Punjab
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਧਨੌਲਾ ਦੀ ਹੋਈ ਤਾਜਪੋਸ਼ੀ

ਬਠਿੰਡਾ, 9 ਅਪ੍ਰੈਲ (ਸ.ਬ.) ਕਰੀਬ ਇਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।
ਉਨ੍ਹਾਂ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਸਬ-ਆਫ਼ਿਸ ਭੋਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਹਾਜ਼ਰ ਸਨ।
Mohali
ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 12 ਕਰੋੜ ਦੇ ਨਵੇਂ ਕੰਮ ਅਤੇ 13 ਕਰੋੜ ਦੇ ਵਰਕ ਆਰਡਰਾਂ ਨੂੰ ਮੰਜੂਰੀ

ਬਰਸਾਤੀ ਪਾਣੀ ਦੀ ਨਿਕਾਸੀ ਲਈ 200 ਕਰੋੜ ਰੁਪਏ ਦਾ ਖਰਚਾ, ਸਰਕਾਰ ਤੋਂ ਮੰਗੀ ਮਦਦ : ਮੇਅਰ ਜੀਤੀ ਸਿੱਧੂ
ਐਸ ਏ ਐਸ ਨਗਰ, 12 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ 12 ਕਰੋੜ ਰੁਪਏ ਦੇ ਨਵੇਂ ਕੰਮਾਂ ਦੇ ਐਸਟੀਮੇਟ ਪਾਸ ਕੀਤੇ ਗਏ ਹਨ ਜਦੋਂ ਕਿ 13 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਂਬਰ ਜਸਵੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ, ਚੀਫ ਇੰਜੀਨੀਅਰ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਹਨਾਂ ਕੰਮਾਂ ਵਿੱਚ ਮੁੱਖ ਤੌਰ ਤੇ ਸ਼ਹਿਰ ਨਾਲ ਸੰਬੰਧਿਤ ਸੀਵਰੇਜ, ਫੁੱਟਪਾਥ, ਸੜਕਾਂ ਆਦਿ ਦੇ ਕੰਮ ਪਾਸ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਮੁਹਾਲੀ ਦੇ ਵੱਖ-ਵੱਖ ਖੇਤਰਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਵੀ ਵਿਚਾਰ ਚਰਚਾ ਹੋਈ। ਉਹਨਾਂ ਦੱਸਿਆ ਕਿ ਇਸ ਸਬੰਧੀ ਕਰਵਾਏ ਗਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕੰਮ ਉੱਤੇ 200 ਕਰੋੜ ਰੁਪਏ ਖਰਚ ਹੋਣੇ ਹਨ। ਉਹਨਾਂ ਕਿਹਾ ਕਿ ਇਸ ਵਾਸਤੇ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਸਰਕਾਰ ਇਹ ਰਕਮ ਉਪਲਬਧ ਕਰਵਾਏ।
ਉਹਨਾਂ ਕਿਹਾ ਕਿ ਮੁਹਾਲੀ ਵਿੱਚ ਬਰਸਾਤੀ ਪਾਣੀ ਦੀਆਂ ਡਰੇਨੇਜ ਪਾਈਪਾਂ ਦੀ ਡੀਸਿਲਟਿੰਗ ਕਰਵਾਉਣ ਲਈ ਚਾਰ ਜੋਨ ਬਣਾਏ ਗਏ ਹਨ ਜਿਸ ਦੇ ਟੈਂਡਰ ਹੋ ਗਏ ਹਨ। ਇਸ ਤੋਂ ਇਲਾਵਾ ਐਨ ਚੋਅ ਵਿੱਚ ਖੜੇ ਸਰਕੰਡੇ ਦੀ ਸਫਾਈ ਅਗਲੇ ਹਫਤੇ ਤੋਂ ਆਰੰਭ ਹੋ ਜਾਵੇਗੀ।
ਉਹਨਾਂ ਕਿਹਾ ਕਿ ਮੁਹਾਲੀ ਵਿੱਚ ਪਹਿਲਾ ਸਾਈਕਲ ਟਰੈਕ ਬੜੀ ਸਫਲਤਾ ਨਾਲ ਚੱਲ ਪਿਆ ਹੈ ਅਤੇ ਉਹਨਾਂ ਦਾ ਟੀਚਾ ਇਹ ਹੈ ਕਿ ਸਮੂਹ ਰਿਹਾਇਸ਼ੀ ਖੇਤਰ ਨੂੰ ਮਾਰਕੀਟਾਂ ਦੇ ਨਾਲ ਸਾਈਕਲ ਟਰੈਕ ਰਾਹੀਂ ਜੋੜਿਆ ਜਾਵੇ ਜਿਸ ਨਾਲ ਨਾ ਸਿਰਫ ਪਾਰਕਿੰਗ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਲੋਕਾਂ ਦੀ ਸਿਹਤ ਵੀ ਵਧੀਆ ਰਹੇਗੀ।
ਉਹਨਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਦੇ ਵਿਕਾਸ ਕਾਰਜ ਲੋੜ ਅਨੁਸਾਰ ਕਰਾਏ ਜਾ ਰਹੇ ਹਨ ਅਤੇ ਇਹਨਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਸ ਦੇ ਨਾਲ ਨਾਲ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਸੂਰਤ ਵਿੱਚ ਕੁਆਲਿਟੀ ਦੇ ਨਾਲ ਸਮਝੌਤਾ ਨਾ ਕੀਤਾ ਜਾਵੇ ਅਤੇ ਅਧਿਕਾਰੀ ਆਪੇ ਆਪੋ ਆਪਣੇ ਖੇਤਰ ਦੀ ਪੈਂਦੇ ਵਿਕਾਸ ਕਾਰਜਾਂ ਦੀ ਸਮੇਂ ਸਮੇਂ ਸਰ ਸਮੀਖਿਆ ਕਰਨ। ਉਹਨਾਂ ਕਿਹਾ ਕਿ ਜੇਕਰ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸੰਬੰਧਿਤ ਠੇਕੇਦਾਰ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Chandigarh
ਭਾਰਤ ਪਾਕਿ ਜੰਗਬੰਦੀ ਤੋਂ ਬਾਅਦ ਸਾਈਬਰ ਹਮਲੇ ਸਬੰਧੀ ਪੰਜਾਬ ਪੁਲੀਸ ਵਲੋਂ ਅਲਰਟ ਜਾਰੀ

ਚੰਡੀਗੜ੍ਹ, 12 ਮਈ (ਸ.ਬ.) ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ ਅਤੇ ਦੋਵਾਂ ਦੇਸ਼ਾਂ ਨੇ ਗੋਲੀਬਾਰੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਪਰ ਹੁਣ ਪੰਜਾਬ ਪੁਲੀਸ ਨੇ ਸਾਈਬਰ ਹਮਲੇ ਸਬੰਧੀ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਦਰਅਸਲ, ਪੰਜਾਬ ਪੁਲੀਸ ਨੇ ਟਵਿੱਟਰ ਤੇ ਕਿਹਾ ਹੈ ਕਿ ਪਾਕਿਸਤਾਨ ਸਥਿਤ ਹੈਕਰਾਂ ਵੱਲੋਂ ਭਾਰਤੀ ਉਪਭੋਗਤਾਵਾਂ ਨੂੰ ਵਟਸਐਪ, ਫੇਸਬੁੱਕ ਅਤੇ ਈਮੇਲ ਰਾਹੀਂ ‘ਡਾਂਸ ਆਫ਼ ਦ ਹਿਲੇਰੀ’ ਨਾਮ ਦਾ ਇੱਕ ਖ਼ਤਰਨਾਕ ਮਾਲਵੇਅਰ ਭੇਜਿਆ ਜਾ ਰਿਹਾ ਹੈ।
ਪੁਲੀਸ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡੇਟਾ ਚੋਰੀ ਕਰ ਸਕਦਾ ਹੈ ਅਤੇ ਤੁਹਾਡੀ ਡਿਵਾਈਸ ਨੂੰ ਰਿਮੋਟਲੀ ਵੀ ਕੰਟਰੋਲ ਕਰ ਸਕਦਾ ਹੈ। ਇਸ ਲਈ, ਕਦੇ ਵੀ ਕਿਸੇ ਅਣਜਾਣ ਨੰਬਰ ਤੋਂ ਆਉਣ ਵਾਲੇ ਕਿਸੇ ਅਣਜਾਣ ਲਿੰਕ ਜਾਂ ਸੁਨੇਹੇ ਤੇ ਕਲਿੱਕ ਨਾ ਕਰੋ।
Mohali
ਮੁਹਾਲੀ ਪੁਲੀਸ ਵਲੋਂ 20 ਗ੍ਰਾਮ ਹੈਰੋਈਨ ਸਮੇਤ ਸਮਗਲਰ ਕਾਬੂ

ਫਿਰੋਜਪੁਰ ਤੋਂ ਲਿਆ ਕੇ ਮੁਹਾਲੀ ਵਿੱਚ ਵੇਚਦਾ ਸੀ ਹੈਰੋਈਨ
ਐਸ ਏ ਐਸ ਨਗਰ, 12 ਮਈ (ਸ.ਬ.) ਮੁਹਾਲੀ ਪੁਲੀਸ ਵਲੋਂ 20 ਗ੍ਰਾਮ ਹੈਰੋਈਨ ਸਮੇਤ 1 ਸਮਗਲਰ ਨੂੰ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀ ਮੁਹਾਲੀ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐਸ ਐਸ ਪੀ ਸ੍ਰੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆਂ ਦੇ ਖਿਲਾਫ ਵਿਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ੲੈਅਰੋ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਦੀ ਅਗਵਾਈ ਹੇਠ ਦੀ ਪੁਲੀਸ ਟੀਮ ਵਲੋਂ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨਾਕਾਬੰਦੀ ਦੌਰਾਨ ਸੁਖਜੀਤ ਸਿੰਘ ਉਰਫ ਸੁਰਜੀਤ ਸਿੰਘ ਵਾਸੀ ਪਿੰਡ ਸੰਧਵਾ ਥਾਣਾ ਸਦਰ ਕੋਟਕਪੁਰਾ ਜਿਲ੍ਹਾ ਫਰੀਦਕੋਟ (ਜੋ ਅੱਜ ਕੱਲ ਸੈਕਟਰ 91 ਵਿਖੇ ਇੱਕ ਪੀ.ਜੀ. ਰਹਿ ਰਿਹਾ ਸੀ) ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਬੈਗ ਦੀ ਤਲਾਸ਼ੀ ਦੌਰਾਨ ਉਸਤੋਂ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਸੀ ਅਤੇ ਉਸਦੇ ਖਿਲਾਫ ਥਾਣਾ ਆਈ.ਟੀ ਸਿਟੀ ਵਿਖੇ ਐਨ.ਡੀ ਪੀ ਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ 1 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜਮ ਨੇ ਦਸਿਆ ਹੈ ਕਿ ਉਹ ਇਹ ਨਸ਼ਾ ਜਿਲ੍ਹਾ ਫਿਰੋਜਪੁਰ ਤੇ ਆਪਣੇ ਜਾਣਕਾਰਾਂ ਪਾਸੋਂ ਖਰੀਦ ਕੇ ਲੈ ਆਉਂਦਾ ਹੈ ਅਤੇ ਅੱਗੇ ਮੁਹਾਲੀ ਵਿਖੇ ਆਪਣੇ ਪੱਕੇ ਗ੍ਰਾਹਕਾਂ ਨੂੰ ਵੇਚਦਾ ਹੈ। ਪੁਲੀਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
-
Chandigarh4 weeks ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼
-
Mohali2 months ago
ਪੀ ਐਮ ਐਨ ਕਾਲਜ ਵਿੱਚ ਅੰਗਰੇਜ਼ੀ ਵਿਭਾਗ ਵਲੋਂ ਮੌਕ ਇੰਟਰਵਿਊ ਅਤੇ ਰਜ਼ਿਊਮ ਲਿਖਣ ਮੁਕਾਬਲੇ ਦਾ ਆਯੋਜਨ
-
International1 month ago
ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਤੇ ਪੁੱਜੀ
-
Chandigarh1 month ago
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਅਸਵੀਕਾਰ ਯੋਗ : ਬਲਬੀਰ ਸਿੰਘ ਸਿੱਧੂ
-
International1 month ago
ਬਰੈਂਪਟਨ ਵਿੱਚ ਪੰਜਾਬੀ ਕਾਰੋਬਾਰੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
-
Mohali1 month ago
ਪੰਜਾਬ ਕਿੰਗਸ ਇਲੈਵਨ ਦੇ ਸਮਰਥਨ ਵਿੱਚ ਆਬੂਧਾਬੀ ਤੋਂ ਪਹੁੰਚੇ ਸ਼ੇਖ ਸੁਲਤਾਨ ਬਿਨ ਅਹਿਮਦ
-
Editorial1 month ago
ਸਾਰੀਆਂ ਹੱਦਾਂ ਪਾਰ ਕਰ ਰਹੀ ਹੈ ਪੰਜਾਬ ਵਿਚਲੀ ਨਸ਼ਿਆਂ ਦੀ ਸਮੱਸਿਆ
-
Chandigarh1 month ago
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ