Mohali
ਰੋਪੜ ਪੁਲੀਸ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ 273 ਮੁਕੱਦਮੇ ਦਰਜ ਕੀਤੇ : ਹਰਚਰਨ ਸਿੰਘ ਭੁੱਲਰ
438 ਨਸ਼ਾ ਸਮੱਗਲਰ ਗ੍ਰਿਫ਼ਤਾਰ ਕੀਤੇ, 108 ਭਗੌੜੇ ਤੇ 2 ਗੈਂਗਸਟਰ ਵੀ ਕਾਬੂ ਕੀਤੇ
ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਰੇਂਜ ਰੂਪਨਗਰ ਦੇ ਤਿੰਨਾਂ ਜ਼ਿਲ੍ਹਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ ਵਿੱਚ ਪੁਲੀਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ 273 ਮੁਕੱਦਮੇ ਦਰਜ ਕਰਕੇ 438 ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚੋਂ 41 ਵਿੱਚ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਕਮਰਸ਼ੀਅਲ ਪਾਈ ਗਈ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 1 ਜਨਵਰੀ 2025 ਤੋਂ 3 ਅਪ੍ਰੈਲ 2025 ਤੱਕ ਕੁੱਲ 77 ਸ਼ੱਕੀ ਥਾਵਾਂ ਤੇ ਕਾਸੋ ਓਪਰੇਸ਼ਨ ਕੀਤੇ ਗਏ ਅਤੇ 858 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਵਿੱਚ ਕੈਮਿਸਟ ਸ਼ਾਪਸ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਅਤੇ ਪੇਇੰਗ ਗੈਸਟ ਹਾਊਸ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 438 ਨਸ਼ਾ ਸਮੱਗਲਰਾਂ ਤੋਂ 35.325 ਕਿਲੋ ਅਫੀਮ, 121.974 ਕਿਲੋ ਭੁੱਕੀ ਚੂਰਾ ਪੋਸਤ, 2.186 ਕਿਲੋਗ੍ਰਾਮ ਨਸ਼ੀਲਾ ਪਾਊਡਰ, 419978 ਨਸ਼ੀਲੀਆਂ ਗੋਲੀਆ ਅਤੇ ਕੈਪਸੂਲ, 1.124 ਕਿਲੋਗ੍ਰਾਮ ਹੈਰੋਇਨ, 4.73 ਕਿਲੋਗ੍ਰਾਮ ਗਾਂਜਾ, 197530 ਨਸ਼ੀਲੇ ਟੀਕੇ, 0.032 ਗ੍ਰਾਮ ਸਮੈਕ, 1.290 ਕਿਲੋਗ੍ਰਾਮ ਕੋਕੀਨ, 3.22 ਕਿਲੋਗ੍ਰਾਮ ਚਰਸ ਅਤੇ 8,74,820 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਨਸ਼ਾ ਤਸਕਰਾਂ ਤੋਂ 5 ਪਿਸਟਲ/ਗੰਨ, 4 ਮੈਗਜ਼ੀਨਾਂ, ਕਈ ਜਿੰਦਾਂ ਕਾਰਤੂਸ ਅਤੇ 3 ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸ ਦੌਰਾਨ 108 ਭਗੌੜੇ ਅਤੇ 2 ਗੈਂਗਸਟਰ ਵੀ ਕਾਬੂ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਜ਼ਿਲਿਆਂ ਵਿੱਚ 347 ਪੁਲੀਸ-ਪਬਲਿਕ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਪੁਲੀਸ ਅਤੇ ਪਬਲਿਕ ਵਿੱਚ ਨਸ਼ਿਆਂ ਨੂੰ ਰੋਕਣ ਲਈ ਤਾਲਮੇਲ ਵੱਧ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 1228 ਵਿਲੇਜ ਡਿਫ਼ੈਂਸ ਕਮੇਟੀਆਂ ਅਤੇ ਸ਼ਹਿਰਾਂ ਵਿੱਚ 160 ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ ਜਿਨ੍ਹਾਂ ਨਾਲ ਅਲੱਗ-ਅਲੱਗ ਅਧਿਕਾਰੀਆਂ ਵੱਲੋ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰੋਪੜ ਰੇਂਜ ਵਿੱਚ ਕੁੱਲ 435 ਪੰਚਾਇਤਾਂ ਅਤੇ ਵਾਰਡਾਂ ਵੱਲੋ ਵਿਸ਼ੇਸ਼ ਤੌਰ ਤੇ ਮਤੇ ਪਾਸ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਕਾਬੂ ਕੀਤਾ ਜਾਂਦਾ ਹੈ ਤਾਂ ਉਸਦਾ ਸਮਾਜਿਕ ਤੌਰ ਤੇ ਪੂਰਨ ਬਾਈਕਾਟ ਕਰਨਣਗੇ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦੀ ਜ਼ਮਾਨਤ ਨਹੀਂ ਦੇਣਗੇ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਵਾਉਣ ਲਈ ਸੂਬਾ ਸਰਕਾਰ ਦਾ ਪੂਰਨ ਸਹਿਯੋਗ ਦੇਣਗੇ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸੰਗੀਨ ਜੁਰਮ ਜਿਵੇਂ ਕਿ ਕਤਲ, ਇਰਾਦਾ ਕਤਲ, ਪੋਸਕੋ ਐਕਟ, ਅਗਵਾ, ਡਕੈਤੀ, ਜਬਰ-ਜਨਾਹ ਅਤੇ ਲੁੱਟ-ਖੋਹ ਆਦਿ ਦੇ ਕੁੱਲ 154 ਮੁਕੱਦਮੇ ਟਰੇਸ ਕਰਕੇ ਕੁੱਲ 223 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮਾਲ ਵਿਰੁੱਧ ਅਪਰਾਧ ਦੇ ਮੁਕੱਦਮਿਆਂ ਵਿੱਚ ਟੈਕਨੀਕਲ ਸਾਧਨਾਂ ਦੀ ਵਰਤੋਂ ਕਰਦੇ ਹਏਂ ਥੋੜ੍ਹੇ ਹੀ ਸਮੇਂ ਵਿੱਚ 79,84,000/- ਰੁਪਏ ਦੀ ਕੇਸ ਪ੍ਰਾਪਰਟੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਰੋਪੜ ਰੇਂਜ ਵਿੱਚ ਵੱਖ-ਵੱਖ ਕੇਸਾਂ ਦੇ ਕੁੱਲ 2062 ਮੁੱਕਦਮੇਂ ਅਦਾਲਤ ਵਿੱਚ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 265 ਵਿੱਚ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 3148 ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲੀਸ ਵੱਲੋਂ ਟ੍ਰੈਫਿਕ ਸਮੱਸਿਆ ਦਾ ਹੱਲ ਕਰਨ ਲਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਹਿੱਤ ਦਿਨ ਵਿੱਚ ਕੁੱਲ 64976, ਰਾਤ ਵਿੱਚ ਕੁੱਲ 12338 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਈ-ਚਲਾਨ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੁੱਲ 57839 ਈ-ਚਲਾਨ ਵੀ ਕੀਤੇ ਗਏ ਹਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
