Mohali
ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਪੰਜਾਬ ਦੇ ਲੋਕ : ਬਲਬੀਰ ਸਿੰਘ ਸਿੱਧੂ
ਐਸ ਏ ਐਸ ਨਗਰ, 21 ਅਪ੍ਰੈਲ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਤੰਗ ਆ ਚੁੱਕੇ ਹਨ ਪਿੰਡ ਸਨੇਟਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਮੁਹਾਲੀ ਹਲਕੇ ਦੇ ਵਿਕਾਸ ਲਈ ਕੋਈ ਰਕਮ ਜਾਰੀ ਨਹੀਂ ਕੀਤੀ ਅਤੇ ਨਾਂ ਹੀ ਪਿਛਲੀ ਕਾਂਗਰਸ ਸਰਕਾਰ ਦੇ ਦੌਰਾਨ ਸ਼ੁਰੂ ਹੋਏ ਪ੍ਰੋਜੈਕਟਾਂ ਨੂੰ ਚਾਲੂ ਕੀਤਾ ਗਿਆ ਹੈ। ਹਲਕੇ ਦੇ ਹਸਪਤਾਲਾਂ ਅਤੇ ਸਕੂਲਾਂ ਦੀ ਸਥਿਤੀ ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਤੇ ਅਜੇ ਤੱਕ ਪੂਰਾ ਸਟਾਫ਼ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ।
ਸz. ਸਿੱਧੂ ਨੇ ਇਲਜਾਮ ਲਗਾਇਆ ਕਿ ਮਾਨ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਹੋ ਚੁੱਕੀ ਹੈ ਅਤੇ ਨਸ਼ਾ, ਗੈਰ ਕਾਨੂੰਨੀ ਗਤਿਵਿਧੀਆਂ ਵਧ ਰਹੀਆਂ ਹਨ।
ਇਸ ਮੌਕੇ ਉਹਨਾਂ ਪਰਦੀਪ ਸਿੰਘ ਤੰਗੌਰੀ ਨੂੰ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਮੁਹਾਲੀ ਦਾ ਨਵਾਂ ਪ੍ਰਧਾਨ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਭੇਂਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਨਵਨਿਯੁਕਤ ਪ੍ਰਧਾਨ ਪਰਦੀਪ ਸਿੰਘ ਤੰਗੌਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰਨਗੇ ਅਤੇ ਹਰ ਇੱਕ ਪਿੰਡ ਵਿੱਚ ਪਾਰਟੀ ਦੀ ਇਕਾਈ ਬਣਾਉਣ ਦਾ ਕੰਮ ਤੁਰੰਤ ਸ਼ੁਰੂ ਕਰ ਦੇਣਗੇ। ਸਟੇਜ ਦੀ ਕਾਰਵਾਈ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਚਲਾਈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਲੇਬਰਫੈੱਡ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮੁਲਾਜ਼ਮ ਆਗੂ ਲੱਖਾ ਸਿੰਘ, ਮਨਜੀਤ ਸਿੰਘ ਤੰਗੌਰੀ, ਜਗਰੂਪ ਸਿੰਘ ਢੋਲ ਕੁਰੜੀ, ਚੌ. ਰਿਸ਼ੀਪਾਲ ਸਨੇਟਾ, ਚੌ. ਭਗਤ ਸਿੰਘ ਸਨੇਟਾ, ਨਾਹਰ ਸਿੰਘ ਸਰਪੰਚ ਕੁਰੜੀ, ਸ਼ੇਰ ਸਿੰਘ ਦੈੜੀ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਮਾਣਕਪੁਰ ਕੱਲਰ, ਗੁਰਦੀਪ ਸਿੰਘ ਦੈੜੀ, ਦਵਿੰਦਰ ਸਿੰਘ ਕੁਰੜਾ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਸੁਖਵਿੰਦਰ ਸਿੰਘ ਸਰਪੰਚ ਮੀਂਢੇਮਾਜਰਾ, ਗੁਰਚਰਨ ਸਿੰਘ ਨੰਬਰਦਾਰ ਗੀਗੇ ਮਾਜਰਾ, ਜਗਵਿੰਦਰ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਬੜੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਗੁਰਮੱਖ ਸਿੰਘ ਸਰਪੰਚ ਨਿਊਂ ਲਾਂਡਰਾਂ, ਨਰਿੰਦਰ ਸਿੰਘ ਸੋਨੀ ਸਰਪੰਚ ਸੈਦਪੁਰ, ਮੇਜਰ ਸਿੰਘ ਮਨੌਲੀ, ਵਜੀਰ ਸਿੰਘ ਬਠਲਾਣਾ, ਕਰਮਜੀਤ ਸਿੰਘ ਬਠਲਾਣਾ, ਸੁਖਦੇਵ ਸਿੰਘ ਸੁਖਗੜ੍ਹ, ਮਨਫੂਲ ਸਿੰਘ ਬੜੀ, ਗੁਰਵਿੰਦਰ ਸਿੰਘ ਨਡਿਆਲੀ, ਰਮਨਦੀਪ ਸਿੰਘ ਸਫੀਪੁਰ, ਮਨਦੀਪ ਸਿੰਘ ਗੋਲਡੀ, ਅਵਤਾਰ ਸਿੰਘ ਤਾਰੀ ਭਾਗੋ ਮਾਜਰਾ, ਜਸਵਿੰਦਰ ਸਿੰਘ ਗਿੱਦੜਪੁਰ, ਫਕੀਰ ਸਿੰਘ ਮੋਟੇ ਮਾਜਰਾ, ਸੋਮਨਾਥ ਗੁਡਾਣਾ (ਸਾਰੇ ਸਾਬਕਾ ਸਰਪੰਚ), ਹਰੀ ਸਿੰਘ ਬਾਕਰਪੁਰ, ਦਵਿੰਦਰ ਸਿੰਘ ਬਾਕਰਪੁਰ, ਮਨਜੀਤ ਸਿੰਘ ਮੋਟੇ ਮਾਜਰਾ, ਚੌਧਰੀ ਰਾਮ ਈਸ਼ਵਰ ਗੋਬਿੰਦਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਕਾਂਗਰਸੀ ਵਰਕਰ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
