Mohali
ਮੁਸਲਿਮ ਭਾਈਚਾਰੇ ਵੱਲੋਂ ਵਕਫ਼ ਸੋਧ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਨੂੰ ਮਿਲਿਆ ਭਰਵਾਂ ਸਮਰਥਨ
ਕੌਮੀ ਇਨਸਾਫ ਮੋਰਚਾ, ਕਿਸਾਨ ਯੂਨੀਅਨਾਂ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਵੀ ਕੀਤੀ ਸ਼ਮੂਲੀਅਤ, ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਮੁਹਾਲੀ ਜ਼ਿਲੇ ਦੇ ਮੁਸਲਿਮ ਭਾਈਚਾਰੇ ਵੱਲੋਂ ਡਾ. ਅਨਵਰ ਹੁਸੈਨ ਦੀ ਅਗਵਾਈ ਹੇਠ ਵਕਫ਼ (ਸੰਸ਼ੋਧਨ) ਐਕਟ 2025 ਦੇ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ। ਇਸ ਮੌਕੇ ਵਕਫ ਸੰਸੋਧਨ ਬਿਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਮੁਸਲਿਮ ਭਾਈਚਾਰੇ ਵਲੋਂ ਦਿੱਤੇ ਗਏ ਇਸ ਰੋਸ ਪ੍ਰਦਰਸ਼ਨ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਸਮੇਤ ਕੌਮੀ ਇਨਸਾਫ ਮੋਰਚਾ, ਕਿਸਾਨ ਯੂਨੀਅਨਾਂ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਵੀ ਮੁਸਲਿਮ ਭਾਈਚਾਰੇ ਨੂੰ ਸਮਰਥਨ ਦਿੰਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸ਼ਾਮਿਲ ਹੋਏ ਸਾਬਕਾ ਕੇਂਦਰੀ ਮੰਤਰੀ ਸz. ਬਲਵੰਤ ਸਿੰਘ ਰਾਮੂਵਾਲੀਆ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕੌਮੀ ਇਨਸਾਫ ਮੋਰਚੇ ਦੇ ਆਗੂ ਬਲਜੀਤ ਸਿੰਘ ਭਾਉ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਵਕਫ਼ ਐਕਟ ਵਿਚ ਕੀਤੀਆਂ ਗਈਆਂ ਤਾਜ਼ਾ ਤਰਮੀਮਾਂ ਸੰਵਿਧਾਨ ਦੇ ਆਰਟਿਕਲ 14, 15, 25, 26 ਅਤੇ 29 ਦੇ ਖਿਲਾਫ ਅਤੇ ਧਾਰਮਿਕ ਅਜ਼ਾਦੀ ਅਤੇ ਆਪਣੇ ਮਤ ਦੀਆਂ ਸੰਸਥਾਵਾਂ ਨੂੰ ਸੁਤੰਤਰ ਤੌਰ ਤੇ ਚਲਾਉਣ ਦੇ ਹੱਕ ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਜਿਵੇਂ ਹੋਰ ਧਾਰਮਿਕ ਸੰਥਾਵਾਂ (ਜਿਵੇਂ ਕਾਸ਼ੀ ਵਿਸ਼ਵਨਾਥ, ਰਾਮ ਮੰਦਰ, ਐਸ. ਜੀ. ਪੀ. ਸੀ) ਵਿਚ ਸਿਰਫ਼ ਆਪਣੇ ਮਤ ਦੇ ਲੋਕ ਹੀ ਸ਼ਾਮਿਲ ਹੁੰਦੇ ਹਨ, ਉਵੇਂ ਹੀ ਵਕਫ਼ ਬੋਰਡਾਂ ਵਿੱਚ ਗੈਰ ਮੁਸਲਮਾਨ ਮੈਂਬਰਾਂ ਦੀ ਮੌਜੂਦਗੀ ਸੰਵਿਧਾਨਕ ਅਸਮਾਨਤਾ ਹੈ। ਇਸੇ ਤਰ੍ਹਾਂ ਕਲੈਕਟਰ ਨੂੰ ਵਕਫ਼ ਜਾਇਦਾਦ ਨਿਰਧਾਰਤ ਕਰਨ ਦਾ ਅਧਿਕਾਰ ਕਿਸੇ ਨਿਆਂ ਪ੍ਰਕਿਰਿਆ ਤੋਂ ਬਿਨਾਂ ਦਿੱਤਾ ਗਿਆ ਹੈ ਜੋ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਆਗੂਆਂ ਨੇ ਕਿਹਾ ਕਿ ਹੋਰ ਧਾਰਮਿਕ ਸੰਸਥਾਵਾਂ ਨੂੰ ਆਪਣੇ ਅੰਦਰੂਨੀ ਮਾਮਲੇ ਸੁਤੰਤਰ ਤੌਰ ਤੇ ਚਲਾਉਣ ਦੀ ਆਜ਼ਾਦੀ ਹੈ, ਵਕਫ਼ ਐਕਟ ਵਿੱਚ ਤਰਮੀਮਾਂ ਨਾਲ ਸਿਰਫ਼ ਮੁਸਲਮਾਨਾਂ ਉੱਤੇ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਭਾਈਚਾਰੇ ਵਲੋਂ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਰਾਹੀਂ ਕੇਂਦਰੀ ਸਰਕਾਰ ਨੂੰ ਤੁਰੰਤ ਇਸ ਵਿਵਾਦਤ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿੱਚ ਇਸ ਮੁੱਦੇ ਤੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਸਰਕਾਰ ਕੋਲੋਂ ਤਿੰਨ ਮੁੱਖ ਮੰਗਾਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਵਕਫ਼ (ਸੰਸ਼ੋਧਨ) ਐਕਟ 2025 ਨੂੰ ਤੁਰੰਤ ਰੱਦ ਕਰਨਾ, ਮੂਲ ਰੂਪ ਵਿੱਚ ਵਕਫ਼ ਐਕਟ 1995 ਨੂੰ ਬਹਾਲ ਕਰਨਾ, ਹੋਰ ਧਾਰਮਿਕ ਸੰਥਾਵਾਂ ਦੀ ਤਰ੍ਹਾਂ ਮੁਸਲਮਾਨਾਂ ਨੂੰ ਵੀ ਸਮਾਨ ਅਧਿਕਾਰ ਦੇਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਲਿਮੀਟੇਸ਼ਨ ਐਕਟ ਤੋਂ ਛੂਟ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਡਾ.ਅਨਵਰ ਹੁਸੈਨ ਸਨੇਟਾ, ਸੁਦਾਗਰ ਖਾਨ ਮਟੌਰ, ਸਵਰਾਤੀ ਖਾਨ ਭਾਗੋਮਾਜਰਾ, ਅਬਦੁੱਲਾ ਖਾਨ ਕੁੰਬੜਾ, ਸ਼ੇਖ ਵਸੀਮ ਸਨੇਟਾ, ਖਲੀਲ ਖਾਨ ਸੁਖਗੜ, ਡਾ. ਅਵਤਾਰ ਮਲਿਕ ਮੈਂਬਰ ਹੱਜ ਕਮੇਟੀ ਪੰਜਾਬ ਸਰਕਾਰ, ਸ਼ੇਰ ਮੁਹੱਮਦ ਮਲਿਕ, ਹਾਜੀ ਕਰਮਦੀਨ ਸੁਖਗੜ, ਹਾਜੀ ਸਦੀਕ ਮਲਿਕ ਚੇਅਰਮੈਨ ਕਬਰਸਤਾਨ ਬਚਾਓ ਫਰੰਟ ਮੁਹਾਲੀ, ਮੰਗਤ ਖਾਨ ਝੰਜੇੜੀ, ਜ਼ਿਲ੍ਹਾ ਪ੍ਰਧਾਨ ਮੁਸਲਿਮ ਵੈਲਫੇਅਰ ਕਮੇਟੀ/ਰੋਜ਼ਾ ਸ਼ਰੀਫ਼ ਕਮੇਟੀ ਮਣਕਪੁਰ-ਸ਼ਰੀਫ਼ ਜ਼ਿਲ੍ਹਾ ਮੁਹਾਲੀ, ਖਵਾਜਾ ਖਾਨ ਬੂਟਾ ਚੇਅਰਮੈਨ ਟਰਾਈਸਿਟੀ ਮੁਸਲਿਮ ਵੈਲਫੇਅਰ ਐਸੋਸੀਏਸ਼ਨ, ਹੈਪੀ ਖਾਨ ਸਨੇਟਾ, ਰੂਪਾ ਖਾਨ ਸਨੇਟਾ, ਯੂਥ ਮੁਸਲਿਮ ਆਗੂ ਮੁਸਤਫ਼ਾ ਖਾਨ ਕੁੰਭੜਾ, ਬਹਾਦਰ ਖਾਨ ਪ੍ਰਧਾਨ ਮੁਸਲਿਮ ਕਮੇਟੀ ਕੁੰਭੜਾ, ਡਾ.ਬਲਜੀਤ ਖਾਨ ਸਨੇਟਾ, ਐਸ਼ ਹਮੀਦ ਅਲੀ ਸਾਬਕਾ ਪ੍ਰਧਾਨ ਮੁਸਲਿਮ ਕਮੇਟੀ ਸਨੇਟਾ, ਮੁਹੱਮਦ ਗਫਾਰ, ਪ੍ਰਧਾਨ ਮੁਸਲਿਮ ਕਮੇਟੀ ਰਾਏਪੁਰ ਤੇ ਭਾਗੋਮਾਜਰਾ ਬਾਬਾ ਮੁਹੱਮਦ ਸਲੀਮ ਸਨੇਟਾ, ਮੁਹੰਮਦ ਇਕਬਾਲ ਖਾਨਪੁਰ, ਐਡਵੋਕੇਟ ਹਾਜੀ ਮੁਹੱਮਦ ਸਲੀਮ ਸੈਕਟਰ 66 ਮੁਹਾਲੀ, ਸੈਕਟਰੀ ਫ਼ਕੀਰ ਮੁਹੰਮਦ ਸਿਆਲਬਾ, ਸਬਰਾਤੀ ਖਾਨ ਭਾਗੋਮਾਜਰਾ, ਮੁਹੰਮਦ ਅਸਲਮ ਭਬਾਤ ਡੇਰਾਬੱਸੀ, ਸਦਾਗਰ ਖਾਨ ਮਟੌਰ, ਮਨਜੀਤ ਖਾਨ ਮਟੌਰ, ਸ਼ੇਖ ਮੁਹੱਮਦ ਵਸੀਮ ਸਨੇਟਾ, ਮੁਹੱਮਦ ਤਨਵੀਰ ਸਨੇਟਾ, ਅਕਬਰ ਅਲੀ ਸਿਸਮਾਂ ਸਮੇਤ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਮੈਂਬਰ ਹਾਜਿਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
