Connect with us

Mohali

ਗਮਾਡਾ ਨੇ ਅਣਅਧਿਕਾਰਤ ਕਲੋਨੀ ਕੱਟ ਤੇ ਪਲਾਟ ਵੇਚਣ ਸੰਬੰਧੀ ਤ੍ਰਿਪਤ ਡਿਵੈਲਪਰਜ ਐਂਡ ਇਨਫਰਾਸਟਰਕਚਰ ਪ੍ਰਾਈਵੇਟ ਲਿਮਟਿਡ ਨੂੰ ਜਾਰੀ ਕੀਤਾ ਨੋਟਿਸ

Published

on

 

ਕੰਪਨੀ ਦੇ ਮਾਲਕ ਨੇ ਦੋਸ਼ ਨਕਾਰੇ, ਕਿਹਾ ਸੋਮਵਾਰ ਤਕ ਦੇਵਾਂਗੇ ਨੋਟਿਸ ਦਾ ਜਵਾਬ

ਐਸ ਏ ਐਸ ਨਗਰ, 17 ਅਪ੍ਰੈਲ (ਸ.ਬ.) ਦਫਤਰ ਜਿਲਾ ਨਗਰ ਯੋਜਨਾਕਾਰ (ਰੈਗੂਲੇਟਰੀ) ਐਸ.ਏ.ਐਸ.ਨਗਰ ਵਲੋਂ ਤ੍ਰਿਪਤ ਡਿਵੈਲਪਰਜ ਐਂਡ ਇਨਫਰਾਸਟਰਕਚਰ ਪ੍ਰਾਈਵੇਟ ਲਿਮਟਿਡ ਵੱਲੋਂ ਸੈਕਟਰ 112, ਐਸ ਏ ਐਸ ਨਗਰ ਵਿਖੇ ਅਣਅਧਿਕਾਰਤ ਕਲੋਨੀ ਕੱਟ ਤੇ ਪਲਾਟ ਵੇਚੇ ਜਾਣ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਕੰਪਨੀ ਨੂੰ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਦੇ ਫੀਲਡ ਸਟਾਫ ਦੀ ਰਿਪੋਰਟ ਅਨੁਸਾਰ ਨਿਮਨਹਸਤਾਖਰ ਦੇ ਧਿਆਨ ਵਿੱਚ ਆਇਆ ਹੈ ਕਿ ਆਪ ਵੱਲੋਂ ਪਿੰਡ ਲਾਂਡਰਾਂ, ਤਹਿਸੀਲ ਤੇ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਖ ਵੱਖ ਖਸਰਾ ਨੰਬਰ ਵਾਲੀਆਂ ਜਮੀਨਾਂ ਦੇ ਵਿੱਚ ਸਰਕਾਰੀ ਹੁਕਮ ਤਹਿਤ ਸੈਕਸ਼ਨ 19, 11 ਦੇ ਨੋਟੀਫਿਕੇਸ਼ਨ ਦੀ ਉਲਘੰਣਾ ਕਾਰਨ ਧਾਰਾ 87 ਤਹਿਤ ਅਤੇ ਪੈਰਾਫੇਰੀ ਕੰਟਰੋਲ ਐਕਟ 1952 ਦੀ ਧਾਰਾ 5, 11 ਦੀ ਉਲਘੰਣਾ ਕਾਰਨ ਲਾਗੂ ਧਾਰਾਵਾਂ ਤਹਿਤ ਕਾਰਵਾਈ ਕਰਨੀ ਬਣਦੀ ਹੈ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਉਲੰਘਣਾਵਾਂ ਸਬੰਧੀ ਕੰਪਨੀ ਵਿਰੁੱਧ ਉਕਤ ਐਕਟ ਤਹਿਤ ਫੌਜਦਾਰੀ ਮੁਕੱਦਮਾਂ ਵੀ ਦਰਜ ਕਰਵਾਇਆ ਜਾ ਸਕਦਾ ਹੈ, ਜਿਸ ਵਿੱਚ ਕੈਦ ਅਤੇ ਜੁਰਮਾਨਾਂ ਵੀ ਹੋ ਸਕਦਾ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕਰਨ ਤੋਂ ਪਹਿਲਾਂ ਇਸ ਸ਼ੋ-ਕਾਜ ਨੋਟਿਸ ਰਾਂਹੀਂ ਕੰਪਨੀ ਨੂੰ ਲਿਖਿਆ ਗਿਆ ਹੈ ਕਿ ਇਸ ਨੋਟਿਸ ਦੇ ਜਾਰੀ ਹੋਣ ਦੀ ਮਿਤੀ ਤੋਂ 7 ਦਿਨਾਂ ਦੇ ਅੰਦਰ-ਅੰਦਰ ਨਿਮਨਹਸਤਾਖਰ ਪਾਸ ਕਿਸੇ ਵੀ ਕੰਮ ਵਾਲੇ ਦਿਨ ਦਫਤਰੀ ਸਮੇਂ ਦੌਰਾਨ ਪੇਸ਼ ਹੋ ਕੇ ਆਪਣੀ ਸਥਿੱਤੀ ਸਪਸ਼ਟ ਕੀਤੀ ਜਾਵੇ। ਜੇਕਰ ਇਸ ਸਮੇਂ ਅੰਦਰ ਕਾਰਨ ਸਪਸ਼ਟ ਨਾ ਕੀਤਾ ਗਿਆ ਤਾ ਬਿਨਾਂ ਕੋਈ ਮੌਕਾ ਦਿੱਤੇ ਪ੍ਰਾਪਰਟੀ ਸੀਲ ਕਰ ਦਿੱਤੀ ਜਾਵੇਗੀ।

ਇਸ ਸੰਬੰਧੀ ਸੰਪਰਕ ਕਰਨ ਤੇ ਕੰਪਨੀ ਦੇ ਡਾਇਰੈਕਟਰ ਅਭਿਸ਼ੇਕ ਮਿੱਤਲ ਨੇ ਕਿਹਾ ਕਿ ਉਹਨਾਂ ਨੂੰ ਨੋਟਿਸ ਮਿਲ ਗਿਆ ਹੈ ਅਤੇ ਕੰਪਨੀ ਵਲੋਂ ਸੋਮਵਾਰ ਨੂੰ ਗਮਾਡਾ ਨੂੰ ਆਪਣਾ ਜਵਾਬ ਦਾਖਿਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੰਪਨੀ ਦਾ 30 ਏਕੜ ਦਾ ਪ੍ਰੋਜੈਕਟ ਹੈ ਪਰੰਤੂ ਨੋਟਿਸ ਵਿੱਚ ਜਿਸ ਜਮੀਨ ਦਾ ਜਿਕਰ ਕੀਤਾ ਗਿਆ ਹੈ ਉਹ 63 ਏਕੜ ਦੇ ਕਰੀਬ ਹੈ। ਉਹਨਾਂ ਕਿਹਾ ਕਿ ਕੰਪਨੀ ਦਾ ਸੀ ਐਲ ਯੂ ਹੋ ਚੱਕਿਆ ਹੈ ਅਤੇ ਕੰਪਨੀ ਦਾ ਸਾਰਾ ਕੰਮ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending