Mohali
ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਾਨਸੁਨ ਸਮੇਂ ਹੜ੍ਹਾਂ ਅਤੇ ਬਰਸਾਤੀ ਪਾਣੀ ਤੋਂ ਬਚਾਓ ਲਈ ਮੁੱਖ ਮੰਤਰੀ ਦੇ ਨਾਂ ਦਾ ਮੰਗ ਪੱਤਰ ਸੌਂਪਿਆ
ਐਸ ਏ ਐਸ ਨਗਰ, 17 ਅਪ੍ਰੈਲ (ਸ.ਬ.) ਆਮ ਆਦਮੀ ਘਰ ਬਚਾਓ ਮੋਰਚਾ, ਕਮਿਉਨਿਸਟ ਪਾਰਟੀ ਆਫ ਇੰਡੀਆ, ਬਹੁਜਨ ਸਮਾਜ ਪਾਰਟੀ ਅਤੇ ਪੁਲੀਸ ਪੈਨਸਨਰਜ਼ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਮੰਗ ਕੀਤੀ ਕਿ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਾਨਸੁਨ ਸਮੇਂ ਹੜ੍ਹਾਂ ਅਤੇ ਬਰਸਾਤੀ ਪਾਣੀ ਤੋਂ ਬਚਾਓ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਸੰਬੰਧੀ ਇਹਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਰਾਂਹੀ (ਜਿਹੜਾ ਸਹਾਇਕ ਕਮਿਸ਼ਨਰ ਡਾ.ਅੰਕਿਤਾ ਕਾਂਸਲ ਨੇ ਪ੍ਰਾਪਤ ਕੀਤਾ) ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਭੇਜ ਕੇ ਇਸ ਬਾਰੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਬਿਆਨ ਜਾਰੀ ਕਰਦਿਆਂ ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਕਮਿਉਨਿਸਟ ਪਾਰਟੀ ਆਫ ਇੰਡੀਆ ਦੇ ਮੁਹਾਲੀ ਜਿਲ੍ਹੇ ਦੇ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ, ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਹਰਭਜਨ ਸਿੰਘ ਬਜਹੇੜੀ ਅਤੇ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਹਰਕਾਦਾਸ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਹਰ ਸਾਲ ਬਰਸਾਤਾਂ ਦੇ ਮੌਸਮ ਸਮੇਂ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਦਾ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੁੰਦਾ ਹੈ ਅਤੇ ਇਹ ਵਰਤਾਰਾ ਪਿਛਲੇ ਕਈ ਦਹਾਕਿਆਂ ਤੋਂ ਚਲ ਰਿਹਾ ਹੈ। ਇਨ੍ਹਾਂ ਹੜ੍ਹਾਂ ਕਾਰਨ ਹਰ ਸਾਲ ਜਿੱਥੇ ਕਈ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਜਾਂਦੀਆਂ ਹਨ, ਉੱਥੇ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਵੀ ਹੁੰਦਾ ਹੈ। ਹੜ੍ਹਾਂ ਅਤੇ ਬਰਸਾਤੀ ਪਾਣੀ ਕਾਰਨ ਹਰ ਸਾਲ ਲੋਕਾਂ ਦੀਆਂ ਫਸਲਾਂ ਤਬਾਹ ਹੁੰਦੀਆਂ ਹਨ, ਲੋਕਾਂ ਦੇ ਘਰਾਂ ਵਿੱਚ ਪਏ ਸਮਾਨ ਦਾ ਨੁਕਸਾਨ ਹੁੰਦਾ ਹੈ ਅਤੇ ਕਈਆਂ ਦੇ ਮਕਾਨ ਵੀ ਡਿੱਗ ਜਾਂਦੇ ਹਨ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਸਮੱਸਿਆ ਦੇ ਹਲ ਲਈ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਵਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਕਰਕੇ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਅਤੇ ਕੀਮਤੀ ਜਾਨਾਂ ਵੀ ਜਾਂਦੀਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਸਾਸ਼ਨ ਵਿੱਚ ਫੈਲੇ ਭਰਿਸ਼ਟਾਚਾਰ ਕਾਰਨ ਇਹ ਸਮੱਸਿਆ ਹੋਰ ਵੱਧਦੀ ਹੈ, ਜੋ ਬਰਸਾਤਾਂ ਆਉਣ ਤੋਂ ਪਹਿਲਾਂ ਜਾਣਬੁਝ ਕੇ ਕੰਮ ਸ਼ੁਰੂ ਨਹੀਂ ਕਰਦੇ ਅਤੇ ਬਰਸਾਤਾਂ ਆਉਣ ਤੇ ਕਾਗਜਾਂ ਵਿੱਚ ਖਰਚਾ ਦਿਖਾ ਕੇ ਫੰਡਾਂ ਦਾ ਆਇਆ ਪੈਸਾ ਭਰਿਸ਼ਟਾਚਾਰ ਕਰਕੇ ਹੜੱਪ ਕਰ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਕਦੇ ਵੀ ਸ਼ਹਿਰਾਂ ਦੀਆਂ ਬਰਸਾਤੀ ਪਾਇਪਲਾਈਨਾਂ, ਨਦੀ, ਨਾਲਿਆਂ ਆਦਿ ਦੀ ਸਫਾਈ ਸਮੇਂ ਸਿਰ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਇਸ ਬਾਰੇ ਲੋਕਾਂ ਨੂੰ ਕੋਈ ਜਾਣਕਾਰੀ ਦਿੱਤੀ ਜਾਂਦੀ ਹੈ।
ਸ੍ਰੀ ਦਰਸ਼ਨ ਸਿੰਘ ਧਾਲੀਵਾਲ ਅਤੇ ਹਰਮਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਸਾਲ 2023 ਖੇਤੀਬਾੜੀ ਯੂਨੀਵਰਸਸਿਟੀ ਲੁਧਿਆਣਾ ਦੇ ਪ੍ਰੋਫੈਸਰਾਂ ਵੱਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਸਭ ਤੋਂ ਜਿਆਦਾਂ ਨੁਕਸਾਨ ਪਟਿਆਲਾ, ਮੁਹਾਲੀ, ਤਰਨਤਾਰਨ, ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਜਿਲ੍ਹਿਆਂ ਦਾ ਹੋਇਆ ਸੀ। ਇਹ ਨੁਕਸਾਨ ਘੱਗਰ, ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿੱਚ ਪਾਣੀ ਆਉਣ ਅਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਰਕੇ ਹੁੰਦਾ ਹੈ। ਉਹਨਾਂ ਕਿਹਾ ਕਿ ਸਾਲ 2024 ਦੇ ਮੌਨਸੂਨ ਸੀਜ਼ਨ ਦੌਰਾਨ ਮੁਹਾਲੀ ਜਿਲ੍ਹੇ ਦੇ ਡੇਰਾਬਸੀ ਬਲਾਕ ਵਿੱਚ ਘੱਗਰ ਦੇ ਨਾਲ ਲੱਗਦੇ ਕਈ ਪਿੰਡਾਂ ਦਾ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਸੀ, ਪਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਅੱਜ ਤੀਕ ਕੋਈ ਮਾਲੀ ਸਹਾਇਤਾ ਨਹੀ ਦਿੱਤੀ ਗਈ। ਇਸੇ ਤਰ੍ਹਾਂ ਸਾਲ 2024 ਵਿੱਚ ਪਟਿਆਲਾ ਕੀ ਰਾਓ ਨਦੀ ਅਤੇ ਇੱਕ ਹੋਰ ਬਰਸਾਤੀ ਨਾਲੇ ਦੀ ਸਫਾਈ ਨਾ ਹੋਣ ਕਰਕੇ ਖਰੜ ਸ਼ਹਿਰ ਵਿੱਚ ਵੀ ਬਰਸਾਤੀ ਪਾਣੀ ਸ਼ਹਿਰ ਵਿੱਚ ਵੜਨ ਕਾਰਨ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ।
ਇਸ ਮੌਕੇ ਹਰਭਜਨ ਸਿੰਘ ਬਜਹੇੜੀ, ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਰਿਟਾ.ਇੰਸਪੈਕਟਰ ਮਹਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਇਸ ਮੁਸ਼ਕਿਲ ਸਬੰਧੀ ਸਾਰ੍ਹੇ ਮਹਿਕਮਿਆਂ ਅਤੇ ਅਧਿਕਾਰੀਆਂ ਨੂੰ ਬਰਸਾਤ ਦੇ ਸਮੇ ਲੋਕਾਂ ਦੇ ਬਚਾਅ ਲਈ ਜੋ ਵੀ ਉਪਾਅ ਲੋੜੀਂਦੇ ਹਨ ਬਾਰੇ ਤੁਰੰਤ ਹੁਕਮ ਜਾਰੀ ਕੀਤੇ ਜਾਣ ਅਤੇ ਇਸ ਕਾਰਵਾਈ ਦੀ ਜਿਲ੍ਹੇ, ਤਹਿਸੀਲਾਂ ਅਤੇ ਸ਼ਹਿਰੀ ਪੱਧਰ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ ਅਤੇ ਸਮੇਂ ਸਿਰ ਸੂਬੇ ਦੇ ਲੋਕ ਇਸ ਮੁਸੀਬਤ ਤੋਂ ਬਚ ਸਕਣ ਅਤੇ ਆਪਣੇ ਸੁਝਾਅ ਅਧਿਕਾਰੀਆਂ ਤੀਕ ਪਹੁੰਚਾ ਸਕਣ।
ਉਨ੍ਹਾਂ ਕਿਹਾ ਕਿ ਜੇਕਰ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਜਲਦੀ ਸ਼ੁਰੂ ਨਾ ਕੀਤੀ ਗਈ ਤਾਂ ਉਹ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਵਲੋਂ ਅਧਿਕਾਰੀਆਂ ਖਿਲਾਫ ਮਾਨਯੋਗ ਅਦਾਲਤਾਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਣਗੇ, ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਮੰਗ ਪੱਤਰ ਦੀਆਂ ਕਾਪੀਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਮੰਤਰੀ, ਵਿੱਤ ਮੰਤਰੀ ਸz. ਹਰਪਾਲ ਸਿੰਘ ਚੀਮਾ, ਜਲ ਸਰੋਤ ਮੰਤਰੀ ਸ੍ਰੀ ਵਰਿੰਦਰ ਕੁਮਾਰ ਗੋਇਲ, ਮੁੱਖ ਸਕੱਤਰ ਪੰਜਾਬ, ਪ੍ਰਿੰਸੀਪਲ ਸਕੱਤਰ ਜਲ ਸਰੋਤ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਵੀ ਭੇਜੀਆਂ ਗਈਆਂ ਹਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
