Connect with us

Mohali

ਕਿਸਾਨਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ

Published

on

 

ਐਸ ਏ ਐਸ ਨਗਰ, 4 ਅਪ੍ਰੈਲ (ਸ.ਬ.) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਮੁੱਚੇ ਪੰਜਾਬ ਦੇ ਜ਼ਿਲਾ, ਤਹਿਸੀਲ ਅਤੇ ਬਲਾਕ ਪੱਧਰਾਂ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਓ ਨੇ ਕਿਹਾ ਕਿ ਅਮਰੀਕਾ ਦੇ ਸਹਾਇਕ ਵਪਾਰ ਪ੍ਰਤੀਨਿਧ ਬ੍ਰੈਂਡਨ ਲਿੰਚ ਦੀ ਪ੍ਰਧਾਨਗੀ ਵਾਲਾ ਵਫਦ ਪਿਛਲੇ ਦਿਨੀ ਭਾਰਤ ਦਾ ਚਾਰ ਰੋਜ਼ਾ ਦੌਰਾ ਕਰਕੇ 29 ਮਾਰਚ ਨੂੰ ਵਾਪਸ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਅਮਰੀਕੀ ਉਪ ਵਿਦੇਸ਼ ਮੰਤਰੀ ਕ੍ਰਿਸ਼ਟੋਫਰ ਲੈਂਡੋ ਨੇ ਭਾਰਤੀ ਵਿਦੇਸ਼ ਸਚਿਵ ਵਿਕਰਮ ਮਿਸਰੀ ਨਾਲ ਗੱਲਬਾਤ ਕੀਤੀ ਸੀ ਅਤੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਅਮਰੀਕਾ ਦਾ ਦੌਰਾ ਕਰਕੇ ਇਸ ਸਮਝੌਤੇ ਬਾਰੇ ਗੱਲਬਾਤ ਕੀਤੀ ਹੈ। ਭਾਰਤ ਦੇ ਵਪਾਰ ਮੰਤਰੀ ਪੀਓਸ਼ ਗੋਇਲ ਵੀ ਵਾਸ਼ਿੰਗਟਨ ਵਿੱਚ ਅਮਰੀਕੀ ਵਪਾਰ ਪ੍ਰਤੀਨਿਧ ਜੈਮੀਸਨ ਗਰੀਨ ਅਤੇ ਵਣਜ ਸਚਿਵ ਹਾਵਰਡ ਲੁਟਨਿਕ ਨਾਲ ਮੀਟਿੰਗਾਂ ਕਰ ਚੁੱਕੇ ਹਨ।

ਉਹਨਾਂ ਕਿਹਾ ਕਿ ਭਾਰਤ ਦੇ ਵਣਜ ਮੰਤਰਾਲੇ ਨੇ 29 ਮਾਰਚ ਨੂੰ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਹੋਰ ਵੀ ਗੱਲਬਾਤ ਹੋਵੇਗੀ ਅਤੇ ਸਤੰਬਰ ਅਕਤੂਬਰ 2025 ਤੱਕ ਸਮਝੌਤੇ ਦੇ ਪਹਿਲੇ ਦਸਤਾਵੇਜ ਤੇ ਦਸਤਖਤ ਕਰ ਦਿੱਤੇ ਜਾਣਗੇ। 2030 ਤੱਕ ਆਪਸੀ ਵਪਾਰ ਨੂੰ ਮੌਜੂਦਾ 190 ਬਿਲੀਅਨ ਡਾਲਰ ਤੋਂ ਵਧਾ ਕੇ 500 ਬਿਲੀਅਨ ਡਾਲਰ ਕਰਨ ਦਾ ਨਿਸ਼ਾਨਾ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਤੇ ਅੰਗਰੇਜ਼ ਸਿੰਘ ਡਕੌਂਦਾ ਨੇ ਕਿਹਾ ਕਿ ਅਮਰੀਕਾ ਆਪਣੇ ਇੱਕ ਕਿਸਾਨ ਪਰਿਵਾਰ ਨੂੰ ਔਸਤਨ 26 ਲੱਖ 80 ਹਜ਼ਾਰ ਰੁਪਏ ਸਲਾਨਾ ਸਬਸਿਡੀ ਦਿੰਦਾ ਹੈ ਜਦੋਂ ਕਿ ਭਾਰਤ ਵਿੱਚ ਪ੍ਰਤੀ ਕਿਸਾਨ ਪਰਿਵਾਰ ਸਿਰਫ਼ 53,700/- ਰੁਪਏ ਸਲਾਨਾ ਸਬਸਿਡੀ ਬਣਦੀ ਹੈ। ਇੰਨੀ ਜ਼ਿਆਦਾ ਸਬਸਿਡੀ ਮਿਲਣ ਕਾਰਨ ਅਮਰੀਕਾ ਦੀਆਂ ਖੇਤੀ ਅਤੇ ਡੇਅਰੀ ਵਸਤਾਂ ਸਸਤੀਆਂ ਪੈਂਦੀਆਂ ਹਨ ਅਤੇ ਇਹਨਾਂ ਦੇ ਭਾਰਤੀ ਬਾਜ਼ਾਰ ਵਿੱਚ ਖੁੱਲ੍ਹੇ ਦਾਖਲੇ ਨੇ ਭਾਰਤ ਦੇ ਖੇਤੀ ਖੇਤਰ ਨੂੰ ਤਬਾਹ ਕਰ ਦੇਣਾ ਹੈ। ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਕਣਕ, ਮੱਕੀ, ਸੋਇਆਬੀਨ, ਜੌਂ, ਓਟਸ, ਚੌਲ, ਮਟਰ, ਨਰਮਾ ਅਤੇ ਤੇਲ ਬੀਜ ਥੋਕ ਵਿੱਚ ਭਾਰਤੀ ਮੰਡੀ ਵਿੱਚ ਭੇਜੇ ਜਾਣਗੇ। ਇੱਕ ਵਾਰ ਖੇਤੀ ਖੇਤਰ ਨੂੰ ਤਬਾਹ ਕਰਨ ਤੋਂ ਬਾਅਦ ਸਾਮਰਾਜੀ ਇਹਨਾਂ ਖੇਤੀ ਉਪਜਾਂ ਦਾ ਮੂੰਹ ਮੰਗਿਆ ਭਾਅ ਮੰਗਣਗੇ। ਇਸ ਤਰ੍ਹਾਂ ਜਨਤਕ ਵੰਡ ਪ੍ਰਣਾਲੀ ਦਾ ਵੀ ਭੋਗ ਪੈ ਜਾਵੇਗਾ। ਇਸ ਤੋਂ ਇਲਾਵਾ ਪ੍ਰਚੂਨ ਵਪਾਰ ਤੇ ਵੀ ਬਹੁਤ ਮਾਰੂ ਪ੍ਰਭਾਵ ਪਵੇਗਾ।

ਕਿਸਾਨ ਆਗੂਆਂ ਗੁਰਪ੍ਰੀਤ ਸਿੰਘ ਪਲਹੇੜੀ, ਦਰਸ਼ਨ ਸਿੰਘ ਦਾਰਾਲੀ, ਸੱਤਾ ਚਡੂੰਨੀ ਨੇ ਕਿਹਾ ਕਿ ਸਾਮਰਾਜੀ ਕੰਪਨੀਆਂ ਦੇ ਹੱਲੇ ਤੋਂ ਦੇਸ਼ ਦੇ ਲੋਕਾਂ ਨੂੰ ਬਚਾਉਣ ਲਈ ਉਹਨਾਂ ਕੋਲ ਆਪਣੇ ਜਥੇਬੰਦਕ ਸੰਘਰਸ਼ਾਂ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਭਾਰਤ ਦੀ ਹਾਕਮ ਜਮਾਤ ਅਮਰੀਕੀ ਕੰਪਨੀਆਂ ਨਾਲ ਸਾਂਝ ਪਿਆਲੀ ਪਾ ਕੇ ਲੋਕਾਂ ਨੂੰ ਉਹਨਾਂ ਦੇ ਰਹਿਮੋ ਕਰਮ ਤੇ ਸੁੱਟ ਦੇਵੇਗੀ। ਇਸ ਦੇ ਮੱਦੇਨਜ਼ਰ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਪੰਜਾਬ ਵਿੱਚ ਡੋਨਲਡ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ ਗਏ ਹਨ। ਇਸ ਮੌਕੇ ਗੁਰਵਿੰਦਰ ਸਿੰਘ ਸਿਆਓ, ਮਨਜੀਤ ਸਿੰਘ ਸਰਪੰਚ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਸੁੱਖਗੜ੍ਹ, ਜਸਵਿੰਦਰ ਸਿੰਘ ਕੰਡਾਲਾ, ਹਰਦੀਪ ਸਿੰਘ ਬਲਟਾਣਾ, ਗੋਲਡੀ, ਸਤਵੀਰ ਸਿੰਘ, ਗੁਰਦੀਪ ਸਿੰਘ ਹਾਜਰ ਸੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending