Connect with us

International

ਬਰੈਂਪਟਨ ਵਿੱਚ ਪੰਜਾਬੀ ਕਾਰੋਬਾਰੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Published

on

 

ਵੈਨਕੂਵਰ, 2 ਅਪ੍ਰੈਲ (ਸ.ਬ.) ਬਰੈਂਪਟਨ ਦੇ ਭੀੜ-ਭਾੜ ਵਾਲੇ ਪਲਾਜ਼ਾ ਵਿਚ ਕਾਰ ਤੇ ਆਏ ਬੰਦੂਕਧਾਰੀ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਹੱਤਿਆ ਕਰਕੇ ਫਰਾਰ ਹੋ ਗਏ। ਇਸ ਦੌਰਾਨ ਹਮਲਾਵਰਾਂ ਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ। ਹਾਲਾਂਕਿ ਹੁਣ ਤੱਕ ਪੁਲੀਸ ਨੇ ਮ੍ਰਿਤਕ ਦੀ ਪਹਿਚਾਣ ਜਾਹਿਰ ਨਹੀਂ ਕੀਤੀ, ਪਰ ਜਾਣਕਾਰਾਂ ਅਨੁਸਾਰ ਮ੍ਰਿਤਕ ਜਗਮੀਤ ਮੁੰਡੀ ਪਲਾਜ਼ਾ ਵਿਚ ਹੁੱਕੇ ਦਾ ਕਾਰੋਬਾਰ ਕਰਦਾ ਸੀ ਹੈ, ਨਾਲ ਹੀ ਉਹ ਟਰੱਕ ਕੰਪਨੀ ਚਲਾਉਂਦਾ ਸੀ।

ਪੀਲ ਪੁਲੀਸ ਦੇ ਅਫਸਰ ਮਨਦੀਪ ਖਟੜਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚੇ, ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿੱਚ ਡਾਕਟਰਾਂ ਦੀ ਟੀਮ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਗੋਲੀਆਂ ਮਾਰਨ ਵਾਲੇ ਉੱਥੋਂ ਤੇਜ਼ੀ ਨਾਲ ਕਾਰ ਵਿਚ ਫਰਾਰ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਰਾਹੀਂ ਜਾਂਚ ਕੀਤੀ ਜਾ ਰਹੀ ਹੈ।

Continue Reading

International

ਵੈਨਕੂਵਰ ਵਿੱਚ ਕਈ ਦੁਕਾਨਾਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਵੈਨਕੂਵਰ, 24 ਅਪ੍ਰੈਲ (ਸ.ਬ.) ਵੈਨਕੂਵਰ ਦੀ ਹੇਸਟਿੰਗ ਸਟਰੀਟ ਤੇ ਕੁਝ ਕਾਰੋਬਾਰੀ ਅਦਾਰਿਆਂ ਵਿੱਚ ਤੜਕਸਾਰ ਅਚਾਨਕ ਅੱਗ ਲੱਗ ਗਈ। ਭਿਆਨਕ ਅੱਗ ਨਾਲ ਵਿੱਤੀ ਨੁਕਸਾਨ ਹੋਣ ਦੀ ਘਟਨਾ ਵਾਪਰੀ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਭਾਰਤੀ ਰੈਸਟੋਰੈਂਟ ਇੱਕ ਮੀਟ ਦੀ ਦੁਕਾਨ ਅਤੇ ਇੱਕ ਜੁੱਤੀਆਂ ਦੀ ਦੁਕਾਨ ਇਸ ਅੱਗ ਦੇ ਕਹਿਰ ਤੋਂ ਕਾਫ਼ੀ ਪ੍ਰਭਾਵਿਤ ਹੋਏ। ਫ਼ਾਇਰ ਸੇਵਾਵਾਂ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਮੁਤਾਬਕ ਤੀਸਰੇ ਪੱਧਰ ਦੀ ਇਸ ਅੱਗ ਨੂੰ ਬੁਝਾਉਣ ਲਈ ਤਕਰੀਬਨ 35 ਸੁਰੱਖਿਆ ਕਰਮਚਾਰੀਆਂ ਨੂੰ ਕਾਫ਼ੀ ਘੰਟੇ ਮੁਸ਼ੱਕਤ ਕਰਨੀ ਪਈ। ਫਿਲਹਾਲ ਇਸ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Continue Reading

International

ਬੀਜਿੰਗ ਵਿੱਚ ਅੱਗ ਲੱਗਣ ਤੋਂ ਬਾਅਦ ਡਿੱਗਿਆ ਪੁਲ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਬੀਜਿੰਗ, 23 ਅਪ੍ਰੈਲ (ਸ.ਬ.) ਬੀਜਿੰਗ ਦੇ ਉੱਤਰ-ਪੂਰਬੀ ਸ਼ੂਨੀ ਜ਼ਿਲ੍ਹੇ ਤੋਂ ਅੱਗ ਲੱਗ ਗਈ, ਜਿਸ ਕਾਰਨ ਇਕ ਪੁਲ ਢਹਿ ਗਿਆ ਹੈ। ਬੀਜਿੰਗ ਮਿਉਂਸਪਲ ਟਰਾਂਸਪੋਰਟ ਕਮਿਸ਼ਨ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਪੁਲ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਇਹ ਪੁਲ ਪਹਿਲਾਂ ਹੀ ਆਵਾਜਾਈ ਲਈ ਬੰਦ ਸੀ।

ਕਮਿਸ਼ਨ ਨੇ ਕਿਹਾ ਕਿ ਸਵੇਰੇ ਅੱਗ ਲੱਗਣ ਤੋਂ ਬਾਅਦ ਚਾਓਬਾਈ ਨਦੀ ਦੇ ਪੁਲ ਨੂੰ ਨੁਕਸਾਨ ਪਹੁੰਚਿਆ ਸੀ। ਅੱਗ ਨੂੰ ਬਾਅਦ ਵਿੱਚ ਬੁਝਾ ਦਿੱਤਾ ਗਿਆ। ਅਧਿਕਾਰੀ ਕਾਰਨ ਦੀ ਜਾਂਚ ਕਰ ਰਹੇ ਹਨ। ਪੁਲ ਤੱਕ ਪਹੁੰਚ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤੀ ਗਈ ਸੀ ਅਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ ਸੀ।

 

Continue Reading

International

ਕਰੈਸ਼ ਹੋ ਕੇ ਪਾਣੀ ਵਿੱਚ ਡੁੱਬਿਆ ਜਹਾਜ਼, ਤਿੰਨ ਵਿਅਕਤੀਆਂ ਦੀ ਮੌਤ

Published

on

By

 

 

ਫ੍ਰੀਮੋਂਟ, 19 ਅਪ੍ਰੈਲ (ਸ.ਬ.) ਪੂਰਬੀ ਨੇਬਰਾਸਕਾ ਵਿੱਚ ਇੱਕ ਛੋਟਾ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਇੱਕ ਛੋਟਾ ਜਹਾਜ਼ ਕਰੈਸ਼ ਹੋ ਕੇ ਨਦੀ ਵਿੱਚ ਡਿੱਗ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਪਲੇਟ ਨਦੀ ਦੇ ਨਾਲ-ਨਾਲ ਯਾਤਰਾ ਕਰ ਰਿਹਾ ਸੀ ਤੇ ਰਾਤ 8:15 ਵਜੇ ਫ੍ਰੀਮੋਂਟ ਦੇ ਦੱਖਣ ਵਿੱਚ ਪਾਣੀ ਵਿੱਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਨੇ ਮ੍ਰਿਤਕਾਂ ਦੀ ਪਛਾਣ ਤੁਰੰਤ ਜਾਰੀ ਨਹੀਂ ਕੀਤੀ।

Continue Reading

Latest News

Trending