Connect with us

Mohali

ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ : ਹਰਜੋਤ ਸਿੰਘ ਬੈਂਸ

Published

on

 

134ਵੀਂ ਜਯੰਤੀ ਤੇ ਆਰ.ਬੀ.ਯੂ. ਖਰੜ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ ਹੈ। ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਖਰੜ ਵਿਖੇ ਆਯੋਜਿਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਦੇ ਨਾਲ, ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੈਬਨਿਟ ਵਿੱਚ ਪਹਿਲੀ ਵਾਰ 6 ਐਸ.ਸੀ. ਮੰਤਰੀਆਂ ਦੀ ਸ਼ਮੂਲੀਅਤ, ਏ.ਜੀ. (ਐਡਵੋਕੇਟ ਜਨਰਲ) ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਅਤੇ ਐਸ. ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਦੇ ਨਾਲ, ਪੰਜਾਬ ਵਿੱਚ ਬਾਬਾ ਸਾਹਿਬ, ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ। ਸਿੱਖਿਆ ਮੰਤਰੀ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।

ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਸ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਨੂੰ ਡਾ. ਅੰਬੇਡਕਰ ਵਰਗੀ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ।

ਇਸ ਮੌਕੇ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਰੁਜ਼ਗਾਰ ਅਧਿਕਾਰੀ ਅਸ਼ੀਸ਼ ਕਥੂਰੀਆ ਸ਼ਾਮਲ ਸਨ। ਪ੍ਰੋਫੈਸਰ ਸਿਮਰ ਸ਼ੇਰਗਿੱਲ ਨੇ ਆਰ ਬੀ ਯੂ ਵੱਲੋਂ ਧੰਨਵਾਦ ਕੀਤਾ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending