Connect with us

Mohali

ਵਿਰਾਸਤੀ ਅਖਾੜੇ ਵਿੱਚ 27 ਨੂੰ ਕਰਵਾਇਆ ਜਾਵੇਗਾ ਚੌਥਾ ਵਿਸਾਖੀ ਮੇਲਾ

Published

on

 

ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਯੂਨੀਵਰਸਲ ਆਰਟ ਐਂਡ ਕਲਚਰ ਵੈਲਫ਼ੇਅਰ ਸੁਸਾਇਟੀ (ਰਜਿ) ਮੁਹਾਲੀ ਵਲੋਂ 27 ਅਪ੍ਰੈਲ ਨੂੰ ਵਿਰਾਸਤੀ ਅਖਾੜੇ ਵਿੱਚ ਚੌਥਾ ਵਿਸਾਖੀ ਮੇਲਾ ਕਰਵਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਸੁਸਾਇਟੀ ਦੇ ਪ੍ਰਧਾਨ ਤੇ ਅਦਾਕਾਰ ਨਰਿੰਦਰ ਨੀਨਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਸz. ਨਰਿੰਦਰ ਨੀਨਾ ਨੇ ਦੱਸਿਆ ਕਿ ਇਹ ਵਿਸਾਖੀ ਮੇਲਾ ਮਸ਼ਹੂਰ ਖੂਨਦਾਨੀ ਅਤੇ ਸੁਸਾਇਟੀ ਦੇ ਸਲਾਹਕਾਰ ਸਵਰਗਵਾਸੀ ਬੀਬੀ ਜਸਵੰਤ ਕੌਰ ਦੀ ਯਾਦ ਨੂੰ ਸਮਰਪਿਤ ਹੋਵੇਗਾ, ਜੋ ਪਿਛਲੇ ਦਿਨੀਂ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਹਨਾਂ ਦੱਸਿਆ ਕਿ ਮਾਰਚ 2018 ਵਿੱਚ ਲੱਚਰ ਤੇ ਹਥਿਆਰਾਂ ਸਭਿਆਚਾਰ ਗਾਇਕੀ ਦੇ ਵਿਰੋਧ ਵਿੱਚ ਯੂਨੀਵਰਸਲ ਵਿਰਾਸਤੀ ਅਖਾੜਾ ਸ਼ੁਰੂ ਕੀਤਾ ਗਿਆ ਸੀ। ਜੋ ਕਿ ਹਰ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਫੇਜ਼ 1 ਵਿੱਚ ਆਯੋਜਿਤ ਕੀਤਾ ਜਾਂਦਾ ਸੀ। ਜਿਸ ਵਿੱਚ ਲੋਕ ਗੀਤ, ਲੋਕ ਸਾਜ਼, ਲੋਕ ਨਾਚਾਂ ਤੇ ਲੋਕ ਕਲਾਵਾਂ ਨਾਲ ਬੱਚਿਆਂ ਤੇ ਨੌਜਵਾਨਾਂ ਨੂੰ ਜੋੜਿਆ ਜਾਂਦਾ ਸੀ।

ਉਹਨਾਂ ਦੱਸਿਆ ਕਿ ਮਾਰਚ 2020 ਵਿੱਚ ਆਈ ਕਰੋਨਾ ਦੀ ਮਹਾਮਾਰੀ ਕਰਕੇ ਇਹ ਅਖਾੜਾ 24 ਮਹੀਨੇ ਲਗਾਤਾਰਤਾ ਵਿਚ ਚਲਣ ਤੋਂ ਬਾਅਦ ਬੰਦ ਕਰਨਾ ਪਿਆ ਸੀ। ਉਹਨਾਂ ਦੱਸਿਆ ਕਿ ਇਸ ਵਾਰ 32 ਵੇਂ ਵਿਰਾਸਤੀ ਅਖਾੜੇ ਵਿੱਚ ਤਿੰਨ ਸ਼ਖਸੀਅਤਾਂ ਕਰਮਵਾਰ ਪੁਆਧ ਦਾ ਮਾਣ ਮੋਹਣੀ ਤੂਰ, ਹਾਸਰਸ ਕਲਾਕਾਰ ਮਲਕੀਤ ਮਲੰਗਾ ਅਤੇ ਗੱਤਕਾ ਮਾਸਟਰ ਸੱਤਪਾਲ ਸਿੰਘ ਬਾਗੀ ਦਾ ਸਨਮਾਨ ਕਰਨ ਲਈ ਸਹਿਮਤੀ ਹੋਈ ਹੈ। ਇਹ ਸਨਮਾਨ ਵਿਰਸੇ, ਸਭਿਆਚਾਰ ਤੇ ਕਲਾ ਖੇਤਰ ਵਿੱਚ ਪਾਏ ਭਰਪੂਰ ਯੋਗਦਾਨ ਲਈ ਦਿੱਤੇ ਜਾਣਗੇ। ਮੇਲੇ ਵਿੱਚ ਸਮਾਜ ਸੇਵੀ ਮੇਜਰ ਸਿੰਘ ਖੇੜਾ ਕੈਨੇਡਾ ਅਤੇ ਮਸ਼ਹੂਰ ਪੰਜਾਬੀ ਗਾਇਕ ਗੁਰਕ੍ਰਿਪਾਲ ਸੂਰਾਪੁਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਇਕੱਤਰਤਾ ਵਿੱਚ ਅਦਾਕਾਰ ਅੰਮ੍ਰਿਤਪਾਲ ਸਿੰਘ, ਡਾਇਰੈਕਟਰ ਗੋਪਾਲ ਸ਼ਰਮਾ, ਨਰਿੰਦਰ ਨਸਰੀਨ, ਅਦਾਕਾਰਾ ਸੁਖਬੀਰ ਪਾਲ ਕੌਰ, ਸਰਪ੍ਰਸਤ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ ਬੱਗਾ, ਬਲਕਾਰ ਸਿੱਧੂ, ਸੁਖਦੇਵ ਸਿੰਘ ਸੁੱਖਾ, ਹਰਕੀਰਤ, ਰਮਨਪ੍ਰੀਤ, ਗਗਨਦੀਪ ਗੱਗੀ, ਮਨਦੀਪ, ਅਨੂਰੀਤ, ਹਰਦੀਪ, ਜਸਦੀਪ, ਹੈਰੀ ਔਲਖ, ਸਰਬਜੀਤ ਸਿੰਘ, ਅਨੁਰਾਗ, ਦੀਪਕ, ਹਰਨੂਰ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending