Connect with us

National

ਡਿਵਾਈਡਰ ਨਾਲ ਟਕਰਾਈ ਸਕੂਲ ਬੱਸ, ਜਾਨੀ ਨੁਕਸਾਨ ਤੋਂ ਬਚਾਅ

Published

on

 

ਨਵੀਂ ਦਿੱਲੀ, 17 ਅਪ੍ਰੈਲ (ਸ.ਬ.) ਅੱਜ ਗ੍ਰੇਟਰ ਨੋਇਡਾ ਤੇ ਵੈਸਟ ਗੌਰ ਚੌਕ ਦੇ ਨੇੜੇ ਬਲੂਮ ਇੰਟਰਨੈਸ਼ਨਲ ਸਕੂਲ ਆਫ਼ ਵੈਸਟ ਗੌਰ ਸਟੋਕ ਦੀ ਬੱਸ ਡਿਵਾਈਡਰ ਨਾਲ ਟਕਰਾ ਗਈ। ਇਹ ਦੱਸਿਆ ਗਿਆ ਸੀ ਕਿ ਬੱਸ ਵਿੱਚ 15 ਤੋਂ 20 ਵਿਦਿਆਰਥੀ ਸਨ। ਇਸ ਹਾਦਸੇ ਵਿੱਚ ਸਿਰਫ ਬੱਸ ਡਰਾਈਵਰ ਨੇ ਥੋੜ੍ਹੀ ਜਿਹੀ ਸੱਟ ਲੱਗੀ ਹੈ।

ਬਿਸਰਖ ਕੋਤਵਾਲੀ ਖੇਤਰ ਵਿਚ ਸਥਿਤ ਗ੍ਰੇਟਰ ਨੋਏਡਾ ਵੈਸਟ ਵਿੱਚ, ਡੀਮਾਰਟ ਤੋਂ ਗੌਰ ਚੌਕ ਵੱਲ ਜਾ ਰਹੀ ਸਕੂਲ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ। ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਸ ਵਿਚ 15 ਤੋਂ 20 ਬੱਚੇ ਸਵਾਰ ਸਨ। ਹਾਲਾਂਕਿ, ਖੁਸ਼ਕਿਸਮਤੀ ਨਾਲ ਕਿਸੇ ਵੀ ਬੱਚੇ ਨੂੰ ਕੋਈ ਸੱਟ ਨਹੀਂ ਲੱਗੀ।

ਰਾਹਗਿਰਾਂ ਨੇ ਤੁਰੰਤ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ। ਇਸ ਤੋਂ ਬਾਅਦ ਬੱਚਿਆਂ ਨੇ ਆਪਣੀਆਂ ਨੋਟ ਡਾਇਰੀਆਂ ਤੋਂ ਮਾਪਿਆਂ ਦੇ ਨੰਬਰ ਲੈ ਕੇ ਉਨ੍ਹਾਂ ਨੂੰ ਫੋਨ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ। ਬੱਸ ਹਾਦਸੇ ਦੀ ਖ਼ਬਰ ਸੁਣਕੇ ਮਾਪੇ ਵੀ ਘਟਨਾ ਸਥਾਨ ਤੇ ਤੁਰੰਤ ਪਹੁੰਚੇ। ਮੌਕੇ ਤੇ ਪੁਲੀਸ ਵੀ ਪਹੁੰਚ ਗਈ। ਬੱਚਿਆਂ ਨੂੰ ਸੁਰੱਖਿਅਤ ਦੇਖ ਕੇ ਮਾਪਿਆਂ ਨੇ ਰਾਹਤ ਦੀ ਸਾਹ ਲਈ। ਇਸ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਘਰ ਵਾਪਸ ਚਲੇ ਗਏ। ਇਹ ਘਟਨਾ ਸਵੇਰੇ 9.30 ਵਜੇ ਦੇ ਕਰੀਬ ਵਾਪਰੀ।

ਗ੍ਰੇਟਰ ਨੋਇਡਾ ਵੈਸਟ ਸਥਿਤ ਬਲੂਮ ਪਬਲਿਕ ਸਕੂਲ ਦੀ ਬੱਸ ਸਵੇਰੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ। ਸਕੂਲ ਦੇ ਡਾਇਰੈਕਟਰ ਰਿਤਿਨ ਨੇ ਦੱਸਿਆ ਕਿ ਜਿਵੇਂ ਹੀ ਬੱਸ ਡਿਮਾਰਟ ਤੋਂ ਗੌਰ ਸਿਟੀ ਵੱਲ ਜਾ ਰਹੀ ਸੀ, ਉਦੋਂ ਬੱਸ ਦੇ ਅੱਗੇ ਇਕ ਅਣਜਾਣ ਵਾਹਨ ਨੇ ਓਵਰਟੇਕ ਕੀਤਾ। ਉਸ ਤੋਂ ਬਚਣ ਲਈ ਬੱਸ ਨੇ ਸਟੀਅਰਿੰਗ ਘੁਮਾਇਆ ਅਤੇ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸੇ ਵਿਚ ਬੱਚਿਆਂ ਨੂੰ ਕੋਈ ਸੱਟ ਨਹੀਂ ਆਈ, ਸਿਰਫ ਡਰਾਈਵਰ ਨੂੰ ਹਲਕੀ ਸੱਟ ਲੱਗੀ ਹੈ। ਪ੍ਰਾਇਮਰੀ ਇਲਾਜ ਦੇ ਬਾਅਦ ਡਰਾਈਵਰ ਨੂੰ ਵੀ ਘਰ ਭੇਜ ਦਿੱਤਾ ਗਿਆ ਹੈ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending