Connect with us

Mohali

ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ ਪੰਜਾਬ : ਕੁਲਵੰਤ ਸਿੰਘ

Published

on

 

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ ਅਤੇ ਪੰਜਾਬ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਸਰਕਾਰੀ ਮਿਡਲ ਸਕੂਲ ਪਿੰਡ ਰਾਏਪੁਰ ਕਲਾਂ ਦੀ ਨਵੀਂ ਬਣਾਈ ਗਈ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨਵੇਂ ਬਣਾਏ ਸਮਾਰਟ ਕਲਾਸ ਰੂਮ ਅਤੇ ਪਿੰਡ ਮੋਟੇ ਮਾਜਰਾ ਦੇ ਸਰਕਾਰੀ ਸਕੂਲ ਵਿੱਚ ਬਣਾਏ ਗਏ ਸਮਾਰਟ ਕਲਾਸਰੂਮ ਅਤੇ ਚਾਰਦੁਆਰੀ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਹੀ ਮੰਤਰੀਆਂ, ਵਿਧਾਇਕਾਂ, ਅਤੇ ਆਫਿਸਰ ਲੋਬੀ ਨੂੰ ਨਾ ਸਿਰਫ ਹਰੀ ਝੰਡੀ ਦਿੱਤੀ ਹੋਈ ਹੈ, ਬਲਕਿ ਥਾਪੀ ਵੀ ਦਿੱਤੀ ਹੋਈ ਹੈ ਕਿ ਪੰਜਾਬ ਦੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਹੀਲੇ ਸਫਲਤਾ ਪੂਰਵਕ ਅਗਾਂਹ ਵਧਾਇਆ ਜਾਵੇ।

ਉਹਨਾਂ ਕਿਹਾ ਕਿ ਹਲਕੇ ਵਿਚਲੇ ਵੱਖ-ਵੱਖ ਸਕੂਲਾਂ ਦੇ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਅਤੇ ਪੂਰੇ ਹੋ ਚੁੱਕੇ ਕਾਰਜਾਂ ਦੇ ਉਦਘਾਟਨ ਅਤੇ ਨੀਹ ਪੱਥਰ ਰੱਖਣ ਦੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਉਹ ਵੱਖ ਵੱਖ ਪਿੰਡਾਂ ਵਿਚਲੇ ਸਕੂਲਾਂ ਦਾ ਦੌਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ ਵਿਦਿਆਰਥੀਆਂ, ਅਧਿਆਪਕ ਸਾਹਿਬਾਨ, ਮੁੱਖ ਅਧਿਆਪਕ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੇ ਚਿਹਰਿਆਂ ਉੱਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਤੋਂ ਇਹ ਸਾਫ ਝਲਕ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਉੱਤੇ ਪੰਜਾਬ ਵਿੱਚ ਸਫਲਤਾ ਪੂਰਵਕ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ. ਮੁਹਾਲੀ ਦਮਨਦੀਪ ਕੌਰ, ਡੀ. ਈ. ਓ. ਪ੍ਰਾਇਮਰੀ ਦਰਸ਼ਨਜੀਤ ਸਿੰਘ ਡੀ. ਈ. ਓ ਸੈਕੰਡਰੀ ਡਾਕਟਰ ਗਿਨੀ ਦੁਗਲ, ਹੈਡ ਟੀਚਰ ਅੰਜਨਾ, ਲਖਵੀਰ ਸਿੰਘ ਸਰਪੰਚ, ਹਰਗੋਬਿੰਦ ਸਿੰਘ, ਅਵਤਾਰ ਸਿੰਘ ਮੌਲੀ, ਜਥੇਦਾਰ ਬਲਵੀਰ ਸਿੰਘ ਸਰਪੰਚ ਬੈਰਮਪੁਰ, ਕਰਮਜੀਤ ਕੌਰ ਸਰਪੰਚ ਮੋਟੇ ਮਾਜਰਾ, ਗੁਰਸੇਵਕ ਸਿੰਘ ਸਰਪੰਚ ਮੌਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਬਲਵੀਰ ਸਿੰਘ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾ, ਹਰਪਾਲ ਸਿੰਘ ਚੰਨਾ ਸਾਬਕਾ ਕੌਂਸਲਰ, ਹਰਮੀਤ ਸਿੰਘ, ਹਰਪਾਲ ਸਿੰਘ ਗਰੇਵਾਲ, ਰਣਜੀਤ ਸਿੰਘ ਭਾਗੋਮਾਜਰਾ, ਗੁਰਨਾਮ ਸਿੰਘ ਮੋਟੇ ਮਾਜਰਾ, ਬਲਵਿੰਦਰ ਸਿੰਘ, ਗੁਰਵੰਤ ਸਿੰਘ ਬਿੱਲਾ, ਕਰਮਜੀਤ ਗਿਰ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਮੌਲੀ, ਬਲਵਿੰਦਰ ਸਿੰਘ, ਹਰਨੂਰ ਸਿੰਘ, ਬਲਜੀਤ ਸਿੰਘ ਹੈਪੀ, ਗੁਰਪਾਲ ਸਿੰਘ, ਨਵਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

 

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending