Connect with us

Mohali

ਪੰਜਾਬ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ : ਕੁਲਵੰਤ ਸਿੰਘ

Published

on

 

ਜੁਝਾਰ ਨਗਰ, ਝਾਮਪੁਰ ਅਤੇ ਤੜੋਲੀ ਦੇ ਸਕੂਲਾਂ ਵਿਖੇ 40.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ 16 ਅਪ੍ਰੈਲ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ. ਏ. ਐਸ. ਨਗਰ ਜ਼ਿਲ੍ਹੇ ਦੇ ਤਿੰਨ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਝਾਮਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੜੋਲੀ ਵਿਖੇ ਸਥਿਤ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਦੌਰਾਨ ਹੋਏ 40.50 ਲੱਖ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲ਼ ਸਰਕਾਰੀ ਸਕੂਲਾਂ ਵਿੱਚ ਹਰ ਉਹ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਵਿੱਦਿਆ ਦਾ ਪੱਧਰ ਉੱਚਾ ਹੋ ਸਕੇ। ਉਹਨਾਂ ਕਿਹਾ ਕਿ ਸਮੇਂ ਦੇ ਹਾਣੀ ਬਣਨ ਲਈ ਪਿੰਡਾਂ ਦੇ ਸਕੂਲ ਦਾ ਹਰ ਕੰਮ, ਜਿਸ ਦੀ ਸਕੂਲ ਨੂੰ ਜ਼ਰੂਰਤ ਹੈ, ਹੋਣਾ ਚਾਹੀਦਾ ਹੈ ਅਤੇ ਸਕੂਲ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਬੱਚਿਆਂ ਨੂੰ ਪੜ੍ਹਨ ਲਈ ਵਧੀਆ ਮਾਹੌਲ ਮਿਲ ਸਕੇ।

ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ ਦੇ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਸਮਾਰਟ ਕਲਾਸ ਰੂਮਾਂ, ਪਿੰਡ ਝਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 10.50 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰਦੀਵਾਰੀ ਦੀ ਮੁਰੰਮਤ ਦੇ ਕੀਤੇ ਗਏ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਤੜੌਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰਦੀਵਾਰੀ ਦੀ ਮੁਰੰਮਤ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪੰਜਾਬ ਦੇ ਲੱਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਮੈਡੀਕਲ ਬੀਮੇ ਦੀ ਸਹੂਲਤ ਦਿੱਤੀ ਗਈ ਹੈ।

ਇਸ ਮੌਕੇ ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਸਿੱਖਿਆ ਅਫਸਰ, ਮਾਜਰੀ ਕਮਲਜੀਤ ਸਿੰਘ, ਅਮਨਪ੍ਰੀਤ ਕੌਰ, ਮੁੱਖ ਅਧਿਆਪਕ, ਜੁਝਾਰ ਨਗਰ, ਸਰਬਜੀਤ ਕੌਰ, ਮੁੱਖ ਅਧਿਆਪਕ, ਝਾਮਪੁਰ, ਜਸਵੰਤ ਕੌਰ, ਮੁੱਖ ਅਧਿਆਪਕਾ, ਤੜੋਲੀ, ਇਕਬਾਲ ਸਿੰਘ, ਸਰਪੰਚ, ਜੁਝਾਰ ਨਗਰ, ਕੁਲਦੀਪ ਸਿੰਘ ਸਮਾਣਾ, ਡਾ, ਕੁਲਦੀਪ ਸਿੰਘ, ਆਰ.ਪੀ.ਸ਼ਰਮਾ ਬਲਾਕ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਗੁਰਨਾਮ ਸਿੰਘ ਸਰਪੰਚ ਬੜ ਮਾਜਰਾ ਕਲੌਨੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਹਰਪਾਲ ਸਿੰਘ ਸਰਪੰਚ ਤੜੌਲੀ, ਹਰਵਿੰਦਰ ਸਿੰਘ ਸਰਪੰਚ ਝਾਂਮਪੁਰ, ਅਵਤਾਰ ਸਿੰਘ ਚੇਅਰਮੈਨ ਪ੍ਰਾਇਮਰੀ ਸਕੂਲ ਝਾਂਮਪੁਰ, ਅਵਤਾਰ ਸਿੰਘ ਮੌਲੀ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਮਨਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ ਬਲਿਆਲੀ, ਗੁਰਪ੍ਰੀਤ ਸਿੰਘ ਕੁਰੜਾ, ਆਰਤੀ, ਬੰਤ ਸਿੰਘ ਸੋਹਾਣਾ, ਹਰਮੀਤ ਸਿੰਘ, ਜਸਪਾਲ ਸਿੰਘ ਮਟੌਰ ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending