Connect with us

Mohali

ਬਲਵਿੰਦਰ ਸਿੰਘ ਟੋਹੜਾ ਨੂੰ ਅੰਤਮ ਵਿਦਾਇਗੀ ਦਿੱਤੀ

Published

on

 

ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਜਨਰਲ ਸਕੱਤਰ ਅਤੇ ਗੁਰੂਦੁਆਰਾ ਸ੍ਰੀ ਸਾਚਾ ਧੰਨ ਸਾਹਿਬ ਫੇਜ਼ 3 ਦੇ ਸਾਬਕਾ ਪ੍ਰਧਾਨ ਸz. ਬਲਵਿੰਦਰ ਸਿੰਘ ਟੋਹੜਾ (ਜਿਹਨਾਂ ਦੀ ਬੀਤੇ ਦਿਨ ਸੁਅਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਸz. ਬਲਵਿੰਦਰ ਸਿੰਘ ਟਹੜਾ ਦੇ ਨਜਦੀਕੀਆਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤਿਆਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਅੰਤਮ ਵਿਦਾਇਗੀ ਦਿੱਤੀ ਗਈ।

ਇਸ ਮੌਕੇ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸz. ਜੋਗਿੰਦਰ ਸਿੰਘ ਸੌਂਧੀ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਕੌਂਸਲਰ ਜਸਪ੍ਰੀਤ ਸਿੰਘ ਗਿਲ, ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁਖ ਸਿੰਘ ਸੋਹਲ, ਸੂਰਤ ਸਿੰਘ ਕਲਸੀ, ਬਿਕਰਮਜੀਤ ਸਿੰਘ ਹੂੰਝਣ, ਮਨਜੀਤ ਸਿੰਘ ਮਾਨ, ਰਾਜਾ ਕੰਵਰਜੋਤ ਸਿੰਘ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਦਵਿੰਦਰ ਸਿੰਘ ਭਾਟੀਆ, ਮਨਜੀਤ ਸਿੰਘ ਭੱਲਾ, ਪ੍ਰੀਤਮ ਸਿੰਘ, ਤਰਲੋਚਨ ਸਿੰਘ, ਹਰਮਨ ਸੰਧੂ, ਜਤਿੰਦਰ ਪਾਲ ਸਿੰਘ (ਜੇ ਪੀ), ਸਤਨਾਮ ਸਿੰਘ ਲਾਡਰਾ ਸਮੇਤ ਵੰਡੀ ਗਿਣਤੀ ਵਿੱਚ ਪਹੁੰਚੇ ਪਤਵੰਤਿਆਂ ਵਲੋਂ ਸz. ਟੌਹੜਾ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ।

ਇਸ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਮੀਟਿੰਗ ਕੀਤੀ ਗਈ ਜਿਸ ਦੌਰਾਨ ਬਲਵਿੰਦਰ ਸਿੰਘ ਟੋਹੜਾ ਦੀ ਮੌਤ ਉੱਪਰ ਦੁੱਖ ਦਾ ਇਜਹਾਰ ਕੀਤਾ ਗਿਆ ਅਤੇ ਪਰਮਾਤਮਾ ਅੱਗੇ ਸਭ ਨੂੰ ਭਾਣਾ ਮੰਨਣ ਦਾ ਬਲ ਅਤੇ ਟੋਹੜਾ ਦੀ ਗੁਰੂ ਚਰਨਾਂ ਵਿੱਚ ਸਦੀਵੀ ਨਿਵਾਸ ਦੀ ਅਰਦਾਸ ਕੀਤੀ ਗਈ। ਮੀਟਿੰਗ ਦੌਰਾਨ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਸz. ਟੋਹੜਾ ਵੱਲੋਂ ਕੀਤੀਆਂ ਗਈਆਂ ਨਿਸ਼ਕਾਮ ਸੇਵਾਵਾਂ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਭਜਨ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ ਮਠਾੜੂ, ਅਮਰਜੀਤ ਸਿੰਘ ਪਾਹਵਾ, ਇੰਦਰਜੀਤ ਸਿੰਘ, ਸ੍ਰੀ ਸੂਰਤ ਸਿੰਘ ਕਲਸੀ, ਜਗਜੀਤ ਸਿੰਘ, ਸਰਵਜੀਤ ਸਿੰਘ ਬਾਜਵਾ, ਮਨਜੀਤ ਸਿੰਘ ਭੱਲਾ, ਭੁਪਿੰਦਰ ਸਿੰਘ, ਪਰਮਜੀਤ ਸਿੰਘ ਗਿੱਲ ਅਤੇ ਹੋਰਨਾਂ ਨੇ ਭਾਗ ਲਿਆ।

ਸz ਬਲਵਿੰਦਰ ਸਿੰਘ ਟੋਹੜਾ ਨਮਿਤ ਅੰਤਿਮ ਅਰਦਾਸ ਮਿਤੀ 9 ਅਪ੍ਰੈਲ (ਬੁਧਵਾਰ) ਨੂੰ ਗੁਰਦੁਆਰਾ ਸਾਹਿਬ ਸਾਚਾ ਧਨ ਫੇਜ 3ਬੀ 1 ਮੁਹਾਲੀ ਵਿਖੇ ਬਾਅਦ ਦੁਪਹਿਰ 1.15 ਤੋਂ 2.15 ਤਕ ਕੀਤੀ ਜਾਵੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending