Connect with us

National

ਟਰੈਕਟਰ-ਟਰਾਲੀ ਨੇ ਕਾਰ ਨੂੰ ਮਾਰੀ ਟੱਕਰ, ਮਾਂ-ਧੀ ਸਮੇਤ 4 ਵਿਅਕਤੀਆਂ ਦੀ ਮੌਤ

Published

on

 

ਮੁਜ਼ੱਫਰਨਗਰ, 2 ਅਪ੍ਰੈਲ (ਸ.ਬ.) ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਬੀਤੀ ਦੇਰ ਰਾਤ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਇੱਕ ਕਾਰ ਵਿੱਚ ਮੇਰਠ ਤੋਂ ਆਪਣੇ ਰਿਸ਼ਤੇਦਾਰ ਦੇ ਘਰ ਈਦ ਮਨਾਉਣ ਲਈ ਦੇਵਬੰਦ ਜਾ ਰਹੇ ਸਨ।

ਇਸ ਦੌਰਾਨ ਮੁਜ਼ੱਫਰਨਗਰ ਵਿੱਚ ਨੈਸ਼ਨਲ ਹਾਈਵੇ-58 ਤੇ ਇਕ ਬੇਕਾਬੂ ਟਰੈਕਟਰ-ਟਰਾਲੀ ਸਾਹਮਣੇ ਤੋਂ ਆ ਕੇ ਟਕਰਾ ਗਈ। 2 ਔਰਤਾਂ ਅਤੇ 2 ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਬਾਕੀ ਚਾਰ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਮੇਰਠ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।

ਮ੍ਰਿਤਕਾਂ ਦੀ ਪਛਾਣ ਸਾਨੀਆ (20), ਖੁਸ਼ਨੁਮਾ (38), ਮੀਰਹਾ (03) ਅਤੇ ਤੂਬਾ (1.5 ਸਾਲ) ਵਜੋਂ ਹੋਈ ਹੈ। ਜ਼ਖ਼ਮੀਆਂ ਵਿਚ ਜੁਨੈਦ, ਸ਼ਾਦਾਬ, ਜਮੀਲ ਅਤੇ ਅਰਹਾਨ ਸ਼ਾਮਲ ਹਨ। ਪੁਲੀਸ ਨੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continue Reading

National

ਚੱਲਦੀ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਮੋਤੀਹਾਰੀ, 3 ਅਪ੍ਰੈਲ (ਸ.ਬ.) ਸੁਪੌਲ ਤੋਂ ਦਿੱਲੀ ਜਾ ਰਹੀ ਇੱਕ ਬੱਸ ਨੂੰ ਮੋਤੀਹਾਰੀ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਪੂਰੀ ਬੱਸ ਸੜ ਕੇ ਸੁਆਹ ਹੋ ਗਈ। ਹਾਲਾਂਕਿ ਇਸ ਹਾਦਸੇ ਵਿੱਚ ਸਾਰੇ ਯਾਤਰੀ ਸੁਰੱਖਿਅਤ ਰਹੇ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਸਵਾਰੀਆਂ ਨੇ ਕਈ ਵਾਰ ਡਰਾਈਵਰ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਪਰ ਉਸ ਨੇ ਇਸ ਨੂੰ ਅਣਗੌਲਿਆ ਕਰਦਿਆਂ ਕਿਹਾ ਕਿ ਕੁਝ ਸਮੇਂ ਬਾਅਦ ਅੱਗ ਆਪਣੇ ਆਪ ਬੁਝ ਜਾਵੇਗੀ। ਜਿਵੇਂ ਹੀ ਬੱਸ ਮੋਤੀਹਾਰੀ ਦੇ ਪਿਪਰਾਕੋਠੀ ਥਾਣਾ ਖੇਤਰ ਵਿੱਚ ਸਥਿਤ ਬੰਗਾਰੀ ਓਵਰ ਬ੍ਰਿਜ ਨੇੜੇ ਪਹੁੰਚੀ ਤਾਂ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਬੱਸ ਨੂੰ ਅੱਗ ਲੱਗ ਗਈ। ਯਾਤਰੀਆਂ ਨੇ ਕਿਸੇ ਤਰ੍ਹਾਂ ਛਾਲ ਮਾਰ ਕੇ ਆਪਣੀ ਜਾਨ ਤਾਂ ਬਚਾਈ ਪਰ ਅੱਗ ਦੀ ਲਪੇਟ ਵਿੱਚ ਆ ਕੇ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇੱਥੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਦੀ ਐਮਰਜੈਂਸੀ ਖਿੜਕੀ ਤੇ ਲੋਹੇ ਦੀ ਚਾਦਰ ਲੱਗੀ ਹੋਈ ਸੀ, ਜਿਸ ਕਾਰਨ ਉਨ੍ਹਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਸੀ। ਨਾਲ ਹੀ, ਬੱਸ ਪਹਿਲਾਂ ਹੀ ਟੁੱਟੀ ਹੋਈ ਸੀ ਅਤੇ ਸਹੀ ਢੰਗ ਨਾਲ ਨਹੀਂ ਚਲ ਰਹੀ ਸੀ, ਫਿਰ ਵੀ ਡਰਾਈਵਰ ਬੱਸ ਨੂੰ ਜ਼ਬਰਦਸਤੀ ਘਸੀਟਦਾ ਰਿਹਾ। ਜਦੋਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਤਾਂ ਡਰਾਈਵਰ ਖਿੜਕੀ ਤੋਂ ਛਾਲ ਮਾਰ ਕੇ ਭੱਜ ਗਿਆ।

ਸੂਚਨਾ ਮਿਲਦੇ ਹੀ ਪਿਪਰਾਕੋਠੀ ਥਾਣੇ ਦੀ ਟੀਮ ਅਤੇ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਅੱਗ ਤੇ ਕਾਬੂ ਪਾਇਆ। ਥਾਣਾ ਸਦਰ ਦੇ ਮੁਖੀ ਖਾਲਿਦ ਅਖਤਰ ਨੇ ਦੱਸਿਆ ਕਿ ਬੱਸ ਚਾਲਕ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਰਖ਼ੱਤ ਨਾਲ ਟਕਰਾਈ ਬੱਸ, ਚਾਲਕ ਗੰਭੀਰ ਜ਼ਖ਼ਮੀ

Published

on

By

 

 

ਹਾਂਸੀ, 3 ਅਪ੍ਰੈਲ (ਸ.ਬ.) ਬੀਤੀ ਦੇਰ ਰਾਤ ਬਰਵਾਲਾ-ਹਾਂਸੀ ਹਾਈਵੇਅ ਤੇ ਘਿਰਾਈ-ਸਿੰਧਰ ਵਿਚਕਾਰ ਇਕ ਸੜਕ ਹਾਦਸਾ ਵਾਪਰਿਆ। ਇਕ ਨਿੱਜੀ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹਾਈਵੇਅ ਦੇ ਕਿਨਾਰੇ ਇਕ ਚਿੱਟੇ ਪੌਪਲਰ ਦੇ ਦਰੱਖਤ ਨਾਲ ਟਕਰਾ ਗਈ। ਹਾਦਸੇ ਸਮੇਂ ਬੱਸ ਵਿਚ ਇਕੱਲਾ ਡਰਾਈਵਰ ਮੌਜੂਦ ਸੀ। ਬੱਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਸਟੀਅਰਿੰਗ ਰਾਡ ਡਰਾਈਵਰ ਦੇ ਢਿੱਡ ਵਿਚ ਵੜ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਫਸ ਗਿਆ ਅਤੇ ਉਸ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੇ ਟਰੈਕਟਰ ਅਤੇ ਜੇ.ਸੀ.ਬੀ. ਦੀ ਮਦਦ ਨਾਲ ਬੱਸ ਦੀ ਬਾਡੀ ਤੋੜ ਦਿੱਤੀ ਅਤੇ ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਡਰਾਈਵਰ ਨੂੰ ਬਾਹਰ ਕੱਢਿਆ। ਗੰਭੀਰ ਰੂਪ ਵਿਚ ਜ਼ਖਮੀ ਡਰਾਈਵਰ ਨੂੰ ਪਹਿਲਾਂ ਹਾਂਸੀ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਹਿਸਾਰ ਰੈਫਰ ਕਰ ਦਿੱਤਾ ਗਿਆ। ਬਰਵਾਲਾ ਦੇ ਵਸਨੀਕ ਅਤੇ ਨਿੱਜੀ ਬੱਸ ਦੇ ਮਾਲਕ ਸੁਨੀਲ ਨੇ ਦੱਸਿਆ ਕਿ ਇਹ ਬੱਸ ਹਾਂਸੀ-ਬਰਵਾਲਾ ਰੂਟ ਤੇ ਚੱਲਦੀ ਹੈ। ਬੱਸ ਡਰਾਈਵਰ ਅਜਮੇਰ, ਜੋ ਕਿ ਕੁੰਗਡ ਪਿੰਡ ਦਾ ਵਸਨੀਕ ਹੈ, ਨੂੰ ਤਿੰਨ ਮਹੀਨੇ ਪਹਿਲਾਂ ਨੌਕਰੀ ਤੇ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਉਹ ਇਸੇ ਰੂਟ ਤੇ ਕੋਈ ਹੋਰ ਬੱਸ ਚਲਾਉਂਦਾ ਸੀ।

Continue Reading

National

ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ

Published

on

By

 

 

ਫਿਲੌਰ, 3 ਅਪ੍ਰੈਲ (ਸ.ਬ.) ਫਿਲੌਰ ਗੁਰਇਆ ਹਾਈਵੇ ਤੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫਿਲੌਰ ਗੁਰਇਆ ਦੇ ਵਿਚਕਾਰ ਪਿੰਡ ਦੁਸਾਂਝ ਖੁਰਦ ਹਾਈਵੇ ਤੇ ਇਕ ਮੋਟਰਸਾਈਕਲ ਸਵਾਰ ਦੀ ਕਿਨਾਰੇ ਤੇ ਲੱਗੀ ਰੇਲਿੰਗ ਨਾਲ ਟਕਰਾਉਣ ਨਾਲ ਮੌਤ ਹੋ ਗਈ। ਮੁਲਾਜ਼ਮਾਂ ਨੇ ਮੋਟਰਸਾਈਕਲ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਥਾਣਾ ਫਿਲੌਰ ਵਿਖੇ ਸੂਚਿਤ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਵਾਸੀ ਵਾਹੜੇਵਾਲ ਥਾਣਾ ਲਾਡੂਵਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਮੰਡ ਵਿਚ ਹੈ, ਜਿਸ ਦੀ ਵਹਾਈ ਇਹ ਵਿਅਕਤੀ ਕਰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਹਨ, ਜਿਨ੍ਹਾਂ ਦੇ ਆਉਣ ਤੇ ਉਹਨਾਂ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾ ਕੇ ਅਗਲੇਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Continue Reading

Latest News

Trending