Connect with us

Mohali

ਬਿਜਲੀ ਮੁਲਾਜ਼ਮਾਂ, ਟੈਕਨੀਕਲ ਸਰਵਿਸਜ਼ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਅਤੇ ਸੀ.ਐਚ.ਬੀ. ਕਾਮਿਆਂ ਵਲੋਂ ਨਿੱਜੀਕਰਨ ਖਿਲਾਫ਼ ਸੰਘਰਸ਼ ਦਾ ਐਲਾਨ

Published

on

 

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ ਰਜਿ ਸਰਕਲ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਅਤੇ ਸੀ. ਐਚ. ਬੀ. ਕਾਮਿਆਂ ਵੱਲੋਂ ਇੱਥੇ ਨਿੱਜੀਕਰਨ ਖਿਲਾਫ ਕਨਵੈਂਸ਼ਨ ਕੀਤੀ ਗਈ ਜਿਸ ਦੌਰਾਨ ਐਲਾਨ ਕੀਤਾ ਗਿਆ ਕਿ ਨਿੱਜੀਕਰਨ ਦੇ ਖਿਲਾਫ ਤਕੜਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਟੀ.ਐਸ.ਯੂ. ਸਰਕਲ ਮੁਹਾਲੀ ਦੇ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਗੁਰਮੀਤ ਸਿੰਘ ਪ੍ਰਧਾਨ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੁਹਾਲੀ, ਵਿਜੈ ਕੁਮਾਰ ਪ੍ਰਧਾਨ ਪੈਂਸ਼ਨਰ ਯੂਨੀਅਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਬਿਜਲੀ ਨਿਗਮ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦੀ ਵਾਗਡੋਰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਨੂੰ ਬਿਜਲੀ ਖੇਤਰ ਦੇ ਨਿਜੀਕਰਣ ਵੱਲ ਇੱਕ ਹੋਰ ਕਦਮ ਹੈ।

ਆਗੂਆਂ ਨੇ ਕਿਹਾ ਕਿ ਬਿਜਲੀ ਨਿਗਮ ਪੀ. ਡੀ. ਸੀ. (ਪੰਜਾਬ ਵਿਕਾਸ ਕਮਿਸ਼ਨ) ਦੀ ਸਿਫਾਰਿਸ਼ ਤੇ ਸੂਬੇ ਵਿੱਚ ਖਰੜ ਤੇ ਲਾਲੜੂ ਡਿਵੀਜ਼ਨਾਂ ਦਾ ਨਿੱਜੀਕਰਨ ਕਰਨ ਲਈ 21 ਅਪ੍ਰੈਲ ਨੂੰ ਇਕ ਮੀਟਿੰਗ ਵਿੱਚ ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਆਂਕੜੇ ਪੇਸ਼ ਕਰਨੇ ਸਨ ਅਤੇ ਉਸ ਦਿਨ ਸਮੁੱਚੇ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਇਸਦੇ ਖਿਲਾਫ ਅਰਥੀਆਂ ਫੂਕ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਹਾਲਤ ਵਿੱਚ ਨਿਜੀਕਰਨ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਜਿਸ ਦੇ ਸਿੱਟੇ ਵਜੋਂ ਮੈਨੇਜਮੈਂਟ ਨੂੰ ਮੀਟਿੰਗ ਰੱਦ ਕਰਨੀ ਪਈ।

ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਬੋਰਡ ਦਾ ਨਿੱਜੀਕਰਨ ਕਰਨ ਤੋਂ ਬਾਅਦ ਕੰਪਨੀ ਵਲੋਂ ਉੱਥੇ ਰੈਗੂਲਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਪਿਛਲੀਆਂ ਸਰਵਿਸਾਂ ਭੰਗ ਕਰਕੇ ਉਨ੍ਹਾਂ ਨੂੰ ਇੱਕ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਤੇ ਰੱਖਿਆ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਕਿਸਨੇ ਦੇਣੀਆਂ ਹਨ, ਇਹ ਵੀ ਅਜੇ ਤੱਕ ਤੈਅ ਨਹੀਂ ਹੋ ਸਕਿਆ। ਇਸ ਲਈ ਇਸਦਾ ਸਾਨੂੰ ਡਟਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸੂਰਤ ਵਿੱਚ ਨਿੱਜੀਕਰਨ ਨੂੰ ਪ੍ਰਵਾਨ ਨਹੀਂ ਕਰਨਾ ਚਾਹੀਦਾ।

ਕਨਵੈਂਸ਼ਨ ਦੌਰਾਨ ਸੂਬਾ ਕਮੇਟੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ, ਸੂਬਾ ਖਜਾਨਚੀ ਸੰਤੋਖ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ, ਜਤਿੰਦਰ ਸਿੰਘ ਐਸ.ਡੀ.ਓ. ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ ਮੁਹਾਲੀ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸ.ਡੀ.ਓ. ਸੰਦੀਪ ਨਾਗਪਾਲ, ਸੋਹਨ ਸਿੰਘ, ਜੋਰਾਵਰ ਸਿੰਘ ਪ੍ਰਧਾਨ ਸੀ ਐਚ ਬੀ ਠੇਕਾ, ਅਜੀਤ ਸਿੰਘ, ਹਰਬੰਸ ਸਿੰਘ, ਏਕਮ ਸਿੱਧੂ ਸਰਕਲ ਸਕੱਤਰ, ਅਤੇ ਕਿਸਾਨ ਯੂਨੀਅਨਾਂ ਦੇ ਆਗੂ ਪਰਮਦੀਪ ਸਿੰਘ ਬੈਦਵਾਣ, ਸੂਬਾ ਸਕੱਤਰ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਨਰਲ ਸਕੱਤਰ ਰੁਸਤਮ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਲਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਕਾਮੇ, ਵਾਟਰ ਸਪਲਾਈ ਦੇ ਸਾਥੀਆਂ ਨੇ ਸ਼ਮੂਲੀਅਤ ਕੀਤੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending