Mohali
ਪਹਿਲਗਾਮ ਕਤਲੇਆਮ ਦੀ ਸਾਰੇ ਪਾਸਿਉਂ ਨਿਖੇਧੀ
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪਹਿਲਗਾਮ ਵਿੱਚ ਅੱਤਵਾਦੀਆਂ ਵਲੋਂ ਕਸ਼ਮੀਰ ਵਿੱਚ ਘੁੰਮਣ ਆਏ ਸੈਲਾਨੀਆਂ ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲੇਆਮ ਦੀ ਸਾਰੇ ਪਾਸਿਉਂ ਨਿਖੇਧੀ ਹੋ ਰਹੀ ਹੈ। ਇਸ ਸੰਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਸਮਾਜਸੇਵੀ ਆਗੂਆਂ ਅਤੇ ਜੱਥੇਬੰਦੀਆ ਵਲੋਂ ਪੀੜਿਤ ਪਰਿਵਾਰਾਂ ਨਾਲ ਦੁਖ ਜਾਹਿਰ ਕੀਤਾ ਜਾ ਰਿਹਾ ਹੈ।
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਨਿਹੱਥੇ ਸੈਲਾਨੀਆਂ ਤੇ ਅੱਤਵਾਦੀਆਂ ਦੀ ਇਹ ਕਾਰਵਾਈ ਕਾਇਰਤਾ ਪੂਰਨ ਹੈ ਅਤੇ ਇਸ ਨਾਲ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਸਰਕਾਰ ਦੇ ਕਸ਼ਮੀਰ ਦੇ ਹਾਲਾਤ ਸੁਧਰਨ ਦੇ ਦਾਅਵਿਆਂ ਦੀ ਪੋਲ ਵੀ ਖੁੱਲ ਗਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣੀ ਹੈ ਕਿ ਅੱਤਵਾਦੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਇਹ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਾਰਦਾਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਸਮਾਂ ਪੀੜਿਤ ਪਰਿਵਾਰਾਂ ਦੇ ਨਾਲ ਖੜ੍ਹਣ ਅਤੇ ਉਹਨਾਂ ਦਾ ਦੁਖ ਵੰਡਾਉਣ ਦਾ ਹੈ ਅਤੇ ਇਸਦੇ ਨਾਲ ਹੀ ਅੱਤਵਾਦੀਆਂ ਦੇ ਖਾਤਮੇ ਲਈ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਨੇ ਪੰਜਾਬ ਇਕਾਈ ਵਲੋਂ ਪਹਿਲਗਾਮ (ਜੰਮੂ ਕਸ਼ਮੀਰ) ਵਿਖੇ 26 ਬੇਦੋਸ਼ੇ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰਨ ਅਤੇ ਕਈਆਂ ਨੂੰ ਜਖਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਸੰਸਥਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਨਵਲ ਕੁਮਾਰ ਛਿੱਬੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕੀਤੀ ਗਈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਅੱਤਵਾਦੀਆਂ ਵੱਲੋਂ ਕੀਤਾ ਇਹ ਹਮਲਾ ਦੇਸ਼ ਵਿੱਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨੂੰ ਠੇਸ ਪਹੁੰਚਾਉਣ ਲਈ ਕੀਤਾ ਗਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਇਹ ਹਮਲਾ ਕਿਸੇ ਯੋਜਨਾਬੱਧ ਤਰੀਕੇ ਨਾਲ ਕਸ਼ਮੀਰ ਦੇ ਲੋਕਾਂ ਦਾ ਅਕਸ ਖਰਾਬ ਕਰਨ ਲਈ ਕੀਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ, ਸਮਾਜਸੇਵੀ, ਜਮਹੂਰੀ ਤਾਕਤਾਂ ਨੂੰ ਇਸ ਘਿਨੌਣੀ ਹਰਕਤ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਇੱਕਜੁੱਟ ਹੋ ਕੇ ਇਸ ਦੀ ਵਿਰੋਧਤਾ ਕਰਨੀ ਚਾਹੀਦੀ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਸੂਬਾ ਅਤੇ ਕੇਂਦਰ ਸਰਕਾਰ ਨੂੰ ਇਸ ਗੱਲ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਸੁਰੱਖਿਆ ਵਿੱਚ ਕਿੱਥੇ ਚੁੱਕ ਹੋਈ ਹੈ ਜਦੋਂ ਕਿ ਹਰ ਰੋਜ਼ ਹਜ਼ਾਰਾਂ ਸੈਲਾਨੀ ਸਾਰੇ ਦੇਸ਼ ਵਿਦੇਸ਼ਾਂ ਤੋਂ ਇੱਥੇ ਘੁੰਮਣ ਆਉਂਦੇ ਹਨ ਪਰ ਸਰਕਾਰ ਵੱਲੋਂ ਇਹਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ।
ਇਸ ਦੌਰਾਨ ਭਾਜਪਾ ਦੇ ਸਾਬਕਾ ਕੌਂਸਲਰਾਂ ਅਰੁਣ ਸ਼ਰਮਾ, ਅਸ਼ੋਕ ਝਾਅ, ਹਰਦੀਪ ਸਰਾਉ, ਬੋਬੀ ਕੰਬੋਜ ਅਤੇ ਭਾਜਪਾ ਆਗੂ ਸ਼ਲਿੰਦਰ ਆਨੰਦ ਵਲੋਂ ਇੱਥੇ ਇੱਕ ਮੀਟਿੰਗ ਦੌਰਾਨ ਕਤਲੇਆਮ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਜਸ਼ ਦੇ ਪਿੱਛੇ ਜਿਹੜੇ ਵੀ ਅੱਤਵਾਦੀ ਹਨ, ਉਹਨਾਂ ਨੂੰ ਠਹਿਰਗਾਹਾਂ ਵਿੱਚੋਂ ਕੱਢ ਕੇ ਮੌਤ ਦੇ ਘਾਟ ਉਤਾਰਿਆ ਜਾਵੇ ਤੇ ਇਸ ਸਾਜਿਸ਼ ਦੇ ਪਿੱਛੇ ਪਾਕਿਸਤਾਨ ਵਿੱਚ ਬੈਠੇ ਇਹਨਾਂ ਦੇ ਆਕਾਵਾਂ ਨੂੰ ਵੀ ਘਰ ਵਿੱਚ ਘੁਸ ਕੇ ਮਾਰਿਆ ਜਾਵੇ। ਉਹਨਾਂ ਮੰਗ ਕੀਤੀ ਕਿ ਸ਼ਹੀਦ ਹੋਏ ਪਰਿਵਾਰਾਂ ਨੂੰ ਪੰਜ ਪੰਜ ਕਰੋੜ ਦਾ ਮੁਆਵਜਾ ਦਿੱਤਾ ਜਾਵੇ ਤੇ ਜਖਮੀਆਂ ਦਾ ਮੁਫਤ ਇਲਾਜ ਤੇ ਮੁਆਵਜਾ ਦਿੱਤਾ ਜਾਵੇ।
ਮੁਸਲਿਮ ਭਾਈਚਾਰੇ ਦੇ ਆਗੂ ਡਾ. ਅਨਵਰ ਹੂਸੈਨ ਨੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਾਸੂਮ ਲੋਕਾਂ ਦੇ ਕਤਲੇਆਮ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਕੇਦਰ ਸਰਕਾਰ ਦੀ ਨਾਕਮੀ ਨੂੰ ਪ੍ਰਗਟਾਉਂਦਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਕਸ਼ਮੀਰ ਦੇ ਲੋਕਾਂ ਅਤੇ ਕਸ਼ਮੀਰ ਘੁੰਮਣ ਗਏ ਸੈਲਾਨੀਆਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਦੀ ਨਾਕਾਮੀ ਛੁਪਾਉਣ ਖਾਤਰ ਕੁਝ ਸ਼ੋਸਲ ਮੀਡੀਆ ਉਤੇ ਜਹਿਰੀਲਾ ਪਰਚਾਰ ਕਰ ਰਹੇ ਹਨ, ਜਿਸ ਦੌਰਾਨ ਅਤੱਵਾਦੀ ਹਮਲੇ ਨੂੰ ਗਲਤ ਰੰਗਤ ਦੇ ਕੇ ਮੁਸਲਮਾਨਾਂ ਅਤੇ ਹਿੰਦੂਆਂ ਵਾਲੀ ਰਾਜਨੀਤੀ ਖੇਡੀ ਜਾ ਰਹੀ ਹੈ।
ਉਹਨਾਂ ਕੇਂਦਰ ਸਰਕਾਰ ਅਤੇ ਫੌਜ ਮੁਖੀ ਤੋਂ ਮੰਗ ਕੀਤੀ ਹੈ ਕਿ ਜਿਹਨਾਂ ਦਹਿਸ਼ਤਗਰਦਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਉਨ੍ਹਾ ਨੂੰ ਕਾਬੂ ਕਰਕੇ ਉਹਨਾਂ ਨੂੰ ਸਖਤ ਸਜਾ ਦਿੱਤੀ ਜਾਵੇ।
ਅਮੇ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਸਮਾਜ ਸੇਵਿਕਾ ਆਭਾ ਬਾਂਸਲ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਤੇ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ। ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀਆਂ ਵਿਰੁੱਧ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦਾ ਨਾਮ ਅਤੇ ਧਰਮ ਪੁੱਛਣ ਤੋਂ ਬਾਅਦ ਉਨ੍ਹਾਂ ਤੇ ਗੋਲੀ ਚਲਾਉਣ ਵਾਲੇ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਰਾਜਪੁਰਾ, 23 ਅਪ੍ਰੈਲ (ਜਤਿੰਦਰ ਲੱਕੀ) ਪਹਿਲਗਾਮ ਵਿੱਚ ਕੀਤੇ ਗਏ ਅੱਤਵਾਦੀ ਹਮਲੇ ਦੌਰਾਨ 27 ਸੈਲਾਨੀਆਂ ਦੇ ਕਤਲੇਆਮ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਇਨ੍ਹਾਂ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਲਈ ਇਸ ਵਾਰਦਾਤ ਲਈ ਜਿੰਮੇਵਾਰ ਅੱਤਵਾਦੀਆਂ ਨੂੰ ਲੱਭ ਕੇ ਉਹਨਾਂ ਉੱਤੇ ਸਖਤ ਕਾਰਵਾਈ ਕਰੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
