Mohali
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਐਸ.ਏ.ਐਸ. ਨਗਰ, 3 ਅਪ੍ਰੈਲ (ਸ.ਬ.) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ. ਏ.ਐਸ ਨਗਰ ਵੱਲੋਂ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡੀ ਮਾਰਟ, ਏਰੀਅਲ ਟੈਲੀਕਾਮ, ਇਹ ਵੀ ਏਵੀਏਟਰਜ਼ ਹਬ, ਟਾਇਨੋਰ ਆਰਥੋ ਅਤੇ ਜੀਨੀਅਸ ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਰੋਜ਼ਗਾਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨਿਯੋਜਕਾਂ ਵੱਲੋਂ ਚੋਣਕਾਰ, ਪੈਕਰ, ਕੈਸ਼ੀਅਰ, ਗੋਦਾਮ ਸਹਾਇਕ, ਸੁਪਰਵਾਈਜ਼ਰ, ਮਹਿਲਾ ਐਚ ਆਰ ਇੰਟਰਨ, ਦਾਖਲਾ ਸਲਾਹਕਾਰ, ਟੈਲੀ-ਕਾਲਰ, ਐਮ/ਐਫ ਵਪਾਰ ਵਿਕਾਸ/ਮਾਰਕੀਟਿੰਗ ਇੰਟਰਨ, ਡੇਟਾ ਐਂਟਰੀ ਆਪਰੇਟਰ, ਐਕਸਲ ਮੁਹਾਰਤ ਵਾਲੇ ਸ਼ਿਫਟ ਇਨਚਾਰਜ, ਰਿਟੇਲ ਸਟੋਰਾਂ ਲਈ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ, ਸੇਲਜ਼ ਅਫਸਰ ਸਵਾਈਪ ਮਸ਼ੀਨਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਇਸ ਕੈਂਪ ਦੌਰਾਨ 52 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਜਿਸ ਵਿੱਚ 25 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
Mohali
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ਤੇ ਪਾਬੰਦੀ

ਫਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਸਾੜਨ ਤੇ ਵੀ ਪਾਬੰਦੀ
ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੀ ਧਾਰਾ 163 ਦੇ ਚੈਪਟਰ 11 ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਖੂਹੰਦ ਨੂੰ ਸਾੜਨ ਤੇ ਵੀ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ।
ਇਨ੍ਹਾਂ ਹੁਕਮਾਂ ਰਾਹੀਂ ਬਿਨਾਂ ਐਸ ਐਮ ਐਸ ਲਗਾਏ ਕਿਸੇ ਵੀ ਕੰਬਾਈਨ ਦੇ ਵਾਢੀ ਕਰਨ ਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 1 ਅਪ੍ਰੈਲ 2025 ਤੋਂ 31 ਮਈ 2025 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਫ਼ਸਲ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੰਬਾਈਨਾਂ ਜਦੋਂ ਰਾਤ ਵੇਲੇ ਕਣਕ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਮਾਪਦੰਡ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਅਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ।
Mohali
ਮੁਹਾਲੀ ਪੁਲੀਸ ਵਲੋਂ ਸ਼ੇਅਰ ਮਾਰਕੀਟ ਵਿਚ ਪੈਸੇ ਲਗਾਉਣ ਬਦਲੇ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

21 ਲੱਖ ਦੀ ਨਕਦੀ, ਕਾਰ, ਨਕਦੀ ਗਿਣਨ ਵਾਲੀ ਮਸ਼ੀਨ ਅਤੇ ਮੋਬਾਇਲ ਫੋਨ ਬਰਾਮਦ
ਐਸ. ਏ. ਐਸ.ਨਗਰ, 3 ਅਪ੍ਰੈਲ (ਸ.ਬ) ਮੁਹਾਲੀ ਪੁਲੀਸ ਨੇ ਸਾਈਬਰ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਸਾਈਬਰ ਕਰਾਇਮ ਦੀ ਪੁਲੀਸ ਨੇ 21 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਪਟੇਲ ਪੀਯੂਸ਼, ਨੀਰਜ ਭਾਈ ਅਤੇ ਗੋਹਿਲ ਨਿਕੁਲ ਵਾਸੀ ਗੁਜਰਾਤ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿਦਿਆਂ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦੱਸਿਆ ਕਿ ਸਾਈਬਰ ਕਰਾਇਮ ਪੁਲੀਸ ਨੂੰ ਸ਼ਿਕਾਇਤ ਮਿਲੀ ਸੀ ਕਿ ਮੋਬਾਇਲ ਐਪਲੀਕੇਸ਼ਨ ਰਾਹੀਂ ਸ਼ੇਅਰ ਮਾਰਕੀਟ ਵਿਚ ਪੈਸੇ ਲਗਾਉਣ ਬਦਲੇ 15 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਦੋਂ ਪੀੜਤ ਨੇ ਪੈਸੇ ਕਢਵਾਉਣੇ ਚਾਹੇ ਤਾਂ ਉਸ ਕੋਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਉਸ ਨੇ ਹੋਰ ਪੈਸੇ ਦੇਣ ਤੋਂ ਮਨਾਂ ਕੀਤਾ ਤਾਂ ਉਸ ਨੂੰ 5 ਲੱਖ ਰੁਪਏ ਦੇਣ ਲਈ ਕਿਹਾ ਗਿਆ। ਪੀੜਤ ਨੂੰ ਇਕ ਵਿਅਕਤੀ ਨਾਲ ਸੰਪਰਕ ਕਰਨ ਲਈ ਕਿਹਾ ਗਿਆ, ਜੋ ਕਿ ਪੈਸੇ ਹਾਸਲ ਕਰੇਗਾ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸ਼ਿਕਾਇਤ ਉੱਤੇ ਕੇਸ ਦਰਜ ਕਰਕੇ ਜਾਂਚ ਆਰੰਭ ਕੀਤੀ ਜਿਸਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਲਾ ਪੁਲੀਸ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਤਿੰਨਾਂ ਵਿਅਕਤੀਆਂ ਕੋਲੋਂ 21 ਲੱਖ ਨਕਦ, ਇਕ ਕਾਰ, ਇਕ ਸਕੂਟਰ, ਨਕਦੀ ਗਿਣਨ ਵਾਲੀ ਮਸ਼ੀਨ, ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਤਿੰਨਾਂ ਵਿਅਕਤੀਆਂ ਦੀ ਪੁੱਛਗਿੱਛ ਵਿਚ ਖੁਲਾਸਾ ਹੋਇਆ ਹੈ ਕਿ ਉਹ ਤਿੰਨ ਸਾਲਾਂ ਤੋਂ ਇਸ ਠੱਗੀ ਦੇ ਗਿਰੋਹ ਨੂੰ ਚਲਾ ਰਹੇ ਸਨ। ਉਹ ਹਰ ਰੋਜ 70-80 ਲੱਖ ਦੀ ਨਕਦੀ ਇਕੱਠੀ ਕਰ ਰਹੇ ਸਨ।
Mohali
ਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਵਲੋਂ 6 ਅਪ੍ਰੈਲ ਦਾ ਰੋਸ ਧਰਨਾ ਮੁਲਤਵੀ

ਐਸ.ਏ.ਐਸ. ਨਗਰ 3 ਅਪ੍ਰੈਲ (ਸ.ਬ.) ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਬੀਤੇ ਦਿਨੀਂ ਅਮਨ ਅਰੋੜਾ ਨੇ ਫੈਡਰੇਸ਼ਨ ਦੇ ਵਫਦ ਨੂੰ ਮੀਟਿੰਗ ਲਈ ਸੱਦਿਆ ਸੀ । ਜਿਸ ਵਿੱਚ ਫੈਡਰੇਸ਼ਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਐਸ. ਸੀ. ਕਮਿਸ਼ਨ ਅਤੇ ਬੀ. ਸੀ. ਕਮਿਸ਼ਨ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ, ਪ੍ਰੰਤੂ ਹੁਣ ਤਕ ਜਨਰਲ ਕੈਟਾਗਿਰੀ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ, ਜਿਸ ਕਾਰਨ ਜਨਰਲ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਿਨਾਂ ਜਨਰਲ ਵਰਗ ਦੇ ਕਾਲਜ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਵਾਲਾ ਵਜੀਫਾ ਵੀ ਬੰਦ ਕੀਤਾ ਜਾ ਰਿਹਾ ਹੈ, ਜੋ ਕਿ ਉਹਨਾਂ ਨਾਲ ਬੇਇਨਸਾਫੀ ਹੈ।
ਫੈਡਰੇਸ਼ਨ ਨੇ ਮੰਗ ਕੀਤੀ ਕਿ ਇਸ ਵਜੀਫੇ ਦੀ ਰਾਸ਼ੀ ਵਧਾ ਕੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵਜੀਫਾ ਸ਼ੁਰੂ ਕੀਤਾ ਜਾਵੇ। ਇਸ ਤੋਂ ਬਿਨਾਂ ਪਿਛਲੇ ਤਿੰਨ ਦਹਾਕਿਆਂ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਲੈਕਚਰਾਰਾਂ ਨੂੰ ਤਰੁੰਤ ਪ੍ਰਿੰਸੀਪਲਾਂ ਵਜੋਂ ਤਰੱਕੀਆਂ ਦਿੱਤੀਆਂ ਜਾਣ । ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ 2018 ਦੇ ਸਿੱਖਿਆ ਨਿਯਮਾਂ ਵਿੱਚ ਸੋਧ ਕਰਦੇ ਹੋਏ ਤਰੱਕੀ ਕੋਟਾ 50 ਪ੍ਰਤੀਸ਼ਤ ਤੋਂ ਵਧਾ ਕੇ ਪਹਿਲਾਂ ਵਾਂਗ 75 ਪ੍ਰਤੀਸ਼ਤ ਕਰ ਦਿੱਤਾ ਜਾਵੇ।
ਉਹਨਾਂ ਦੱਸਿਆ ਕਿ ਅਮਨ ਅਰੋੜਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਜਲਦੀ ਕਾਰਵਾਈ ਕੀਤੀ ਜਾਵੇਗੀ। ਇਸ ਉਪਰੰਤ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਅਮਨ ਅਰੋੜਾ ਦੇ ਭਰੋਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਾਲ ਦੀ ਘੜੀ 6 ਅਪ੍ਰੈਲ ਵਾਲਾ ਰੋਸ ਧਰਨਾ ਮੁਲਤਵੀ ਕੀਤਾ ਜਾਂਦਾ ਹੈ। ਜੇਕਰ ਜਲਦੀ ਹੀ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਫੈਡਰੇਸ਼ਨ ਵੱਲੋਂ ਸਮੇਂ ਅਨੁਸਾਰ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਵਫਦ ਵਿੱਚ ਸੂਬਾ ਪ੍ਰਧਾਨ ਸੁਖਬੀਰ ਸਿੰਘ, ਸ਼ਿਆਮ ਲਾਲ ਸ਼ਰਮਾ, ਸੁਦੇਸ਼ ਕਮਲ ਸ਼ਰਮਾ, ਦਿਲਬਾਗ ਸਿੰਘ, ਹਰਪਿੰਦਰ ਸਿੰਘ ਅਤੇ ਹੋਰ ਆਗੂ ਸ਼ਾਮਿਲ ਸਨ।
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
Chandigarh1 month ago
ਪੰਜਾਬ ਵਿਚ ਮੀਂਹ ਨਾਲ ਵਧੀ ਠੰਢ
-
Chandigarh1 month ago
ਐਡਵੋਕੇਟ ਐਕਟ-1961 ਸੋਧ ਬਿੱਲ 2025 ਪੂਰੇ ਦੇਸ਼ ਦੇ ਵਕੀਲਾਂ ਦੀ ਸ਼ਾਨ ਤੇ ਸਿੱਧਾ ਹਮਲਾ : ਵਿਵੇਕ ਗਰਚਾ
-
National1 month ago
ਨਹਿਰ ਵਿੱਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
-
Chandigarh1 month ago
ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਲਾਲਜੀਤ ਸਿੰਘ ਭੁੱਲਰ
-
National1 month ago
ਕੁਫ਼ਰੀ ਅਤੇ ਨਾਰਕੰਡਾ ਵਿੱਚ ਬਰਫ਼ਬਾਰੀ
-
Chandigarh1 month ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਸਾਥੀਆਂ ਖਿਲਾਫ਼ ਦਰਜ ਕੇਸਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਪਹੁੰਚੇ
-
Mohali2 months ago
ਰਿਸ਼ਵਤ ਸਮੇਤ ਗ੍ਰਿਫਤਾਰ ਗਮਾਡਾ ਦੇ ਸੁਪਰਡੈਂਟ ਨੂੰ 5 ਸਾਲ ਦੀ ਕੈਦ