਸਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ -ਉਲ- ਫਿਤਰ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਲਾ -ਤਾਲਾ ਅੱਗੇ ਅਰਜੋਈ ਕਰਦੇ ਹਨ ਕਿ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵਿਸ਼ਵ ਤਰੱਕੀ ਵਿੱਚ ਆਪਣਾ ਬੜਮੁੱਲਾ ਯੋਗਦਾਨ ਅਤੇ ਵਿਸ਼ਵ ਭਰ ਵਿੱਚ ਸ਼ਾਂਤੀ ਬਰਕਰਾਰ ਰੱਖੇ ਜਾਣ ਦੇ ਲਈ ਆਪਣਾ ਯੋਗਦਾਨ ਯੋਗਦਾਨ ਪਾਉਣ ਦੀ ਤਾਕਤ ਬਖਸ਼ਣ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਕਮੇਟੀ ਦੀ ਮੰਗ ਤੇ ਮਟੌਰ ਵਿਚਲੀ ਧਰਮਸ਼ਾਲਾ ਦੀ ਬਿਲਡਿੰਗ ਨੂੰ ਅਗਲੇ ਵਰ੍ਹੇ ਆਉਣ ਵਾਲੀ ਈਦ ਉਲ ਫਿਤਰ ਤੱਕ ਮੁਕੰਮਲ ਵੇਖਣਗੇ। ਉਹਨਾਂ ਕਿਹਾ ਕਿ ਕਬਰਿਸਤਾਨ ਦੀ ਦੀਆਂ ਕਈ ਥਾਵਾਂ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਹੀ ਕਬਜ਼ੇ ਕੀਤੇ ਹੋਏ ਹਨ ਅਤੇ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਮਿਲ- ਬੈਠ ਕੇ ਇਸ ਮਸਲੇ ਦਾ ਹੱਲ ਕਰਨ ਅਤੇ ਲੋਕਾਂ ਦੀ ਸਹੂਲਤ ਦੇ ਲਈ ਇਹਨਾਂ ਥਾਵਾਂ ਨੂੰ ਖਾਲੀ ਕਰ ਦੇਣ। ਉਹਨਾਂ ਕਿਹਾ ਕਿ ਜੋ ਵਿਅਕਤੀ ਇਹਨਾਂ ਸਾਂਝੀਆਂ ਥਾਵਾਂ ਤੋਂ ਕਬਜ਼ਾ ਨਹੀਂ ਹਟਾਏਗਾ, ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪ੍ਰਧਾਨ ਜਗਦੀਸ਼ ਖਾਨ ਜੱਗੀ, ਚੇਅਰਮੈਨ ਰਸ਼ੀਦ ਖਾਨ ਬਿੱਲਾ, ਮੁਖ ਸਲਾਹਕਾਰ ਸੌਦਾਗਰ ਖਾਨ, ਮੀਤ ਪ੍ਰਧਾਨ ਸਿਤਾਰ ਖਾਨ, ਜਨਰਲ ਸਕੱਤਰ ਸਲੀਮ ਖਾਨ, ਮੁਖਤਿਆਰ ਖਾਨ, ਮਨਜੀਤ ਖਾਨ, ਇਕਬਾਲ ਖਾਨ, ਸਲੀਮ ਖਾਨ, ਬਲਜਿੰਦਰ ਖਾਨ, ਕਰਮਜੀਤ ਬਿੱਲੂ, ਸਲੀਮ ਖਾਨ, ਦਿਲਵਾਰਾ ਖਾਨ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ, ਹਰਮੇਸ਼ ਸਿੰਘ ਕੁੰਬੜਾ, ਕਰਮਜੀਤ ਸਿੰਘ ਨੰਬਰਦਾਰ, ਕਰਮਜੀਤ ਸਿੰਘ ਲਾਲਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਵਤਸ ਵੀ ਹਾਜ਼ਰ ਸਨ।
ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ਤੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਖੁਸ਼ੀ ਦਾ ਪਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਈਦ ਦੀ ਹਾਰਦਿਕ ਮੁਬਾਰਕਬਾਦ ਦਿੱਤੀ। ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਹ ਦਿਹਾੜਾ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ। ਅਸੀਂ ਸਭ ਨੂੰ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਤਾਂ ਕਿ ਸਮਾਜ ਵਿੱਚ ਸੁਖ-ਸ਼ਾਂਤੀ ਬਣੀ ਰਹੇ। ਪਿੰਡ ਮਟੌਰ ਵਿੱਚ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਈਦ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਇਸ ਮੌਕੇ ਤੇ ਦਿਲਬਰ ਖਾਨ, ਤਰਸੇਮ ਖਾਨ, ਸਿਕੰਦਰ ਖਾਨ, ਹੈਪੀ ਖਾਨ, ਮਲਕੀਤ ਸਿੰਘ, ਅਮਰੀਕ ਸਿੰਘ (ਸਰਪੰਚ), ਬਲਜਿੰਦਰ ਸਿੰਘ ਅਤੇ ਮੋਦਾ ਪਹਿਲਵਾਨ ਹਾਜ਼ਰ ਸਨ।
ਡਿਪਟੀ ਮੇਅਰ ਸ਼ਾਹੀ ਮਾਜਰਾ ਵਿਖੇ ਮਸਜਿਦ ਵਿੱਚ ਵੀ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਗੁਲਫਾਮ ਅਲੀ, ਬਾਬੂ ਖਾਨ, ਜਾਵੇਦ ਖਾਨ, ਆਵੇਸ਼ ਖਾਨ, ਰਾਮ ਕੁਮਾਰ, ਅਤੇ ਜਗਦੀਸ਼ ਸਿੰਘ (ਜੱਗਾ ਐਮ ਸੀ) ਵੀ ਮੌਜੂਦ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
