Connect with us

Mohali

ਮੁਹਾਲੀ ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਲਈ ਯੋਜਨਾ ਅਨੁਸਾਰ ਕੰਮ ਕੀਤਾ ਜਾਵੇ : ਡਿਪਟੀ ਕਮਿਸ਼ਨਰ

Published

on

 

ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁਹਾਲੀ ਦੀਆਂ ਸੜਕਾਂ ਤੇ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ਦੀ ਪ੍ਰਗਤੀ ਬਾਰੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਖਾਸ ਕਰਕੇ ਏਅਰਪੋਰਟ ਰੋਡ ਤੇ ਪੇਸ਼ ਆਉਦੀ ਟ੍ਰੈਫਿਕ ਦੀ ਸਮੱਸਿਆ ਅਤੇ ਰੋਜ਼ਾਨਾ ਇਸ ਰੂਟ ਤੇ ਚੱਲਣ ਵਾਲੇ ਯਾਤਰੀਆਂ ਨੂੰ ਕੁਝ ਰਾਹਤ ਦੇਣ ਲਈ ਯੋਜਨਾ ਤੇ ਸਮੇਂ ਸਿਰ ਕੰਮ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਕਰਨਾ ਚਾਹੁੰਦੇ ਹਾਂ ਉਹ ਕਾਗਜ਼ੀ ਕਾਰਵਾਈ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ ਤੇ ਕੀਤਾ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ, ਅਮਰਿੰਦਰ ਸਿੰਘ ਮੱਲ੍ਹੀ, ਚੰਡੀਗੜ੍ਹ ਯੂ ਟੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਅਤੇ ਰੇਲਵੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਜਨਾ ਨੂੰ ਸਾਕਾਰ ਕਰਨ ਲਈ ਲੋੜੀਂਦੇ ਸਾਰੇ ਕੰਮ ਅਤੇ ਪ੍ਰਵਾਨਗੀਆਂ ਹਰ ਪੱਧਰ ਤੇ ਤੇਜ਼ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਰੇਲਵੇ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਬਾਵਾ ਵ੍ਹਾਈਟ ਹਾਊਸ ਤੋਂ ਸ਼ੁਰੂ ਹੋਣ ਵਾਲੇ ਨਵੇਂ ਰੂਟ ਤੇ ਲੰਬਿਤ ਰੇਲਵੇ ਦੀ ਪ੍ਰਵਾਨਗੀ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਏਅਰਪੋਰਟ ਰੋਡ ਤੇ ਜੇ ਐਲ ਪੀ ਐਲ ਕਰਾਸਿੰਗ ਤੇ ਦੋ ਵਾਧੂ ਬਾਕਸਾਂ ਦੀ ਉਸਾਰੀ ਵੀ ਕਰਨ ਲਈ ਵੀ ਕਿਹਾ ਤਾਂ ਜੋ ਇੱਥੇ ਪੈਦਾ ਹੋਣ ਵਾਲੀਆਂ ਟ੍ਰੈਫਿਕ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।

ਚੰਡੀਗੜ੍ਹ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਂਝਾ ਸਾਹਿਬ ਦੇ ਨੇੜੇ ਕਬਜ਼ੇ ਹਟਾਉਣ ਦੀ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਉਪਰੰਤ ਹੀ ਇੱਥੇ ਆਉਣ ਵਾਲੇ ਦਿਨਾਂ ਜੰਕਸ਼ਨ ਤਿਆਰ ਕਰਨ ਲਈ ਰਸਤਾ ਪੱਧਰਾ ਹੋਵੇਗਾ।

ਗਮਾਡਾ ਏ ਸੀ ਏ ਅਤੇ ਇੰਜੀਨੀਅਰਿੰਗ ਵਿੰਗ ਨੂੰ ਅਜੀਤ ਰੋਡ ਤੋਂ ਸੈਕਟਰ 74 ਤੱਕ ਸੜ੍ਹਕ ਨੂੰ ਚਾਰ-ਮਾਰਗੀ ਕਰਨ ਦੇ ਪ੍ਰੋਜੈਕਟ ਰਾਹੀਂ ਅੱਗੇ ਵਧਣ ਲਈ ਕਿਹਾ ਗਿਆ ਜੋ ਕਿ ਪੀ ਆਰ 6 ਨੂੰ ਮਿਲ ਕੇ ਇੱਕ ਹੋਰ ਸਮਾਨਾਂਤਰ ਸੜਕੀ ਰਸਤਾ ਪ੍ਰਦਾਨ ਕਰੇਗਾ। ਉਨ੍ਹਾਂ ਐਮ ਸੀ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਅਤੇ ਗਮਾਡਾ ਏ ਸੀ ਏ ਅਮਰਿੰਦਰ ਸਿੰਘ ਮੱਲ੍ਹੀ ਨੂੰ ਇਸ ਰੂਟ ਦਾ ਸਾਂਝਾ ਦੌਰਾ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਮਿੱਤਲ ਨੇ ਐਮ ਸੀ ਕਮਿਸ਼ਨਰ ਨੂੰ ਏਅਰਪੋਰਟ ਰੋਡ ਤੇ ਟ੍ਰੈਫਿਕ ਲਾਈਟਾਂ ਦੇ ਤਾਲਮੇਲ ਲਈ ਸ਼ਹਿਰ ਵਾਸੀਆਂ ਦੇ ਫੀਡਬੈਕ ਅਨੁਸਾਰ ਮੁਹਾਲੀ ਪੁਲੀਸ ਦੇ ਐਸ ਪੀ ਟ੍ਰੈਫਿਕ ਨਾਲ ਸਲਾਹ-ਮਸ਼ਵਰਾ ਕਰਕੇ ਟ੍ਰੈਫਿਕ ਸਿਗਨਲਾਂ ਦਾ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਹਰੇਕ ਲਾਈਟ ਤੇ ਟ੍ਰੈਫਿਕ ਰੁਕਣ ਦੇ ਸਮੇਂ ਦੀ ਬੱਚਤ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੂੰ ਸਾਰੇ ਸਹਯੋਗੀ ਵਿਭਾਗਾਂ ਨਾਲ ਨਿਯਮਤ ਤਾਲਮੇਲ ਬਣਾਈ ਰੱਖਣ ਦਾ ਕੰਮ ਸੌਂਪਦਿਆਂ ਕਿਹਾ ਕਿ ਵਾਹਨ ਚਾਲਕ ਅਤੇ ਲੋਕ ਜ਼ਮੀਨੀ ਪੱਧਰ ਤੇ ਠੋਸ ਨਤੀਜੇ ਚਾਹੁੰਦੇ ਹਨ, ਇਸ ਲਈ ਸਾਨੂੰ ਜ਼ਮੀਨੀ ਪੱਧਰ ਤੇ ਟ੍ਰੈਫ਼ਿਕ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਨੂੰ ਸਮੇਂ ਸਿਰ ਲਾਗੂ ਕਰਕੇ ਉਨ੍ਹਾਂ ਦੀਆਂ ਉਮੀਦਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਏ ਡੀ ਸੀ (ਯੂਡੀ) ਅਨਮੋਲ ਸਿੰਘ ਧਾਲੀਵਾਲ ਅਤੇ ਐਸ ਪੀ ਟ੍ਰੈਫਿਕ ਐਚ ਐਸ ਮਾਨ ਵੀ ਇਸ ਚਰਚਾ ਦਾ ਹਿੱਸਾ ਸਨ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending