Connect with us

Chandigarh

ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਤੇ ਲੱਗੀ ਰੋਕ ਵਧਾਈ

Published

on

 

ਭਵਿੱਖ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ, ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ

ਚੰਡੀਗੜ੍ਹ, 22 ਅਪ੍ਰੈਲ (ਸ.ਬ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।

ਅਦਾਲਤ ਨੇ ਕਿਹਾ ਕਿ ਬਾਜਵਾ ਵਿਰੁੱਧ ਜਾਂਚ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਲੱਗੀ ਰੋਕ ਅਜੇ ਵੀ ਕਾਇਮ ਰਹੇਗੀ।

ਹਾਈ ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇਕਰ ਭਵਿੱਖ ਵਿੱਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਉਂਝ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਮਾਮਲੇ ਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

Continue Reading

Chandigarh

ਪੰਜਾਬ ਦੇ ਸਰਪੰਚਾਂ ਨੂੰ ਮਿਲੇਗਾ ਦੋ ਹਜ਼ਾਰ ਰੁਪਏ ਮਾਣ ਭੱਤਾ : ਮੁੱਖ ਮੰਤਰੀ

Published

on

By

 

 

ਚੰਡੀਗੜ੍ਹ, 24 ਅਪ੍ਰੈਲ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਦੇ ਸਰਪੰਚਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਟੈਗੋਰ ਥੀਏਟਰ ਵਿੱਚ ‘ਪੰਚਾਇਤੀ ਰਾਜ ਦਿਵਸ’ ਮੌਕੇ ਅਗਾਂਹਵਧੂ ਪੰਚਾਇਤਾਂ ਦੇ ਸਨਮਾਨ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਵੇਂ ਬਣੇ ਸਰਪੰਚਾਂ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇਗਾ।

ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਪੰਚਾਂ ਨੂੰ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲਦਾ ਸੀ ਜੋ ਕੁੱਝ ਵਰ੍ਹੇ ਪਹਿਲਾਂ ਤੋਂ ਬੰਦ ਪਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਹੋਰ ਅਖ਼ਤਿਆਰ ਦੇਣ ਬਾਰੇ ਵੀ ਜਲਦ ਫ਼ੈਸਲਾ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਪਹਿਲੇ ਸਥਾਨ ਤੇ ਰਹਿਣ ਵਾਲੀ ਪਿੰਡ ਬੱਲ੍ਹੋ ਦੀ ਪੰਚਾਇਤ ਤੋਂ ਇਲਾਵਾ ਪੰਚਾਇਤ ਐਡਵਾਂਸ ਇੰਡੈਕਸ ਅਧੀਨ ਸਥਾਈ ਵਿਕਾਸ ਟੀਚਿਆਂ ਦੇ 9 ਵਿਸ਼ਿਆਂ ਵਿੱਚੋਂ ਅੱਵਲ ਆਉਣ ਵਾਲੀਆਂ ਪੰਚਾਇਤਾਂ ਨੂੰ ਵੀ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪਹਿਲੇ ਨੰਬਰ ਤੇ ਆਉਣ ਵਾਲੀ ਪੰਚਾਇਤ ਦੇ ਵਿਕਾਸ ਕੰਮਾਂ ਨੂੰ ਦੇਖਣ ਲਈ ਪਿੰਡ ਬੱਲ੍ਹੋ ਵਿਖੇ 6 ਮਈ ਨੂੰ ਦੌਰਾ ਕਰਨ ਦਾ ਐਲਾਨ ਵੀ ਕੀਤਾ।

 

Continue Reading

Chandigarh

ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ : ਭਗਵੰਤ ਮਾਨ

Published

on

By

 

 

ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 23 ਅਪ੍ਰੈਲ (ਸ.ਬ.) ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਦੇ ਹਾਲਾਤ ਦਾ ਜਾਇਜਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਫਸੇ ਹੋਏ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਜਾਵੇਗਾ ਇਸ ਲਈ ਉਹ ਜੰਮੂ ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਅਕਸਰ ਹੀ ਪੰਜਾਬ ਦੀ ਸਰਹੱਦ ਰਾਹੀਂ ਦਾਖਲ ਹੋ ਕੇ ਸੂਬੇ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਰਹੱਦੀ ਖੇਤਰ ਨੂੰ ਸੁਰੱਖਿਤ ਕਰਨ ਲਈ ਐਂਟੀ ਡਰੋਨ ਸਿਸਟਮ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬੀ ਐਸ ਐਫ ਅਤੇ ਭਾਰਤੀ ਫੌਜ ਨਾਲ ਮਿਲ ਕੇ ਪਠਾਨਕੋਟ ਇਲਾਕੇ ਅਤੇ ਹੋਰ ਸਰਹੱਦੀ ਖੇਤਰ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀਆਂ ਨਾਲ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹਦੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਤੋਂ ਬਾਅਦ ਤੋਂ ਹੀ ਪੰਜਾਬ ਵਿਚ ਹਾਈ ਅਲਰਟ ਲਾਗੂ ਕਰ ਦਿੱਤਾ ਸੀ। ਇਸ ਦੌਰਾਨ ਸੂਬੇ ਵਿੱਚ ਅੰਤਰਰਾਜੀ ਸੜਕਾਂ ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸਰਹੱਦੀ ਖੇਤਰ ਵਿਚ ਪੁਲੀਸ ਗਸ਼ਤ ਵੀ ਵਧਾ ਦਿੱਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ ਹਰ ਸਮੇਂ ਸੂਬੇ ਦੀ ਸੁਰੱਖਿਆ ਨੂੰ ਬਰਕਾਰ ਰੱਖਣ ਲਈ ਮੁਸਤੈਦ ਹੈ।

Continue Reading

Chandigarh

ਦਰਜਾ – 4 ਕਰਮਚਾਰੀਆਂ ਨੂੰ ਕਣਕ ਖਰੀਦਣ ਵਾਸਤੇ ਮਿਲੇਗਾ 9,700 ਰੁਪਏ ਦਾ ਵਿਆਜ ਮੁਕਤ ਕਰਜ਼ਾ : ਹਰਪਾਲ ਸਿੰਘ ਚੀਮਾ

Published

on

By

 

ਚੰਡੀਗੜ੍ਹ, 22 ਅਪ੍ਰੈਲ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਜਾ-4 ਮੁਲਾਜਮਾਂ ਲਈ ਇਸ ਮਹੱਤਵਪੂਰਨ ਵਿੱਤੀ ਸਹਾਇਤਾ ਵਿੱਚ ਲਗਾਤਾਰ ਵਾਧਾ ਕਰਦਿਆਂ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ੇ ਦੀ ਰਕਮ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 21.25 ਫੀਸਦੀ ਦਾ ਵਾਧਾ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਦਰਜਾ-4 ਦੇ ਹਰੇਕ ਯੋਗ ਕਰਮਚਾਰੀ ਨੂੰ 9700 ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨਾਲ ਉਹ ਮੌਜੂਦਾ ਸਰਕਾਰੀ ਦਰ ਤੇ 2425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪ੍ਰਤੀ ਪਰਿਵਾਰ ਚਾਰ ਕੁਇੰਟਲ ਕਣਕ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੂਨ 2025 (ਜੁਲਾਈ 2025 ਵਿੱਚ ਭੁਗਤਾਨ ਯੋਗ) ਦੀ ਤਨਖ਼ਾਹ ਤੋਂ ਸ਼ੁਰੂ ਹੋ ਕੇ, ਇਸੇ ਵਿੱਤੀ ਸਾਲ ਦੇ ਅੰਦਰ ਮੁਕੰਮਲ ਵਸੂਲੀ ਨੂੰ ਯਕੀਨੀ ਬਣਾਉਂਦੇ ਹੋਏ ਆਸਾਨ ਅੱਠ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰਾਸ਼ੀ 29 ਮਈ, 2025 ਤੱਕ ਸੂਬਾ ਸਰਕਾਰ ਦੇ ਖਜ਼ਾਨੇ ਵਿੱਚੋਂ ਜਾਰੀ ਕਰ ਦਿੱਤੀ ਜਾਵੇਗੀ।

Continue Reading

Latest News

Trending