Mohali
ਸੈਕਟਰ 80 ਵਿੱਚ ਚੋਅ ਦੇ ਨਾਲ ਇਕੱਠੇ ਕੀਤੇ ਕੂੜੇ ਦੇ ਢੇਰ ਨੂੰ ਲੱਗੀ ਅੱਗ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੀਤਾ ਅੱਗ ਤੇ ਕਾਬੂ, ਮੇਅਰ ਵਲੋਂ ਅੱਗੇ ਤੋਂ ਕੂੜਾ ਨਾ ਸੁੱਟਣ ਦੇਣ ਦਾ ਭਰੋਸਾ
ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਸਥਾਨਕ ਸੈਕਟਰ 80 ਵਿੱਚ ਚੋਅ ਦੇ ਨਾਲ ਪਈ ਖਾਲੀ ਥਾਂ ਵਿੱਚ (ਜਿੱਥੇ ਪਿਛਲੇ ਕਾਫੀ ਸਮੇਂ ਤੋਂ ਨਗਰ ਨਿਗਮ ਦਾ ਕੂੜੇ ਦਾ ਅਣਅਧਿਕਾਰਤ ਡੰਪ ਬਣਾ ਕੇ ਕੂੜਾ ਸੁੱਟਿਆ ਜਾ ਰਿਹਾ ਹੈ) ਵਿਖੇ ਕੂੜੇ ਦੇ ਢੇਰ ਨੂੰ ਅੱਗ ਲੱਗ ਗਈ। ਇਹ ਅੱਗ ਛੇਤੀ ਹੀ ਫੈਲ ਗਈ ਅਤੇ ਇਸ ਕਾਰਨ ਇਸ ਪੂਰੇ ਖੇਤਰ (ਸੈਕਟਰ 80, ਪਿੰਡ ਮੌਲੀ, ਸੈਕਟਰ 66 ਅਤੇ ਸੈਕਟਰ 67) ਵਿੱਚ ਭਾਰੀ ਧੂਆਂ ਹੋ ਗਿਆ। ਇਸ ਦੌਰਾਨ ਸੈਕਟਰ 66 ਦੇ ਕੌਂਸਲਰ ਸz. ਚਰਨ ਸਿੰਘ, ਪਿੰਡ ਮੌਲੀ ਦੇ ਸਰਪੰਚ ਸz. ਗੁਰਸੇਵਕ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਅਤੇ ਹੋਰ ਵਸਨੀਕ ਮੌਕੇ ਤੇ ਪਹੁੰਚੇ। ਇਸ ਸੰਬੰਧੀ ਵਸਨੀਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਅੱਗ ਤੇ ਕਾਬੂ ਪਾਇਆ।
ਕੌਂਸਲਰ ਚਰਨ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਇਸ ਅਣਅਧਿਕਾਰਤ ਡੰਪ ਨੂੰ ਇੱਥੋਂ ਚੁਕਵਾਇਆ ਜਾਵੇ ਪਰੰਤੂ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਇਸ ਪਾਸੇ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਸਮੱਸਿਆ ਬਹੁਤ ਵੱਧ ਗਈ ਹੈ। ਉਹਨਾਂ ਕਿਹਾ ਕਿ ਇਸ ਪੂਰੇ ਖੇਤਰ ਵਿੱਚ ਜਹਿਰੀਲਾ ਧੂੰਆਂ ਫੈਲਣ ਕਾਰਨ ਇੱਥੇ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਗਿਆ ਹੈ।
ਪਿੰਡ ਮੌਲੀ ਦੇ ਸਰਪੰਚ ਸz. ਗੁਰਸੇਵਕ ਸਿੰਘ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸz. ਅਵਤਾਰ ਸਿੰਘ ਮੌਲੀ ਨੇ ਕਿਹਾ ਕਿ ਇਹ ਅੱਗ ਬੀਤੀ ਦੇਰ ਨੂੰ ਲੱਗੀ ਹੈ ਜਿਸ ਕਾਰਨ ਇਸ ਪੂਰੇ ਖੇਤਰ ਵਿੱਚ ਭਾਰੀ ਨੁਕਸਾਨ ਹੋ ਸਕਦਾ ਸੀ। ਉਹਨਾਂ ਕਿਹਾ ਕਿ ਇਹ ਕੂੜਾ ਹੁਣੇ ਵੀ ਸੁਲਗ ਰਿਹਾ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਲੱਗੀਆਂ ਹੋਣ ਦੇ ਬਾਵਜੂਣ ਅੱਗ ਤੇ ਕਾਬੂ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਇਸ ਥਾਂ ਤੇ ਕੂੜੇ ਦਾ ਡੰਪ ਬਣਾਏ ਜਾਣ ਕਾਰਨ ਪਿੰਡ ਮੌਲੀ ਅਤੇ ਆਸ ਪਾਸ ਦੇ ਖੇਤਰ ਵਿੱਚ ਮੱਖੀਆਂ ਮੱਛਰਾਂ ਦੀ ਸਮੱਸਿਆ ਬਹੁਤ ਵੱਧ ਗਈ ਹੈ ਅਤੇ ਇਸ ਕੂੜੇ ਵਿੱਚੋਂ ਉਠਦੀ ਭਾਰੀ ਬਦਬੂ ਕਾਰਨ ਲੋਕਾਂ ਦਾ ਰਹਿਣਾ ਵੀ ਔਖਾ ਹੋ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਇਹ ਅੱਗ ਜਿਆਦਾ ਫੈਲ ਜਾਂਦੀ ਤਾਂ ਇਸਦੀ ਲਪੇਟ ਵਿੱਚ ਪਿੰਡ ਵੀ ਆ ਸਕਦਾ ਸੀ ਅਤੇ ਇੱਥੇ ਭਾਰੀ ਜਾਨੀ ਮਾਲੀ ਨੁਕਸਾਨ ਹੋ ਸਕਦਾ ਸੀ। ਉਹਨਾਂ ਮੰਗ ਕੀਤੀ ਕਿ ਇਸ ਥਾਂ ਤੋਂ ਕੂੜੇ ਦਾ ਡੰਪ ਚੁਕਵਾਇਆ ਜਾਵੇ ਅਤੇ ਇੱਥੇ ਦਵਾਈ ਦਾ ਛਿੜਕਾਰ ਕੀਤਾ ਜਾਵੇ।
ਬਾਅਦ ਵਿੱਚ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੌਕੇ ਦਾ ਦੌਰਾ ਕੀਤਾ। ਇਸ ਮੌਕੇ ਵਸਨੀਕਾਂ ਦੀ ਸ਼ਿਕਾਇਤ ਤੇ ਉਹਨਾਂ ਭਰੋਸਾ ਦਿੱਤਾ ਕਿ ਅੱਗੇ ਤੋਂ ਇਸ ਥਾਂ ਤੇ ਕੂੜਾ ਨਹੀਂ ਸੁੱਟਣ ਦਿੱਤਾ ਜਾਵੇਗਾ ਅਤੇ ਵਸਨੀਕਾਂ ਦੀ ਇਸ ਸਮੱਸਿਆ ਦਾ ਛੇਤੀ ਹਲ ਕੀਤਾ ਜਾਵੇਗਾ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
