Mohali
ਆਪ ਆਗੂਆਂ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਕੀਤੀ ਪ੍ਰਾਰਥਨਾ ਸਭਾ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਅੱਜ ਮੁਹਾਲੀ ਦੇ ਫੇਜ਼ 3ਬੀ2 ਸਥਿਤ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ। ਇਕੱਠ ਦਾ ਉਦੇਸ਼ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਨਾ ਅਤੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨਾ ਸੀ।
ਧਾਰਮਿਕ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸਨੂੰ ਧਾਰਮਿਕ ਨਫ਼ਰਤ ਦੀ ਆੜ ਵਿੱਚ ਕੀਤੇ ਗਏ ਮਨੁੱਖਤਾ ਵਿਰੁੱਧ ਸਭ ਤੋਂ ਮਾੜਾ ਅਪਰਾਧ ਦੱਸਿਆ। ਉਨ੍ਹਾਂ ਨੇ ਅਜਿਹੇ ਅੱਤਵਾਦੀ ਕੰਮਾਂ ਪਿੱਛੇ ਨਾਪਾਕ ਤਾਕਤਾਂ ਦੀ ਪਛਾਣ ਕਰਨ ਅਤੇ ਸਜ਼ਾ ਦੇਣ ਦੀ ਤੁਰੰਤ ਲੋੜ ਤੇ ਜ਼ੋਰ ਦਿੱਤਾ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਖਾਮੀਆਂ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਜਿਨ੍ਹਾਂ ਕਾਰਨ ਅੱਤਵਾਦੀਅਜਿਹੀ ਜ਼ਾਲਮ ਕਾਰਵਾਈ ਕਰਨ ਦੇ ਸਮਰਥ ਹੋਏ। ਉਹਨਾਂ ਕਿਹਾ ਕਿ ਅਜਿਹੇ ਵਾਰ-ਵਾਰ ਕਤਲੇਆਮ ਇੱਕ ਸਖ਼ਤ ਅਤੇ ਫੈਸਲਾਕੁੰਨ ਬਦਲਾ ਲੈਣ ਦੀ ਮੰਗ ਕਰਦੇ ਹਨ, ਉਨ੍ਹਾਂ ਅੱਗੇ ਕਿਹਾ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਦੇਸ਼ ਦਾ ਇੱਕਮੁੱਠ ਚਿਹਰਾ ਅਤੇ ਰੁੱਖ ਪੇਸ਼ ਕੀਤਾ ਜਾਵੇ ਅਤੇ ਸ਼ਾਂਤੀ ਦੇ ਦੁਸ਼ਮਣਾਂ ਨੂੰ ਰੋਕਣ ਲਈ ਇੱਕ ਸੰਯੁਕਤ ਭਾਰਤ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇ। ਇਸ ਮੌਕੇ ਮੰਤਰੀ ਦੇ ਨਾਲ ਆਪ ਦੇ ਮੁੱਖ ਬੁਲਾਰੇ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ਆਪ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਅਤੇ ਹੋਰ ਸਥਾਨਕ ਪਾਰਟੀ ਆਗੂ ਮੌਜੂਦ ਸਨ।
Mohali
ਮੁਹਾਲੀ ਦੇ ਪਾਰਕਿੰਗ ਸੰਕਟ ਦੇ ਹੱਲ ਲਈ ਹਾਈ ਕੋਰਟ ਪਹੁੰਚੇ ਡਿਪਟੀ ਮੇਅਰ

ਅਦਾਲਤ ਵੱਲੋਂ ਸਰਕਾਰ ਨੂੰ 10 ਜੁਲਾਈ ਵਾਸਤੇ ਨੋਟਿਸ ਜਾਰੀ
ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਮੁਹਾਲੀ ਵਿੱਚ ਪਾਰਕਿੰਗ ਸੰਕਟ ਦਾ ਕੋਈ ਹਲ ਨਾ ਹੋਣ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਸz. ਬੇਦੀ ਵਲੋਂ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਤੂਰਾਗ ਸਿੰਘ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, ਮੁਹਾਲੀ ਵਾਸੀਆਂ ਨੂੰ ਹਰ ਰੋਜ਼ ਪਾਰਕਿੰਗ ਦੀ ਘਾਟ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੋਸਪਿਟਲਾਂ, ਮਾਲਾਂ, ਲੈਬਾਂ, ਤੇ ਸਿੱਖਿਆ ਸੰਸਥਾਵਾਂ ਕੋਲ ਨਾ ਹੀ ਯੋਗ ਪਾਰਕਿੰਗ ਸਹੂਲਤਾਂ ਹਨ, ਨਾ ਹੀ ਸਰਕਾਰੀ ਨਕਸ਼ਿਆਂ ਵਿੱਚ ਸੰਵਿਧਾਨਕ ਤਰੀਕੇ ਨਾਲ ਪਾਰਕਿੰਗ ਦੀ ਯੋਜਨਾ ਹੈ। ਇਸ ਪਟੀਸ਼ਨ ਤੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਨੀਤ ਗੋਇਲ ਦੀ ਬੈਂਚ ਨੇ ਸਰਕਾਰ ਨੂੰ 10 ਜੁਲਾਈ ਲਈ ਨੋਟਿਸ ਆਫ਼ ਮੋਸ਼ਨ ਜਾਰੀ ਕਰ ਦਿੱਤਾ ਹੈ।
ਪਟੀਸ਼ਨ ਵਿੱਚ ਡਿਪਟੀ ਮੇਅਰ ਨੇ ਦਲੀਲ ਦਿੱਤੀ ਹੈ ਕਿ ਮੌਜੂਦਾ ਪਾਰਕਿੰਗ ਨੀਤੀਆਂ 2007-2009 ਦੀਆਂ ਹਨ ਜਦੋਂ ਗੱਡੀਆਂ ਦੀ ਗਿਣਤੀ ਕਾਫੀ ਘੱਟ ਸੀ, ਪਰ ਅੱਜ ਹਰ ਘਰ ਵਿੱਚ ਦੋ-ਤਿੰਨ ਗੱਡੀਆਂ ਆਮ ਗੱਲ ਬਣ ਚੁੱਕੀ ਹੈ। ਇਹ ਨੀਤੀਆਂ ਹੁਣ ਬੇਅਸਰ ਹਨ ਅਤੇ ਇੱਕ ਨਵੀਂ, ਅਧੁਨਿਕ ਅਤੇ ਹਕੀਕਤ ਅਧਾਰਿਤ ਪਾਰਕਿੰਗ ਨੀਤੀ ਲਿਆਉਣ ਦੀ ਲੋੜ ਹੈ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਨਵੀਆਂ ਇਮਾਰਤਾਂ ਨੂੰ ਮਲਟੀ ਸਟੋਰੀ ਪਾਰਕਿੰਗ ਦੇ ਨਾਲ ਮਨਜ਼ੂਰੀ ਦਿੱਤੀ ਜਾਵੇ। ਨਕਸ਼ੇ ਵਿਚ ਚਾਰ ਮੰਜਿਲਾ ਮਕਾਨਾਂ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਦੇ ਹੇਠਾਂ ਸਟਿਲਟ ਪਾਰਕਿੰਗ ਲਾਜ਼ਮੀ ਕੀਤੀ ਜਾਵੇ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਖੁਦ ਵੀ ਬਹੁ ਮੰਜਲਾ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਪ੍ਰਾਈਵੇਟ ਬਿਲਡਰਾਂ ਨੂੰ ਵੀ 18 ਮੰਜ਼ਿਲਾਂ ਦੀਆਂ ਇਮਾਰਤਾਂ ਨੂੰ ਮਨਜ਼ੂਰੀ ਮਿਲ ਰਹੀ ਹੈ, ਤਾਂ ਘਰੇਲੂ ਇਲਾਕਿਆਂ ਵਿੱਚ ਵੀ ਚਾਰ ਮੰਜ਼ਿਲਾਂ ਤੱਕ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਅੰਦਰੂਨੀ ਪਾਰਕਿੰਗ ਹੋ ਸਕੇ। ਇਸ ਮਾਮਲੇ ਵਿੱਚ ਅਦਾਲਤ ਨੇ ਸਰਕਾਰ ਤੋਂ 10 ਜੁਲਾਈ ਤੱਕ ਜਵਾਬ ਮੰਗਿਆ ਹੈ ਅਤੇ ਸਾਰੇ ਸੰਬੰਧਤ ਪੱਖਾਂ ਨੂੰ 10 ਜੁਲਾਈ ਤੱਕ ਪਟੀਸ਼ਨ ਦੀਆਂ 10 ਕਾਪੀਆਂ ਭੇਜਣ ਦਾ ਹੁਕਮ ਦਿੱਤਾ ਗਿਆ ਹੈ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਵਾਸੀਆਂ ਲਈ ਇਹ ਫੈਸਲਾ ਇੱਕ ਵੱਡੀ ਉਮੀਦ ਜਗਾ ਰਿਹਾ ਹੈ ਕਿ ਸ਼ਹਿਰ ਦੀ ਪਾਰਕਿੰਗ ਸੰਕਟ ਦਾ ਕੋਈ ਢੁੱਕਵਾਂ ਹੱਲ ਲੱਭਿਆ ਜਾਵੇਗਾ। ਉਹਨਾਂ ਕਿਹਾ ਕਿ ਮੁਹਾਲੀ ਵਿੱਚ ਖਾਸ ਤੌਰ ਤੇ ਫੇਜ਼ 11 ਵਾਲੇ ਪਾਸੇ ਅਤੇ ਹੋਰਨਾਂ ਕਈ ਮਹੱਤਵਪੂਰਨ ਥਾਵਾਂ ਤੇ ਪਾਰਕਿੰਗ ਨੂੰ ਬਿਲਕੁਲ ਖਤਮ ਹੀ ਕਰ ਦਿੱਤਾ ਗਿਆ ਹੈ। ਜਿਸ ਕਾਰਨ ਬਹੁਤ ਵੱਡੀ ਸਮੱਸਿਆ ਆ ਰਹੀ ਹੈ ਅਤੇ ਗਮਾਡਾ ਨੂੰ ਇਸ ਦਾ ਵੀ ਹੱਲ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਸ਼ਹਿਰ ਅਤੇ ਆਪਣੇ ਹਲਕੇ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਪਹਿਲਾਂ ਪ੍ਰਸ਼ਾਸਨਿਕ ਪੱਧਰ ਤੇ ਹਲ ਕੱਢਣ ਦਾ ਯਤਨ ਕੀਤਾ ਹੈ ਅਤੇ ਅਧਿਕਾਰੀਆਂ ਨਾਲ ਤਾਲਮੇਲ ਬਣਾਇਆ ਹੈ ਪਰ ਜਦੋਂ ਪ੍ਰਸ਼ਾਸਨਿਕ ਪੱਧਰ ਤੇ ਸੁਣਵਾਈ ਨਹੀਂ ਹੁੰਦੀ ਤਾਂ ਉਹਨਾਂ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗਰੇਜ਼ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਉਹ ਲੋਕਾਂ ਨੂੰ ਨਿਆਂ ਦਵਾਉਣ ਵਿੱਚ ਸਫਲ ਰਹੇ ਹਨ।
Mohali
ਸੈਕਟਰ 76 ਤੋਂ 80 ਦੇ ਵਸਨੀਕਾਂ ਵੱਲੋਂ ਗਮਾਡਾ ਦਫਤਰ ਦੇ ਸਾਹਮਣੇ ਰੋਸ ਧਰਨਾ ਅਤੇ ਪ੍ਰਦਰਸ਼ਨ

ਗਮਾਡਾ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ
ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਸੈਕਟਰ 76 ਤੋਂ 80 ਇਨਹਾਸਮੈਂਟ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਹਨਾਂ ਸੈਕਟਰਾਂ ਦੇ ਵਸਨੀਕਾਂ ਵਲੋ ਗਮਾਡਾ ਦਫਤਰ ਦੇ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਗਿਆ ਅਤੇ ਗਮਾਡਾ ਅਤੇ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਹਰਜੀਤ ਸਿੰਘ ਭੋਲੂ ਐਮ ਸੀ, ਹਰਦਿਆਲ ਚੰਦ ਬਡਬਰ, ਲਾਭ ਸਿੰਘ ਸਿੱਧੂ, ਜਰਨੈਲ ਸਿੰਘ, ਮੇਜਰ ਸਿੰਘ ਅਤੇ ਕ੍ਰਿਸ਼ਨਾ ਮਿਤੂ ਨੇ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਗਮਾਡਾ ਪ੍ਰਸ਼ਾਸਨ ਤੋਂ ਇੱਕ ਦਰਖਾਸਤ ਰਾਹੀਂ ਇਨਹਾਸਮੈਂਟ ਕੇਸ ਦੇ ਸਟੇਟਸ ਬਾਰੇ ਪੁੱਛਿਆ ਗਿਆ ਸੀ ਜਿਸ ਦੇ ਜਵਾਬ ਵਿੱਚ ਗਮਾਡਾ ਨੇ 8 ਜਨਵਰੀ ਨੂੰ ਇੱਕ ਪੱਤਰ ਸੁਖਦੇਵ ਸਿੰਘ ਪਟਵਾਰੀ ਦੇ ਨਾਮ ਜਾਰੀ ਕਰਕੇ ਦੱਸਿਆ ਗਿਆ ਕਿ ਇਹ ਕੇਸ ਪਲਾਂਟ ਹੋਲਡਰਾਂ ਨੂੰ ਕੁਝ ਰਾਹਤ ਦੇਣ ਲਈ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਪਰੰਤੂ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਪ੍ਰਵਾਨਗੀ ਵਾਲੀ ਫਾਈਲ ਵਾਪਸ ਨਹੀਂ ਆਈ।
ਧਰਨੇ ਨੂੰ ਹੋਰਨਾਂ ਤੋਂ ਇਲਾਵਾ ਚਰਨਜੀਤ ਕੌਰ, ਐਡਵੋਕੇਟ ਸੁਰਿੰਦਰ ਪਾਲ ਸਿੰਘ ਚਾਹਲ, ਐਡਵੋਕੇਟ ਆਰ ਐਸ ਬੱਲ, ਗੁਰਜੀਤ ਗਿੱਲ, ਸੁਖਚੈਨ ਸਿੰਘ, ਐਮ ਪੀ ਸਿੰਘ, ਨਵਜੋਤ ਸਿੰਘ ਬਾਛਲ, ਗੁਰਦੇਵ ਸਿੰਘ ਦਿਓਲ, ਬੂਟਾ ਸਿੰਘ, ਦਿਆਲ ਚੰਦ, ਸੱਜਣ ਸਿੰਘ, ਅਮਰਜੀਤ ਸਿੰਘ, ਭਲਵਾਨ, ਭਗਵੰਤ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਜੇਕਰ ਸਰਕਾਰ ਗੱਲਬਾਤ ਕਰਨ ਤੋਂ ਆਨਾ ਕਾਨੀ ਕਰਦੀ ਤਾਂ ਫਿਰ ਮੁਹਾਲੀ ਦੇ ਸਮੂਹ ਸੈਕਟਰਾਂ ਵਿੱਚ ਬਲੈਕ ਫਲੈਗ ਮਾਰਚ ਕੀਤਾ ਜਾਵੇਗਾ ਅਤੇ ਜਦੋਂ ਤੱਕ ਇਨਹਾਸਮੈਂਟ ਖਤਮ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਕਮੇਟੀ ਸੰਘਰਸ਼ ਜਾਰੀ ਰੱਖੇਗੀ।
ਇਸ ਦੌਰਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੈਲ ਦੇ ਜਿਲ੍ਹਾ ਚੇਅਰਮੈਨ ਪਹਿਲਵਾਨ ਅਮਰਜੀਤ ਸਿੰਘ ਗਿਲ ਵਿਸ਼ੇਸ਼ ਤੌਰ ਤੇ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਸੈਕਟਰ ਦੇ ਵਸਨੀਕਾਂ ਨਾਲ ਆਪਣੀ ਇੱਕਮੁਠਤਾ ਜਾਹਿਰ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੂੰ ਪਲਾਟਾਂ ਦੀ ਕੀਮਤ ਵਿੱਚ ਵਾਧੇ ਦਾ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
Mohali
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਸਥਾਪਨਾ ਦਿਵਸ ਮਨਾਇਆ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਸੰਸਥਾ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਆਪਣਾ 35ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਹਲਕਾ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਸz. ਮਾਲਵਿੰਦਰ ਸਿੰਘ ਕੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਸz. ਧਵਨ ਨੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਵਿਸ਼ਵ ਦੇ ਨਕਸ਼ੇ ਤੇ ਪਹੁੰਚੇ ਮੁਹਾਲੀ ਸ਼ਹਿਰ ਦੇ ਵਿਕਾਸ ਵਿੱਚ ਪ੍ਰਾਪਰਟੀ ਸਲਾਹਕਾਰਾਂ ਦਾ ਵੀ ਵੱਡਾ ਯੋਗਦਾਨ ਹੈ। ਉਹਨਾਂ ਹਲਕਾ ਆਨੰਦਪੁਰ ਦੇ ਸਾਂਸਦ ਸz. ਮਾਲਵਿੰਦਰ ਕੰਗ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੂੰ ਪ੍ਰਾਪਰਟੀ ਸਲਾਹਕਾਰਾਂ ਦੇ ਕੰਮ ਕਾਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੀ ਜਾਣਕਾਰੀ ਦਿੰਦਿਆਂ ਇਹਨਾਂ ਦੇ ਹਲ ਦੀ ਮੰਗ ਕੀਤੀ।
ਇਸ ਮੌਕੇ ਸz. ਮਾਲਵਿੰਦਰ ਸਿੰਘ ਕੰਗ ਅਤੇ ਸ. ਕੁਲਵੰਤ ਸਿੰਘ ਨੇ ਐਮ ਪੀ ਸੀ ਏ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਪ੍ਰਾਪਰਟੀ ਸਲਾਹਕਾਰਾਂ ਦੇ ਮਸਲੇ ਹਲ ਕਰਨ ਲਈ ਆਪਣੀ ਪੂਰੀ ਵਾਹ ਲਗਾਉਣਗੇ।
ਇਸਤੋਂ ਪਹਿਲਾਂ ਸੰਸਥਾ ਦੇ ਜਨਰਲ ਸਕੱਤਰ ਡੀ ਪੀ ਐਸ ਆਹਲੂਵਾਲੀਆ ਵਲੋਂ ਆਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ।ੇ
ਸੰਸਥਾ ਦੇ ਮੁੱਖ ਸਰਪਰਸਤ ਐਸ ਐਸ ਵਾਲੀਆ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
-
Mohali1 month ago
ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ 28 ਤੋਂ 30 ਮਾਰਚ ਤੱਕ ਹੋਵੇਗਾ ਸਾਲਾਨਾ ਗੁਰਮਤਿ ਸਮਾਗਮ
-
Mohali2 months ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਕਾਫਲੇ ਉੱਤੇ ਹਮਲੇ ਦੀ ਨਿਖੇਧੀ
-
Mohali2 months ago
ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ਵਿੱਚ 1 ਦੋਸ਼ੀ ਨੂੰ 10 ਸਾਲ ਕੈਦ, 1 ਲੱਖ 20 ਹਜਾਰ ਜੁਰਮਾਨਾ
-
Mohali1 month ago
ਰਾਜਪੁਰਾ ਦੇ ਪ੍ਰਭਾਕਰ ਚੌਂਕ ਵਿੱਚ ਲਗਾਏ ਸ਼ਹੀਦ ਸਤਿਆ ਪ੍ਰਕਾਸ਼ ਪ੍ਰਭਾਕਰ ਦੇ ਬੁੱਤ ਤੋਂ ਪਰਦਾ ਉਤਾਰਿਆ
-
International2 months ago
ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਹੋਣਗੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ
-
National1 month ago
ਮੁੰਬਈ ਹਵਾਈ ਅੱਡੇ ਤੇ 8.47 ਕਰੋੜ ਰੁਪਏ ਦਾ ਸੋਨਾ ਬਰਾਮਦ, ਪੰਜ ਵਿਅਕਤੀ ਗ੍ਰਿਫ਼ਤਾਰ
-
National1 month ago
ਤੂੜੀ ਦੇ ਢੇਰ ਵਿੱਚ ਅੱਗ ਲੱਗਣ ਕਾਰਨ ਚਾਰ ਬੱਚੇ ਜ਼ਿੰਦਾ ਸੜੇ
-
International1 month ago
ਪੁਲਾੜ ਤੋਂ ਵਾਪਸ ਆਉਣਗੇ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ, ਸਪੇਸ ਐਕਸ ਨੇ ਲਾਂਚ ਕੀਤਾ ਮਿਸ਼ਨ