Connect with us

Mohali

ਡਿਪਟੀ ਕਮਿਸ਼ਨਰ ਨੇ ਮੁਹਾਲੀ ਦੀਆਂ ਸੜਕਾਂ ਤੋਂ ਭੀੜ-ਭੜੱਕੇ ਨੂੰ ਘੱਟ ਕਰਨ ਦੀ ਯੋਜਨਾ ਤੇ ਵਿਭਾਗਾਂ ਨੂੰ ਮਿੱਥੇ ਸਮੇਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼

Published

on

 

ਸੀ.ਪੀ. 67 ਮਾਲ ਅਤੇ ਗੁਰਦੁਆਰਾ ਸਾਹਿਬ ਨੇੜੇ ਲੱਗਦੇ ਟ੍ਰੈਫਿਕ ਜਾਮ ਨੂੰ ਖਤਮ ਕਰਨ ਲਈ ਸਮਾਨਾਂਤਰ ਸੜਕ ਦੀ ਵਰਤੋਂ ਕਰਨ ਲਈ ਕਿਹਾ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਮੁਹਾਲੀ ਦੀਆਂ ਸੜਕਾਂ ਤੋਂ ਭੀੜ-ਭੜੱਕੇ ਨੂੰ ਘੱਟ ਕਰਨ ਦੀ ਯੋਜਨਾ ਤੇ ਵਿਭਾਗਾਂ ਨੂੰ ਮਿੱਥੇ ਸਮੇਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀਆਂ ਸੜਕਾਂ, ਖਾਸ ਕਰਕੇ ਏਅਰਪੋਰਟ ਰੋਡ ਦੇ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਇਸ ਰੂਟ ਤੇ ਰੋਜ਼ਾਨਾ ਜਾਣ ਵਾਲੇ ਯਾਤਰੀਆਂ ਨੂੰ ਕੁਝ ਰਾਹਤ ਦੇਣ ਲਈ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਤੇ ਅਧਿਕਾਰੀਆਂ ਨੂੰ ਮਿੱਥੇ ਸਮੇਂ ਤੇ ਕੰਮ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਭੀੜ-ਭੜੱਕਾ ਘੱਟ ਕਰਨ ਦੀ ਯੋਜਨਾ ਦੇ ਹਿੱਸੇਦਾਰ ਵਿਭਾਗਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਭੀੜ ਭੜੱਕੇ ਤੇ ਤਾਂ ਹੀ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਇਸ ਕੰਮ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਯੋਜਨਾ ਨੂੰ ਸਾਕਾਰ ਕਰਨ ਲਈ ਲੋੜੀਂਦੇ ਸਾਰੇ ਕੰਮਾਂ ਅਤੇ ਪ੍ਰਵਾਨਗੀਆਂ ਨੂੰ ਹਰ ਪੱਧਰ ਤੇ ਤੇਜ਼ ਕੀਤਾ ਜਾਵੇ।

ਉਨ੍ਹਾਂ ਰੇਲਵੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਬਾਵਾ ਵ੍ਹਾਈਟ ਹਾਊਸ ਤੋਂ ਸ਼ੁਰੂ ਹੋਣ ਵਾਲੇ ਨਵੇਂ ਰੂਟ ਤੇ ਲੰਬਿਤ ਪ੍ਰਵਾਨਗੀ ਨੂੰ ਜਲਦੀ ਪੂਰਾ ਕਰਨ ਅਤੇ ਏਅਰਪੋਰਟ ਰੋਡ ਤੇ ਜੇਐਲਪੀਐਲ ਕਰਾਸਿੰਗ ਤੇ ਦੋ ਵਾਧੂ ਬਾਕਸਾਂ ਦੀ ਉਸਾਰੀ ਕਰਨ ਤਾਂ ਜੋ ਆਵਾਜਾਈ ਵਿੱਚ ਪੈਦਾ ਹੋਈਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।

ਉਹਨਾਂ ਗਮਾਡਾ ਏ ਸੀ ਏ ਅਤੇ ਇੰਜੀਨੀਅਰਿੰਗ ਵਿੰਗ ਨੂੰ ਅਜੀਤ ਪ੍ਰੈਸ ਰੋਡ ਤੋਂ ਸ਼ੁਰੂ ਹੋ ਕੇ 74 ਤੱਕ ਚਾਰ-ਮਾਰਗੀ ਕਰਨ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕਿਹਾ ਜੋ ਕਿ ਪੀ ਆਰ 6 ਨੂੰ ਮਿਲ ਕੇ ਇੱਕ ਹੋਰ ਸਮਾਨਾਂਤਰ ਸੜਕ ਪ੍ਰਦਾਨ ਕਰੇਗਾ।

ਏਅਰਪੋਰਟ ਰੋਡ ਤੇ ਟ੍ਰੈਫਿਕ ਲਾਈਟਾਂ ਦੇ ਸਿੰਕ੍ਰੋਨਾਈਜ਼ੇਸ਼ਨ ਲਈ ਸ਼ਹਿਰ ਵਾਸੀਆਂ ਦੇ ਫੀਡਬੈਕ ਨੂੰ ਸਵੀਕਾਰ ਕਰਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਮਿੱਤਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਹਾਲੀ ਪੁਲੀਸ ਨਾਲ ਸਲਾਹ ਮਸ਼ਵਰਾ ਕਰਕੇ ਟ੍ਰੈਫਿਕ ਸਿਗਨਲਜ਼ ਨੂੰ ਸਿੰਕ੍ਰੋਨਾਈਜ਼ ਕਰਨ ਤਾਂ ਜੋ ਹਰੇਕ ਲਾਈਟ ਤੇ ਟ੍ਰੈਫਿਕ ਦੇ ਰੁਕਣ ਦਾ ਸਮਾਂ ਘਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੂੰ ਸਾਰੇ ਹਿੱਸੇਦਾਰਾਂ ਨਾਲ ਨਿਯਮਿਤ ਤਾਲਮੇਲ ਰੱਖਣ ਲਈ ਕਿਹਾ। ਉਨ੍ਹਾਂ ਮੁਹਾਲੀ ਵਿੱਚ ਵਧੇਰੇ ਆਵਾਜਾਈ ਵਾਲੀਆਂ ਸੜਕਾਂ ਤੇ ਲੱਗਦੇ ਟ੍ਰੈਫਿਕ ਜਾਮ ਨੂੰ ਦੇਖਦੇ ਹੋਏ ਕਿਹਾ ਕਿ ਯਾਤਰੀ ਅਤੇ ਵਸਨੀਕ ਜ਼ਮੀਨੀ ਪੱਧਰ ਤੇ ਠੋਸ ਨਤੀਜੇ ਚਾਹੁੰਦੇ ਹਨ, ਇਸ ਲਈ ਸਾਨੂੰ ਜ਼ਮੀਨੀ ਪੱਧਰ ਤੇ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਨੂੰ ਸਮੇਂ ਸਿਰ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਯਾਤਰੀਆਂ ਅਤੇ ਵਸਨੀਕਾਂ ਨੂੰ ਭੀੜ-ਭੜੱਕੇ ਤੋਂ ਜਲਦ ਛੁਟਕਾਰਾ ਮਿਲ ਸਕੇ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending