National
ਸਲਮਾਨ ਖ਼ਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਮੁੰਬਈ, 14 ਅਪ੍ਰੈਲ (ਸ.ਬ.) ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰਾਂਸਪੋਰਟ ਵਿਭਾਗ ਦੇ ਵਰਲੀ ਦਫ਼ਤਰ ਦੇ ਵਟਸਐਪ ਨੰਬਰ ਤੇ ਇੱਕ ਸੰਦੇਸ਼ ਰਾਹੀਂ ਦਿੱਤੀ ਗਈ ਹੈ।
ਇਸ ਧਮਕੀ ਭਰੇ ਸੁਨੇਹੇ ਵਿੱਚ ਸਲਮਾਨ ਖ਼ਾਨ ਨੂੰ ਨਾ ਸਿਰਫ਼ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਸਗੋਂ ਇਹ ਵੀ ਕਿਹਾ ਗਿਆ ਸੀ ਕਿ ਹਮਲਾਵਰ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਤੇ ਹਮਲਾ ਕਰਨਗੇ। ਇੰਨਾ ਹੀ ਨਹੀਂ, ਅਦਾਕਾਰ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਵਰਲੀ ਪੁਲੀਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਵਿਅਕਤੀ ਵਿਰੁਧ ਐਫ਼ਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਸੁਨੇਹਾ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਅਤੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੇ ਕੁਝ ਸਮੇਂ ਤੋਂ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਨਵੰਬਰ ਵਿੱਚ, ਬਾਲੀਵੁੱਡ ਅਦਾਕਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪਿਛਲੇ ਸਾਲ 12 ਨਵੰਬਰ ਨੂੰ ਮੁੰਬਈ ਪੁਲੀਸ ਨੇ ਸਲਮਾਨ ਖ਼ਾਨ ਨੂੰ ਧਮਕੀ ਭਰੇ ਸੁਨੇਹੇ ਭੇਜਣ ਦੇ ਦੋਸ਼ ਵਿੱਚ ਕਰਨਾਟਕ ਤੋਂ 24 ਸਾਲਾ ਸੋਹੇਲ ਪਾਸ਼ਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ, 20 ਸਾਲਾ ਮੁਹੰਮਦ ਤਇਅਬ ਅਲੀ ਨੂੰ ਸੁਪਰਸਟਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਨੋਇਡਾ, ਯੂਪੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
National
ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ, 25 ਅਪ੍ਰੈਲ (ਸ.ਬ.) ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਕੇਸ ਵਿਚ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪੰਜਾਬ ਸਰਕਾਰ ਦੀ ਅਪੀਲ ਖਾਰਜ ਕਰ ਦਿੱਤੀ ਹੈ।
ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਅਰਵਿੰਦ ਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਨਹੀਂ ਕਰੇਗਾ। ਬੈਂਚ ਨੇ ਮਜੀਠੀਆ ਅਤੇ ਰਾਜ ਦੀ ਜਾਂਚ ਏਜੰਸੀ ਨੂੰ ਕਿਹਾ ਕਿ ਉਹ ਮਾਮਲੇ ਦੀ ਜਾਂਚ ਬਾਰੇ ਮੀਡੀਆ ਨੂੰ ਕੋਈ ਬਿਆਨ ਨਾ ਦੇਣ।
ਸਰਵਉੱਚ ਅਦਾਲਤ ਨੇ ਕਿਹਾ ਕਿ ਜੇਕਰ ਮਜੀਠੀਆ ਡਰੱਗਜ਼ ਮਾਮਲੇ ਵਿਚ ਗਵਾਹਾਂ ਜਾਂ ਮੁਕੱਦਮੇ ਨੂੰ ਅਸਰਅੰਦਾਜ਼ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਨੂੰ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਖੁੱਲ੍ਹ ਰਹੇਗੀ। ਬੈਂਚ ਨੇ ਐਸ ਟੀ ਐਫ ਨੂੰ ਇਸ ਮਾਮਲੇ ਤੇ ਕੋਈ ਵੀ ਜਨਤਕ ਬਿਆਨ ਦੇਣ ਤੋਂ ਪਹਿਲਾਂ ਅਗਾਊਂ ਪ੍ਰਵਾਨਗੀ ਲੈਣ ਲਈ ਵੀ ਕਿਹਾ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਮਗਰੋਂ ਮਜੀਠੀਆ 10 ਅਗਸਤ, 2022 ਨੂੰ ਪਟਿਆਲਾ ਜੇਲ੍ਹ ਤੋਂ ਜ਼ਮਾਨਤ ਤੇ ਬਾਹਰ ਆਏ ਸੀ। ਮਜੀਠੀਆ ਖ਼ਿਲਾਫ਼ ਰਾਜ ਵਿੱਚ ਡਰੱਗ ਰੈਕੇਟ ਬਾਰੇ ਐਸ ਟੀ ਐਫ ਦੀ 2018 ਦੀ ਰਿਪੋਰਟ ਦੇ ਆਧਾਰ ਤੇ ਕੇਸ ਦਰਜ ਕੀਤਾ ਗਿਆ ਸੀ। ਐਸ ਟੀ ਐਫ ਦੀ ਰਿਪੋਰਟ ਜਗਜੀਤ ਸਿੰਘ ਚਾਹਲ, ਜਗਦੀਸ਼ ਸਿੰਘ ਭੋਲਾ ਅਤੇ ਮਨਿੰਦਰ ਸਿੰਘ ਔਲਖ ਸਮੇਤ ਕੁਝ ਮੁਲਜ਼ਮਾਂ ਵੱਲੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੇ ਗਏ ਇਕਬਾਲੀਆ ਬਿਆਨਾਂ ਤੇ ਅਧਾਰਤ ਸੀ।
National
ਅੱਤਵਾਦ ਖਿਲਾਫ਼ ਇਕਜੁੱਟ ਹੋਣਾ ਜ਼ਰੂਰੀ : ਰਾਹੁਲ ਗਾਂਧੀ

ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
ਸ਼੍ਰੀਨਗਰ, 25 ਅਪ੍ਰੈਲ (ਸ.ਬ.) ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਕਸ਼ਮੀਰ ਦੌਰੇ ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਪਹਿਲਗਾਮ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਹਮਲੇ ਵਿਚ ਜ਼ਖ਼ਮੀ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਇੱਥੇ ਬਾਦਾਮੀਬਾਗ ਛਾਉਣੀ ਵਿਚ ਫ਼ੌਜ ਦੇ ਬੇਸ ਹਸਪਤਾਲ ਗਏ। ਉਨ੍ਹਾਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ।
ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲਗਾਮ ਵਿਚ ਹੋਇਆ ਅੱਤਵਾਦੀ ਹਮਲਾ ਮਨੁੱਖਤਾ ਤੇ ਹਮਲਾ ਹੈ। ਇਹ ਮੁਹੱਬਤ ਅਤੇ ਭਾਈਚਾਰੇ ਨੂੰ ਮਿਟਾਉਣ ਦੀ ਇਕ ਸ਼ਰਮਨਾਕ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਅੱਤਵਾਦ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਹੋਵੇਗਾ ਅਤੇ ਸਾਨੂੰ ਇਕੱਠੇ ਮਿਲ ਕੇ ਇਨ੍ਹਾਂ ਨਫ਼ਰਤੀ ਤਾਕਤਾਂ ਨੂੰ ਕਰਾਰਾ ਜਵਾਬ ਦੇਣਾ ਹੋਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਅੱਤਵਾਦੀਆਂ ਦਾ ਇਰਾਦਾ ਸਮਾਜ ਨੂੰ ਵੰਡਣਾ ਹੈ ਅਤੇ ਅਸੀਂ ਅੱਤਵਾਦੀਆਂ ਨੂੰ ਸਫ਼ਲ ਨਹੀਂ ਹੋਣ ਦੇਣਾ ਹੈ। ਉਹਨਾਂ ਕਿਹਾ ਕਿ ਪਹਿਲਗਾਮ ਵਿਚ ਜੋ ਕੁਝ ਵੀ ਹੋਇਆ ਉਸ ਦੇ ਪਿੱਛੇ ਸਮਾਜ ਨੂੰ ਵੰਡਣ ਦੀ ਮੰਸ਼ਾ ਹੈ।
ਉਹਨਾਂ ਕਿਹਾ ਕਿ ਪੂਰਾ ਦੇਸ਼ ਪੀੜਤਾਂ ਨਾਲ ਹੈ। ਇਹ ਜ਼ਰੂਰੀ ਹੈ ਕਿ ਸਾਰੇ ਭਾਰਤੀ ਇਕਜੁੱਟ ਹੋਣ, ਤਾਂ ਕਿ ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਇਰਾਦਿਆਂ ਨੂੰ ਹਾਰ ਦੇ ਸਕੀਏ। ਅਧਿਕਾਰੀਆਂ ਨੇ ਦੱਸਿਆ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵਪਾਰ ਸੰਗਠਨਾਂ ਅਤੇ ਸੈਰ-ਸਪਾਟਾ ਖੇਤਰ ਦੇ ਪ੍ਰਤੀਨਿਧੀਆਂ ਅਤੇ ਵਿਦਿਆਰਥੀ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ।
National
ਰਾਜਾ ਇਕਬਾਲ ਸਿੰਘ ਬਣੇ ਦਿੱਲੀ ਦੇ ਨਵੇਂ ਮੇਅਰ

ਨਵੀਂ ਦਿੱਲੀ, 25 ਅਪ੍ਰੈਲ (ਸ.ਬ.) ਦਿੱਲੀ ਨਗਰ ਨਿਗਮ (ਐਮ ਸੀ ਡੀ) ਦੇ ਮੇਅਰ ਦੀ ਚੋਣ ਵਿੱਚ ਰਾਜਾ ਇਕਬਾਲ ਸਿੰਘ ਨੂੰ ਨਵਾਂ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ਜੈ ਭਗਵਾਨ ਯਾਦਵ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਕਾਂਗਰਸ ਨੇ ਡਿਪਟੀ ਮੇਅਰ ਦੇ ਅਹੁਦੇ ਲਈ ਆਪਣਾ ਨਾਮ ਵਾਪਸ ਲੈ ਲਿਆ ਸੀ।
ਅੱਜ ਮੇਅਰ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਣ ਤੇ ਭਾਜਪਾ ਦੇ ਸਾਰੇ ਸੰਸਦ ਮੈਂਬਰ ਵੀ ਵੋਟ ਪਾਉਣ ਆਏ ਸਨ। ਦਿੱਲੀ ਦੇ ਮੇਅਰ ਦੀ ਚੋਣ ਵਿੱਚ ਕੁੱਲ 142 ਵੋਟਾਂ ਪਈਆਂ, ਜਿਹਨਾਂ ਵਿੱਚੋਂ ਰਾਜਾ ਇਕਬਾਲ ਸਿੰਘ ਨੂੰ 133 ਵੋਟਾਂ ਮਿਲੀਆਂ। ਇੱਕ ਵੋਟ ਨੂੰ ਅਯੋਗ ਘੋਸ਼ਿਤ ਕਰ ਦਿੱਤਾ ਗਿਆ।
ਜਿੱਤ ਤੋਂ ਬਾਅਦ ਰਾਜਾ ਇਕਬਾਲ ਸਿੰਘ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਸਫਾਈ ਪ੍ਰੋਗਰਾਮ ਉਸਦੀ ਪਹਿਲੀ ਤਰਜੀਹ ਹੋਵੇਗੀ। ਦਿੱਲੀ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ।
-
Mohali1 month ago
ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ 28 ਤੋਂ 30 ਮਾਰਚ ਤੱਕ ਹੋਵੇਗਾ ਸਾਲਾਨਾ ਗੁਰਮਤਿ ਸਮਾਗਮ
-
Mohali2 months ago
ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ਵਿੱਚ 1 ਦੋਸ਼ੀ ਨੂੰ 10 ਸਾਲ ਕੈਦ, 1 ਲੱਖ 20 ਹਜਾਰ ਜੁਰਮਾਨਾ
-
Mohali1 month ago
ਰਾਜਪੁਰਾ ਦੇ ਪ੍ਰਭਾਕਰ ਚੌਂਕ ਵਿੱਚ ਲਗਾਏ ਸ਼ਹੀਦ ਸਤਿਆ ਪ੍ਰਕਾਸ਼ ਪ੍ਰਭਾਕਰ ਦੇ ਬੁੱਤ ਤੋਂ ਪਰਦਾ ਉਤਾਰਿਆ
-
National1 month ago
ਮੁੰਬਈ ਹਵਾਈ ਅੱਡੇ ਤੇ 8.47 ਕਰੋੜ ਰੁਪਏ ਦਾ ਸੋਨਾ ਬਰਾਮਦ, ਪੰਜ ਵਿਅਕਤੀ ਗ੍ਰਿਫ਼ਤਾਰ
-
International2 months ago
ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਹੋਣਗੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ
-
National1 month ago
ਤੂੜੀ ਦੇ ਢੇਰ ਵਿੱਚ ਅੱਗ ਲੱਗਣ ਕਾਰਨ ਚਾਰ ਬੱਚੇ ਜ਼ਿੰਦਾ ਸੜੇ
-
International1 month ago
ਪੁਲਾੜ ਤੋਂ ਵਾਪਸ ਆਉਣਗੇ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ, ਸਪੇਸ ਐਕਸ ਨੇ ਲਾਂਚ ਕੀਤਾ ਮਿਸ਼ਨ
-
Editorial1 month ago
ਜਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਜਰੂਰੀ