Connect with us

Mohali

ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸੀ. ਐਚ. ਬੀ. ਕਾਮਿਆਂ ਨੇ ਖਰੜ ਅਤੇ ਲਾਲੜੂ ਡਵੀਜ਼ਨਾਂ ਦੇ ਨਿੱਜੀਕਰਨ ਖਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ

Published

on

 

ਐਸ ਏ ਐਸ ਨਗਰ, 21 ਅਪ੍ਰੈਲ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ ਰਜਿ ਸਰਕਲ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਅਤੇ ਸੀ. ਐਚ. ਬੀ. ਕਾਮਿਆਂ ਵੱਲੋਂ ਅੱਜ ਬਿਜਲੀ ਨਿਗਮ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦੀ ਵਾਗਡੋਰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਸਰਕਾਰ ਦੇ ਖਿਲਾਫ ਜਬਰਦਸਤ ਨਾਹਰੇਬਾਜੀ ਕੀਤੀ।

ਇਸ ਮੌਕੇ ਕਰਮਚਾਰੀ ਆਗੂਆਂ ਗੁਰਬਖਸ਼ ਸਿੰਘ ਪ੍ਰਧਾਨ ਟੀ.ਐਸ.ਯੂ. ਸਰਕਲ ਮੁਹਾਲੀ, ਮੁੱਖ ਸਲਾਹਕਾਰ ਲੱਖਾ ਸਿੰਘ, ਸਾਥੀ ਗੁਰਮੀਤ ਸਿੰਘ ਪ੍ਰਧਾਨ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੁਹਾਲੀ ਨੇ ਕਿਹਾ ਕਿ ਬਿਜਲੀ ਨਿਗਮ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦੀ ਵਾਗਡੋਰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ ਜਿਸਦੀ ਨਿਖੇਧੀ ਕਰਦਿਆਂ ਸਮੁੱਚੇ ਮੁਹਾਲੀ ਦੇ ਰੈਗੂਲਰ, ਆਊਸਟਸੋਰਸਡ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਗਈ।

ਆਗੂਆਂ ਨੇ ਦੱਸਿਆ ਗਿਆ ਕਿ ਬਿਜਲੀ ਨਿਗਮ ਪੀ. ਡੀ. ਸੀ. (ਪੰਜਾਬ ਵਿਕਾਸ ਕਮਿਸ਼ਨ) ਦੀ ਸਿਫਾਰਿਸ਼ ਤੇ ਸੂਬੇ ਵਿੱਚ ਖਰੜ ਤੇ ਲਾਲੜੂ ਦੋ ਡਵੀਜ਼ਨਾਂ ਦਾ ਨਿੱਜੀਕਰਨ ਕਰਨ ਲਈ ਬਿਜਲੀ ਨਿਗਮ ਦੇ ਅਧਿਕਾਰੀਆਂ ਵੱਲੋਂ ਦੋਵਾਂ ਡਵੀਜ਼ਨਾਂ ਦੇ ਅੰਕੜੇ ਪੇਸ਼ ਕੀਤੇ ਜਾਣੇ ਹਨ। ਉਹਨਾਂ ਕਿਹਾ ਕਿ ਚੰਡੀਗੜ੍ਹ ਬਿਜਲੀ ਬੋਰਡ ਦੇ ਨਿੱਜੀਕਰਨ ਤੋਂ ਬਾਅਦ ਅੱਜ ਉੱਥੇ ਰੈਗੂਲਰ ਮੁਲਾਜ਼ਮ, ਪੈਨਸ਼ਨਰ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਪਿਛਲੀਆਂ ਸਰਵਿਸਾਂ ਭੰਗ ਕਰਕੇ ਉਨ੍ਹਾਂ ਨੂੰ ਇੱਕ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਤੇ ਆਪਣੀਆਂ ਸ਼ਰਤਾਂ ਤੇ ਰੱਖਿਆ ਹੈ। ਉਹਨਾਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਵੀ ਤੈਅ ਨਹੀਂ ਹੋਇਆ ਕਿ ਪੈਨਸ਼ਨਰਾਂ ਨੂੰ ਪੈਨਸ਼ਨਾਂ ਕਿਸਨੇ ਦੇਣੀਆਂ ਹਨ।

ਆਗੂਆਂ ਨੇ ਕਿਹਾ ਕਿ ਨਿੱਜੀਕਰਨ ਨੂੰ ਕਿਸੇ ਵੀ ਸੂਰਤ ਵਿੱਚ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਨਿੱਜੀਕਰਨ ਦੀ ਇਸ ਨੀਤੀ ਨੂੰ ਰੱਦ ਕਰਵਾਉਣ ਲਈ ਪੂਰੀ ਤਾਕਤ ਲਗਾਈ ਜਾਵੇਗੀ। ਇਸ ਮੁੱਦੇ ਤੇ ਸਮੂਹ ਬਿਜਲੀ ਮੁਲਾਜ਼ਮਾਂ, ਪੈਨਸ਼ਨਰ ਅਤੇ ਸੀ.ਐਚ.ਬੀ. ਕਾਮਿਆਂ ਵਲੋਂ 23 ਅਪ੍ਰੈਲ ਨੂੰ ਮੁਹਾਲੀ ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਵਿੱਚ ਅਗਲੇ ਸੰਘਰਸ਼ ਬਾਰੇ ਵਿਚਾਰ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਕੁਮਾਰ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਗੁਰਮੀਤ ਸਿੰਘ ਸੀ. ਐਚ. ਬੀ. ਕਾਮਿਆਂ ਦੇ ਪ੍ਰਧਾਨ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ, ਜਤਿੰਦਰ ਸਿੰਘ ਐਸ. ਡੀ. ਓ. ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ ਮੁਹਾਲੀ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸ. ਡੀ. ਓ. ਸੰਦੀਪ ਨਾਗਪਾਲ, ਸੋਹਨ ਸਿੰਘ, ਜੋਰਾਵਰ ਸਿੰਘ ਪ੍ਰਧਾਨ ਸੀ ਐਚ ਬੀ ਠੇਕਾ, ਅਜੀਤ ਸਿੰਘ, ਹਰਬੰਸ ਸਿੰਘ, ਏਕਮ ਸਿੱਧੂ ਸਰਕਲ ਸਕੱਤਰ, ਅਤੇ ਮੁਲਾਜਮ ਯੂਨੀਅਨ ਦੇ ਆਗੂ ਅਤੇ ਵਰਕਰ ਹਾਜਿਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending