Connect with us

Mohali

ਨਵੇਂ ਵਕਫ ਸੋਧ ਬਿਲ ਦੇ ਵਿਰੁੱਧ ਮੁਸਲਿਮ ਭਾਈਚਾਰੇ ਵਲੋਂ ਡੀ ਸੀ ਦਫਤਰ ਦੇ ਬਾਹਰ ਰੋਸ ਧਰਨਾ ਭਲਕੇ

Published

on

 

 

ਐਸ ਏ ਐਸ ਨਗਰ, 10 ਅਪ੍ਰੈਲ (ਸ.ਬ.) ਮੁਸਲਿਮ ਭਾਈਚਾਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁੰਭੜਾ ਸੈਕਟਰ 68 ਵਿਖੇ ਅਸਰ ਦੀ ਨਮਾਜ਼ ਤੋਂ ਬਾਅਦ ਹੋਈ ਜਿਸ ਦੌਰਾਨ ਭਾਰਤ ਸਰਕਾਰ ਵਲੋਂ ਲਾਗੂ ਕੀਤੇ ਵਕਫ ਬੋਰਡ ਦੇ ਨਿਊ ਅਮੈਡਮੈਂਡ ਵਕਫ਼ ਸੋਧ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ਉਤੇ ਰੋਸ ਪ੍ਰਦਰਸ਼ਨ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਹੁਦੇਦਾਰ, ਵੱਖ ਵੱਖ ਮਸਜਿਦਾਂ, ਈਦਗਾਹ, ਦਰਗਾਹਾਂ ਦੀਆਂ ਮੈਨੇਜਮੈਂਟ ਕਮੇਟੀਆਂ ਤੋਂ ਇਲਾਵਾ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

ਮੀਟਿੰਗ ਦੌਰਾਨ ਇੱਕ 5 ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿੱਚ ਡਾ.ਅਨਵਰ ਹੂਸੈਨ ਸਨੇਟਾ ਨੂੰ ਜ਼ਿੰਮੇਵਾਰ ਬਣਾਇਆ ਗਿਆ। ਇਸਦੇ ਨਾਲ ਹੀ ਸੁਦਾਗਰ ਖਾਨ ਮਟੌਰ, ਸਵਰਾਤੀ ਖਾਨ ਭਾਗੋਮਾਜਰਾ, ਅਬਦੁੱਲਾ ਖਾਨ ਕੁੰਬੜਾ, ਸ਼ੇਖ ਵਸੀਮ ਸਨੇਟਾ, ਖਲੀਲ ਖਾਨ ਸੁਖਗੜ ਨੂੰ ਅਲੱਗ ਅਲੱਗ ਜ਼ੁੰਮੇਵਾਰੀਆਂ ਸੌਪੀਆਂ ਗਈਆਂ ਅਤੇ ਸਾਂਝੇ ਤੌਰ ਤੇ ਵਿਚਾਰ ਕਰਦੇ ਹੋਏ ਫੈਸਲਾ ਲਿਆ ਕਿ 11 ਅਪ੍ਰੈਲ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਦੁਪਹਿਰ 2:00 ਵਜੇ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਦੇ ਦਫਤਰ ਦੇ ਸਾਹਮਣੇ ਵਕਫ਼ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਜਾਵੇਗੀ ਕਿ ਜਿਸ ਤਰ੍ਹਾਂ ਝਾਰਖੰਡ ਸਰਕਾਰ ਦੇ ਮੁੱਖ ਮੰਤਰੀ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੇਨਰਜੀ ਨੇ ਇਸ ਬਿਲ ਨੂੰ ਲਾਗੂ ਕਰਨ ਤੋਂ ਸਾਫ਼ ਮਨਾ ਕਰ ਦਿੱਤਾ ਹੈ, ਉਸੇ ਤਰ੍ਹਾਂ ਉਹਨਾਂ ਵਲੋਂ ਵੀ ਭਾਰਤ ਸਰਕਾਰ ਵੱਲੋਂ ਜਾਰੀ ਨਿਊ ਅਮੈਡਮੇਂਟ ਵਕਫ਼ ਸੋਧ ਬਿੱਲ ਨੂੰ ਪੰਜਾਬ ਵਿੱਚ ਲਾਗੂ ਨਾ ਕੀਤਾ ਜਾਵੇ।

ਡਾ. ਅਨਵਰ ਹੁਸੈਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਨਿਊ ਅਮੈਡਮੇਂਟ ਵਕਫ਼ ਬਿੱਲ ਨੂੰ ਰੱਦ ਕਰਨ ਸੰਬੰਧੀ ਮੰਗ ਪੱਤਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਗੈਰ ਧਾਰਮਿਕ ਜਥੇਬੰਦੀਆਂ, ਜੋ ਮਨੁਵਾਦੀ ਸੋਚ ਦਾ ਵਿਰੋਧ ਕਰਦੀਆਂ ਹਨ ਤੇ ਜਿਨ੍ਹਾਂ ਦੀ ਬਦੌਲਤ ਆਪਸੀ ਭਾਈਚਾਰਕ ਸਾਂਝ ਬਰਕਰਾਰ ਹੈ, ਇਸਦਾ ਵਿਰੋਧ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਾਰਤ ਸਰਕਾਰ ਸਾਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੇ ਅਤੇ ਜੇਕਰ ਧੱਕੇਸ਼ਾਹੀ ਨਾਲ ਸਾਡੇ ਤੇ ਇਹ ਫੈਸਲਾ ਥੋਪਿਆ ਜਾਂਦਾ ਹੈ ਤਾਂ ਕੇਂਦਰ ਸਰਕਾਰ ਇਸ ਦੇ ਨਤੀਜੇ ਭੁਗਤਣ ਲਈ ਵੀ ਤਿਆਰ ਰਹੇ।

ਮੀਟਿੰਗ ਵਿੱਚ ਡਾ. ਅਵਤਾਰ ਮਲਿਕ ਮੈਂਬਰ ਹੱਜ ਕਮੇਟੀ ਪੰਜਾਬ ਸਰਕਾਰ, ਸ਼ੇਰ ਮੁਹੱਮਦ ਮਲਿਕ, ਹਾਜੀ ਕਰਮਦੀਨ ਸੁਖਗੜ, ਹਾਜੀ ਸਦੀਕ ਮਲਿਕ ਚੇਅਰਮੈਨ ਕਬਰਸਤਾਨ ਬਚਾਓ ਫਰੰਟ ਮੁਹਾਲੀ, ਮੰਗਤ ਖਾਨ ਝੰਜੇੜੀ, ਜ਼ਿਲ੍ਹਾ ਪ੍ਰਧਾਨ ਮੁਸਲਿਮ ਵੈਲਫੇਅਰ ਕਮੇਟੀ/ਰੋਜ਼ਾ ਸ਼ਰੀਫ਼ ਕਮੇਟੀ ਮਣਕਪੁਰ-ਸ਼ਰੀਫ਼ ਜ਼ਿਲ੍ਹਾ ਮੁਹਾਲੀ, ਖਵਾਜਾ ਖਾਨ ਬੂਟਾ ਚੇਅਰਮੈਨ ਟਰਾਈਸਿਟੀ ਮੁਸਲਿਮ ਵੈਲਫੇਅਰ ਐਸੋਸੀਏਸ਼ਨ, ਹੈਪੀ ਖਾਨ ਸਨੇਟਾ, ਮੁਸਲਿਮ ਲੀਡਰ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਮੁਹਾਲੀ, ਯੂਥ ਮੁਸਲਿਮ ਆਗੂ ਮੁਸਤਫ਼ਾ ਖਾਨ ਕੁੰਭੜਾ, ਬਹਾਦਰ ਖਾਨ ਪ੍ਰਧਾਨ ਮੁਸਲਿਮ ਕਮੇਟੀ ਕੁੰਭੜਾ, ਡਾ.ਬਲਜੀਤ ਖਾਨ ਸਨੇਟਾ, ਐਸ਼ ਹਮੀਦ ਅਲੀ ਸਾਬਕਾ ਪ੍ਰਧਾਨ ਮੁਸਲਿਮ ਕਮੇਟੀ ਸਨੇਟਾ, ਮੁਹੱਮਦ ਗਫਾਰ, ਪ੍ਰਧਾਨ ਮੁਸਲਿਮ ਕਮੇਟੀ ਰਾਏਪੁਰ ਤੇ ਭਾਗੋਮਾਜਰਾ ਬਾਬਾ ਮੁਹੱਮਦ ਸਲੀਮ ਸਨੇਟਾ, ਐਡਵੋਕੇਟ ਹਾਜੀ ਮੁਹੱਮਦ ਸਲੀਮ ਸੈਕਟਰ 66 ਮੁਹਾਲੀ, ਸੈਕਟਰੀ ਫ਼ਕੀਰ ਮੁਹੰਮਦ ਸਿਆਲਬਾ, ਸਬਰਾਤੀ ਖਾਨ ਭਾਗੋਮਾਜਰਾ, ਮੁਹੰਮਦ ਅਸਲਮ ਭਬਾਤ ਡੇਰਾਬੱਸੀ, ਸਦਾਗਰ ਖਾਨ ਮਟੋਰ, ਮਨਜੀਤ ਖਾਨ ਮਟੌਰ, ਸ਼ੇਖ ਮੁਹੱਮਦ ਵਸੀਮ ਸਨੇਟਾ, ਮੁਹੱਮਦ ਤਨਵੀਰ ਸਨੇਟਾ, ਅਕਬਰ ਅਲੀ ਸਿਸਮਾਂ ਸਮੇਤ ਜ਼ਿਲ੍ਹੇ ਭਰ ਵਿੱਚੋਂ ਵਿਸ਼ੇਸ਼ ਤੌਰ ਤੇ ਪੁੱਜੀਆਂ 30 ਤੋਂ 35 ਕਮੇਟੀਆਂ ਨੇ ਹਿੱਸਾ ਲਿਆ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending