Connect with us

Mohali

ਐਸ.ਏ.ਐਸ.ਨਗਰ ਪੁਲੀਸ ਵੱਲੋਂ 211 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਕਾਬੂ

Published

on

 

8.10 ਲੱਖ ਰੁਪਏ ਦੀ ਡਰੱਗ ਮਨੀ, 2 ਨਾਜਾਇਜ਼ ਹਥਿਆਰ ਅਤੇ 2 ਗੱਡੀਆਂ ਬ੍ਰਾਮਦ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 211 ਗ੍ਰਾਮ ਹੈਰੋਇਨ, 8 ਲੱਖ 10 ਹਜ਼ਾਰ ਰੁਪਏ ਡਰੱਗ ਮਨੀ, 2 ਨਜਾਇਜ਼ ਹਥਿਆਰ (.32 ਬੋਰ ਸਮੇਤ 11 ਕਾਰਤੂਸ, .30 ਬੋਰ ਸਮੇਤ 5 ਕਾਰਤੂਸ) ਅਤੇ 2 ਗੱਡੀਆਂ ਬ੍ਰਾਮਦ ਕੀਤੀਆਂ ਹਨ।

ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਐਸ ਪੀ ਸ਼੍ਰੀ ਦੀਪਕ ਪਾਰਿਕ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਸੀ ਆਈ ਏ ਸਟਾਫ ਦੀ ਟੀਮ ਵਲੋਂ ਪਿੰਡ ਮੌਲੀ ਬੈਦਵਾਨ ਤੋਂ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਤਨਾਮ ਸਿੰਘ ਉਰਫ ਨਿੱਕੂ ਵਾਸੀ ਫੇਜ਼-1 ਮੁਹਾਲੀ, ਸੂਰਜ ਕੁਮਾਰ ਉਰਫ ਪਹਿਲਵਾਨ ਵਾਸੀ ਨੇੜੇ ਪਾਣੀ ਵਾਲ਼ੀ ਟੈਂਕੀ, ਸੋਹਾਣਾ ਅਤੇ ਸੁਖਵਿੰਦਰ ਸਿੰਘ ਉਰਫ ਸੁੱਖ ਵਾਸੀ ਪਿੰਡ ਗੁੜਾ ਥਾਣਾ ਨਕੋਦਰ, ਜ਼ਿਲ੍ਹਾ ਜਲੰਧਰ ਕੋਲ ਨਾਜਾਇਜ਼ ਹਥਿਆਰ ਹਨ, ਜੋ ਕਿ ਪਿੰਡ ਮੌਲ਼ੀ ਬੈਦਵਾਣ ਵਿੱਚ ਸਵਿਫਟ ਕਾਰ ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ।

ਉਹਨਾਂ ਦੱਸਿਆ ਕਿ ਮੁੱਖਬਰੀ ਦੇ ਅਧਾਰ ਤੇ ਸੀ.ਆਈ.ਏ. ਦੀ ਟੀਮ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਥਾਣਾ ਸੋਹਾਣਾ ਵਿੱਚ ਮੁਕੱਦਮਾ ਦਰਜ ਕਰਕੇ ਤਿੰਨੇ ਵਿਅਕਤੀਆਂ ਨੂੰ ਪਿੰਡ ਮੌਲ਼ੀ ਬੈਦਵਾਣ ਨੇੜਿਉਂ ਤੋਂ ਕਾਬੂ ਕੀਤਾ ਜਿਸ ਦੌਰਾਨ ਕਾਰ ਵਿੱਚੋਂ ਇੱਕ ਪਿਸਟਲ 32 ਬੋਰ ਸਮੇਤ 1 ਵਾਧੂ ਮੈਗਜੀਨ ਅਤੇ 5 ਜਿੰਦਾ ਕਾਰਤੂਸ ਅਤੇ 201 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

ਉਹਨਾਂ ਦੱਸਿਆ ਕਿ ਹੈਰੋਇਨ ਬ੍ਰਾਮਦ ਹੋਣ ਤੋਂ ਬਾਅਦ ਐਨ ਡੀ ਪੀ ਐਸ ਐਕਟ 21/29-61-85 ਦੇ ਤਹਤਿ ਤਿੰਨੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਸਤਨਾਮ ਸਿੰਘ ਉਰਫ ਨਿੱਕੂ ਨੇ ਮੰਨਿਆ ਕਿ ਉਹ ਹੈਰੋਇਨ ਦੀ ਖੇਪ ਸੁਹੇਲ ਵਾਸੀ ਸਾਂਈ ਇੰਨਕਲੇਵ, ਝਾਮਪੁਰ ਬਲੌਂਗੀ ਤੋਂ ਲੈ ਕੇ ਆਉਂਦਾ ਹੈ। ਇਸ ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸੁਹੇਲ ਨੂੰ ਉਸਦੇ ਘਰ ਦੇ ਪਤੇ ਤੋਂ ਗ੍ਰਿਫਤਾਰ ਕੀਤਾ। ਸੁਹੇਲ ਕੋਲੋਂ ਵੀ ਇੱਕ ਪਿਸਟਲ .32 ਬੋਰ ਸਮੇਤ 6 ਕਾਰਤੂਸ, 5 ਕਾਰਤੂਸ .30 ਬੋਰ ਅਤੇ 8 ਲੱਖ 10 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ ਅਤੇ ਉਸਦੀ ਕਾਲ਼ੇ ਰੰਗ ਦੀ ਥਾਰ ਗੱਡੀ ਵਿੱਚੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

ਉਹਨਾਂ ਦੱਸਿਆ ਕਿ ਇਸਦੇ ਨਾਲ ਹੀ ਸੀ. ਆਈ. ਏ. ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਦੋ ਵੱਖ ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿੱਚ ਪੁਲੀਸ ਵਲੋਂ ਧਰਮਿੰਦਰ ਕੁਮਾਰ ਵਾਸੀ ਪਿੰਡ ਖੁਰਦਨਵਾਂ ਪੁਰਾ, ਜਿਲਾ ਬਰੇਲੀ, ਯੂ.ਪੀ. ਨੂੰ ਭਗਤਘਾਟ ਖਰੜ੍ਹ ਨੇੜਿਉਂ ਕਾਬੂ ਕਰਕੇ ਉਸਤੋਂ 1 ਨਜਾਇਜ ਦੇਸੀ ਪਿਸਤੌਲ .315 ਬੋਰ ਅਤੇ 2 ਕਾਰਤੂਸ ਬ੍ਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਭਗਤਘਾਟ ਨੂੰ ਜਾਂਦੀ ਸੜਕ ਤੇ ਘੁੰਮ ਰਿਹਾ ਹੈ। ਇਸ ਵਿਅਕਤੀ ਦੇ ਖਿਲਾਫ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜਮ ਪੁਲੀਸ ਰਿਮਾਂਡ ਅਧੀਨ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਜਾਇਜ ਹਥਿਆਰ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ।

ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਪੁਲੀਸ ਨੇ ਬੀਤੀ 14 ਅਪ੍ਰੈਲ ਨੂੰ ਸੈਕਟਰ 78 ਸੋਹਾਣਾ ਵਿੱਚ ਮਨਦੀਪ ਸਿੰਘ ਨਾਮ ਦੇ ਵਿਅਕਤੀ ਦੀ ਹੁੰਡਈ ਵਰਨਾ ਕਾਰ ਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਵਾਲੇ ਵਿਅਕਤੀਆਂ ਵਿੱਚੋਂ ਦੋ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਮਨਦੀਪ ਸਿੰਘ ਦੀ ਸ਼ਕਾਇਤ ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਸ਼ੂ ਅਤੇ ਚੰਦਨ ਉਰਫ ਚੰਚਲ ਦੋਵੇਂ ਵਾਸੀ ਬੰਗਾਲਾ ਬਸਤੀ ਮੁੰਡੀ ਖਰੜ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂਕਿ ਉਹਨਾਂ ਦੇ ਸਾਥੀਆਂ ਕਪਿਲ ਵਾਸੀ ਪਿੰਡ ਪਪਰਾਲ਼ਾ ਥਾਣਾ ਗੁਹਲਾ ਚੀਕਾ, ਜਿਲਾ ਕੈਥਲ, ਹਰਿਆਣਾ (ਹਾਲ ਵਾਸੀ ਕਿਰਾਏਦਾਰ ਨੇੜੇ ਗੁੱਗਾ ਮਾੜੀ, ਮੁੰਡੀ ਖਰੜ੍ਹ) ਅਤੇ ਕਿਰਪਾਲ ਸਿੰਘ ਉਰਫ ਪਾਲਾ ਵਾਸੀ ਨੇੜੇ ਸਰਕਾਰੀ ਸਕੂਲ ਪਿੰਡ ਝੰਜੇੜੀ (ਹਾਲ ਵਾਸੀ ਵਾਰਡ ਨੰ: 4 ਛੱਜੂ ਮਾਜਰਾ ਕਲੋਨੀ, ਸੈਕਟਰ-5 ਖਰੜ੍ਹ) ਨੂੰ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending