Connect with us

Mohali

ਏ ਡੀ ਸੀ ਅਨਮੋਲ ਧਾਲੀਵਾਲ ਵਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ

Published

on

 

ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਨਿਪਟਾਰੇ, ਸੀਵਰੇਜ਼, ਐਸ.ਟੀ.ਪੀ ਸਮੇਤ ਹੋਰ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਹਨਾਂ ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ ਮਾਮਲਿਆਂ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਜਾਇਜ਼ਾ ਲਿਆ ਅਤ। ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰ ਸਥਾਨਕ ਸ਼ਹਿਰੀ ਸੰਸਥਾ ਆਪੋ ਆਪਣੇ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਕੰਮ ਕਰੇ।

ਇਸ ਮੌਕੇ ਪੈਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਉਹਨਾਂ ਸਹਾਇਕ ਮਿਉਂਸਪਲ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਆਪਣੀ-ਆਪਣੀ ਨਗਰ ਕੌਂਸਲ/ਨਗਰ ਪੰਚਾਇਤ ਨਾਲ ਸਬੰਧਤ ਪੈਡਿੰਗ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਅਤੇ ਇਸ ਸਬੰਧੀ ਰਿਪੋਰਟ ਇਸ ਦਫਤਰ ਨੂੰ ਭੇਜੀ ਜਾਵੇ। ਈ-ਨਕਸ਼ਾ ਪੋਰਟਲ ਦੀ ਪੈਂਡੇਂਸੀ ਸਬੰਧੀ ਵਿੱਚ ਹਾਜ਼ਰ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਈ-ਨਕਸ਼ਾ ਪੋਰਟਲ ਦੀ ਦਿਨ ਪ੍ਰਤੀ ਦਿਨ ਦੀ ਪੈਂਡੇਂਸੀ ਦੇਖੀ ਜਾਵੇ ਅਤੇ ਇਸਨੂੰ ਖਤਮ ਕਰਦੇ ਹੋਏ ਰਿਪੋਰਟ ਇਸ ਦਫਤਰ ਨੂੰ ਭੇਜੀ ਜਾਵੇ।

ਪੈਂਡਿੰਗ ਕੋਰਟ ਕੇਸਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੋਰਟ ਕੇਸਾਂ ਸਬੰਧੀ ਰਿਪੋਰਟਾਂ ਸਮੇਂ ਸਿਰ ਜ਼ਿਲ੍ਹਾ ਦਫਤਰ ਨੂੰ ਭੇਜੀਆ ਜਾਣ ਤਾਂ ਜੋ ਸਮੇਂ ਸਿਰ ਜਵਾਬਦਾਵਾ ਦਾਇਰ ਕਰਨ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਸੀਵਰੇਜ/ਐਸ.ਟੀ.ਪੀ. ਸਬੰਧੀ ਕਾਰਜਕਾਰੀ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਰੋਪੜ ਨੂੰ ਹਦਾਇਤ ਕੀਤੀ ਗਈ ਕਿ ਉਹ ਨਗਰ ਕੌਂਸਲ, ਜ਼ੀਰਕਪੁਰ ਵਿਖੇ ਚੱਲ ਰਹੇ ਸੀਵਰੇਜ ਦੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਅਤੇ ਸਨੋਲੀ ਵਿਖੇ ਚੱਲ ਰਹੇ ਸੀਵਰੇਜ ਦੇ ਕੰਮ ਸਬੰਧੀ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਜ਼ੀਰਕਪੁਰ ਅਤੇ ਕਾਰਜਕਾਰੀ ਇੰਜੀਨੀਅਰ, ਰੋਪੜ ਸਾਂਝਾ ਦੌਰਾ ਕਰਕੇ ਕੰਮ ਨੂੰ ਜਲਦ ਮੁਕੰਮਲ ਕਰਨ। ਨਗਰ ਕੌਂਸਲ, ਨਵਾਂ ਗਾਉਂ ਵਿਖੇ ਚੱਲ ਰਹੇ ਐਸ.ਟੀ.ਪੀ. ਦੇ ਕੰਮ ਨੂੰ ਵੀ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ।

ਏ ਡੀ ਸੀ ਵੱਲੋਂ ਹਦਾਇਤ ਕੀਤੀ ਗਈ ਕਿ ਨਗਰ ਕੌਂਸਲ ਡੇਰਾਬੱਸੀ ਅਤੇ ਖਰੜ ਵਿੱਚ ਜੋ ਲਾਇਬਰੇਰੀਆਂ ਹਨ, ਉਨ੍ਹਾਂ ਦੀ ਡਿਜੀਟਲਲਾਈਜੇਸ਼ਨ ਕੀਤੀ ਜਾਵੇ। ਸਵੱਛ ਭਾਰਤ ਮਿਸ਼ਨ ਦਾ ਮੁਲਾਂਕਣ ਕਰਦਿਆਂ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਓ. ਡੀ. ਐਫ. ਅਤੇ ਜੀ. ਐਫ. ਸੀ. ਸਬੰਧੀ ਟੀਮਾਂ ਦੀ ਚੈਕਿੰਗ ਦੇ ਮੱਦੇਨਜ਼ਰ ਆਪਣੀ-ਆਪਣੀ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਲਬਿਤ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇ।

ਏ ਡੀ ਸੀ ਵੱਲੋਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਣੀ ਨਗਰ ਕੌਂਸਲ/ਪੰਚਾਇਤ ਵਿੱਚ ਪ੍ਰਮੋਟਰਾਂ/ ਬਿਲਡਰਾਂ ਨਾਲ ਚੱਲ ਰਹੀਆ ਸ਼ਿਕਾਇਤਾਂ ਸਬੰਧੀ ਸੂਚੀ ਬਣਾ ਕੇ ਇਸ ਦਫ਼ਤਰ ਨੂੰ ਭੇਜਣ ਤਾਂ ਜੋ ਉਨ੍ਹਾਂ ਪੈਡਿੰਗ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਗਈ ਕਿ ਜਿਹੜੀਆਂ ਨਗਰ ਕੌਸਲਾਂ/ਨਗਰ ਪੰਚਾਇਤ ਵੱਲੋਂ ਜੀ.ਓ. ਟੈਗਿੰਗ ਦਾ ਕੰਮ ਪੂਰਾ ਨਹੀ ਕੀਤਾ ਗਿਆ, ਉਹ ਤੁਰੰਤ ਪੂਰਾ ਕੀਤਾ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending