Connect with us

Mohali

ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ ਸਰਕਾਰ : ਹਰਜੋਤ ਸਿੰਘ ਬੈਂਸ

Published

on

 

ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਸ ਕੰਮ ਵਾਸਤੇ ਲੋਕਾਂ ਨੂੰ ਇੱਕਜੁਟ ਹੋਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ ਹੈ।

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੁਹਾਲੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਸਰਕਾਰੀ ਸਕੂਲਾਂ ਨੂੰ ਅਣਗੌਲਿਆ, ਹੁਣ ਉਹ ‘ਪੜ੍ਹਦਾ ਪੰਜਾਬ’ ਦੇਖ ਕੇ ਡਰੇ ਹੋਏ ਹਨ। ਜਦੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਸਫ਼ਲ ਹੋ ਰਹੀ ਸੀ, ਇਹ ਸਾਰੇ ਚੁੱਪ ਸਨ। ਹੁਣ ਜਦੋਂ ਸਾਡੇ ਬੱਚੇ ਵਧ-ਫੁੱਲ ਰਹੇ ਹਨ, ਤਰੱਕੀ ਕਰ ਰਹੇ ਹਨ ਤਾਂ ਇਨ੍ਹਾਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।

ਉਹਨਾਂ ਕਿਹਾ ਕਿ ਸਾਨੂੰ ਵਿਰਾਸਤ ਵਿੱਚ ਲਗਭਗ 20,000 ਸਰਕਾਰੀ ਸਕੂਲਾਂ ਵਿੱਚੋਂ ਜ਼ਿਆਦਾਤਰ ਬਿਨਾਂ ਚਾਰਦੀਵਾਰੀ, ਬਿਨਾਂ ਢੁਕਵੇਂ ਪਖਾਨਿਆਂ ਤੇ ਬਿਨਾਂ ਢੁੱਕਵੀਆਂ ਵਿਦਿਅਕ ਸਹੂਲਤਾਂ ਦੇ ਬਹੁਤ ਹੀ ਮਾੜੀ ਹਾਲਤ ਵਿੱਚ ਮਿਲੇ ਸਨ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ 90 ਫੀਸਦੀ ਸਕੂਲਾਂ ਵਿੱਚ ਵਾਈਫਾਈ ਕਨੈਕਟੀਵਿਟੀ ਹੈ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਹਾਲ ਹੀ ਵਿੱਚ ਜੇ ਈ ਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਇੱਕ ਸ਼ਾਨਦਾਰ ਪ੍ਰਾਪਤੀ ਹੈ। ਸz. ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨ ਤਾਰਨ ਸਮੇਤ ਕਈ ਜ਼ਿਲ੍ਹਿਆਂ ਦੇ 1200 ਤੋਂ ਵੱਧ ਸਕੂਲਾਂ ਦਾ ਨਿੱਜੀ ਤੌਰ ਤੇ ਕਈ ਵਾਰ ਦੌਰਾ ਕੀਤਾ, ਤਾਂ ਜੋ ਜ਼ਮੀਨੀ ਪੱਧਰ ਤੇ ਸਾਰੇ ਸੁਧਾਰਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ।

 

ਮਰਹੂਮ ਕੌਂਸਲਰ ਸz ਅਮਰੀਕ ਸਿੰਘ ਤਹਿਸੀਲਦਾਰ ਦੇ ਨਾਂ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦਾ ਨਾਮ ਰੱਖਣ ਸਬੰਧੀ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਫੇਜ਼ 11 ਦੇ ਵਸਨੀਕਾਂ ਦਾ ਇੱਕ ਵਫਦ ਸz. ਜਗਦੀਸ਼ ਸਿੰਘ ਸਰਾਉ ਦੀ ਅਗਵਾਈ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਫੇਜ਼ 11 ਦੇ ਸਰਕਾਰੀ ਸਕੂਲ ਦਾ ਨਾਮ ਮਰਹੂਮ ਕੌਂਸਲਰ ਅਤੇ ਉੱਘੇ ਸਮਾਜਸੇਵੀ ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਦੇ ਨਾਂ ਤੇ ਰੱਖਿਆ ਜਾਵੇ।

ਇਸ ਮੌਕੇ ਹਲਕਾ ਵਿਧਾਇਕ ਵੱਲੋਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਤਹਿਸੀਲਦਾਰ ਸਾਹਿਬ ਨੇ ਇਸ ਸਕੂਲ ਲਈ ਵੱਡਾ ਯੋਗਦਾਨ ਪਾਇਆ ਅਤੇ ਸਾਰੀ ਉਮਰ ਵਿੱਦਿਆ ਦੇ ਖੇਤਰ ਨੂੰ ਸਮਰਪਿਤ ਕਰ ਦਿੱਤੀ। ਉਹਨਾਂ ਨੇ ਇਸ ਸਕੂਲ ਦਾ ਸਰਦਾਰ ਅਮਰੀਕ ਸਿੰਘ ਦੇ ਨਾਂ ਤੇ ਰੱਖਣ ਸਬੰਧੀ ਪੁਰਜੋਰ ਸਿਫਾਰਿਸ਼ ਕੀਤੀ।

ਵਫਦ ਵੱਲੋਂ ਦੱਸਿਆ ਕਿ ਤਹਿਲਸੀਲਦਾਰ ਸਾਹਿਬ ਦੇ ਅਣਥੱਕ ਯਤਨਾਂ ਅਤੇ ਲੰਮੇ ਸੰਘਰਸ਼ ਤੋਂ ਬਾਅਦ ਇਹ ਸਕੂਲ ਹੋਂਦ ਵਿੱਚ ਆਇਆ ਹੈ ਅਤੇ ਪਰਿਵਾਰ ਵਲੋਂ ਵੀ ਇਸ ਸਕੂਲ ਲਈ 21 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਇਹ ਕੇਸ ਪਹਿਲਾਂ ਹੀ ਉਹਨਾਂ ਦੇ ਧਿਆਨ ਵਿੱਚ ਹੈ ਇਸ ਕੇਸ ਨੂੰ ਸਪੈਸ਼ਲ ਕੇਸ ਦੇ ਤੌਰ ਤੇ ਵਿਚਾਰਦੇ ਹੋਏ ਛੇਤੀ ਹੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਚੰਨਾ ਸਾਬਕਾ ਐਮ ਸੀ, ਕੁਲਵਿੰਦਰ ਸਿੰਘ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਅਰਵਿੰਦਰਪਾਲ ਸਿੰਘ ਜਨਰਲ ਸਕੱਤਰ ਸਪੋਰਟਸ ਸੁਸਾਇਟੀ, ਬਲਜੀਤ ਸਿੰਘ ਖੋਖਰ, ਰਾਜੀਵ ਵਸ਼ਿਸ਼ਟ, ਰਣਜੀਤ ਸਿੰਘ ਢਿੱਲੋਂ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ, ਤਰੁਨ ਸਿੰਘ, ਹਰਪਾਲ ਸਿੰਘ, ਗੁਰਜੀਤ ਕੌਰ, ਹਰਜਿੰਦਰ ਕੌਰ, ਤੇਜਿੰਦਰ ਕੌਰ, ਬਲਿੰਦਰ ਸਿੰਘ ਐਡਵੋਕੇਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending