Connect with us

Punjab

ਪਾਸਟਰ ਜਸ਼ਨ ਗਿੱਲ ਵਲੋਂ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ

Published

on

 

ਗੁਰਦਾਸਪੁਰ, 9 ਅਪ੍ਰੈਲ (ਸ.ਬ.) ਬੀ ਸੀ ਏ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਮੁਲਜ਼ਮ ਪਾਸਟਰ ਜਸ਼ਨ ਗਿੱਲ ਨੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਮਾਮਲੇ ਵਿੱਚ ਪਾਸਟਰ ਦੇ ਭਰਾ ਪ੍ਰੇਮ ਮਸੀਹ ਤੇ ਭੈਣ ਮਾਰਥਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਜਿਕਰਯੋਗ ਹੈ ਕਿ ਪਾਸਟਰ ਦੀ ਗ੍ਰਿਫ਼ਤਾਰੀ ਲਈ ਪੁਲੀਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਲੋਕੇਸ਼ਨ ਜੰਮੂ ਹੋਣ ਕਰਕੇ ਪਾਸਟਰ ਦੀ ਉੱਥੇ ਲਗਾਤਾਰ ਤਲਾਸ਼ ਕੀਤੀ ਜਾ ਰਹੀ ਸੀ। ਬੀਤੇ ਦਿਨ ਪਾਸਟਰ ਦੇ ਭਰਾ ਨੂੰ ਜੰਮੂ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ 9 ਜੁਲਾਈ 2023 ਨੂੰ ਥਾਣਾ ਦੀਨਾਨਗਰ ਦੇ ਪਿੰਡ ਅੱਬਲਖੈਰ ਦੇ ਰਹਿਣ ਵਾਲੇ ਪਾਸਟਰ ਜਸ਼ਨ ਗਿੱਲ ਵਿਰੁੱਧ ਧਾਰਾ 376 ਅਤੇ 304 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ 21 ਸਾਲਾ ਬੀ ਸੀ ਏ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ। ਪਰਿਵਾਰ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਲੜਕੀ ਦੇ ਪੇਟ ਵਿੱਚ ਦਰਦ ਹੋਣ ਲੱਗਾ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸਦਾ ਗਰਭਪਾਤ ਹੋਇਆ ਹੈ ਅਤੇ ਗਰਭਪਾਤ ਸਹੀ ਢੰਗ ਨਾਲ ਨਹੀਂ ਹੋਇਆ ਸੀ। ਲੜਕੀ ਦੀ ਹਾਲਤ ਵਿਗੜਨ ਤੇ ਉਸਨੂੰ ਅੰਮ੍ਰਿਤਸਰ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਲੜਕੀ ਦੇ ਪਿਤਾ ਨੇ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫਰੰਸ ਕੀਤੀ ਸੀ ਤੇ ਪੁਲੀਸ ਪ੍ਰਸ਼ਾਸਨ ਤੇ ਕਈ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਸੋਮਵਾਰ ਨੂੰ ਲੜਕੀ ਦੇ ਪਿਤਾ ਗੁਰਦਾਸਪੁਰ ਪਹੁੰਚੇ ਅਤੇ ਐੱਸ ਪੀ (ਡੀ) ਬਲਵਿੰਦਰ ਸਿੰਘ ਨੂੰ ਮਿਲੇ ਸਨ। ਇਸ ਸਮੇਂ ਦੌਰਾਨ ਪਾਦਰੀ ਦੀਆਂ ਵੀਡੀਓਜ਼ ਅਤੇ ਹੋਰ ਜਾਣਕਾਰੀ ਉਨ੍ਹਾਂ ਨੂੰ ਉਪਲਬਧ ਕਰਵਾਈ ਗਈ।

ਦੀਨਾਨਗਰ ਥਾਣੇ ਦੇ ਐਸ ਐਚ ਓ ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਮੁਲਜ਼ਮ ਜਸ਼ਨ ਗਿੱਲ ਵਿਰੁੱਧ 9 ਜੁਲਾਈ 2023 ਨੂੰ ਆਈ ਪੀ ਸੀ ਦੀ ਧਾਰਾ 376 ਅਤੇ 304 ਏ ਆਈਪੀਸੀ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਵਿਸਰਾ 1 ਜੂਨ 2023 ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਜਮ੍ਹਾ ਕਰਵਾਇਆ ਗਿਆ ਸੀ। ਵਿਸਰਾ ਰਿਪੋਰਟ 18 ਦਸੰਬਰ 2023 ਨੂੰ ਆਈ। ਵਿਰਸਾ ਅਤੇ ਪੋਸਟਮਾਰਟਮ ਰਿਪੋਰਟਾਂ ਤੋਂ ਬਾਅਦ ਮਾਮਲੇ ਵਿੱਚ ਧਾਰਾ 313 ਅਤੇ 314 ਆਈਪੀਸੀ ਜੋੜ ਦਿੱਤੀ ਗਈ ਸੀ ਜਦੋਂ ਕਿ ਮੁਲਜ਼ਮ ਨੂੰ 9 ਅਕਤੂਬਰ, 2024 ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। ਉਦੋਂ ਤੋਂ ਪੁਲੀਸ ਉਸਦੀ ਲਗਾਤਾਰ ਭਾਲ ਕਰ ਰਹੀ ਸੀ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending